1ਇਸ ਨੂੰ ਗਬ ਵਿੱਚ ਨਾ ਦੱਸੋ, ਇੰਝ ਹੀ ਰੋਦੇ ਹੋਏ ਉਕੋ ਵਿੱਚ ਨਾ ਜਾਇਓ। ਆਪਣੇ-ਆਪ ਨੂੰ ਬੈਤ-ਓਫ਼ਰਾਹ ਵਿੱਚਲੀ ਧੂੜ ਵਿੱਚ ਮਧੋਲੋ।"
2ਹੇ ਸ਼ਾਫ਼ੀਰ ਦੇ ਵਾਸੀਓ, ਨੰਗੇ ਤੇ ਸ਼ਇਮਿਂਦੇ ਹੋਕੇ ਲੰਘ ਜਾਵੋ। ਸਅਨਾਨ ਦੇ ਲੋਕ ਬਾਹਰ ਨਹੀਂ ਆਉਣਗੇ। ਬੈਤ-ਏਸਲ ਦੇ ਲੋਕ ਰੋਣਗੇ ਅਤੇ ਤੁਹਾਡਾ ਸਹਾਰਾ ਲੈਣਗੇ।"
3ਮਾਰੋਬ ਦੇ ਵਾਸੀ ਖੁਸ਼ਖਬਰੀ ਦੇ ਇੰਤਜ਼ਾਰ ’ਚ ਕਮਜ਼ੋਰ ਹੋ ਗਏ ਹਨ। ਕਿਉਂ ਕਿ ਯਹੋਵਾਹ ਵੱਲੋਂ ਭੇਜੀ ਗਈ ਦੁਰਘਟਨਾ ਯਰੂਸ਼ਲਮ ਦੇ ਫ਼ਾਟਕ ਤੀਕ ਪਹੁੰਚ ਗਈ ਹੈ।"
4ਹੇ ਲਾਕੀਸ਼ ਦੇ ਵਾਸੀਓ, ਤੇਜ਼ ਘੋੜੇ ਨੂੰ ਆਪਣੇ ਰੱਥ ਅੱਗੇ ਜੋਤ ਲਓ। ਸੀਯੋਨ ਦੇ ਪਾਪ ਵਿੱਚ ਸ਼ੁਰੂ ਹੋਏ। ਕਿਉਂ ਕਿ ਤੁਸੀਂ ਇਸਰਾਏਲ ਦੇ ਪਾਪਾਂ ਉੱਤੇ ਚੱਲੇ।"
5ਇਸ ਲਈ ਗਬ ਵਿੱਚ ਮੋਰਸਬ ਨੂੰ ਵਿਦਾਈ ਦੇ ਤੋਹਫ਼ੇ ਦੇਹ, ਅਕਜ਼ੀਬ ਦਾ ਪਰਿਵਾਰ ਇਸਰਾਏਲ ਦੇ ਰਾਜਿਆਂ ਨਾਲ ਚਲਾਕੀ ਖੇਡੇਗਾ।"

6ਹੇ ਮਾਰੇਸ਼ਾਹ ਦੇ ਸ਼ਹਿਰੀਓ, ਮੈਂ ਤੁਹਾਡੇ ਵਿਰੁੱਧ ਇੱਕ ਮਨੁੱਖ ਠਹਿਰਾਵਾਂਗਾ ਜੋ ਤੁਹਾਡੀਆਂ ਸਭ ਵਸਤਾਂ ਲੈ ਲਵੇਗਾ ਇਸਰਾਏਲ ਦਾ ਪਰਤਾਪ ਅੱਦੁਲਾਮ ਵਿੱਚ ਆਵੇਗਾ।"
7ਕਿਉਂ ਕਿ ਤੁਸੀਂ ਆਪਣੇ ਪਿਆਰੇ ਬੱਚਿਆਂ ਲਈ ਪਿੱਟੋਂਗੇ। ਉਕਾਬ ਵਾਂਗ ਆਪਣੇ ਸਿਰ ਮੁਨਾ ਕੇ ਗੰਜੇ ਹੋ ਜਾਵੋ ਤੇ ਆਪਣਾ ਸੋਗ ਪ੍ਰਗਟਾਵੋ ਕਿਉਂ ਕਿ ਤੁਹਾਡੇ ਬੱਚੇ ਤੁਹਾਡੇ ਕੋਲੋਂ ਲੈ ਲਏ ਜਾਣਗੇ।"
8ਲੋਕਾਂ ਦੀਆਂ ਪਾਪੀ ਵਿਉਂਤਾਂ ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।"
9ਉਹ ਖੇਤ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਘਰ ਚਾਹੁੰਦੇ ਹਨ, ਇਸ ਲਈ ਉਹ ਇਨ੍ਹਾਂ ਨੂੰ ਖੋਹ ਲੈਂਦੇ ਹਨ। ਉਹ ਇੱਕ ਆਦਮੀ ਤੋਂ ਘਰ ਖੋਹ ਲੈਂਦੇ ਹਨ ਅਤੇ ਉਸ ਨੂੰ ਗੁਮਰਾਹ ਕਰਕੇ ਉਸ ਦੀ ਜ਼ਮੀਨ ਲੈ ਲੈਂਦੇ ਹਨ।"
10ਲੋਕਾਂ ਨੂੰ ਸਜ਼ਾ ਦੇਣ ਦੀ ਯਹੋਵਾਹ ਦੀ ਵਿਉਂਤ ਇਸੇ ਲਈ ਯਹੋਵਾਹ ਨੇ ਇਹ ਕੁਝ ਆਖਿਆ ਹੈ: “ਵੇਖੋ! ਮੈਂ ਇਸ ਪਰਿਵਾਰ ਦੇ ਵਿਰੁੱਧ ਮੁਸੀਬਤ ਸੋਚਦਾ ਹਾਂ ਤੁਸੀਂ ਆਪਣੇ ਆਪ ਨੂੰ ਬਚਾ ਨਾ ਸੱਕੇਂਗੇ ਤੁਹਾਡਾ ਹਂਕਾਰ ਟੁੱਟ ਜਾਵੇਗਾ ਕਿਉਂ ਕਿ ਭੈੜਾ ਸਮਾਂ ਆ ਰਿਹਾ ਹੈ।"

11ਲੋਕ ਤੁਹਾਡੇ ਬਾਰੇ ਕਹਾਉਤਾਂ ਗਾਉਣਗੇ ਉਹ ਤੁਹਾਡੇ ਲਈ ਇਹ ਸ਼ੋਕ ਗੀਤ ਗਾਉਣਗੇ: ‘ਅਸੀਂ ਬਰਬਾਦ ਹੋ ਗਏ ਯਹੋਵਾਹ ਨੇ ਸਾਡੇ ਤੋਂ ਜ਼ਮੀਨ ਖੋਹਕੇ ਦੂਜਿਆਂ ਨੂੰ ਦੇ ਦਿੱਤੀ। ਹਾਂ, ਉਸ ਨੇ ਮੈਥੋਂ ਮੇਰੀ ਧਰਤੀ ਖੋਹ ਕੇ ਸਾਡੇ ਖੇਤਾਂ ਨੂੰ ਸਾਡੇ ਵੈਰੀਆਂ ’ਚ ਵੰਡਿਆ।"
12ਇਸ ਲਈ ਹੁਣ ਅਸੀਂ ਜ਼ਮੀਨ ਨੂੰ ਨਾਪ ਵੀ ਨਹੀਂ ਸੱਕਦੇ ਤੇ ਨਾ ਹੀ ਯਹੋਵਾਹ ਦੀ ਉੱਮਤ ਵਿੱਚ ਵੰਡ ਸੱਕਦੇ ਹਾਂ।’”"
13ਮੀਕਾਹ ਨੂੰ ਨਾ ਪ੍ਰਚਾਰ ਕਰਨ ਲਈ ਆਖਣਾ ਲੋਕ ਕਹਿੰਦੇ ਹਨ, “ਸਾਡੇ ਕੋਲ ਪ੍ਰਚਾਰ ਨਾ ਕਰੋ ਸਾਡੇ ਲਈ ਬੁਰੇ ਵਾਕ ਨਾ ਆਖ ਸਾਡਾ ਕੁਝ ਨਹੀਂ ਵਿਗੜ੍ਹੇਗਾ।”"
14ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।"
15ਪਰ ਮੇਰੇ ਮਨੁੱਖਾਂ ਲਈ ਉਹ ਵੈਰੀਆਂ ਤੁੱਲ ਹਨ ਤੁਸੀਂ ਤੁਰਦੇ ਜਾਂਦੇ ਮੇਰੇ ਮਨੁੱਖਾਂ ਦੇ ਪਿੱਛੋਂ ਕੱਪੜੇ ਖਿੱਚ ਲੈਂਦੇ ਹੋ ਉਹ ਲੋਕ ਸਮਝਦੇ ਹਨ ਕਿ ਉਹ ਸੁਰੱਖਿਅਤ ਹਨ ਪਰ ਤੁਸੀਂ ਉਨ੍ਹਾਂ ਤੋਂ ਵਸਤਾਂ ਖੋਹ ਲੈਂਦੇ ਹੋ ਜਿਵੇਂ ਉਹ ਜੰਗੀ ਕੈਦੀ ਹੋਣ।"

16ਤੁਸੀਂ ਮੇਰੇ ਆਦਮੀਆਂ ਦੀਆਂ ਔਰਤਾਂ ਦੇ ਸੁਹਣੇ ਘਰਾਂ ਨੂੰ ਲੁੱਟਿਆ ਅਤੇ ਉਨ੍ਹਾਂ ਦੇ ਮਾਸੂਬ ਬੱਚਿਆਂ ਤੋਂ ਮੇਰਾ ਸਾਰਾ ਧਨ ਲੁੱਟ ਲਿਆ।"
17ਉੱਠੋ, ਅਤੇ ਦਫ਼ਾ ਹੋ ਜਾਵੋ ਇਹ ਤੁਹਾਡੀ ਆਰਾਮਗਾਹ ਨਾ ਹੋਵੇਗੀ ਕਿਉਂ ਕਿ, ਤੁਸੀਂ ਇਸ ਥਾਂ ਨੂੰ ਬਰਬਾਦ ਕਰ ਛੱਡਿਆ। ਤੁਸੀਂ ਇਸ ਨੂੰ ਨਾਪਾਕ ਕੀਤਾ ਇਸ ਲਈ ਇਹ ਬਰਬਾਦ ਹੋਵੇਗੀ ਇਸਦੀ ਭਿਅੰਕਰ ਤਬਾਹੀ ਹੋਵੇਗੀ।"
18ਇਹ ਲੋਕ ਮੇਰੀ ਗੱਲ ਸੁਣਨਾ ਨਹੀਂ ਚਾਹੁੰਦੇ ਪਰ ਜੇਕਰ ਕੋਈ ਝੂਠਾ ਆਦਮੀ ਆਕੇ ਪਰਚਾਰੇ ਤਾਂ ਇਹ ਉਸ ਦੇ ਪਿੱਛੇ ਲੱਗ ਤੁਰਨਗੇ। ਜੇਕਰ ਕੋਈ ਝੂਠਾ ਨਬੀ ਆਕੇ ਇਹ ਆਖੇ: “ਤੁਹਾਡੇ ਲਈ ਆਉਣ ਵਾਲਾ ਸਮਾਂ ਬੜਾ ਚੰਗਾ ਹੈ ਉਸ ਵਿੱਚ ਤੁਹਾਨੂੰ ਢੇਰ ਸ਼ਰਾਬ ਤੇ ਮੈਅ ਨਸੀਬ ਹੋਵੇਗੀ।” ਤਾਂ ਇਹ ਉਸਦੀ ਗੱਲ ਸੱਚ ਮੰਨਕੇ ਉਸ ਦੇ ਪਿੱਛੇ ਲੱਗ ਜਾਣਗੇ।"
19ਯਹੋਵਾਹ ਆਪਣੇ ਲੋਕਾਂ ਨੂੰ ਇਕੱਠਿਆਂ ਕਰੇਗਾ ਹਾਂ, ਯਾਕੂਬ ਦੇ ਲੋਕੋ! ਮੈਂ ਤੁਹਾਨੂੰ ਸਾਰਿਆਂ ਨੂੰ ਅਵੱਸ਼ ਇਕੱਠਿਆਂ ਕਰਾਂਗਾ। ਮੈਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਰਲਾਅ ਕੇ ਵਾੜੇ ਵਿੱਚਲੀਆਂ ਭੇਡਾਂ ਵਾਂਗ ਰੱਖਾਂਗਾ ਅਤੇ ਜੂਹ ਵਿੱਚਲੇ ਇੱਜੜ ਵਾਂਗ ਉਨ੍ਹਾਂ ਨੂੰ ਮਿਲਾਵਾਂਗਾ ਤਾਂ ਫ਼ਿਰ ਇਹ ਥਾਂ ਕਈਆ ਲੋਕਾਂ ਦੇ ਸ਼ੋਰ ਨਾਲ ਭਰ ਜਾਵੇਗੀ।"
20ਫ਼ਿਰ “ਜਿਹੜਾ ਰਾਹਾਂ ਨੂੰ ਪੜ੍ਹਕੇ ਖੋਲ੍ਹ ਦਿੰਦਾ” ਉਨ੍ਹਾਂ ਦੇ ਅੱਗੇ-ਅੱਗੇ ਚੱਲੇਗਾ। ਉਹ ਇਸ ਸ਼ਹਿਰ ਦੇ ਫ਼ਾਟਕ ਤੋੜਕੇ ਲੰਘ ਜਾਣਗੇ। ਰਾਜਾ ਉਨ੍ਹਾਂ ਤੋਂ ਪਹਿਲਾਂ ਲੰਘੇਗਾ ਅਤੇ ਉਨ੍ਹਾਂ ਦਾ ਯਹੋਵਾਹ ਉਨ੍ਹਾਂ ਲੋਕਾਂ ਦੇ ਅੱਗੇ ਹੋਵੇਗਾ।"
You have read Joel 1
20 verses