Lumina
Job

God's Majesty

Job 37·Punjabi Bible

1ਹੇ ਯਹੋਵਾਹ, ਉੱਠੋ ਤੇ ਆਪਣਾ ਗੁੱਸਾ ਦਿਖਾਉ। ਮੇਰਾ ਵੈਰੀ ਗੁੱਸੇ ਹੈ। ਇਸ ਲਈ ਤੁਸੀਂ ਉੱਠੋ ਤੇ ਉਸ ਦੇ ਵਿਰੁੱਧ ਲੜੋ। ਹੇ ਪਰਮੇਸ਼ੁਰ, ਉੱਠੋ ਤੇ ਨਿਆਂ ਦੀ ਘੋਸ਼ਣਾ ਕਰੋ।"

2ਯਹੋਵਾਹ, ਲੋਕਾਂ ਦਾ ਨਿਆਂ ਕਰੋ। ਕੌਮਾਂ ਨੂੰ ਇਕੱਠਿਆਂ ਤੁਹਾਡਾ ਸਾਹਮਣਾ ਕਰਨ ਦਿਉ।"

3ਅਤੇ ਲੋਕਾਂ ਦਾ ਨਿਆਂ ਕਰੋ। ਯਹੋਵਾਹ, ਮੇਰਾ ਨਿਆਂ ਕਰੋ। ਸਿੱਧ ਕਰੋ ਕਿ ਮੈਂ ਬੇਕਸੂਰ ਹਾਂ।"

4ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ।"

5ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜਿਨ੍ਹਾਂ ਕੋਲ ਨਿਸ਼ਕਪਟ ਹਿਰਦੇ ਹਨ। ਇਸ ਲਈ ਪਰਮੇਸ਼ੁਰ ਮੇਰੀ ਰੱਖਿਆ ਕਰੇਗਾ।"

Job 37 illustration - Job Chapter 37

6ਪਰਮੇਸ਼ੁਰ ਸਹੀ ਨਿਆਂਕਾਰ ਹੈ। ਉਹ ਹਮੇਸ਼ਾ ਦੁਸ਼ਟ ਲੋਕਾਂ ਦੇ ਵਿਰੁੱਧ ਬੋਲਦਾ ਹੈ।"

7ਪਰਮੇਸ਼ੁਰ ਇੱਕ ਫ਼ੈਸਲਾ ਕਰਨ ਤੋਂ ਬਾਅਦ, ਉਹ ਆਪਣਾ ਮਨ ਨਹੀਂ ਬਦਲਦਾ। ਪਰਮੇਸ਼ੁਰ ਮੰਦੇ ਲੋਕਾਂ ਨੂੰ ਦੰਡ ਦੇਣ ਲਈ ਸਦਾ ਤਿਆਰ ਹੈ।"

8ਕੁਝ ਲੋਕ ਹਮੇਸ਼ਾ ਮੁਸੀਬਤਾਂ ਖੜੀਆਂ ਕਰਨ ਦੀਆਂ ਵਿਉਂਤਾਂ ਬਣਾਉਂਦੇ ਹਨ। ਉਹ ਗੁਪਤ ਯੋਜਨਾਵਾਂ ਬਣਾਉਂਦੇ ਹਨ ਅਤੇ ਝੂਠ ਬੋਲਦੇ ਹਨ"

9ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ।"

10ਉਨ੍ਹਾਂ ਨੂੰ ਉਹ ਸਜ਼ਾ ਮਿਲੇਗੀ ਜਿਸਦੇ ਉਹ ਅਧਿਕਾਰੀ ਹਨ। ਉਹ ਹੋਰਾਂ ਲਈ ਜਾਲਮ ਸਨ। ਪਰ ਉਨ੍ਹਾਂ ਨੂੰ ਉਨ੍ਹਾਂ ਦੇ ਗਲਤ ਕਾਰਿਆਂ ਵਾਸਤੇ ਸਜ਼ਾ ਮਿਲੇਗੀ।"

Job 37 illustration - Job Chapter 37

11ਮੈਂ ਯਹੋਵਾਹ ਦੀ ਉਸਤਤਿ ਕਰਾਂਗਾ ਕਿਉਂਕਿ ਉਹ ਭਲਾ ਹੈ। ਮੈਂ ਅੱਤ ਉੱਚੇ ਯਹੋਵਾਹ ਦੇ ਨਾਮ ਦੀ ਉਸਤਤਿ ਕਰਾਂਗਾ।"

12ਨਿਰਦੇਸ਼ਕ ਲਈ: ਗਿੱਟੀਥ ਦੇ ਸਾਜ਼ ਨਾਲ । ਦਾਊਦ ਦਾ ਇੱਕ ਗੀਤ। ਯਹੋਵਾਹ ਸਾਡੇ ਮਾਲਕ, ਸਾਰੀ ਧਰਤੀ ਵਿੱਚ ਤੇਰਾ ਨਾਂ ਵੱਧੇਰੇ ਅਦਭੁਤ ਹੈ। ਤੇਰੇ ਨਾਮ ਨੂੰ ਸਵਰਗ ਵਿੱਚ ਹਰ ਥਾਂ ਉਸਤਤਿ ਮਿਲਦੀ ਹੈ।"

13ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ।"

14ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;"

15“ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਨੂੰ ਯਾਦ ਚੇਤੇ ਕਿਉਂ ਰੱਖਦੇ ਹੋ? ਲੋਕੀਂ ਤੇਰੇ ਲਈ ਇੰਨੇ ਮਹੱਤਵਪੂਰਣ ਕਿਉਂ ਹਨ? ਤੁਸੀਂ ਉਨ੍ਹਾਂ ਵੱਲ ਧਿਆਨ ਕਿਉਂ ਦਿੰਦੇ ਹੋਂ?”"

Job 37 illustration - Job Chapter 37

16ਪਰ ਲੋਕੀਂ ਤੇਰੇ ਲਈ ਮਹੱਤਵਪੂਰਣ ਹਨ। ਤੁਸੀਂ ਲੋਕਾਂ ਨੂੰ ਦੇਵਤਿਆਂ ਤੋਂ ਬੱਸ ਥੋੜਾ ਜਿਹਾ ਹੀ ਘੱਟ ਬਣਾਇਆ ਹੈ। ਤੁਸੀਂ ਉਨ੍ਹਾਂ ਨੂੰ ਮਹਿਮਾ ਅਤੇ ਸਤਿਕਾਰ ਦਾ ਤਾਜ ਪੁਆਇਆ ਹੈ।"

17ਤੁਸੀਂ ਲੋਕਾਂ ਨੂੰ ਆਪਣੀਆਂ ਸਾਜੀਆਂ ਸਾਰੀਆਂ ਚੀਜ਼ਾਂ ਉੱਤੇ ਅਧਿਕਾਰ ਦੇ ਦਿੱਤਾ। ਤੁਸੀਂ ਸਭ ਕੁਝ ਉਨ੍ਹਾਂ ਦੇ ਨਿਯੰਤ੍ਰਣ ਅਧੀਨ ਪਾ ਦਿੱਤਾ।"

18ਲੋਕੀਂ ਭੇਡਾਂ, ਜਾਨਵਰਾਂ ਅਤੇ ਜੰਗਲ ਦੇ ਸਾਰੇ ਜਾਨਵਰਾਂ ਉੱਪਰ ਹਕੂਮਤ ਕਰਦੇ ਹਨ।"

19ਉਹ ਅਕਾਸ਼ ਵਿੱਚਲੇ ਪੰਛੀਆਂ ਉੱਤੇ ਅਤੇ ਸਮੁੰਦਰ ਵਿੱਚ ਤੈਰਦੀਆਂ ਮੱਛੀਆਂ ਉੱਤੇ ਰਾਜ ਕਰਦੇ ਹਨ।"

20ਹੇ ਪਰਮੇਸ਼ੁਰ ਸਾਡੇ ਯਹੋਵਾਹ, ਸਾਰੀ ਧਰਤੀ ਉੱਪਰ ਤੇਰਾ ਨਾਂ ਵੱਧੇਰੇ ਅਦਭੁਤ ਹੈ।"

Job 37 illustration - Job Chapter 37

21ਨਿਰਦੇਸ਼ਕ ਲਈ: ਮਥਲਬੇਨ ਦੀ ਸਰਗਮ ਵਿੱਚ ਗਾਉਣ ਲਈ। ਦਾਊਦ ਦਾ ਇੱਕ ਗੀਤ। ਮੈਂ ਸੱਚੇ ਦਿਲੋਂ ਯਹੋਵਾਹ ਦੀ ਉਸਤਤਿ ਕਰਦਾ ਹਾਂ। ਯਹੋਵਾਹ ਮੈਂ ਲੋਕਾਂ ਨੂੰ ਉਨ੍ਹਾਂ ਸਮੂਹ ਅਚਂਭਿਆਂ ਬਾਰੇ ਦੱਸਾਂਗਾ ਜਿਨ੍ਹਾਂ ਨੂੰ ਤੂੰ ਸਾਜਿਆ ਹੈ।"

22ਤੁਸੀਂ ਮੈਨੂੰ ਇੰਨਾ ਪ੍ਰਸੰਨ ਕਰਦੇ ਹੋਂ। ਹੇ ਸਭ ਤੋਂ ਉੱਚੇ ਪਰਮੇਸ਼ੁਰ, ਮੈਂ ਤੇਰੇ ਨਾਮ ਦੀ ਉਸਤਤਿ ਕਰਾਂ।"

23ਮੇਰੇ ਦੁਸ਼ਮਣ ਤੈਥੋਂ ਡਰਕੇ ਨੱਸ ਗਏ ਹਨ। ਅਤੇ ਉਹ ਡਿੱਗ ਪਏ ਹਨ ਤੇ ਉਨ੍ਹਾਂ ਦਾ ਨਾਸ਼ ਹੋ ਗਿਆ।"

24ਤੁਸੀਂ ਆਪਣੇ ਤਖਤ ਉੱਤੇ ਧਰਮੀ ਨਿਆਂਕਾਰ ਵਾਂਗ ਬੈਠੇ ਸੀ। ਯਹੋਵਾਹ, ਤੁਸੀਂ ਮੇਰੀ ਬੇਨਤੀ ਸੁਣੀ। ਅਤੇ ਤੁਸੀਂ ਨਿਆਂ ਸੁਣਾ ਦਿੱਤਾ।"

Chapter Complete

You have read Job 37

24 verses