1ਲਿਵਯਾਬਾਨ ਲੋਹੇ ਨੂੰ ਤਿਨਕੇ ਜਿੰਨੀ ਅਸਾਨੀ ਨਾਲ ਤੋੜ ਦਿੰਦਾ ਹੈ। ਉਹ ਕਾਂਸੀ ਨੂੰ ਗਲੀ ਹੋਈ ਲੱਕੜ ਵਾਂਗ ਤੋੜ ਦਿੰਦਾ ਹੈ।"
2ਤੀਰ ਲਿਵਯਾਬਾਨ ਨੂੰ ਨਹੀਂ ਭਜਾਉਂਦਾ। ਪੱਥਰ ਉਸ ਉੱਤੋਂ ਬੁੜਕ ਜਾਂਦੇ ਨੇ, ਜਿਵੇਂ ਤਿਨਕੇ ਹੋਣ।"
3ਜਦੋਂ ਲਿਵਯਾਬਾਨ ਉੱਤੇ ਲੱਕੜ ਦਾ ਗਦਾ ਵੱਜਦਾ ਹੈ, ਇਹ ਉਸ ਨੂੰ ਤਿਣਕੇ ਵਾਂਗ ਲੱਗਦਾ ਹੈ। ਉਹ ਹੱਸਦਾ ਹੈ ਜਦੋਂ ਲੋਕ ਉਸ ਉੱਤੇ ਨੇਜ਼ੇ ਸੁੱਟਦੇ ਨੇ।"
4ਲਿਵਯਾਬਾਨ ਦੇ ਢਿੱਡ ਉਤਲੀ ਚਮੜੀ ਮਿੱਟੀ ਦੇ ਟੁੱਟਿਆਂ ਭਾਂਡਿਆਂ ਵਾਂਗ ਹੈ। ਉਹ ਗਾਰੇ ਉੱਤੇ ਛੜਨ ਵਾਲੇ ਫ਼ੱਟੇ ਵਾਂਗ ਨਿਸ਼ਾਨ ਛੱਡਦਾ ਹੈ।"
5ਲਿਵਯਾਬਾਨ ਪਾਣੀ ਨੂੰ ਉਬਲਦੇ ਭਾਂਡੇ ਵਾਂਗ ਹਿਲਾ ਦਿੰਦਾ ਹੈ। ਉਹ ਇਸ ਨੂੰ ਬੁਲਬੁਲੇ ਛੱਡਦੇ, ਉਬਲਦੇ ਤੇਲ ਤੇ ਭਾਂਡੇ ਵਾਂਗ ਬਟਾ ਦਿੰਦਾ ਹੈ।"

6ਲਿਵਯਾਬਾਨ ਜਦੋਂ ਤੈਰਦਾ ਹੈ, ਉਹ ਆਪਣੇ ਪਿੱਛੇ ਰਾਹ ਛੱਡਦਾ ਜਾਂਦਾ ਹੈ। ਉਹ ਪਾਣੀ ਵਿੱਚ ਹਲਚਲ ਮਚਾਉਂਦਾ ਹੈ, ਤੇ ਪਿੱਛੇ ਸਫ਼ੇਦ ਝੱਗ ਛੱਡ ਜਾਂਦਾ ਹੈ।"
7ਧਰਤੀ ਦਾ ਕੋਈ ਜਾਨਵਰ ਲਿਵਯਾਬਾਨ ਵਰਗਾ ਨਹੀਂ। ਉਹ ਅਜਿਹਾ ਜਾਨਵਰ ਹੈ ਜਿਸ ਨੂੰ ਨਿਡਰ ਬਣਾਇਆ ਗਿਆ।"
8ਲਿਵਯਾਬਾਨ ਹੇਠਾਂ ਸਾਰੇ ਹਂਕਾਰੀ ਜਾਨਵਰਾਂ ਉੱਤੇ ਵੇਖਦਾ ਹੈ। ਉਹ ਸਾਰੇ ਜੰਗਲੀ ਜਾਨਵਰਾਂ ਦਾ ਰਾਜਾ ਹੈ।”"
9ਅੱਯੂਬ ਦਾ ਯਹੋਵਾਹ ਨੂੰ ਜਵਾਬ ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:"
10“ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।"

11ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।"
12“ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, ‘ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁੱਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।’"
13ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।"
14ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”"
15ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।"

16ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”"
17ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।"
18ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।"
19ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।"
20ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।"

21ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।"
22ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।"
23ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।"
24ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।"
25ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।"

26ਭਾਗ (ਜ਼ਬੂਰ 1-41) ਉਹ ਵਿਅਕਤੀ ਵਡਭਾਗਾ ਹੈ ਜਿਹੜਾ ਬੁਰੇ ਬੰਦਿਆਂ ਦੀਆਂ ਸਲਾਹਾਂ ਨਹੀਂ ਲੈਂਦਾ ਅਤੇ ਜਿਹੜਾ ਪਾਪੀਆਂ ਵਾਂਗ ਨਹੀਂ ਜਿਉਂਦਾ। ਅਤੇ ਉਨ੍ਹਾਂ ਲੋਕਾਂ ਨਾਲ ਨਹੀਂ ਰਲਦਾ ਜਿਹੜੇ ਪਰਮੇਸ਼ੁਰ ਨੂੰ ਮਾਨ ਨਹੀਂ ਦਿੰਦੇ।"
27ਇੱਕ ਚੰਗਾ ਵਿਅਕਤੀ, ਯਹੋਵਾਹ ਦੇ ਉਪਦੇਸ਼ਾਂ ਨੂੰ ਪਿਆਰ ਕਰਦਾ, ਅਤੇ ਉਹ ਉਨ੍ਹਾਂ ਤੇ ਦਿਨ ਰਾਤ ਸੋਚ ਵਿੱਚਾਰ ਕਰਦਾ ਹੈ।"
28ਇਸ ਤਰ੍ਹਾਂ ਉਹ ਉਸ ਰੁੱਖ ਵਾਂਗ ਬਲਵਾਨ ਬਣ ਜਾਂਦਾ ਹੈ ਜਿਹੜਾ ਨਦੀ ਦੇ ਕਿਨਾਰੇ ਉੱਤੇ ਬਰਾਬਰੀ ਨਾਲ ਵੱਧਦਾ ਹੈ। ਅਤੇ ਉਹ ਰੁੱਖ ਉਪਯੁਕਤ ਸਮੇਂ ਤੇ ਫ਼ਲ ਦਿੰਦਾ ਹੈ। ਉਹ ਉਸ ਰੁੱਖ ਵਰਗਾ ਹੈ ਜਿਸਦੇ ਪੱਤੇ ਨਹੀਂ ਸੁੱਕਦੇ ਅਤੇ ਉਹ ਆਪਣੇ ਹਰ ਅਮਲ ਵਿੱਚ ਫ਼ਲਦਾਇੱਕ ਹੋ ਜਾਂਦਾ ਹੈ।"
29ਪਰ ਬੁਰੇ ਵਿਅਕਤੀ ਇਸ ਤਰ੍ਹਾਂ ਨਹੀਂ ਹਨ। ਬੁਰੇ ਵਿਅਕਤੀ ਉਸ ਤੂੜੀ ਵਰਗੇ ਹਨ ਜਿਹੜੀ ਹਵਾ ਦੇ ਨਾਲ ਉੱਡ ਜਾਂਦੀ ਹੈ।"
30ਜੇ ਨੇਕ ਬੰਦੇ ਕਿਸੇ ਅਦਾਲਤੀ ਮੁਕੱਦਮੇ ਦਾ ਨਿਆਂ ਕਰਨ ਲਈ ਇਕੱਠੇ ਹੁੰਦੇ ਹਨ, ਤਾਂ ਬੁਰੇ ਵਿਅਕਤੀਆਂ ਨੂੰ ਬੁਰੇ ਅਮਲਾਂ ਵਾਸਤੇ ਦੋਸ਼ੀ ਠਹਿਰਾਇਆ ਜਾਵੇਗਾ। ਉਨ੍ਹਾਂ ਪਾਪੀਆਂ ਦਾ ਨਿਆਂ ਬੇਕਸੂਰਾਂ ਵਾਂਗ ਨਹੀਂ ਹੋਵੇਗਾ।"

31ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।"
32ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?"
33ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।"
34ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”"
35ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।"

36ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ, “ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।"
37ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”"
You have read Job 34
37 verses