1ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।"
2ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।"
3ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।"
4ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।"
5ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।"

6ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।"
7ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।"
8ਦਾਊਦ ਦੀ ਪ੍ਰਾਰਥਨਾ। ਯਹੋਵਾਹ, ਨਿਆਂ ਲਈ ਮੇਰੀ ਪ੍ਰਾਰਥਨਾ ਨੂੰ ਸੁਣ। ਮੈਂ ਉੱਚੀ-ਉੱਚੀ ਤੁਹਾਨੂੰ ਹਾਕਾਂ ਮਾਰ ਰਿਹਾ ਹਾਂ। ਮੈਂ ਉਸ ਵਿੱਚ ਇਮਾਨਦਾਰ ਹਾਂ ਜੋ ਮੈਂ ਆਖਦਾ ਹਾਂ, ਇਸ ਲਈ ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ।"
9ਕਿਉਂਕਿ ਤੁਸੀਂ ਸੱਚ ਨੂੰ ਵੇਖ ਸੱਕਦੇ ਹੋਂ, ਤੁਸੀਂ ਮੈਨੂੰ ਸੱਚ ਪ੍ਰਦਾਨ ਕਰੋਂਗੇ।"
10ਤੁਸੀਂ ਮੇਰੇ ਦਿਲ ਦੀ ਡੂੰਘਾਈ ਅੰਦਰ ਵੇਖਿਆ ਹੈ। ਤੁਸੀਂ ਸਾਰੀ ਰਾਤ ਮੇਰੇ ਨਾਲ ਸੀ। ਤੁਸੀਂ ਮੈਨੂੰ ਪਰੱਖਿਆ ਹੈ ਤੁਸੀਂ ਮੇਰੇ ਵਿੱਚ ਕੁਝ ਵੀ ਬੁਰਾਈ ਨਹੀਂ ਲੱਭੀ ਨਾ ਹੀ ਮੈਂ ਕੋਈ ਵੀ ਮੰਦੀ ਵਿਉਂਤ ਬਣਾਈ ਸੀ।"

11ਮੈਂ ਤੁਹਾਡੇ ਆਦੇਸ਼ਾਂ ਨੂੰ ਮੰਨਣ ਲਈ ਜਿੰਨੀ ਮਨੁੱਖੀ ਤੌਰ ਤੇ ਸੰਭਵ ਸੀ, ਕੋਸ਼ਿਸ਼ ਕੀਤੀ ਹੈ। ਮੈਂ ਤੇਰੇ ਸਾਰੇ ਆਦੇਸ਼ਾਂ ਨੂੰ ਮੰਨਿਆ ਹੈ।"
12ਮੈਂ ਤੁਹਾਡੇ ਰਸਤਿਆਂ ਤੇ ਚੱਲਿਆ ਹਾਂ। ਮੇਰੇ ਪਗ ਤੁਹਾਡੇ ਦੁਆਰਾ ਦੱਸੇ ਜੀਵਨ ਦੇ ਰਾਹ ਤੋਂ ਕਦੇ ਨਹੀਂ ਥਿੜਕੇ।"
13ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।"
14ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।"
15ਮੇਰੀ ਰੱਖਿਆ ਆਪਣੀ ਅੱਖ ਦੀ ਗੁਠਲੀ ਵਾਂਗ ਕਰੋ। ਮੈਨੂੰ ਆਪਣੇ ਖੰਬਾਂ ਦੀ ਛੱਤ ਹੇਠਾਂ ਛੁਪਾ ਲਵੋ।"

16ਯਹੋਵਾਹ, ਮੈਨੂੰ ਉਨ੍ਹਾਂ ਮੰਦੇ ਲੋਕਾਂ ਪਾਸੋਂ ਬਚਾਵੋ, ਜਿਹੜੇ ਮੇਰੀ ਬਰਬਾਦੀ ਲਈ ਕੰਮ ਕਰਦੇ ਹਨ। ਹੇ ਪਰਮੇਸ਼ੁਰ ਮੈਨੂੰ ਘੇਰੀ ਹੋਏ ਲੋਕਾਂ ਤੋਂ ਮੇਰੀ ਰੱਖਿਆ ਕਰੋ, ਜਿਹੜੇ ਮੈਨੂੰ ਦੁੱਖੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।"
17ਉਹ ਦੁਸ਼ਟ ਲੋਕ ਇੰਨੇ ਘਮੰਡੀ ਹਨ ਕਿ ਉਹ ਪਰਮੇਸ਼ੁਰ ਨੂੰ ਵੀ ਨਹੀਂ ਸੁਣਦੇ। ਅਤੇ ਉਹ ਸਿਰਫ਼ ਆਪਣੇ ਆਪ ਬਾਰੇ ਹੀ ਸ਼ੇਖੀ ਮਾਰਦੇ ਹਨ।"
18ਉਨ੍ਹਾਂ ਨੇ ਬੇਚੈਨੀ ਨਾਲ ਮੇਰੀ ਭਾਲ ਕੀਤੀ। ਉਨ੍ਹਾਂ ਨੇ ਮੈਨੂੰ ਘੇਰ ਲਿਆ, ਅਤੇ ਹੁਣ ਹਮਲਾ ਕਰਨ ਲਈ ਤਿਆਰ ਹਨ।"
19ਉਹ ਮੰਦੇ ਲੋਕ ਸ਼ੇਰਾਂ ਵਰਗੇ ਹਨ, ਜਿਹੜੇ ਹੋਰਾਂ ਜਾਨਵਰਾਂ ਨੂੰ ਮਾਰ ਖਾਣ ਦੀ ਉਡੀਕ ਵਿੱਚ ਹਨ। ਉਹ ਹਮਲਾ ਕਰਨ ਲਈ ਸ਼ੇਰਾਂ ਵਾਂਗ ਲੁਕਦੇ ਹਨ।"
20ਯਹੋਵਾਹ ਉੱਠੋ, ਅਤੇ ਦੁਸ਼ਮਣ ਵੱਲ ਜਾਵੋ, ਉਨ੍ਹਾਂ ਕੋਲੋਂ ਸਮਰਪਣ ਕਰਾਉ। ਆਪਣੀ ਤਲਵਾਰ ਵਰਤੋਂ ਅਤੇ ਉਨ੍ਹਾਂ ਦੁਸ਼ਟ ਲੋਕਾਂ ਕੋਲੋਂ ਮੇਰੀ ਰੱਖਿਆ ਕਰੋ।"

21ਹੇ ਯਹੋਵਾਹ, ਆਪਣੀ ਸ਼ਕਤੀ ਵਰਤੋਂ ਤੇ ਜਿਉਂਦਿਆਂ ਲੋਕਾਂ ਦੀ ਧਰਤੀ ਤੋਂ ਬਦ ਰੂਹਾਂ ਨੂੰ ਦੂਰ ਕਰੋ। ਯਹੋਵਾਹ, ਬਹੁਤ ਸਾਰੇ ਲੋਕ ਤੁਹਾਡੇ ਕੋਲ ਸਹਾਇਤਾ ਲਈ ਆਉਂਦੇ ਹਨ, ਉਨ੍ਹਾਂ ਲੋਕਾਂ ਕੋਲ ਆਪਣੇ ਜੀਵਨ ਵਿੱਚ ਬਹੁਤ ਕੁਝ ਨਹੀਂ ਹੈ। ਉਨ੍ਹਾਂ ਨੂੰ ਕਾਫ਼ੀ ਭੋਜਨ ਦਿਉ। ਉਨ੍ਹਾਂ ਲੋਕਾਂ ਦੇ ਬੱਚਿਆਂ ਨੂੰ ਉਹ ਦਿਉ ਜੋ ਵੀ ਉਹ ਚਾਹੁੰਦੇ ਹਨ। ਬੱਚਿਆਂ ਨੂੰ ਇੰਨਾ ਸਾਰਾ ਭੋਜਨ ਦਿਉ, ਕਿ ਉਨ੍ਹਾਂ ਦਾ ਭੋਜਨ ਉਨ੍ਹਾਂ ਦੇ ਬੱਚਿਆਂ ਲਈ ਵੀ ਬਚ ਜਾਵੇ।"
22ਹੇ ਪਰਮੇਸ਼ੁਰ, ਮੈਂ ਤੁਹਾਨੂੰ ਇਨਸਾਫ਼ ਲਈ ਪ੍ਰਾਰਥਨਾ ਕੀਤੀ ਸੀ। ਉਸ ਵਾਸਤੇ, ਮੈਂ ਤੁਹਾਨੂੰ ਵੇਖਾਂਗਾ। ਅਤੇ ਤੁਹਾਨੂੰ ਵੇਖਕੇ, ਹੇ ਪਰਮੇਸ਼ੁਰ, ਮੈਂ ਪੂਰਨ ਸੰਤੁਸ਼ਟ ਹੋ ਜਾਵਾਂਗਾ।"
23ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਇਹ ਗੀਤ ਦਾਊਦ ਨੇ ਉਸ ਵੇਲੇ ਲਿਖਿਆ, ਜਦੋਂ ਯਹੋਵਾਹ ਨੇ ਸ਼ਾਊਲ ਅਤੇ ਉਸ ਦੇ ਹੋਰ ਦੁਸ਼ਮਣਾਂ ਤੋਂ ਉਸਦੀ ਰੱਖਿਆ ਕੀਤੀ। ਉਸ ਨੇ ਆਖਿਆ, “ਹੇ ਯਹੋਵਾਹ, ਮੇਰੀ ਤਾਕਤ, ਮੈਂ ਤੁਹਾਨੂੰ ਪਿਆਰ ਕਰਦਾ ਹਾਂ।”"
24ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ, ਅਤੇ ਮੇਰਾ ਸੁਰੱਖਿਅਤ ਸਥਾਨ ਹੈ। ਮੇਰਾ ਪਰਮੇਸ਼ੁਰ ਮੇਰੀ ਚੱਟਾਨ ਹੈ। ਮੈਂ ਸੁਰੱਖਿਆ ਲਈ ਉਸ ਵੱਲ ਨੱਸਦਾ ਹਾਂ। ਪਰਮੇਸ਼ੁਰ ਹੀ ਮੇਰੀ ਢਾਲ ਹੈ, ਉਸਦੀ ਸ਼ਕਤੀ ਮੈਨੂੰ ਬਚਾਉਂਦੀ ਹੈ। ਉੱਚੇ ਪਰਬਤਾਂ ਵਿੱਚ ਯਹੋਵਾਹ ਮੇਰੀ ਛੁਪਨਗਾਹ ਹੈ।"
You have read Job 40
24 verses