Lumina
Job

Leviathan

Job 41·Punjabi Bible

1ਉਨ੍ਹਾਂ ਨੇ ਮੇਰਾ ਮਜ਼ਾਕ ਉਡਾਇਆ। ਪਰ ਮੈਂ ਸਹਾਇਤਾ ਲਈ ਯਹੋਵਾਹ ਨੂੰ ਅਵਾਜ਼ ਦਿੱਤੀ ਅਤੇ ਉਸ ਨੇ ਮੈਨੂੰ ਮੇਰੇ ਦੁਸ਼ਮਣਾਂ ਪਾਸੋਂ ਬਚਾ ਲਿਆ।"

2ਮੇਰੇ ਦੁਸ਼ਮਣ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਮੇਰੇ ਆਲੇ-ਦੁਆਲੇ ਮੌਤ ਦੇ ਸ਼ਿਕੰਜੇ ਸਨ। ਮੈਂ ਉਸ ਹੜ੍ਹ ਅੰਦਰ ਰੁੜ੍ਹ ਚੱਲਿਆ ਸਾਂ ਜਿਹੜਾ ਮੈਨੂੰ ਮ੍ਰਿਤੂ ਲੋਕ ਵੱਲ ਲਿਜਾ ਰਿਹਾ ਸੀ।"

3ਕਬਰ ਦੇ ਰੱਸੇ ਮੈਨੂੰ ਘੇਰੀ ਹੋਏ ਸਨ, ਮੌਤ ਦੇ ਜਾਲ ਮੇਰੇ ਅੱਗੇ ਵਿਛੇ ਹੋਏ ਸਨ।"

4ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।"

5ਧਰਤੀ ਹਿਲੀ ਅਤੇ ਕੰਬੀ; ਸਵਰਗ ਦੇ ਥਮਲੇ ਵੀ ਹਿੱਲ ਗਏ। ਕਿਉਂਕਿ ਯਹੋਵਾਹ ਗੁੱਸੇ ਸੀ।"

Job 41 illustration - Job Chapter 41

6ਪਰਮੇਸ਼ੁਰ ਦੇ ਨੱਕ ਵਿੱਚੋਂ ਧੂਆਂ ਨਿਕਲਿਆ। ਪਰਮੇਸ਼ੁਰ ਦੇ ਮੁੱਖ ਵਿੱਚੋਂ ਬਲਦੀਆਂ ਲਾਟਾਂ ਨਿਕਲੀਆਂ, ਉਸ ਪਾਸੋਂ ਬਲਦੇ ਹੋਏ ਚੰਗਿਆੜੇ ਉੱਡੇ।"

7ਯਹੋਵਾਹ ਨੇ ਆਕਾਸ਼ ਨੂੰ ਪਾੜ ਸੁੱਟਿਆ ਅਤੇ ਉਹ ਹੇਠਾ ਆਇਆ। ਉਹ ਗਹਿਰੇ ਕਾਲੇ ਬੱਦਲ ਉੱਤੇ ਖਲੋਤਾ ਸੀ।"

8ਯਹੋਵਾਹ ਆਕਾਸ਼ ਵਿੱਚ ਉੱਡ ਰਿਹਾ ਸੀ। ਉਹ ਤੇਜ਼ ਦੇ ਕਰੂਬੀਆਂ ਤੇ ਸਵਾਰ ਉੱਡ ਰਿਹਾ ਸੀ। ਉਹ ਉੱਚੀਆਂ ਹਵਾਵਾਂ ਉੱਤੋਂ ਦੀ ਉੱਡ ਰਿਹਾ ਸੀ।"

9ਯਹੋਵਾਹ ਹਨੇਰੇ ਬੱਦਲਾਂ ਵਿੱਚ ਛੁਪਿਆ ਹੋਇਆ ਸੀ, ਜਿਹੜੇ ਉਸ ਨੂੰ ਤੰਬੂਆਂ ਵਾਂਗ ਘੇਰੇ ਹੋਏ ਸਨ। ਉਹ ਆਪਣੇ-ਆਪ ਨੂੰ ਬੱਦਲਾਂ ਅੰਦਰ ਛੁਪਾ ਰਿਹਾ ਸੀ।"

10ਫ਼ੇਰ, ਯਹੋਵਾਹ ਦੀ ਚਮਕਦੀ ਰੌਸ਼ਨੀ ਬੱਦਲਾਂ ਨੂੰ ਪਾੜਦੀ ਹੋਈ ਬਾਹਰ ਨਿੱਕਲੀ। ਇਸਨੇ ਗੜ੍ਹੇਮਾਰ ਕੀਤੀ ਅਤੇ ਬਿਜਲੀ ਲਸ਼ਕਾਈ।"

Job 41 illustration - Job Chapter 41

11ਯਹੋਵਾਹ ਆਕਾਸ਼ ਵਿੱਚੋਂ ਗਰਜਿਆ। ਸਭ ਤੋਂ ਉੱਚੇ ਪਰਮੇਸ਼ੁਰ ਨੇ ਲੋਕਾਂ ਨੂੰ ਆਪਣੀ ਅਵਾਜ਼ ਸੁਣਾਈ। ਇੱਥੋਂ ਤੱਕ ਕਿ ਗੜ੍ਹੇਮਾਰ ਹੋਈ ਅਤੇ ਬਿਜਲੀ ਲਿਸ਼ਕ ਉੱਠੀ।"

12ਯਹੋਵਾਹ ਨੇ ਆਪਣੇ ਤੀਰ ਛੱਡੇ ਅਤੇ ਦੁਸ਼ਮਣਾਂ ਨੂੰ ਭਜਾ ਦਿੱਤਾ। ਯਹੋਵਾਹ ਨੇ ਬਿਜਲੀ ਦੀਆਂ ਅਨੇਕਾਂ ਕਿਰਣਾਂ ਫ਼ੈਲਾਈਆਂ ਅਤੇ ਲੋਕ ਘਬਰਾਹਟ ਵਿੱਚ ਭੱਜ ਗਏ।"

13ਯਹੋਵਾਹ, ਜਦੋਂ ਤੁਸੀਂ ਉੱਚੀ ਅਵਾਜ਼ ਨਾਲ ਹੁਕਮ ਦਿੱਤਾ, ਪਾਣੀ ਪਿੱਛਾਹਾਂ ਧੱਕਿਆ ਗਿਆ ਸੀ। ਅਸੀਂ ਸਮੁੰਦਰ ਦਾ ਤਲਾ ਵੇਖ ਸੱਕਦੇ ਸਾਂ। ਅਸੀਂ ਧਰਤੀ ਦੀਆਂ ਬੁਨਿਆਦਾਂ ਵੀ ਦੇਖ ਸੱਕਦੇ ਸਾਂ।"

14ਯਹੋਵਾਹ, ਉਚਾਈ ’ਚੋਂ ਹੇਠਾ ਆਇਆ ਅਤੇ ਮੈਨੂੰ ਬਚਾ ਲਿਆ। ਉਸ ਨੇ ਮੈਨੂੰ ਫ਼ੜ ਲਿਆ ਅਤੇ ਮੈਨੂੰ ਡੂੰਘੇ ਪਾਣੀ (ਮੁਸੀਬਤ) ਵਿੱਚੋਂ ਆਪਣੇ ਵੱਲ ਖਿੱਚਿਆ।"

15ਮੇਰੇ ਦੁਸ਼ਮਣ ਮੇਰੇ ਨਾਲੋਂ ਸ਼ਕਤੀਸ਼ਾਲੀ ਸਨ। ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ। ਮੇਰੇ ਦੁਸ਼ਮਣ ਮੇਰੇ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਸਨ। ਇਸੇ ਲਈ ਪਰਮੇਸ਼ੁਰ ਨੇ ਮੈਨੂੰ ਬਚਾ ਲਿਆ।"

Job 41 illustration - Job Chapter 41

16ਮੈਂ ਵੱਡੇ ਸੰਕਟ ਵਿੱਚ ਸਾਂ, ਤੇ ਮੇਰੇ ਉੱਤੇ ਮੇਰਿਆਂ ਦੁਸ਼ਮਣਾਂ ਦੁਆਰਾ ਹਮਲਾ ਕੀਤਾ ਹੋਇਆ ਸੀ। ਪਰ ਯਹੋਵਾਹ ਮੇਰੀ ਮਦਦ ਲਈ ਆਇਆ।"

17ਯਹੋਵਾਹ ਮੈਨੂੰ ਪਿਆਰ ਕਰਦਾ ਹੈ। ਇਸੇ ਲਈ ਉਸ ਨੇ ਮੈਨੂੰ ਬਚਾਇਆ। ਉਹ ਮੈਨੂੰ ਇੱਕ ਸੁਰੱਖਿਅਤ ਸਥਾਨ ਉੱਤੇ ਲੈ ਗਿਆ।"

18ਮੈਂ ਬੇਗੁਨਾਹ ਹਾਂ, ਇਸੇ ਲਈ ਯਹੋਵਾਹ ਮੈਨੂੰ ਇਨਾਮ ਦੇਵੇਗਾ। ਮੈਂ ਕੋਈ ਵੀ ਬਦੀ ਨਹੀਂ ਕੀਤੀ ਇਸੇ ਲਈ ਉਹ ਮੇਰਾ ਭਲਾ ਕਰੇਗਾ।"

19ਕਿਉਂ? ਕਿਉਂ ਕਿ ਮੈਂ ਉਸ ਦੇ ਆਦੇਸ਼ ਮੰਨੇ। ਮੈਂ ਤੇਰੇ ਖਿਲਾਫ਼ ਕੋਈ ਵੀ ਅਪਰਾਧ ਨਹੀਂ ਕੀਤਾ ਪਰਮੇਸ਼ੁਰ।"

20ਮੈਂ ਸਦਾ ਯਹੋਵਾਹ ਦੇ ਫ਼ੈਸਲਿਆਂ ਨੂੰ ਚੇਤੇ ਰੱਖਦਾ ਹਾਂ। ਮੈਂ ਉਸ ਦੇ ਅਸੂਲਾਂ ਨੂੰ ਮੰਨਦਾ ਹਾਂ ਅਤੇ ਉਸਦਾ ਆਚਰਣ ਕਰਦਾ ਹਾਂ।"

Job 41 illustration - Job Chapter 41

21ਮੈਂ ਉਸ ਦੇ ਨਮਿੱਤ ਸ਼ੁੱਧ ਤੇ ਇਮਾਨਦਾਰ ਸਾਂ, ਮੈਂ ਆਪਣੇ-ਆਪ ਨੂੰ ਮੰਦੇ ਕਾਰਿਆਂ ਤੋਂ ਦੂਰ ਰੱਖਿਆ।"

22ਇਸੇ ਲਈ, ਯਹੋਵਾਹ ਮੈਨੂੰ ਇਨਾਮ ਦੇਵੇਗਾ। ਕਿਉ? ਕਿਉਂਕਿ ਮੈਂ ਬੇਕਸੂਰ ਹਾਂ। ਜਿਵੇਂ ਪਰਮੇਸ਼ੁਰ ਇਸ ਨੂੰ ਵੇਖਦਾ ਹੈ, ਮੈਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਹ ਮੇਰਾ ਭਲਾ ਕਰੇਗਾ।"

23ਯਹੋਵਾਹ, ਜੇ ਕੋਈ ਸੱਚਮੁੱਚ ਤੈਨੂੰ ਪਿਆਰ ਕਰਦਾ ਹੈ, ਤਾਂ ਤੂੰ ਵੀ ਉਸ ਉੱਪਰ ਆਪਣਾ ਸੱਚਾ ਪਿਆਰ ਛਿੜਕ। ਜੇ ਕੋਈ ਤੇਰੇ ਪ੍ਰਤਿ ਸੱਚਾ ਹੈ ਤਾਂ ਤੂੰ ਵੀ ਉਸ ਦੇ ਪ੍ਰਤਿ ਸੱਚਾ ਹੋਵੇਂਗਾ।"

24ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।"

25ਹੇ ਯਹੋਵਾਹ, ਤੂੰ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈਂ ਜਿਹੜੇ ਨਿਮ੍ਰ ਹਨ। ਪਰ ਤੂੰ ਗੁਮਾਨੀ ਲੋਕਾਂ ਨੂੰ ਨਿਵਾਉਦਾ ਹੈਂ।"

Job 41 illustration - Job Chapter 41

26ਯਹੋਵਾਹ, ਤੁਸੀਂ ਮੇਰਾ ਦੀਵਾ ਰੌਸ਼ਨ ਕਰੋ। ਮੇਰਾ ਪਰਮੇਸ਼ੁਰ, ਮੇਰੇ ਚਾਰ-ਚੁਫ਼ੇਰੇ ਫ਼ੈਲੇ ਅੰਧਕਾਰ ਨੂੰ ਰੌਸ਼ਨ ਕਰਦਾ ਹੈ।"

27ਹੇ ਯਹੋਵਾਹ, ਤੇਰੀ ਸਹਾਇਤਾ ਨਾਲ, ਮੈਂ ਫ਼ੌਜੀਆਂ ਸੰਗ ਭੱਜ ਸੱਕਦਾ ਹਾਂ। ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਦੁਸ਼ਮਣ ਦੀਆਂ ਕੰਧਾਂ ਉੱਤੇ ਚੜ੍ਹ ਸੱਕਦਾ ਹਾਂ।"

28ਪਰਮੇਸ਼ੁਰ ਦੀ ਸ਼ਕਤੀ ਪੂਰਨ ਹੈ, ਯਹੋਵਾਹ ਦਾ ਸ਼ਬਦ ਪਰੱਖਿਆ ਗਿਆ ਹੈ। ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜਿਹੜੇ ਉਸ ਵਿੱਚ ਆਸਥਾ ਰੱਖਦੇ ਹਨ।"

29ਪਰਮੇਸ਼ੁਰ ਤੋਂ ਬਿਨਾ ਕੋਈ ਯਹੋਵਾਹ ਨਹੀਂ ਹੈ। ਸਾਡੇ ਪਰਮੇਸ਼ੁਰ ਤੋਂ ਬਿਨਾ ਕੋਈ ਚੱਟਾਨ ਨਹੀਂ।"

30ਪਰਮੇਸ਼ੁਰ ਮੈਨੂੰ ਤਾਕਤ ਬਖਸ਼ਦਾ ਹੈ। ਉਹ ਮੈਨੂੰ ਸ਼ੁੱਧ ਜੀਵਨ ਜਿਉਣ ਵਿੱਚ ਸਹਾਰਾ ਦਿੰਦਾ ਹੈ।"

Job 41 illustration - Job Chapter 41

31ਪਰਮੇਸ਼ੁਰ ਹਿਰਨ ਵਾਂਗ ਤਿਖਾ ਦੌੜਨ ਵਿੱਚ ਮੇਰੀ ਮਦਦ ਕਰਦਾ ਹੈ। ਉਹ ਮੈਨੂੰ ਉੱਚੀਆਂ ਥਾਵਾਂ ਤੇ ਸਥਿਰ ਰੱਖਦਾ ਹੈ।"

32ਪਰਮੇਸ਼ੁਰ ਮੈਨੂੰ ਜੰਗ ਦੀ ਸਿਖਲਾਈ ਦਿੰਦਾ ਹੈ ਤਾਂ ਜੋ ਮੇਰੀਆਂ ਬਾਹਾਂ ਸ਼ਕਤੀਸ਼ਾਲੀ ਧਨੁਸ਼ ਨੂੰ ਝੁਕਾ ਸੱਕਣ।"

33ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।"

34ਮੇਰੀਆਂ ਲੱਤਾਂ ਅਤੇ ਗਿੱਟਿਆਂ ਨੂੰ ਮਜ਼ਬੂਤ ਬਣਾ ਤਾਂ ਜੋ ਮੈਂ ਠੋਕਰਾਂ ਤੋਂ ਬਿਨਾ ਤੇਜ ਤੁਰ ਸੱਕਾਂ।"

Chapter Complete

You have read Job 41

34 verses