1ਇਸਰਾਏਲ ਦੇ ਆਗੂ ਬਦੀ ਦੇ ਦੋਸ਼ੀ ਫ਼ਿਰ ਮੈਂ ਆਖਿਆ, “ਯਾਕੂਬ ਦੇ ਆਗੂਓ, ਹੁਣ ਸੁਣੋ! ਇਸਰਾਏਲ ਦੇ ਰਾਜ ਦੇ ਸਰਦਾਰੋ, ਤੁਹਾਨੂੰ ਇਨਸਾਫ਼ ਕੀ ਹੁੰਦਾ ਹੈ, ਇਸ ਬਾਰੇ ਪਤਾ ਹੋਣਾ ਚਾਹੀਦਾ ਹੈ!"
2ਪਰ ਤੁਹਾਨੂੰ ਚੰਗਾਈ ਨਾਲੋਂ ਬੁਰਾਈ ਚੰਗੀ ਲੱਗਦੀ ਹੈ ਤੁਸੀਂ ਉਨ੍ਹਾਂ ਲੋਕਾਂ ਦੀ ਚਮੜੀ ਉਧੇੜ ਕੇ, ਉਨ੍ਹਾਂ ਦੀਆਂ ਹੱਡੀਆਂ ਤੋਂ ਉਨ੍ਹਾਂ ਦਾ ਮਾਸ ਨੋਚਦੇ ਹੋ।"
3ਤੁਸੀਂ ਮੇਰੇ ਲੋਕਾਂ ਨੂੰ ਬਰਬਾਦ ਕਰ ਰਹੇ ਹੋ। ਤੁਸੀਂ ਉਨ੍ਹਾਂ ਦੀ ਚਮੜੀ ਉਧੇੜ ਕੇ ਉਨ੍ਹਾਂ ਦੇ ਹੱਡ ਤੋੜ ਰਹੇ ਹੋ ਅਤੇ ਉਨ੍ਹਾਂ ਦੇ ਹੱਡਾਂ ਦਾ ਕੀਮਾ ਕਰਕੇ ਹਾਂਡੀ ’ਚ ਮਾਸ ਵਾਂਗ ਰਿੰਨ੍ਹਦੇ ਹੋ।"
4ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”"
5ਝੂਠੇ ਨਬੀ ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।"

6“ਇਸੇ ਲਈ ਤੁਹਾਡੇ ਲਈ ਘਨਘੋਰ ਹਨੇਰਾ ਹੈ ਅਤੇ ਤੁਸੀਂ ਦਰਸ਼ਨ ਨਹੀਂ ਵੇਖਦੇ। ਭਵਿੱਖ ਵਿੱਚ ਕੀ ਵਾਪਰੇਗਾ, ਤੁਸੀਂ ਨਹੀਂ ਵੇਖ ਸੱਕਦੇ। ਨਬੀਆਂ ਉੱਤੋਂ ਸੂਰਜ ਹਟ ਗਿਆ ਹੈ, ਭਵਿੱਖ ਵਿੱਚ ਕੀ ਵਾਪਰੇਗਾ, ਉਹ ਨਹੀਂ ਵੇਖ ਸੱਕਦੇ। ਇਸੇ ਲਈ, ਉਨ੍ਹਾਂ ਵਾਸਤੇ ਇਹ ਘੋਰ ਅੰਧਕਾਰ ਵਾਂਗ ਹੈ।"
7ਸਾਰੇ ਨਬੀ ਅਤੇ ਭਵਿੱਖਵਕਤਾ ਸ਼ਰਮਸਾਰ ਹਨ। ਉਹ ਕੁਝ ਨਾ ਆਖਣਗੇ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨਾਲ ਨਾ ਬੋਲੇਗਾ।"
8ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”"
9ਇਸਰਾਏਲ ਦੇ ਆਗੂਆਂ ਦਾ ਦੋਸ਼ ਯਾਕੂਬ ਦੇ ਆਗੂਓ ਅਤੇ ਇਸਰਾਏਲ ਦੇ ਸ਼ਾਸਕੋ, ਮੇਰੀ ਗੱਲ ਸੁਣੋ! ਤੁਸੀਂ ਸਹੀ ਜੀਵਨ ਢੰਗ ਨੂੰ ਨਫ਼ਰਤ ਕਰਦੇ ਹੋ। ਤੁਸੀਂ ਜਿਉਣ ਦੇ ਸਹੀ ਤਰੀਕੇ ਨੂੰ ਵਿਗਾੜਦੇ ਹੋ।"
10ਤੁਸੀਂ ਲੋਕਾਂ ਦੀ ਹਤਿਆ ਨਾਲ ਸੀਯੋਨ ਨੂੰ ਸਿੰਜਿਆ ਅਤੇ ਲੋਕਾਂ ਨੂੰ ਧੋਖਾ ਦੇਕੇ ਯਰੂਸ਼ਲਮ ਉਸਾਰਿਆ।"

11ਯਰੂਸ਼ਲਮ ਦੇ ਨਿਆਂਕਾਰ ਵਾਢੀ ਲੈ ਕੇ ਨਿਆਉ ਕਰਦੇ ਹਨ, ਉੱਥੇ ਜਾਜਕ ਪੈਸੇ ਲੈ ਕੇ ਸਿੱਖਿਆ ਦਿੰਦੇ ਹਨ ਅਤੇ ਨਬੀ ਪੈਸੇ ਲੈ ਕੇ ਭਵਿੱਖਬਾਣੀ ਕਰਦੇ ਹਨ ਤਾਂ ਵੀ ਉਹ ਇਹ ਆਖਕੇ ਯਹੋਵਾਹ ਉੱਤੇ ਆਸਰਾ ਲੈਂਦੇ ਹਨ, “ਯਹੋਵਾਹ ਇੱਥੇ ਸਾਡੇ ਅੰਗ ਸੰਗ ਹੈ ਤੇ ਸਾਡੇ ਨਾਲ ਕੁਝ ਮਾੜਾ ਨਹੀਂ ਵਾਪਰੇਗਾ।”"
12ਹੇ ਆਗੂਓ! ਤੁਹਾਡੇ ਕਾਰਣ ਸੀਯੋਨ ਦੀ ਤਬਾਹੀ ਹੋਵੇਗੀ ਅਤੇ ਇਹ ਖੇਤ ਵਾਂਗ ਵਾਹਿਆ ਜਾਵੇਗਾ। ਯਰੂਸ਼ਲਮ ਬੇਹ ਹੋ ਜਾਵੇਗਾ ਪਹਾੜ ਵਾਲਾ ਮੰਦਰ ਇੱਕ ਸੱਖਣੀ ਉਚਿਆਈ ਜਿੱਥੇ ਜੰਗਲੀ ਬੋਹਰ ਉਗੇਗੀ।"
13ਯਰੂਸ਼ਲਮ ਤੋਂ ਬਿਵਸਬਾ ਆਵੇਗੀ ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ। ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।"
14ਬਹੁਤ ਸਾਰੀਆਂ ਕੌਮਾਂ ਤੋਂ ਲੋਕ ਉਸ ਵੱਲ ਜਾਣਗੇ ਅਤੇ ਆਖਣਗੇ, “ਚਲੋ, ਆਪਾਂ ਯਹੋਵਾਹ ਦੇ ਪਰਬਤ ਨੂੰ ਚੱਲੀਏ। ਚਲੋ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਨੂੰ ਚੱਲੀਏ। ਤਦ ਪਰਮੇਸ਼ੁਰ ਸਾਨੂੰ ਆਪਣੀ ਜੀਵਨ ਜਾਂਚ ਸਿੱਖਾਵੇਗਾ ਅਤੇ ਅਸੀਂ ਉਸ ਦੇ ਦਰਮਾਏ ਮਾਰਗ ਤੇ ਚੱਲਾਂਗੇ।” ਪਰਮੇਸ਼ੁਰ ਦੀ ਸਿੱਖਿਆ ਯਹੋਵਾਹ ਦੀਆਂ ਹਿਦਾਇਤਾਂ ਸੀਯੋਨ ਤੋਂ ਆਉਣਗੀਆਂ। ਯਹੋਵਾਹ ਦਾ ਸੰਦੇਸ਼ ਯਰੂਸ਼ਲਮ ਤੋਂ ਆਵੇਗਾ।"
15ਪਰਮੇਸ਼ੁਰ ਬਹੁਤ ਸਾਰੀਆਂ ਕੌਮਾਂ ਦੇ ਲੋਕਾਂ ਉੱਪਰ ਨਿਆਂਕਾਰ ਹੋਵੇਗਾ। ਉਹ ਦੂਰ-ਦੁਰਾਡੇ ਦੇਸਾਂ ਦੇ ਲੋਕਾਂ ਦੀਆਂ ਬਹਿਸਾਂ ਨੂੰ ਖਤਮ ਕਰੇਗਾ। ਉਹ ਆਪਣੀਆਂ ਤਲਵਾਰਾਂ ਨੂੰ ਹਲਾਂ ਵਿੱਚ ਢਾਲਣਗੇ ਅਤੇ ਆਪਣੀਆਂ ਨੇਜਿਆਂ ਨੂੰ ਫ਼ਸਲ ਕੱਟਣ ਵਾਲੇ ਔਜਾਰਾਂ ਵਿੱਚ। ਲੋਕ ਦੂਜਿਆਂ ਨਾਲ ਲੜਨਾ ਬੰਦ ਕਰ ਦੇਣਗੇ ਅਤੇ ਲੜਾਈ ਲਈ ਸਿਖਲਾਈ ਲੈਣੀ ਬੰਦ ਕਰ ਦੇਣਗੇ।"

16ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।"
17ਦੂਜੇ ਕੌਮਾਂ ਦੇ ਲੋਕ ਆਪੋ-ਆਪਣੇ ਦੇਵਤਿਆਂ ਨੂੰ ਮੰਨਦੇ ਹਨ। ਪਰ ਅਸੀਂ ਹਮੇਸ਼ਾ-ਹਮੇਸ਼ਾ ਲਈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਹੀ ਮੰਨਾਂਗੇ।"
18ਰਾਜ ਦੀ ਵਾਪਸੀ ਯਹੋਵਾਹ ਫ਼ੁਰਮਾਉਂਦਾ, “ਯਰੂਸ਼ਲਮ ਅਪਾਹਿਜ ਸੀ ਅਤੇ ਜਲਾਵਤਨੀ ਕਰ ਦਿੱਤਾ ਗਿਆ ਸੀ। ਯਰੂਸ਼ਲਮ ਨੂੰ ਸੱਟ ਲਗੀ ਅਤੇ ਸਜ਼ਾ ਮਿਲੀ, ਪਰ ਉਸ ਦਿਨ ਮੈਂ ਯਰੂਸ਼ਲਮ ਦੇ ਲੋਕਾਂ ਨੂੰ ਇਕੱਠਿਆਂ ਕਰਾਂਗਾ।”"
19“ਜਿਹੜੇ ਲੋਕ ਅਪਾਹਿਜ ਸਨ, ਬਚੇ ਹੋਏ ਬਣ ਜਾਣਗੇ। ਜਿਹੜੇ ਇੱਥੋਂ ਸੁੱਟ ਦਿੱਤੇ ਗਏ ਸਨ ਇੱਕ ਮਜ਼ਬੂਤ ਕੌਮ ਬਣ ਜਾਣਗੇ।” ਯਹੋਵਾਹ ਉਨ੍ਹਾਂ ਦਾ ਪਾਤਸ਼ਾਹ ਹੋਵੇਗਾ ਅਤੇ ਉਹ ਸੀਯੋਨ ਪਰਬਤ ਤੋਂ ਉਨ੍ਹਾਂ ਤੇ ਹਮੇਸ਼ਾ ਲਈ ਰਾਜ ਕਰੇਗਾ।"
20ਤੂੰ, ਏਦਰ ਦੇ ਬੁਰਜ, ਤੇਰਾ ਵੀ ਸਮਾਂ ਆਵੇਗਾ। ਓਫ਼ਲ, ਸੀਯੋਨ ਦੀਏ ਪਹਾੜੀਏ, ਤੂੰ ਫਿਰ ਤੋਂ ਸਰਕਾਰ ਦੀ ਗੱਦੀ ਬਣ ਜਾਵੇਂਗੀ। ਹਾਂ, ਰਾਜ ਯਰੂਸ਼ਲਮ ਵਿੱਚ ਪਹਿਲਾਂ ਵਾਂਗ ਹੋਵੇਗਾ।"

21ਇਸਰਾਏਲੀ ਬਾਬਲ ਨੂੰ ਵਾਪਸ ਕਿਉਂ ਜਾਣ? ਹੁਣ ਤੂੰ ਉੱਚੀ-ਉੱਚੀ ਕਿਉਂ ਚਿਲਾਉਂਦੀ ਹੈ? ਕੀ ਤੇਰਾ ਪਾਤਸ਼ਾਹ ਚੱਲਾ ਗਿਆ ਹੈ? ਕੀ ਤੂੰ ਆਪਣਾ ਆਗੂ ਗੁਆ ਲਿਆ ਹੈ? ਤੂੰ ਜਣਨ ਪੀੜ ਸਹਿਂਦੀ ਔਰਤ ਵਾਂਗ ਕਿਉਂ ਦੁੱਖੀ ਹੈਂ?"
22ਹੇ ਸੀਯੋਨ ਦੀ ਧੀਏ! ਪੀੜਾਂ ਨਾਲ ਜਣਨ ਵਾਲੀ ਔਰਤ ਵਾਂਗ ਆਪਣੇ ‘ਬੱਚੇ’ ਨੂੰ ਜਨਮ ਦੇ। ਤੂੰ ਇਸ ਸ਼ਹਿਰ ਵਿੱਚੋਂ ਬਾਹਰ ਚਲੀ ਜਾ (ਯਰੂਸ਼ਲਮ ਚੋਂ) ਤੂੰ ਖੇਤਾਂ ਵਿੱਚ ਰਹੇਂਗੀ। ਮੇਰਾ ਮਤਲਬ, ਤੂੰ ਬਾਬਲ ਵੱਲ ਨੂੰ ਜਾਵੇਂਗੀ ਪਰ ਤੂੰ ਉਸ ਥਾਵੋਂ ਬਚਾਈ ਜਾਵੇਂਗੀ। ਯਹੋਵਾਹ ਉੱਥੇ ਜਾਕੇ ਤੇਰੀ ਰੱਖਿਆ ਕਰੇਗਾ ਅਤੇ ਤੈਨੂੰ ਤੇਰੇ ਵੈਰੀਆਂ ਤੋਂ ਬਚਾਵੇਗਾ।"
23ਯਹੋਵਾਹ ਦੂਜੇ ਰਾਜਾਂ ਨੂੰ ਤਬਾਹ ਕਰੇਗਾ ਬਹੁਤ ਸਾਰੀਆਂ ਕੌਮਾਂ ਤੇਰੇ ਵਿਰੁੱਧ ਲੜਨ ਆਈਆਂ! ਉਹ ਆਖਦੀਆਂ ਹਨ “ਵੇਖੋ! ਉਹ ਹੈ ਸੀਯੋਨ! ਚਲੋ, ਉਸਤੇ ਧਾਵਾ ਬੋਲੀਏ!”"
24ਇਨ੍ਹਾਂ ਲੋਕਾਂ ਨੇ ਮਤੇ ਪਕਾਏ ਹੋਏ ਹਨ, ਪਰ ਉਨ੍ਹਾਂ ਨੂੰ ਯਹੋਵਾਹ ਦੀ ਵਿਉਂਤ ਬਾਰੇ ਨਹੀਂ ਪਤਾ। ਯਹੋਵਾਹ ਨੇ ਉਨ੍ਹਾਂ ਨੂੰ ਖਾਸ ਮਕਸਦ ਲਈ ਇੱਥੇ ਬੁਲਾਇਆ ਹੈ। ਉਹ ਪਿੜ ਵਿੱਚਲੇ ਅਨਾਜ ਵਾਂਗ ਪੀਸੇ ਜਾਣਗੇ।"
25ਇਸਰਾਏਲ ਆਪਣੇ ਵੈਰੀਆਂ ਨੂੰ ਹਰਾਵੇਗੀ “ਹੇ ਸੀਯੋਨ ਦੀਏ ਧੀਏ, ਉੱਠ, ਜਾਕੇ ਉਨ੍ਹਾਂ ਲੋਕਾਂ ਨੂੰ ਪੀਹ ਦੇ। ਮੈਂ ਤੈਨੂੰ ਤਾਕਤਵਰ ਬਣਾਵਾਂਗਾ। ਤੂੰ ਇੰਨੀ ਸ਼ਕਤੀਸ਼ਾਲੀ ਹੋਵੇਂਗੀ ਜਿਵੇਂ ਤੇਰੇ ਸਿੰਗ ਲੋਹੇ ਦੇ ਅਤੇ ਪੈਰ ਪਿੱਤਲ ਦੇ ਹੋਣ ਤੂੰ ਬਹੁਤ ਸਾਰੇ ਲੋਕਾਂ ਨੂੰ ਕੁਚਲ ਦੇਵੇਂਗੀ ਅਤੇ ਉਨ੍ਹਾਂ ਦੀ ਦੌਲਤ ਯੋਹਵਾਹ ਨੂੰ ਸੌਂਪ ਦੇਵੇਂਗੀ। ਤੂੰ ਉਨ੍ਹਾਂ ਦਾ ਖਜ਼ਾਨਾ ਸਾਰੀ ਧਰਤੀ ਦੇ ਯਹੋਵਾਹ ਨੂੰ ਦੇ ਦੇਵੇਂਗੀ।”"

26ਹੁਣ, ਹੇ ਤਕੜੇ ਸ਼ਹਿਰ, ਆਪਣੇ ਸਿਪਾਹੀ ਇਕੱਠੇ ਕਰ। ਉਹ ਹਮਲੇ ਲਈ ਸਾਨੂੰ ਘੇਰੀ ਬੈਠੇ ਹਨ। ਉਹ ਇਸਰਾਏਲ ਦੇ ਨਿਆਂਕਾਰ ਨੂੰ ਆਪਣੀ ਛੜੀ ਨਾਲ ਉਸਦੀ ਗੱਲ ਤੇ ਠਕੋਰਣਗੇ।"
27ਮਸੀਹਾ ਬੈਤਲਹਮ ਵਿੱਚ ਜਨਮੇਗਾ ਪਰ ਬੈਤਲਹਮ ਅਫ਼ਰਾਬਾਹ, ਤੂੰ ਯਹੂਦਾਹ ਦਾ ਸਭ ਤੋਂ ਛੋਟਾ ਨਗਰ ਹੈਂ। ਤੇਰਾ ਪਰਿਵਾਰ ਬਹੁਤ ਛੋਟਾ ਹੈ ਅਤੇ ਉਂਗਲੀਆਂ ਤੇ ਗਿਣਿਆ ਜਾ ਸੱਕਦੇ। ਪਰ “ਇਸਰਾਏਲ ਦਾ ਹਾਕਮ” ਤੇਰੇ ਵਿੱਚੋਂ ਮੇਰੇ ਲਈ ਨਿਕਲੇਗਾ। ਉਸਦੀਆਂ ਸ਼ੁਰੂਆਤਾਂ ਬਹੁਤ ਸਮੇਂ ਪਹਿਲਾਂ, ਪ੍ਰਾਚੀਨ ਸਮਿਆਂ ਤੋਂ ਹਨ।"
28ਤਾਂ ਯਹੋਵਾਹ ਆਪਣੇ ਲੋਕਾਂ ਨੂੰ ਛੱਡ ਦੇਵੇਗਾ, ਜਦ ਤੀਕ ਔਰਤ ਆਪਣੇ ਬੱਚੇ ਇਕਰਾਰ ਕੀਤੇ ਪਾਤਸ਼ਾਹ ਨੂੰ ਨਾ ਜਣੇ। ਫ਼ੇਰ ਉਸ ਦੇ ਬਾਕੀ ਦੇ ਭਰਾ ਇਸਰਾਏਲ ਦੇ ਲੋਕਾਂ ਕੋਲ ਵਾਪਸ ਮੁੜਨਗੇ।"
29ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।"
30ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।"

31ਉਹ ਅੱਸ਼ੂਰ ਉੱਤੇ ਤਲਵਾਰਾਂ ਨਾਲ ਸਾਸਨ ਕਰਨਗੇ ਅਤੇ ਨਿਰਮੋਦ ਦੇ ਦੇਸ ਉੱਤੇ ਨੰਗੀਆਂ ਤਲਵਾਰਾਂ ਨਾਲ ਰਾਜ ਕਰਨਗੇ। ਪਰ ਫ਼ੇਰ ਇਸਰਾਏਲ ਦਾ ਹਾਕਮ ਸਾਨੂੰ ਅੱਸ਼ੂਰੀਆਂ ਤੋਂ ਬਚਾਵੇਗਾ ਜਦੋਂ ਉਹ ਸਾਡੀ ਧਰਤੀ ਉੱਤੇ ਆਕੇ ਸਾਡੀ ਸਲਤਨਤ ਨੂੰ ਲਿਤਾੜਣਗੇ।"
32ਪਰ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਬਹੁਤੀਆਂ ਕੌਮਾਂ ਵਿੱਚ ਇਉਂ ਖਿੱਲਰਣਗੇ ਜਿਵੇਂ ਯਹੋਵਾਹ ਵੱਲੋਂ ਭੇਜੀ ਤ੍ਰੇਲ, ਉਹ ਕਿਸੇ ਮਨੁੱਖ ਤੇ ਨਿਰਭਰ ਨਾ ਹੋਣਗੇ ਉਹ ਘਾਹ ਤੇ ਪੈਂਦੇ ਮੀਂਹ ਵਾਂਗ ਹੋਣਗੇ ਜਿਹੜੀ ਕਿ ਕਿਸੇ ਦੀ ਮੁਹਤਾਜ਼ ਨਹੀਂ ਹੁੰਦੀ।"
You have read Joel 2
32 verses