1ਯਿਸੂ ਨੂੰ ਅੰਨਾਸ ਸਾਹਮਣੇ ਪੇਸ਼ ਕੀਤਾ ਗਿਆ ਉਸਤੋਂ ਬਾਦ ਸੈਨਾ ਅਧਿਕਾਰੀ ਅਤੇ ਯਹੂਦੀ ਪੈਰੇਦਾਰਾਂ ਨੇ ਯਿਸੂ ਨੂੰ ਫ਼ੜ ਕੇ ਬੰਨ੍ਹ ਲਿਆ।"
2ਬੰਨ੍ਹ ਕੇ ਉਸ ਨੂੰ ਅੰਨਾਸ ਅੱਗੇ ਲਿਆਂਦਾ ਗਿਆ। ਅੰਨਾਸ ਕਯਾਫ਼ਾ ਦਾ ਸੌਹਰਾ ਲੱਗਦਾ ਸੀ। ਅਤੇ ਉਸ ਵਰ੍ਹੇ ਕਯਾਫ਼ਾ ਸਰਦਾਰ ਜਾਜਕ ਸੀ।"
3ਕਯਾਫ਼ਾ ਉਹ ਸੀ ਜਿਸਨੇ ਯਹੂਦੀਆਂ ਨੂੰ ਸਲਾਹ ਦਿੱਤੀ ਸੀ ਕਿ ਸਾਰੇ ਲੋਕਾਂ ਲਈ ਇੱਕ ਮਨੁੱਖ ਦਾ ਮਰਨਾ ਚੰਗਾ ਹੈ।"
4ਪਤਰਸ ਨੇ ਯਿਸੂ ਬਾਰੇ ਜਾਨਣ ਤੋਂ ਇਨਕਾਰ ਕੀਤਾ ਸ਼ਮਊਨ ਪਤਰਸ ਅਤੇ ਇੱਕ ਹੋਰ ਚੇਲਾ ਯਿਸੂ ਦੇ ਮਗਰ ਹੋ ਤੁਰਿਆ। ਉਹ ਚੇਲਾ ਸਰਦਾਰ ਜਾਜਕ ਦਾ ਵਾਕਫ਼ ਸੀ ਅਤੇ ਯਿਸੂ ਦੇ ਨਾਲ ਸਰਦਾਰ ਜਾਜਕ ਦੇ ਵਿਹੜੇ ਤੀਕ ਗਿਆ।"
5ਪਰ ਪਤਰਸ ਬਾਹਰ ਦਰਵਾਜ਼ੇ ਕੋਲ ਠਹਿਰ ਗਿਆ, ਦੂਜਾ ਚੇਲਾ, ਜਿਹੜਾ ਸਰਦਾਰ ਜਾਜਕ ਨੂੰ ਜਾਣਦਾ ਸੀ, ਦਰਵਾਜ਼ੇ ਕੋਲ ਆਇਆ ਅਤੇ ਇੱਕ ਨੌਕਰਾਨੀ ਨੂੰ ਮਿਲਿਆ, ਜੋ ਕਿ ਦੁਆਰਪਾਲ ਸੀ। ਤਦ ਉਹ ਪਤਰਸ ਨੂੰ ਅੰਦਰ ਲਿਆਇਆ।"

6ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਕਿਹਾ, “ਕੀ ਤੂੰ ਉਸ ਆਦਮੀ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਤਰਸ ਨੇ ਜਵਾਬ ਦਿੱਤਾ, “ਨਹੀਂ, ਮੈਂ ਨਹੀਂ ਹਾਂ।”"
7ਇਹ ਸਰਦੀ ਦਾ ਮੌਸਮ ਸੀ ਨੌਕਰਾਂ ਅਤੇ ਪਹਿਰੇਦਾਰਾਂ ਨੇ ਬਾਹਰ ਅੱਗ ਬਾਲੀ ਹੋਈ ਸੀ ਅਤੇ ਉਹ ਅੱਗ ਦੇ ਆਲੇ-ਦੁਆਲੇ ਖੜ੍ਹੇ ਹੋਕੇ ਸੇਕ ਰਹੇ ਸਨ। ਪਤਰਸ ਵੀ ਇਨ੍ਹਾਂ ਲੋਕਾਂ ਵਿੱਚ ਖੜ੍ਹਾ ਸੇਕ ਰਿਹਾ ਸੀ।"
8ਸਰਦਾਰ ਜਾਜਕ ਨੇ ਯਿਸੂ ਨੂੰ ਸਵਾਲ ਕੀਤੇ ਸਰਦਾਰ ਜਾਜਕ ਨੇ ਯਿਸੂ ਨੂੰ ਉਸ ਦੇ ਚੇਲਿਆਂ ਬਾਰੇ ਅਤੇ, ਜੋ ਉਪਦੇਸ਼ ਉਸ ਨੇ ਸਮਝਾਏ ਸਨ, ਉਨ੍ਹਾਂ ਬਾਰੇ ਪ੍ਰਸ਼ਨ ਕੀਤੇ।"
9ਯਿਸੂ ਨੇ ਆਖਿਆ, “ਮੈਂ ਹਮੇਸ਼ਾ ਲੋਕਾਂ ਨੂੰ ਖੁਲ੍ਹੇਆਮ ਬੋਲਿਆ ਹਾਂ। ਮੈਂ ਹਮੇਸ਼ਾ ਪ੍ਰਾਰਥਨਾ ਸਥਾਨ ਅਤੇ ਮੰਦਰ ਵਿੱਚ ਹੀ ਉਪਦੇਸ਼ ਦਿੱਤੇ ਹਨ, ਜਿੱਥੇ ਸਾਰੇ ਯਹੂਦੀ ਇੱਕਤਰ ਹੁੰਦੇ ਹਨ। ਮੈਂ ਕਦੇ ਕਿਸੇ ਨੂੰ ਗੁਪਤ ਤੌਰ ਤੇ ਸਿੱਖਿਆ ਨਹੀਂ ਦਿੱਤੀ।"
10ਤਾਂ ਫਿਰ ਤੂੰ ਮੈਨੂੰ ਅਜਿਹੇ ਸਵਾਲ ਕਿਉਂ ਕਰ ਰਿਹਾ ਹੈਂ? ਉਨ੍ਹਾਂ ਲੋਕਾਂ ਨੂੰ ਪੁੱਛ ਜਿਨ੍ਹਾਂ ਨੇ ਮੇਰੀਆਂ ਸਿੱਖਿਆਵਾਂ ਸੁਣੀਆਂ ਹਨ। ਉਹ ਜਾਣਦੇ ਹਨ ਕਿ ਮੈਂ ਕੀ ਆਖਿਆ ਹੈ।”"

11ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਕੋਲ ਖੜ੍ਹੇ ਪਹਿਰੇਦਾਰਾਂ ਵਿੱਚੋਂ ਇੱਕ ਨੇ ਉਸ ਨੂੰ ਮਾਰਿਆ ਤੇ ਆਖਿਆ, “ਤੈਨੂੰ ਸਰਦਾਰ ਜਾਜਕ ਨੂੰ ਇਸ ਤਰ੍ਹਾਂ ਨਹੀਂ ਬੋਲਣਾ ਚਾਹੀਦਾ।”"
12ਯਿਸੂ ਨੇ ਆਖਿਆ, “ਜੇਕਰ ਮੈਂ ਗਲਤ ਬੋਲਿਆ ਹਾਂ, ਤਾਂ ਲੋਕਾਂ ਸਾਹਮਣੇ ਦੱਸ ਮੈਂ ਕੀ ਗਲਤ ਬੋਲਿਆ ਹੈ। ਪਰ ਜੇਕਰ ਮੈਂ ਸਹੀ ਬੋਲਿਆ ਹਾਂ, ਤਾਂ ਤੂੰ ਮੈਨੂੰ ਕਿਉਂ ਕੁੱਟਿਆ ਹੈ?”"
13ਤਾਂ ਫਿਰ ਅੰਨਾਸ ਨੇ ਯਿਸੂ ਨੂੰ ਸਰਦਾਰ ਜਾਜਕ ਕਯਾਫ਼ਾ ਕੋਲ ਭੇਜ ਦਿੱਤਾ। ਯਿਸੂ ਨੂੰ ਉਨ੍ਹਾਂ ਅਜੇ ਵੀ ਬੰਨ੍ਹਿਆ ਹੋਇਆ ਸੀ।"
14ਪਤਰਸ ਦਾ ਫ਼ੇਰ ਝੂਠ ਬੋਲਣਾ ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਸੀ ਅਤੇ ਆਪਣੇ-ਆਪ ਨੂੰ ਨਿਘਾ ਕਰ ਰਿਹਾ ਸੀ। ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ?” ਪਰ ਪਤਰਸ ਨੇ ਹਾਮੀ ਨਾ ਭਰੀ। ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ।”"
15ਸਰਦਾਰ ਜਾਜਕ ਦੇ ਸੇਵਕਾਂ ਵਿੱਚੋਂ ਇੱਕ ਉੱਥੇ ਸੀ ਅਤੇ ਇਹ ਆਦਮੀ ਉਹ ਮਨੁੱਖ ਦਾ ਸੰਬੰਧੀ ਸੀ ਜਿਸਦਾ ਪਤਰਸ ਨੇ ਕੰਨ ਵੱਢਿਆ ਸੀ ਤਾਂ ਉਸ ਸੇਵਕ ਨੇ ਕਿਹਾ, “ਕੀ ਮੈਂ ਤੈਨੂੰ ਉਸ ਆਦਮੀ (ਯਿਸੂ) ਨਾਲ ਬਾਗ ਵਿੱਚ ਵੇਖਿਆ ਸੀ।”"

16ਪਰ ਫ਼ਿਰ ਪਤਰਸ ਨੇ ਆਖਿਆ, “ਨਹੀਂ, ਮੈਂ ਉਸ ਦੇ ਨਾਲ ਨਹੀਂ ਸਾਂ!” ਅਤੇ ਉਸੇ ਵੇਲੇ ਇੱਕ ਕੁੱਕੜ ਨੇ ਬਾਂਗ ਦਿੱਤੀ।"
17ਯਿਸੂ ਨੂੰ ਪਿਲਾਤੁਸ ਕੋਲ ਲਿਜਾਇਆ ਗਿਆ ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕੱਢ ਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁੰਦੇ ਸਨ।"
18ਇਸ ਲਈ ਪਿਲਾਤੁਸ ਉਨ੍ਹਾਂ ਕੋਲ ਬਾਹਰ ਆਇਆ ਅਤੇ ਪੁੱਛਿਆ, “ਤੁਸੀਂ ਇਸ ਮਨੁੱਖ ਦੇ ਸਿਰ ਕੀ ਦੋਸ਼ ਲਗਾਉਂਦੇ ਹੋ?”"
19ਯਹੂਦੀਆਂ ਨੇ ਕਿਹਾ, “ਇਹ ਇੱਕ ਬੁਰਾ ਆਦਮੀ ਹੈ, ਇਸ ਲਈ ਅਸੀਂ ਇਸ ਨੂੰ ਤੇਰੇ ਕੋਲ ਲੈ ਕੇ ਆਏ ਹਾਂ।”"
20ਪਿਲਾਤੁਸ ਨੇ ਯਹੂਦੀਆਂ ਨੂੰ ਆਖਿਆ, “ਤੁਸੀਂ ਯਹੂਦੀ ਆਪਣੇ-ਆਪ ਹੀ ਇਸ ਨੂੰ ਲੈ ਜਾਵੋ ਅਤੇ ਆਪਣੀ ਸ਼ਰ੍ਹਾ ਅਨੁਸਾਰ ਇਸਦਾ ਨਿਆਂ ਕਰੋ।” ਯਹੂਦੀਆਂ ਨੇ ਜਵਾਬ ਦਿੱਤਾ, “ਪਰ ਤੁਹਾਡੀ ਸ਼ਰ੍ਹਾ ਸਾਨੂੰ ਕਿਸੇ ਨੂੰ ਮੌਤ ਦੀ ਸਜ਼ਾ ਦੇਣ ਦੀ ਆਗਿਆ ਨਹੀਂ ਹੈ।”"

21(ਜਿਵੇਂ ਯਿਸੂ ਨੇ ਆਪਣੀ ਮੌਤ ਬਾਰੇ ਕਿਹਾ ਸੀ, ਕਿ ਉਹ ਕਿਸ ਤਰ੍ਹਾਂ ਮਰੇਗਾ, ਉਸੇ ਨੂੰ ਪੂਰਨ ਕਰਨ ਲਈ ਉਹ ਵਾਪਰਿਆ।)"
22ਪਿਲਾਤੁਸ ਮਹਿਲ ਅੰਦਰ ਵਾਪਸ ਚੱਲਾ ਗਿਆ ਅਤੇ ਉੱਥੇ ਯਿਸੂ ਨੂੰ ਉਸ ਨੇ ਆਪਣੇ ਕੋਲ ਬੁਲਾਇਆ ਅਤੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?”"
23ਯਿਸੂ ਨੇ ਆਖਿਆ, “ਕੀ ਤੂੰ ਇਹ ਆਪਣੇ-ਆਪ ਪੁੱਛ ਰਿਹਾ ਹੈ ਜਾਂ ਦੂਜੇ ਲੋਕਾਂ ਨੇ ਤੈਨੂੰ ਮੇਰੇ ਬਾਰੇ ਕੁਝ ਆਖਿਆ ਹੈ?”"
24ਪਿਲਾਤੁਸ ਨੇ ਕਿਹਾ, “ਮੈਂ ਇੱਕ ਯਹੂਦੀ ਨਹੀਂ ਹਾਂ ਤੇਰੇ ਆਪਣੇ ਹੀ ਲੋਕ ਅਤੇ ਪਰਧਾਨ ਜਾਜਕ ਤੈਨੂੰ ਮੇਰੇ ਕੋਲ ਲਿਆਏ ਹਨ। ਤੂੰ ਕੀ ਗਲਤ ਕੀਤਾ ਹੈ?”"
25ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”"

26ਪਿਲਾਤੁਸ ਨੇ ਆਖਿਆ, “ਇਸ ਦਾ ਮਤਲਬ ਤੂੰ ਇੱਕ ਰਾਜਾ ਹੈ?” ਯਿਸੂ ਨੇ ਆਖਿਆ, “ਤੂੰ ਜੋ ਆਖਿਆ ਉਹ ਸੱਚ ਹੈ। ਮੈਂ ਇੱਕ ਰਾਜਾ ਹਾਂ। ਮੈਂ ਇਸੇ ਲਈ ਜਨਮ ਲਿਆ ਅਤੇ ਇਸੇ ਕਾਰਣ ਦੁਨੀਆਂ ਤੇ ਆਇਆ ਤਾਂ ਜੋ ਮੈਂ ਸਚਿਆਈ ਦੀ ਗਵਾਹੀ ਦੇ ਸੱਕਾਂ। ਅਤੇ ਹਰ ਮਨੁੱਖ ਜੋ ਸਚਿਆਈ ਨਾਲ ਸੰਬੰਧਿਤ ਹੈ ਉਹ ਮੇਰੀ ਅਵਾਜ਼ ਸੁਣਦਾ ਹੈ।”"
27ਪਿਲਾਤੁਸ ਨੇ ਕਿਹਾ, “ਸੱਚ ਕੀ ਹੈ?” ਇਹ ਆਖਣ ਤੋਂ ਬਾਦ ਉਹ ਫ਼ੇਰ ਤੋਂ ਯਹੂਦੀਆਂ ਕੋਲ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਇਸ ਆਦਮੀ ਤੇ ਲਾਉਣ ਵਾਸਤੇ ਮੈਨੂੰ ਕੋਈ ਦੋਸ਼ ਨਹੀਂ ਲੱਭਿਆ।"
28ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸੱਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”"
29ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।"
30ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ੜ ਕੇ ਕੋੜੇ ਮਾਰਨ ਦਾ ਹੁਕਮ ਦਿੱਤਾ।"

31ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦ ਕੇ ਉਸ ਦੇ ਸਿਰ ਤੇ ਪਾਇਆ ਅਤੇ ਉਸ ਨੂੰ ਬੈਂਗਨੀ ਚੋਲਾ ਪਹਿਨਾਇਆ।"
32ਬਾਰ-ਬਾਰ ਸੈਨਕ ਆਉਣ ਅਤੇ ਉਸ ਨੂੰ ਆਕੇ ਠੱਠਾ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸੱਕਾਰ।” ਇਸਦੇ ਨਾਲ ਹੀ ਉਸ ਦੇ ਮੂੰਹ ਤੇ ਚਪੇੜਾਂ ਵੀ ਮਾਰਦੇ ਰਹੇ।"
33ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸ ਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸ ਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲੱਭਿਆ।”"
34ਫਿਰ ਯਿਸੂ ਬਾਹਰ ਆਇਆ, ਉਸ ਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।”"
35ਜਦੋਂ ਪਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸ ਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸ ਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸ ਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲੱਭਿਆ।”"

36ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।”"
37ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਉਹ ਹੋਰ ਵੀ ਡਰ ਗਿਆ।"
38ਉਹ ਮੁੜ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿੱਥੋਂ ਆਇਆ ਹੈਂ?” ਪਰ ਯਿਸੂ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ।"
39ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਅਧਿਕਾਰ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?”"
40ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ੜਵਾਇਆ ਹੈ ਉਹ ਵੱਧ ਪਾਪ ਦਾ ਦੋਸ਼ੀ ਹੈ।”"

41ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਆਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸ ਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।”"
42ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ “ਪੱਥਰ ਦੇ ਚਬੂਤਰੇ” ਨਾਂ ਦੇ ਥਾਂ ਕੋਲ ਲਿਆਇਆ। (ਜਿਸ ਨੂੰ ਇਬਰਾਨੀ ਭਾਸ਼ਾ ਗੱਬਥਾ ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ।"
You have read John 10
42 verses