1ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।"
2ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।"
3ਯਹੋਵਾਹ ਵਿੱਚ ਯਕੀਨ ਰੱਖੋ ਅਤੇ ਧਰਮੀ ਗੱਲਾਂ ਕਰੋ।"
4ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”"
5ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।"

6ਮੈਂ ਸ਼ਾਂਤੀ ਨਾਲ ਸੌਁਦਾ ਹਾਂ। ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।"
7ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।"
8ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ।"
9ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।"
10ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।"

11ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ। ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।"
12ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।"
13ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।"
14ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।"
15ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।"

16ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ! ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।"
17ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!"
18ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।"
19ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।"
20ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।"

21ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?"
22ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।"
23ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।"
24ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।"
25ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।"

26ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।"
27ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।"
28ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।"
29ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।"
30ਜੇ ਤੂੰ ਮੈਨੂੰ ਨਹੀਂ ਬਚਾਵੇਂਗਾ, ਮੈਂ ਸ਼ੇਰ ਦੁਆਰਾ ਫ਼ੜੇ ਅਤੇ ਧੂਏ ਜਾਣ ਵਾਲੇ ਜਾਨਵਰ ਵਰਗਾ ਹੋਵਾਂਗਾ। ਜਿਸ ਨੂੰ ਕੋਈ ਵੀ ਨਹੀਂ ਬਚਾਉਂਦਾ।"

31ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਕੋਈ ਮੰਦਾ ਕੰਮ ਨਹੀਂ ਕੀਤਾ। ਮੈਂ ਵਾਅਦਾ ਕਰਦਾ ਹਾਂ ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ।"
32ਮੈਂ ਆਪਣੇ ਕਿਸੇ ਵੀ ਸਹਾਇਕ ਦਾ ਮੰਦਾ ਕੰਮ ਨਹੀਂ ਕੀਤਾ। ਅਤੇ ਨਾ ਹੀ ਆਪਣੇ ਸਹਾਇਕ ਦੇ ਦੁਸ਼ਮਣਾਂ ਦੀ ਕੋਈ ਮਦਦ ਕੀਤੀ ਹੈ।"
33ਜੇ ਇਹ ਸੱਚ ਨਹੀਂ ਹੈ, ਤਾਂ ਮੈਨੂੰ ਸਜ਼ਾ ਦੇਵੋ। ਮੇਰੇ ਦੁਸ਼ਮਣ ਨੂੰ ਮੇਰਾ ਪਿੱਛਾ ਕਰਨ ਦਿਉ, ਤੇ ਉਸ ਨੂੰ ਮੈਨੂੰ ਮਾਰ ਲੈਣ ਦਿਉ। ਉਸ ਨੂੰ ਮੈਨੂੰ ਧਰਤੀ ਅੰਦਰ ਦੱਬ ਲੈਣ ਦਿਉ ਅਤੇ ਮੈਨੂੰ ਮਿਧਣ ਦਿਉ ਅਤੇ ਮੇਰੀ ਰੂਹ ਨੂੰ ਗੰਦਗੀ ਅੰਦਰ ਪਾ ਲੈਣ ਦਿਉ।"
You have read Job 36
33 verses