1ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ।"
2ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।"
3ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”"
4ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।"
5ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।"

6ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।"
7ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ। ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।"
8ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”"
9ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।"
10ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।"

11ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸੱਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।"
12ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।"
13ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।"
14ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।"
15ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!"

16ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।"
You have read Job 35
16 verses