1ਬਹੇਮੋਬ ਦੀਆਂ ਹੱਡੀਆਂ ਕਾਂਸੀ ਵਾਂਗ ਮਜ਼ਬੂਤ ਹਨ। ਉਸ ਦੀਆਂ ਲੱਤਾਂ ਲੋਹੇ ਦੀਆਂ ਲਠ੍ਠਾਂ ਵਰਗੀਆਂ ਹਨ।"
2ਬਹੇਮੋਬ ਸਾਰੇ ਜਾਨਵਰਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਸਾਜਿਆ, ਸਭ ਤੋਂ ਹੈਰਾਨਕੁਨ ਹੈ। ਪਰ ਮੈਂ ਉਸ ਨੂੰ ਵੀ ਹਰਾ ਸੱਕਦਾ ਹਾਂ।"
3ਬਹੇਮੋਬ ਘਾਹ ਖਾਂਦਾ ਹੈ ਜਿਹੜਾ ਪਹਾੜਾਂ ਉੱਤੇ ਉੱਗਦਾ ਹੈ, ਜਿੱਥੇ ਜੰਗਲੀ ਜਾਨਵਰ ਕਲੋਲਾਂ ਕਰਦੇ ਨੇ।"
4ਬਹੇਮੋਬ ਕੰਵਲ ਦੇ ਪੌਦਿਆਂ ਹੇਠਾਂ ਲੇਟਦਾ ਹੈ। ਉਹ ਦਲਦਲ ਵਿੱਚਲੀ ਕਾਹੀ ਅੰਦਰ ਛੁਪ ਜਾਂਦਾ ਹੈ।"
5ਕੰਵਲ ਦੇ ਪੌਦੇ ਬਹੇਮੋਬ ਨੂੰ ਆਪਣੀ ਛਾਂ ਹੇਠਾਂ ਛੁਪਾ ਲੈਂਦੇ ਨੇ। ਉਹ ਬੈਂਤ ਦੇ ਰੁੱਖਾਂ ਹੇਠਾਂ ਰਹਿੰਦਾ ਹੈ, ਜਿਹੜੇ ਨਦੀ ਦੇ ਨੇੜੇ ਨਹੀਂ ਉੱਗਦੇ।"

6ਜੇ ਨਦੀ ਵਿੱਚ ਹੜ੍ਹ ਆਉਂਦਾ ਹੈ ਦਰਿਆਈ ਘੋੜਾ ਨਸਦਾ ਨਹੀਂ ਉਹ ਡਰਦਾ ਨਹੀਂ ਜੇ ਯਰਦਨ ਨਦੀ ਵੀ ਉਸ ਦੇ ਚਿਹਰੇ ਉੱਤੇ ਛਿੱਟੇ ਮਾਰੇ।"
7ਕੋਈ ਵੀ ਬੰਦਾ ਦਰਿਆਈ ਘੋੜੇ ਦੀਆਂ ਅੱਖਾਂ ਅੰਨ੍ਹੀਆਂ ਨਹੀਂ ਕਰ ਸੱਕਦਾ ਤੇ ਉਸ ਨੂੰ ਆਪਣੇ ਜਾਲ ਵਿੱਚ ਫ਼ੜ ਨਹੀਂ ਸੱਕਦਾ।"
8“ਅੱਯੂਬ, ਕੀ ਤੂੰ ਲਿਵਯਾਬਾਨ ਨੂੰ ਮੱਛੀ ਵਾਲੇ ਕੰਡੇ ਨਾਲ ਫ਼ੜ ਸੱਕਦਾ ਹੈਂ? ਕੀ ਤੂੰ ਰੱਸੇ ਨਾਲ ਉਸ ਦੀ ਜ਼ਬਾਨ ਬੰਨ੍ਹ ਸੱਕਦਾ ਹੈਂ?"
9ਕੀ ਤੂੰ ਉਸ ਦੇ ਨਕੇਲ ਜਾਂ ਉਸ ਦੇ ਜਬਾੜੇ ਅੰਦਰ ਹੁੱਕ ਪਾ ਸੱਕਦਾ ਹੈਂ।"
10ਕੀ ਲਿਵਯਾਬਾਨ ਤੇਰੇ ਅੱਗੇ ਬੇਨਤੀ ਕਰੇਗਾ ਕਿ ਤੂੰ ਉਸ ਨੂੰ ਆਜ਼ਾਦ ਕਰ ਦੇਵੇਂ? ਕੀ ਉਹ ਤੇਰੇ ਨਾਲ ਕੋਮਲ ਸ਼ਬਦਾਂ ਵਿੱਚ ਗੱਲ ਕਰੇਗਾ?"

11ਕੀ ਲਿਵਯਾਬਾਨ ਤੇਰੇ ਨਾਲ ਇੱਕਰਾਨਾਮਾ ਰੱਖੇਗਾ ਤੇ ਸਦਾ ਲਈ ਤੇਰੀ ਸੇਵਾ ਕਰੇਗਾ?"
12ਕੀ ਤੂੰ ਲਿਵਯਾਬਾਨ ਨਾਲ ਖੇਡੇਂਗਾ ਜਿਵੇਂ ਤੂੰ ਕਿਸੇ ਪੰਛੀ ਨਾਲ ਖੇਡਦਾ ਹੈਂ? ਕੀ ਤੂੰ ਉਸ ਦੇ ਉੱਤੇ ਰੱਸਾ ਪਾ ਲਵੇਂਗਾ ਤਾਂ ਜੋ ਤੇਰੀਆਂ ਦਾਸੀਆਂ ਉਸ ਦੇ ਨਾਲ ਖੇਡ ਸੱਕਣ।"
13ਕੀ ਮਛੇਰੇ ਲਿਵਯਾਬਾਨ ਨੂੰ ਤੈਥੋਂ ਖਰੀਦਣ ਦੀ ਕੋਸ਼ਿਸ਼ ਕਰਨਗੇ? ਕੀ ਉਹ ਉਸ ਦੇ ਟੁਕੜੇ ਕਰ ਦੇਣਗੇ ਤੇ ਉਨ੍ਹਾਂ ਨੂੰ ਵਪਾਰੀਆਂ ਨੂੰ ਵੇਚ ਦੇਣਗੇ।"
14ਕੀ ਤੂੰ ਲਿਵਯਾਬਾਨ ਦੀ ਚਮੜੀ ਅੰਦਰ ਜਾਂ ਉਸ ਦੇ ਸਿਰ ਅੰਦਰ ਨੇਜੇ ਮਾਰ ਸੱਕਦਾ ਹੈਂ।"
15“ਅੱਯੂਬ, ਜੇ ਤੂੰ ਕਦੇ ਆਪਣਾ ਹੱਥ ਲਿਵਯਾਬਾਨ ਉੱਤੇ ਧਰਿਆ, ਤੂੰ ਫੇਰ ਕਦੇ ਅਜਿਹਾ ਕਰਨ ਦੇ ਯੋਗ ਨਹੀਂ ਹੋਵੇਂਗਾ। ਜ਼ਰਾ ਉਸ ਜੰਗ ਬਾਰੇ ਸੋਚ, ਜਿਹੜੀ ਹੋਵੇਗੀ।"

16ਤੇਰਾ ਕੀ ਖਿਆਲ ਹੈ ਕਿ ਤੂੰ ਲਿਵਯਾਬਾਨ ਨੂੰ ਹਰਾ ਸੱਕਦਾ ਹੈਂ। ਛੱਡ, ਇਸ ਨੂੰ ਭੁੱਲ ਜਾ। ਕੋਈ ਉਮੀਦ ਨਹੀਂ। ਸਿਰਫ਼ ਦੇਖ ਕੇ ਹੀ ਤੂੰ ਉਸ ਤੋਂ ਡਰ ਜਾਵੇਂਗਾ।"
17ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਉਸ ਨੂੰ ਜਗਾ ਸੱਕੇ ਤੇ ਗੁੱਸੇ ਵਿੱਚ ਲਿਆ ਸੱਕੇ। ਅੱਛਾ, ਕੀ ਕੋਈ ਵਿਅਕਤੀ ਮੇਰੇ ਖਿਲਾਫ਼ ਖੜ੍ਹਾ ਹੋ ਸੱਕਦਾ ਹੈ!"
18ਮੈਂ, ਪਰਮੇਸ਼ੁਰ ਕਿਸੇ ਦਾ ਵੀ ਕੁਝ ਦੇਣਦਾਰ ਨਹੀਂ। ਅਕਾਸ਼ ਹੇਠਲੀ ਹਰ ਸ਼ੈਅ ਮੇਰੀ ਹੈ।"
19“ਅੱਯੂਬ, ਮੈਂ ਤੈਨੂੰ ਲਿਵਯਾਬਾਨ ਦੀਆਂ ਲੱਤਾਂ ਬਾਰੇ, ਅਤੇ ਉਸਦੀ ਤਾਕਤ ਅਤੇ ਸੁਹੱਪਣ ਬਾਰੇ ਦੱਸਾਂਗਾ।"
20ਕੋਈ ਵੀ ਬੰਦਾ ਉਸਦੀ ਚਮੜੀ ਨੂੰ ਨਹੀਂ ਚੀਰ ਸੱਕਦਾ। ਉਸਦੀ ਚਮੜੀ ਕਵਚ ਵਰਗੀ ਹੈ।"

21ਕੋਈ ਬੰਦਾ ਜ਼ੋਰੀ ਉਸ ਦੇ ਜਬਾੜੇ ਨਹੀਂ ਖੁਲ੍ਹਵਾ ਸੱਕਦਾ। ਉਸ ਦੇ ਮੂੰਹ ਵਿੱਚਲੇ ਦੰਦ ਲੋਕਾਂ ਨੂੰ ਭੈਭੀਤ ਕਰਦੇ ਨੇ।"
22ਲਿਵਯਾਬਾਨ ਦੀ ਪਿੱਠ ਉੱਤੇ, ਪੱਕੀ ਤਰ੍ਹਾਂ ਇੱਕ ਦੂਜੇ ਨਾਲ ਜੁੜੀਆਂ ਹੋਈਆਂ, ਢਾਲਾਂ ਦੀਆਂ ਕਤਾਰਾਂ ਹਨ।"
23ਇਹ ਢਾਲਾਂ ਇੱਕ ਦੂਸਰੇ ਦੇ ਇੰਨੀਆਂ ਨੇੜੇ-ਨੇੜੇ ਹਨ ਕਿ ਇਨ੍ਹਾਂ ਦੇ ਵਿੱਚਾਲਿਉਂ ਹਵਾ ਵੀ ਨਹੀਂ ਲੰਘ ਸੱਕਦੀ।"
24ਢਾਲਾਂ ਇੱਕ ਦੂਜੀ ਨਾਲ ਜੁੜੀਆਂ ਹੋਇਆਂ ਹਨ। ਉਹ ਇੱਕ ਦੂਜੀ ਨਾਲ ਇਸ ਤਰ੍ਹਾਂ ਜੁੜੀਆਂ ਹਨ ਕਿ ਖਿੱਚਕੇ ਵੱਖ ਨਹੀਂ ਕੀਤੀਆਂ ਜਾ ਸੱਕਦੀਆਂ।"
25ਜਦੋਂ ਲਿਵਯਾਬਾਨ ਛਿੱਕਾਂ ਮਾਰਦਾ ਹੈ, ਜਿਵੇਂ ਬਿਜਲੀ ਜਿਹੀ ਚਮਕਦੀ ਹੈ। ਉਸ ਦੀਆਂ ਅੱਖਾਂ ਸਵੇਰ ਦੀ ਲੋਅ ਵਾਂਗ ਚਮਕਦੀਆਂ ਨੇ।"

26ਉਸ ਦੇ ਮੂੰਹ ਵਿੱਚੋਂ ਬਲਦੀਆਂ ਹੋਈਆਂ ਮਸ਼ਾਲਾਂ ਨਿਕਲਦੀਆਂ ਨੇ, ਅੱਗ ਦੇ ਚੰਗਿਆੜੇ ਬਾਹਰ ਨਿਕਲਦੇ ਨੇ।"
27ਲਿਵਯਾਬਾਨ ਦੇ ਨੱਕ ਵਿੱਚੋਂ ਧੂੰਆਂ ਨਿਕਲਦਾ ਹੈ, ਜਿਵੇਂ ਉਬਲਦੇ ਪਤੀਲੇ ਹੇਠਾਂ ਕਾਹੀ ਬਲ ਰਹੀ ਹੋਵੇ।"
28ਲਿਵਯਾਬਾਨ ਦਾ ਸਾਹ ਕੋਲਿਆਂ ਨੂੰ ਵੀ ਸਾੜ ਦਿੰਦਾ ਹੈ ਅਤੇ ਉਸ ਦੇ ਮੂੰਹ ਵਿੱਚੋਂ ਲਾਟਾਂ ਨਿਕਲਦੀਆਂ ਨੇ।"
29ਲਿਵਯਾਬਾਨ ਦੀ ਗਰਦਨ ਬਹੁਤ ਤਾਕਤਵਰ ਹੁੰਦੀ ਹੈ, ਲੋਕ ਡਰਦੇ ਨੇ ਤੇ ਉਸ ਕੋਲੋਂ ਦੂਰ ਭੱਜਦੇ ਨੇ।"
30ਉਸਦੀ ਚਮੜੀ ਤੇ ਕੋਈ ਵੀ ਨਰਮ ਥਾਂ ਨਹੀਂ। ਇਹ ਲੋਹੇ ਵਾਂਗ ਸਖਤ ਹੁੰਦੀ ਹੈ।"

31ਲਿਵਯਾਬਾਨ ਦਾ ਦਿਲ ਪੱਥਰ ਵਰਗਾ ਹੈ, ਉਸ ਨੂੰ ਕੋਈ ਭੈ ਨਹੀਂ ਇਹ ਚੱਕੀ ਦੇ ਹੇਠਲੇ ਪੁੜ ਵਰਗਾ ਸਖਤ ਹੁੰਦਾ ਹੈ।"
32ਜਦੋਂ ਲਿਵਯਾਬਾਨ ਉੱਠਦਾ ਹੈ ਤਾਕਤਵਰ ਲੋਕ ਵੀ ਭੈਭੀਤ ਹੋ ਜਾਂਦੇ ਨੇ। ਉਹ ਦੂਰ ਭੱਜ ਜਾਂਦੇ ਨੇ ਜਦੋਂ ਲਿਵਯਾਬਾਨ ਆਪਣੀ ਪੂਛ ਹਿਲਾਉਂਦਾ ਹੈ।"
33ਤਲਵਾਰਾਂ, ਨੇਜ਼ੇ ਅਤੇ ਤੀਰ ਲਿਵਯਾਬਾਨ ਨੂੰ ਲਗਦੇ ਨੇ, ਪਰ ਉਹ ਬੁੜਕ ਜਾਂਦੇ ਹਨ। ਇਹ ਹਬਿਆਰ ਉਸ ਨੂੰ ਜ਼ਰਾ ਵੀ ਜ਼ਖਮੀ ਨਹੀਂ ਕਰਦੇ।"
You have read Job 33
33 verses