Lumina
John

John 1

John 1·Punjabi Bible

1ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”"

2ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ।"

3ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚੱਲਾ ਜਾਵਾਂਗਾ, ਜਿਸ ਨੇ ਮੈਨੂੰ ਇੱਥੇ ਭੇਜਿਆ ਹੈ।"

4ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸੱਕੋਂਗੇ ਕਿਉਂ ਕਿ ਤੁਸੀਂ ਉੱਥੇ ਨਹੀਂ ਪਹੁੰਚ ਪਾਵੋਂਗੇ ਜਿੱਥੇ ਮੈਂ ਹਾਂ।”"

5ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ?"

John 1 illustration - John Chapter 1

6ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”"

7ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ।"

8ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”"

9ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।"

10ਲੋਕਾਂ ਦਾ ਯਿਸੂ ਬਾਰੇ ਵਿਵਾਦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”"

John 1 illustration - John Chapter 1

11ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।” ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ।"

12ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।”"

13ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ।"

14ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।"

15ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”"

John 1 illustration - John Chapter 1

16ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”"

17ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ।"

18ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ!"

19ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”"

20ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।"

John 1 illustration - John Chapter 1

21ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?"

22ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”"

23(ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰ੍ਰੀਆਂ ਵਿੱਚ ਤੁਕ 7:53-8:11 ਨਹੀਂ ਹਨ।) ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।"

24ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।"

25ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।"

John 1 illustration - John Chapter 1

26ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।"

27ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?"

28ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”"

29ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।"

30ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”"

John 1 illustration - John Chapter 1

31ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।"

32ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।"

33ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”"

34ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”"

35ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”"

John 1 illustration - John Chapter 1

36ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”"

37ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।"

38ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।"

39ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।"

40ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।"

John 1 illustration - John Chapter 1

41ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”"

42ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”"

43ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।"

44ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”"

45ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”"

John 1 illustration - John Chapter 1

46ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।"

47ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”"

48ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।"

49ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”"

50ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।"

John 1 illustration - John Chapter 1

51ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।"

Chapter Complete

You have read John 1

51 verses