Lumina
Job

The Hidden Wisdom

Job 28·Punjabi Bible

1ਇਹੀ ਕਾਰਣ ਹੈ ਕਿ ਅੱਯੂਬ ਆਪਣੀ ਬੇਕਾਰ ਗੱਲ ਜਾਰੀ ਰੱਖਦਾ। ਉਹ ਇੰਝ ਵਿਹਾਰ ਕਰਦਾ ਜਿਵੇਂ ਕਿ ਉਹ ਮਹੱਤਵਪੂਰਣ ਹੋਵੇ। ਇਹ ਵੇਖਣਾ ਆਸਾਨ ਹੈ ਕਿ ਅੱਯੂਬ ਇਹ ਵੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ?”"

2ਅਲੀਹੂ ਨੇ ਗੱਲ ਜਾਰੀ ਰੱਖੀ। ਉਸ ਨੇ ਆਖਿਆ:"

3“ਮੇਰੇ ਬਾਰੇ ਥੋੜਾ ਸਮਾਂ ਹੋਰ ਧੀਰਜ ਰੱਖੋ। ਪਰਮੇਸ਼ੁਰ ਕੋਲ ਅਜੇ ਕੁਝ ਹੋਰ ਸ਼ਬਦ ਹਨ ਜੋ ਉਹ ਮੇਰੇ ਕੋਲੋਂ ਅਖਵਾਉਣਾ ਚਾਹੁੰਦਾ ਹੈ।"

4ਮੈਂ ਦੂਰ-ਦੁਰਾਡਿਓ ਆਪਣੇ ਗਿਆਨ ਨੂੰ ਲਿਆਵਾਂਗਾ। ਪਰਮੇਸ਼ੁਰ ਨੇ ਮੈਨੂੰ ਸਾਜਿਆ ਤੇ ਮੈਂ ਸਾਬਤ ਕਰਾਂਗਾ ਕਿ ਪਰਮੇਸ਼ੁਰ ਨਿਆਂਈ ਹੈ।"

5ਅੱਯੂਬ ਮੈਂ ਸੱਚ ਆਖ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਮੈਂ ਕਿਸ ਬਾਰੇ ਗੱਲ ਕਰ ਰਿਹਾ ਹਾਂ।"

Job 28 illustration - Job Chapter 28

6“ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ ਪਰ ਉਹ ਲੋਕਾਂ ਨੂੰ ਨਫ਼ਰਤ ਨਹੀਂ ਕਰਦਾ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਬਹੁਤ ਸਿਆਣਾ ਵੀ ਹੈ।"

7ਪਰਮੇਸ਼ੁਰ ਬਦ ਲੋਕਾਂ ਨੂੰ ਜਿਉਣ ਨਹੀਂ ਦਿੰਦਾ। ਪਰਮੇਸ਼ੁਰ ਗਰੀਬ ਲੋਕਾਂ ਲਈ ਨਿਆਂਈ ਰਹਿੰਦਾ ਹੈ।"

8ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਨਿਗਰਾਨੀ ਕਰਦਾ ਹੈ ਜੋ ਸਹੀ ਢੰਗ ਨਾਲ ਜਿਉਂਦੇ ਨੇ। ਉਹ ਨੇਕ ਬੰਦਿਆਂ ਨੂੰ ਹਾਕਮ ਬਣਨ ਦਿੰਦਾ ਹੈ ਅਤੇ ਉਨ੍ਹਾਂ ਲਈ ਹਮੇਸ਼ਾ ਆਦਰ ਦਿੰਦਾ ਹੈ।"

9ਇਸ ਲਈ ਜੇ ਲੋਕਾਂ ਨੂੰ ਦੰਡ ਮਿਲਦਾ ਹੈ, ਜੇ ਉਨ੍ਹਾਂ ਨੂੰ ਸੰਗਲੀਆਂ ਅਤੇ ਰੱਸਿਆਂ ਨਾਲ ਬੰਨ੍ਹਿਆ ਜਾਂਦਾ ਹੈ ਤਾਂ ਉਨ੍ਹਾਂ ਨੇ ਕੁਝ ਗ਼ਲਤ ਕੀਤਾ ਹੋਵੇਗਾ।"

10ਅਤੇ ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਕੀ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਨ੍ਹਾਂ ਨੇ ਪਾਪ ਕੀਤਾ ਸੀ। ਪਰਮੇਸ਼ੁਰ ਉਨ੍ਹਾਂ ਨੂੰ ਦੱਸੇਗਾ ਕਿ ਉਹ ਗੁਮਾਨੀ ਸਨ।"

Job 28 illustration - Job Chapter 28

11ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਸ ਦੀ ਚਿਤਾਵਨੀ ਸੁਣਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਪਾਪ ਤੋਂ ਦੂਰ ਰਹਿਣ ਦਾ ਹੁਕਮ ਦੇਵੇਗਾ।"

12ਜੇਕਰ ਲੋਕ ਪਰਮੇਸ਼ੁਰ ਨੂੰ ਸੁਣਨ ਤੇ ਉਸ ਦੀ ਸੇਵਾ ਕਰਨ, ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਸਫਲ ਕਰੇਗਾ ਅਤੇ ਉਹ ਇੱਕ ਖੁਸ਼ਹਾਲ ਜੀਵਨ ਬਿਤਾਉਣਗੇ।"

13ਪਰ ਜੇ ਉਨ੍ਹਾਂ ਲੋਕਾਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਤਾਂ ਉਨ੍ਹਾਂ ਦਾ ਨਾਸ਼ ਹੋਵੇਗਾ। ਉਹ ਮੂਰੱਖਾਂ ਵਾਂਗ ਮਰ ਜਾਣਗੇ।"

14“ਉਹ ਲੋਕ ਜਿਹੜੇ ਪਰਮੇਸ਼ੁਰ ਬਾਰੇ ਪਰਵਾਹ ਨਹੀਂ ਕਰਦੇ, ਸਦਾ ਕੌੜੇ ਹੁੰਦੇ ਨੇ। ਜਦੋਂ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ, ਉਹ ਪਰਮੇਸ਼ੁਰ ਅੱਗੇ ਸਹਾਇਤਾ ਲਈ ਪ੍ਰਾਰਥਨਾ ਕਰਨ ਤੋਂ ਵੀ ਇਨਕਾਰ ਕਰਦੇ ਨੇ।"

15ਉਹ ਲੋਕ ਮਰ ਜਾਣਗੇ ਜਦੋਂ ਹਾਲੇ ਉਹ ਮਰਦ ਵੇਸਵਾਵਾਂ ਵਾਂਗ ਜਵਾਨ ਹੀ ਹੋਣਗੇ।"

Job 28 illustration - Job Chapter 28

16ਪਰ ਪਰਮੇਸ਼ੁਰ ਇੱਕ ਨਿਮਾਣੇ ਬੰਦੇ ਨੂੰ ਬਚਾ ਸੱਕਦਾ ਹੈ ਜੋ ਆਪਣੇ ਕਸ਼ਟਾਂ ਤੋਂ ਸਿੱਖਦਾ ਹੈ। ਪਰਮੇਸ਼ੁਰ ਉਨ੍ਹਾਂ ਕਸ਼ਟਾਂ ਨੂੰ, ਉਸ ਬੰਦੇ ਨੂੰ ਪਰਮੇਸ਼ੁਰ ਦੀ ਇੱਛਾ ਨੂੰ ਸਮਝਣ ਲਈ ਇਸਤੇਮਾਲ ਕਰੇਗਾ।"

17“ਅੱਯੂਬ ਪਰਮੇਸ਼ੁਰ ਤੇਰੀ ਸਹਾਇਤਾ ਕਰਨਾ ਚਾਹੁੰਦਾ ਹੈ। ਪਰਮੇਸ਼ੁਰ ਤੈਨੂੰ ਮੁਸੀਬਤ ਵਿੱਚੋਂ ਕੱਢਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਲਈ ਜੀਵਨ ਅਸਾਨ ਬਨਾਉਣਾ ਚਾਹੁੰਦਾ ਹੈ। ਪਰਮੇਸ਼ੁਰ ਤੇਰੇ ਦਸਤਰ ਖਾਨ ਉੱਤੇ ਚੋਖਾ ਭੋਜਨ ਰੱਖਣਾ ਚਾਹੁੰਦਾ ਹੈ।"

18ਪਰ ਹੁਣ, ਅੱਯੂਬ ਤੂੰ ਆਪਣੇ ਆਪ ਨੂੰ ਦੁਸ਼ਟ ਆਦਮੀ ਦੇ ਮੁਕੱਦਮੇ ਨਾਲ ਭਰਪੂਰ ਕਰ ਲਿਆ ਹੈ। ਤੇਰਾ ਨਿਆਂ ਦਾ ਅਨੁਸਰਣ ਕਰਨਾ ਅਤੇ ਮੁਕੱਦਮੇ ਹੀ ਹਨ ਜੋ ਤੈਨੂੰ ਚਲਾਉਣਾ ਜਾਰੀ ਰੱਖਦੇ ਹਨ।"

19ਅੱਯੂਬ ਆਪਣੀ ਅਮੀਰੀ ਕਾਰਣ ਮੂਰਖ ਨਾ ਬਣ। ਦੌਲਤ ਨੂੰ ਆਪਣਾ ਮਨ ਨਾ ਬਦਲਣ ਦੇ।"

20ਤੇਰੀ ਦੌਲਤ ਹੁਣ ਤੇਰੀ ਕੋਈ ਸਹਾਇਤਾ ਨਹੀਂ ਕਰ ਸੱਕਦੀ। ਅਤੇ ਸ਼ਕਤੀਸ਼ਾਲੀ ਬੰਦੇ ਵੀ ਤੇਰੀ ਕੋਈ ਮਦਦ ਨਹੀਂ ਕਰ ਸੱਕਦੇ।"

Job 28 illustration - Job Chapter 28

21ਰਾਤ ਪੈਣ ਦੀ ਤਮੰਨਾ ਨਾ ਕਰ। ਲੋਕੀ ਰਾਤ ਦੇ ਹਨੇਰੇ ਵਿੱਚ ਗੁੰਮ ਹੋਣ ਦੀ ਕੋਸ਼ਿਸ਼ ਕਰਦੇ ਨੇ ਉਹ ਸੋਚਦੇ ਨੇ ਕਿ ਉਹ ਪਰਮੇਸ਼ੁਰ ਤੋਂ ਲੁਕ ਸੱਕਦੇ ਨੇ।"

22ਅੱਯੂਬ, ਤੂੰ ਬਹੁਤ ਦੁੱਖ ਝਲਿਆ ਹੈ, ਪਰ ਬਦੀ ਨੂੰ ਨਾ ਚੁਣ। ਹੁਸ਼ਿਆਰ ਰਹਿ, ਕੁਝ ਗ਼ਲਤ ਨਾ ਕਰੀਂ।"

23“ਦੇਖ, ਪਰਮੇਸ਼ੁਰ ਦੀ ਸ਼ਕਤੀ ਉਸ ਨੂੰ ਮਹਾਨ ਬਣਾਉਂਦੀ ਹੈ। ਪਰਮੇਸ਼ੁਰ ਸਾਰਿਆਂ ਵਿੱਚੋਂ ਸਭ ਤੋਂ ਵੱਡਾ ਗੁਰੂ ਹੈ।"

24ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ ਕਿ ਉਹ ਕੀ ਕਰੇ। ਕੋਈ ਵੀ ਬੰਦਾ ਪਰਮੇਸ਼ੁਰ ਨੂੰ ਨਹੀਂ ਆਖ ਸੱਕਦਾ, ‘ਹੇ ਪਰਮੇਸ਼ੁਰ, ਜੋ ਤੂੰ ਕੀਤਾ ਗ਼ਲਤ ਹੈ।’"

25ਉਨ੍ਹਾਂ ਗੱਲਾਂ ਲਈ ਪਰਮੇਸ਼ੁਰ ਦੀ ਉਸਤਤ ਕਰਨੀ ਚੇਤੇ ਰੱਖੋ ਜੋ ਉਸ ਨੇ ਕੀਤੀਆਂ ਹਨ। ਲੋਕਾਂ ਨੇ ਪਰਮੇਸ਼ੁਰ ਦੀ ਉਸਤਤ ਵਿੱਚ ਬਹੁਤ ਗੀਤ ਲਿਖੇ ਨੇ।"

Job 28 illustration - Job Chapter 28

26ਹਰ ਬੰਦਾ ਦੇਖ ਸੱਕਦਾ ਹੈ ਕਿ ਪਰਮੇਸ਼ੁਰ ਨੇ ਕੀ ਕੀਤਾ। ਦੂਰ-ਦੁਰਾਡੇ ਦੇ ਲੋਕ ਉਨ੍ਹਾਂ ਚੀਜ਼ਾਂ ਨੂੰ ਦੇਖ ਸੱਕਦੇ ਨੇ।"

27ਹਾਂ, ਪਰਮੇਸ਼ੁਰ ਮਹਾਨ ਹੈ। ਪਰ ਅਸੀਂ ਉਸ ਦੀ ਮਹਾਨਤਾ ਨੂੰ ਨਹੀਂ ਸਮਝ ਸੱਕਦੇ। ਅਸੀਂ ਨਹੀਂ ਜਾਣਦੇ ਹਾਂ ਕਿ ਪਰਮੇਸ਼ੁਰ ਕਿੰਨਾ ਲੰਮਾ ਚਿਰ ਜੀਵਿਆ ਹੈ।"

28“ਪਰਮੇਸ਼ੁਰ ਧਰਤੀ ਤੋਂ ਪਾਣੀ ਲੈਂਦਾ ਹੈ ਤੇ ਇਸ ਨੂੰ ਬਾਰਿਸ਼ ਅਤੇ ਧੁੰਦ ਵਿੱਚ ਬਦਲ ਦਿੰਦਾ ਹੈ।"

Chapter Complete

You have read Job 28

28 verses