1ਨਿਰਦੇਸ਼ਕ ਲਈ: ਸੇਮਿਨਿਥ ਦੀ ਸੰਗਤ ਨਾਲ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਬਚਾਉ। ਸਾਰੇ ਚੰਗੇ ਲੋਕ ਚੱਲੇ ਗਏ ਹਨ। ਧਰਤੀ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ।"
2ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।"
3ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।"
4ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।”"
5ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”"

6ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।"
7ਯਹੋਵਾਹ, ਲਾਚਾਰ ਲੋਕਾਂ ਦਾ ਧਿਆਨ ਕਰ। ਉਨ੍ਹਾਂ ਦੀ ਹੁਣ ਅਤੇ ਹਮੇਸ਼ਾ ਰੱਖਿਆ ਕਰ।"
8ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।"
9ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?"
10ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ?"

11ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ।"
12ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, “ਮੈਂ ਉਸ ਨੂੰ ਹਰਾ ਦਿੱਤਾ ਹੈ।” ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ।"
13ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।"
14ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ।"
15ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।"

16ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।"
17ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ, ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ। ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ।"
18ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।"
19ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।"
20ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ।"

21ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।"
22ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੇ ਪਵਿੱਤਰ ਤੰਬੂ ਵਿੱਚ ਕੌਣ ਠਹਿਰ ਸੱਕਦਾ ਹੈ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਠਹਿਰ ਸੱਕਦਾ ਹੈ?"
23ਸਿਰਫ਼ ਉਹੀ ਲੋਕ ਜਿਹੜੇ ਸ਼ੁੱਧ ਜੀਵਨ ਜਿਉਂਦੇ ਅਤੇ ਮਦਦ ਦਾ ਅਮਲ ਦਰਸਾਵੇ, ਅਤੇ ਜਿਹੜੇ ਦਿਲੋਂ ਅਤੇ ਮਨੋਂ ਸੱਚ ਬੋਲਦੇ ਹਨ।"
24ਉਹ ਬੰਦਾ ਜਿਹੜਾ ਕਦੇ ਵੀ ਹੋਰਾਂ ਵਿਅਕਤੀਆਂ ਬਾਰੇ ਮੰਦਾ ਨਹੀਂ ਬੋਲਦਾ। ਉਹ ਬੰਦਾ ਜਿਹੜਾ ਕਦੀ ਵੀ ਆਪਣੇ ਗੁਆਂਢੀਆਂ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਉਹ ਕਦੀ ਵੀ ਆਪਣੇ ਪਰਿਵਾਰ ਦੀਆਂ ਬੇਸ਼ਰਮੀ ਦੀਆਂ ਗੱਲਾਂ ਨਹੀਂ ਦੱਸਦਾ।"
25ਉਹ ਵਿਅਕਤੀ ਉਨ੍ਹਾਂ ਦੀ ਇੱਜ਼ਤ ਨਹੀਂ ਕਰਦਾ ਜਿਹੜੇ ਪਰਮੇਸ਼ੁਰ ਨੂੰ ਨਫ਼ਰਤ ਕਰਦੇ ਹਨ। ਪਰ ਉਹ ਉਨ੍ਹਾਂ ਸਾਰਿਆਂ ਦੀ ਇੱਜ਼ਤ ਕਰਦਾ ਹੈ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ। ਜੇ ਉਹ ਆਪਣੇ ਗੁਆਂਢੀ ਨਾਲ ਵਾਅਦਾ ਕਰਦਾ ਹੈ ਤਾਂ ਉਹ ਉਸ ਨੂੰ ਪੂਰਾ ਕਰਦਾ ਹੈ।"

26ਜੇ ਉਹ ਕਿਸੇ ਨੂੰ ਪੈਸੇ ਦਿੰਦਾ ਹੈ ਉਹ ਉਸ ਪੈਸੇ ਉੱਤੇ ਸੂਦ ਨਹੀਂ ਵਸੂਲਦਾ। ਉਹ ਬੇਗੁਨਾਹਾਂ ਨੂੰ ਨੁਕਸਾਨ ਪਹੁੰਚਾਉਣ ਲਈ ਪੈਸੇ ਨਹੀਂ ਲੈਂਦਾ। ਜੇਕਰ ਇੱਕ ਵਿਅਕਤੀ ਇੱਕ ਚੰਗੇ ਮਨੁੱਖ ਵਾਂਗੂ ਰਹਿੰਦਾ ਹੈ, ਫ਼ੇਰ ਉਹ ਹਮੇਸ਼ਾ ਪਰਮੇਸ਼ੁਰ ਦੇ ਨੇੜੇ ਹੋਵੇਗਾ।"
27ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।"
28ਮੈਂ ਆਪਣੇ ਯਹੋਵਾਹ ਨੂੰ ਆਖਿਆ, “ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ। ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”"
29ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।"
30ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।"
You have read Job 39
30 verses