1“ਹਾਂ, ਬੁਰੇ ਆਦਮੀ ਦੀ ਰੋਸ਼ਨੀ ਗੁੱਲ ਹੋ ਜਾਵੇਗੀ। ਉਸ ਦੀ ਅੱਗ ਜਲਣੋ ਹਟ ਜਾਵੇਗੀ।"
2ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।"
3ਉਸ ਦੇ ਕਦਮ ਫ਼ੇਰ ਕਦੇ ਵੀ ਮਜ਼ਬੂਤ ਅਤੇ ਤੇਜ਼ ਨਹੀਂ ਹੋਣਗੇ। ਪਰ ਉਹ ਹੌਲੀ-ਹੌਲੀ ਤੁਰੇਗਾ ਤੇ ਕਮਜ਼ੋਰ ਹੋ ਜਾਵੇਗਾ, ਉਸ ਦੀਆਂ ਆਪਣੀਆਂ ਬੁਰੀਆਂ ਯੋਜਨਾਵਾਂ ਉਸ ਨੂੰ ਡੇਗ ਦੇਣਗੀਆਂ।"
4ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ। ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।"
5ਕੁੜਿਕੀ ਉਸ ਦੀਆਂ ਅੱਡੀਆਂ ਫ਼ੜ ਲਵੇਗੀ, ਕੁੜਿਕੀ ਉਸ ਨੂੰ ਘੁੱਟ ਕੇ ਫ਼ੜ ਲਵੇਗੀ।"

6ਧਰਤੀ ਤੇ ਪਿਆ ਰੱਸਾ ਉਸ ਨੂੰ ਕਸ ਲਵੇਗਾ, ਕੁੜਿਕੀ ਉਸ ਦੇ ਰਾਹ ਅੰਦਰ ਇੰਤਜ਼ਾਰ ਵਿੱਚ ਹੈ।"
7ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ। ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।"
8ਬੁਰੀਆਂ ਮੁਸੀਬਤਾਂ ਉਸ ਲਈ ਭੁੱਖੀਆਂ ਹਨ। ਉਸ ਦੀਆਂ ਬਰਬਾਦੀਆਂ ਅਤੇ ਹਾਦਸੇ ਤਿਆਰ ਨੇ ਜਦੋਂ ਉਹ ਡਿੱਗੇਗਾ।"
9ਭਿਆਨਕ ਬਿਮਾਰੀ ਉਸ ਦੀ ਚਮੜੀ ਨੂੰ ਖਾ ਲਵੇਗੀ ਇਹ ਉਸ ਦੀਆਂ ਲੱਤਾਂ ਬਾਹਾਂ ਨੂੰ ਸਾੜ ਦੇਵੇਗੀ।"
10ਬੁਰਾ ਆਦਮੀ ਆਪਣੇ ਘਰ ਦੀ ਸੁਰੱਖਿਆ ਤੋਂ ਦੂਰ ਲਿਜਾਇਆ ਜਾਵੇਗਾ, ਉਸ ਦੀ ਅਗਵਾਈ ਖੌਫ਼ਾਂ ਦੇ ਰਾਜੇ ਨੂੰ ਮਿਲਣ ਲਈ ਕੀਤੀ ਜਾਵੇਗੀ।"

11ਉਸ ਦੇ ਘਰ ਵਿੱਚ ਕੁਝ ਵੀ ਨਹੀਂ ਬਚੇਗਾ? ਬਲਦੀ ਹੋਈ ਅੱਗ ਉਸ ਦੇ ਸਾਰੇ ਘਰ ਵਿੱਚ ਬਿਖੇਰ ਦਿੱਤੀ ਜਾਵੇਗੀ।"
12ਹੇਠਾਂ, ਉਸ ਦੀਆਂ ਜਢ਼ਾਂ ਸੁੱਕ ਜਾਣਗੀਆਂ ਤੇ ਉੱਪਰ, ਉਸ ਦੀਆਂ ਟਾਹਣੀਆਂ ਮਰ ਜਾਣਗੀਆਂ"
13ਧਰਤੀ ਉਤਲੇ ਲੋਕ ਉਸ ਨੂੰ ਚੇਤੇ ਨਹੀਂ ਕਰਨਗੇ ਕੋਈ ਵੀ ਬੰਦਾ ਹੁਣ ਉਸ ਨੂੰ ਯਾਦ ਨਹੀਂ ਕਰਦਾ।"
14ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ। ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।"
15ਉਸ ਦੇ ਬੱਚੇ ਜਾਂ ਪੋਤੇ-ਪੋਤਰੀਆਂ ਨਹੀਂ ਹੋਣਗੇ, ਉਸ ਦੇ ਪਰਿਵਾਰ ਵਿੱਚੋਂ ਕੋਈ ਵੀ ਜਿਉਂਦਾ ਨਹੀਂ ਬਚੇਗਾ।"

16ਪੱਛਮ ਦੇ ਲੋਕਾਂ ਨੂੰ ਸਦਮਾ ਪਹੁੰਚੇਗਾ ਜਦੋਂ ਉਹ ਸੂਣਨਗੇ ਕਿ ਉਸ ਬੁਰੇ ਬੰਦੇ ਨਾਲ ਕੀ ਵਾਪਰਿਆ ਪੂਰਬ ਦੇ ਬੰਦੇ ਡਰ ਨਾਲ ਸੁਂਨ ਹੋ ਜਾਣਗੇ ।"
17ਸੱਚਮੁੱਚ ਬੁਰੇ ਦੇ ਘਰ ਨਾਲ ਇਹ ਵਾਪਰੇਗਾ ਇਹੀ ਹੈ ਜੋ ਉਸ ਬੰਦੇ ਨਾਲ ਵਾਪਰੇਗਾ ਜੋ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ।ਂ”"
18ਅੱਯੂਬ ਦਾ ਜਵਾਬ ਫਿਰ ਅੱਯੂਬ ਨੇ ਜਵਾਬ ਦਿੱਤਾ:"
19“ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।"
20ਹੁਣ ਤਾਈਂ ਤੁਸੀਂ ਮੈਨੂੰ ਦਸ ਵਾਰੀ ਬੇਇੱਜ਼ਤ ਕੀਤਾ ਹੈ, ਮੇਰੇ ਉੱਤੇ ਵਾਰ ਕਰਦਿਆਂ ਤੁਹਾਨੂੰ ਕੋਈ ਸ਼ਰਮ ਨਹੀਂ।"

21ਜੇ ਮੈਂ ਪਾਪ ਵੀ ਕੀਤਾ ਹੈ ਤਾਂ ਇਹ ਮੇਰੀ ਸਮੱਸਿਆ ਹੈ। ਇਸ ਨਾਲ ਤੁਹਾਨੂੰ ਕੋਈ ਤਕਲੀਫ ਨਹੀਂ।"
22ਤੁਸੀਂ ਤਾਂ ਬਸ ਮੇਰੇ ਨਾਲੋਂ ਬਿਹਤਰ ਦਿਸਣਾ ਚਾਹੁੰਦੇ ਹੋ। ਤੁਸੀਂ ਆਖਦੇ ਹੋ ਕਿ ਮੇਰੀਆਂ ਮੁਸੀਬਤਾਂ ਮੇਰਾ ਹੀ ਕਸੂਰ ਨੇ।"
23ਪਰ ਇਹ ਤਾਂ ਪਰਮੇਸ਼ੁਰ ਹੀ ਹੈ ਜਿਸਨੇ ਮੇਰਾ ਬੁਰਾ ਕੀਤਾ ਹੈ ਉਸ ਨੇ ਮੈਨੂੰ ਫੜਨ ਲਈ ਆਪਣਾ ਜਾਲ ਵਿਛਾਇਆ।"
24ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।"
25ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।"

26ਪਰਮੇਸ਼ੁਰ ਨੇ ਮੇਰਾ ਮਾਣ ਖੋਹ ਲਿਆ ਹੈ। ਉਸ ਨੇ ਮੇਰੇ ਸਿਰ ਉੱਤੋਂ ਤਾਜ ਲਾਹ ਦਿੱਤਾ ਹੈ।"
27ਪਰਮੇਸ਼ੁਰ ਮੈਨੂੰ ਹਰ ਪਾਸਿਓ ਮਾਰਦਾ ਹੈ ਜਦ ਤੀਕ ਕਿ ਮੈਂ ਖਤਮ ਨਹੀਂ ਹੋ ਜਾਂਦਾ। ਉਹ ਮੇਰੀ ਆਸ ਖੋਹ ਲੈਂਦਾ ਹੈ ਜਿਵੇਂ ਕਿਸੇ ਰੁੱਖ ਨੂੰ ਜੜੋਂ ਪੁਟਿਆ ਜਾਂਦਾ ਹੈ।"
28ਪਰਮੇਸ਼ੁਰ ਦਾ ਕ੍ਰੋਧ ਮੇਰੇ ਖਿਲਾਫ਼ ਬਲਦਾ ਹੈ ਉਹ ਮੈਨੂੰ ਆਪਣਾ ਦੁਸ਼ਮਣ ਸੱਦਦਾ ਹੈ"
29ਪਰਮੇਸ਼ੁਰ ਆਪਣੀ ਫ਼ੌਜ ਨੂੰ ਮੇਰੇ ਉੱਤੇ ਹਮਲਾ ਕਰਨ ਲਈ ਭੇਜਦਾ ਹੈ। ਉਹ ਮੇਰੇ ਆਲੇ-ਦੁਆਲੇ ਹਮਲੇ ਦੇ ਬੁਰਜ ਉਸਾਰ ਲੈਂਦੇ ਨੇ ਉਹ ਮੇਰੇ ਤੰਬੂ ਦਾ ਘੇਰਾ ਪਾ ਲੈਂਦੇ ਨੇ।"
30“ਪਰਮੇਸ਼ੁਰ ਨੇ ਮੇਰੇ ਭਰਾਵਾਂ ਨੂੰ ਮੇਰੇ ਨਾਲ ਨਫ਼ਰਤ ਕਰਨ ਲਾ ਦਿੱਤਾ ਹੈ। ਮੈਂ ਆਪਣੇ ਸਾਰੇ ਮਿੱਤਰਾਂ ਲਈ ਅਜਨਬੀ ਹਾਂ।"

31ਮੇਰੇ ਸੱਕੇ ਸੰਬੰਧੀ ਮੈਨੂੰ ਛੱਡ ਗਏ ਨੇ। ਮੇਰੇ ਮਿੱਤਰ ਮੈਨੂੰ ਭੁੱਲ ਗਏ ਨੇ।"
32ਮੇਰੇ ਘਰ ਆਉਣ ਵਾਲੇ ਅਤੇ ਮੇਰੀਆਂ ਨੌਕਰਾਣੀਆਂ ਮੇਰੇ ਵੱਲ ਤੱਕਦੀਆਂ ਨੇ ਜਿਵੇਂ ਮੈਂ ਇੱਕ ਅਜਨਬੀ ਅਤੇ ਵਿਦੇਸ਼ੀ ਹੋਵਾਂ।"
33ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਹਾਂ ਪਰ ਉਹ ਜਵਾਬ ਨਹੀਂ ਦਿੰਦਾ ਜੇ ਮੈਂ ਸਹਾਇਤਾ ਲਈ ਉਸ ਦੀ ਮਿੰਨਤ ਵੀ ਕਰਾਂ ਮੇਰਾ ਨੌਕਰ ਮੈਨੂੰ ਹੁਂਗਾਰਾ ਨਹੀਂ ਦੇਵੇਗਾ।"
34ਮੇਰੀ ਪਤਨੀ ਮੇਰੇ ਸਾਹ ਵਿੱਚੋਂ ਆਉਂਦੀ ਗੰਧ ਨੂੰ ਨਫ਼ਰਤ ਕਰਦੀ ਹੈ ਮੇਰੇ ਆਪਣੇ ਭਰਾ ਮੈਨੂੰ ਨਫ਼ਰਤ ਕਰਦੇ ਨੇ।"
35ਛੋਟੇ ਬੱਚੇ ਵੀ ਮੇਰਾ ਮਜ਼ਾਕ ਉਡਾਉਂਦੇ ਨੇ ਜਦੋਂ ਵੀ ਮੈਂ ਉਨ੍ਹਾਂ ਦੇ ਨੇੜੇ ਆਉਂਦਾ ਹਾਂ ਉਹ ਮੈਨੂੰ ਮੰਦਾ ਬੋਲਦੇ ਨੇ।"
You have read Job 9
35 verses