Lumina
John

John 11

John 11·Punjabi Bible

1ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇੱਥੇ ਹੈ।”"

2ਯਹੂਦੀਆਂ ਨੇ ਡੰਡ ਪਾਈ, “ਇਸ ਨੂੰ ਦੂਰ ਲੈ ਜਾਓ, ਇਸ ਨੂੰ ਲੈ ਜਾਓ ਅਤੇ ਇਸ ਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।”"

3ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਯਿਸੂ ਨੂੰ ਸਲੀਬ ਤੇ ਚੜ੍ਹਾਇਆ ਗਿਆ ਸਿਪਾਹੀ ਯਿਸੂ ਨੂੰ ਲੈ ਗਏ।"

4ਉਸ ਨੇ ਆਪਣੀ ਸਲੀਬ ਆਪ ਚੁੱਕੀ ਅਤੇ “ਖੋਪਰੀ” ਨਾਮੇਂ ਥਾਂ ਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸ ਨੂੰ “ਗਲਗੱਥਾ” ਕਹਿੰਦੇ ਹਨ।"

5ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।"

John 11 illustration - John Chapter 11

6ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟੰਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”"

7ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪੜ੍ਹਿਆ, ਕਿਉਂ ਕਿ ਜਿਸ ਜਗ੍ਹਾ ਉਸ ਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇੜੇ ਹੀ ਸੀ।"

8ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸ ਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।’”"

9ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸ ਨੂੰ ਮੈਂ ਹੁਣ ਨਹੀਂ ਬਦਲ ਸੱਕਦਾ।”"

10ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕੜੇ ਦਾ ਬਣਿਆ ਹੋਇਆ ਸੀ।"

John 11 illustration - John Chapter 11

11ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁੜਤੇ ਨੂੰ ਹਿੱਸਿਆਂ ਵਿੱਚ ਨਹੀਂ ਪਾੜਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ।” ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸੱਕੇ। “ਉਨ੍ਹਾਂ ਮੇਰੇ ਵਸਤਰ ਵੀ ਆਪਸ ਚ ਵੰਡ ਲਏ ਅਤੇ ਮੇਰੇ ਕੱਪੜਿਆਂ ਤੇ ਪਰਚੀ ਸੁੱਟੀ।” ਤਾਂ ਸਿਪਾਹੀ ਨੇ ਇਉਂ ਕੀਤਾ।"

12ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖੜ੍ਹੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ।"

13ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬੜਾ ਪਿਆਰ ਕੀਤਾ ਸੀ ਵੀ ਉੱਥੇ ਹੀ ਖੜ੍ਹਾ ਸੀ ਤਾਂ ਉਸ ਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।”"

14ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇੱਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ।"

15ਯਿਸੂ ਦੀ ਮੌਤ ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁੱਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ।”"

John 11 illustration - John Chapter 11

16ਉੱਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸ ਨੂੰ ਯਿਸੂ ਦੇ ਮੂੰਹ ਤੱਕ ਉੱਪਰ ਉੱਠਾਇਆ।"

17ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸ ਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ।"

18ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟੰਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋੜਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸੱਕੇ।"

19ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲੱਤਾਂ ਤੋੜੀਆਂ ਜਿਸ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋੜ ਦਿੱਤੀਆਂ।"

20ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲੱਤਾਂ ਨਾ ਤੋੜੀਆਂ।"

John 11 illustration - John Chapter 11

21ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕੱਢੀ ਅਤੇ ਯਿਸੂ ਦੀ ਵੱਖੀ ਵਿੰਨ੍ਹ ਦਿੱਤੀ। ਉਸ ਦੇ ਸਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ।"

22(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸੱਕੋਂ।)"

23ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ।”"

24ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸ ਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।”"

25ਯਿਸੂ ਨੂੰ ਦਫ਼ਨਾਉਣਾ ਇਸ ਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂ ਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸ ਨੂੰ ਯਿਸੂ ਦੇ ਸਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉੱਥੋਂ ਲੈ ਗਿਆ।"

John 11 illustration - John Chapter 11

26ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹੜਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ।"

27ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪੜੇ ਨਾਲ ਉਸ ਦੇ ਸਰੀਰ ਨੂੰ ਲਪੇਟਿਆ।"

28ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉੱਥੇ ਇੱਕ ਬਾਗ ਸੀ। ਉੱਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ।"

29ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂ ਕਿ ਇਹ ਨੇੜੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ।"

30ਕੁਝ ਚੇਲਿਆਂ ਨੇ ਯਿਸੂ ਦੀ ਕਬਰ ਨੂੰ ਖਾਲੀ ਪਾਇਆ ਹਫ਼ਤੇ ਦੇ ਪਹਿਲੇ ਦਿਨ, ਅਮ੍ਰਿਤ ਵੇਲੇ, ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨੇ ਕਬਰ ਢੱਕੀ ਹੋਈ ਸੀ ਉਹ ਹਟਿਆ ਹੋਇਆ ਸੀ।"

John 11 illustration - John Chapter 11

31ਤਾਂ ਮਰਿਯਮ ਨੱਸਦੀ ਹੋਈ ਸ਼ਮਊਨ ਪਤਰਸ ਅਤੇ ਯਿਸੂ ਦੇ ਹੋਰ ਚੇਲਿਆਂ ਜਿਨ੍ਹਾਂ ਨੂੰ ਯਿਸੂ ਨੇ ਪਿਆਰ ਕੀਤਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”"

32ਤਾਂ ਪਤਰਸ ਅਤੇ ਦੂਜੇ ਚੇਲੇ ਨੇ ਕਬਰ ਵੱਲ ਜਾਣਾ ਸ਼ੁਰੂ ਕੀਤਾ।"

33ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਹਿਆ।"

34ਇਸਨੇ ਥੱਲੇ ਝੁਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹ ਮਲਮਲ ਦੇ ਕੱਪੜੇ ਉੱਥੇ ਪਏ ਹੋਏ ਵੇਖੇ, ਪਰ ਉਹ ਅੰਦਰ ਨਾ ਗਿਆ।"

35ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਮਲਮਲ ਦੇ ਕੱਪੜੇ ਪਏ ਵੇਖੇ।"

John 11 illustration - John Chapter 11

36ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਨ੍ਹਾਂ ਮਲਮਲ ਦੇ ਕੱਪੜਿਆ ਤੋਂ ਹਟ ਕੇ ਇੱਕ ਪਾਸੇ ਪਿਆ ਹੋਇਆ ਸੀ।"

37ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪੁੰਹਚਿਆ ਸੀ। ਜਦ ਉਸ ਨੇ ਇਹ ਸਭ ਵਾਪਰਿਆ ਵੇਖਿਆ ਤਾਂ ਉਸ ਨੂੰ ਨਿਹਚਾ ਹੋਈ।"

38(ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸੱਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਨੂੰ ਮੁਰਦਿਆਂ ਵਿੱਚੋਂ ਜੀ ਉੱਠਣਾ ਹੈ।)"

39ਯਿਸੂ ਦਾ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਣਾ ਫ਼ੇਰ ਚੇਲੇ ਘਰ ਨੂੰ ਵਾਪਸ ਮੁੜੇ। ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜ੍ਹੀ ਰੋ ਰਹੀ ਸੀ।"

40ਜਦੋਂ ਉਹ ਰੋ ਰਹੀ ਸੀ ਤਾਂ ਰੋਂਦੀ-ਰੋਂਦੀ ਨੇ ਝੁਕ ਕੇ ਕਬਰ ਅੰਦਰ ਵੇਖਿਆ।"

John 11 illustration - John Chapter 11

41ਮਰਿਯਮ ਨੇ ਦੂਤ ਸਫ਼ੇਦ ਪੋਸ਼ਾਕ ਪਾਏ ਹੋਏ ਵੇਖੇ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਪਾਇਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਬੈਠਾ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਬੈਠਾ ਹੋਇਆ ਸੀ।"

42ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕਾਂ ਨੇ ਮੇਰੇ ਪ੍ਰਭੂ ਦਾ ਸਰੀਰ ਲੈ ਲਿਆ ਹੈ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ।”"

43ਜਦੋਂ ਉਸ ਨੇ ਇਹ ਆਖਿਆ ਅਤੇ ਆਸੇ-ਪਾਸੇ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜ੍ਹਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।"

44ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲੱਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਜਨਾਬ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸੱਕਾਂ ਅਤੇ ਉਸ ਨੂੰ ਲੈ ਲਵਾਂ।”"

45ਯਿਸੂ ਨੇ ਉਸ ਨੂੰ ਆਖਿਆ, “ਮਰਿਯਮ।” ਮਰਿਯਮ ਮੁੜੀ ਅਤੇ ਯਿਸੂ ਵੱਲ ਤੱਕਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਗੁਰੂ।”"

John 11 illustration - John Chapter 11

46ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਛੂਹ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਦੱਸ: ‘ਮੈਂ ਵਾਪਸ ਆਪਣੇ ਅਤੇ ਤੁਹਾਡੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੁਹਾਡੇ ਪਰਮੇਸ਼ੁਰ ਕੋਲ।’”"

47ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਗੱਲਾਂ ਵੀ ਦੱਸੀਆਂ ਜੋ ਯਿਸੂ ਨੇ ਉਸ ਨੂੰ ਆਖੀਆਂ ਸਨ।"

48ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”"

49ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਪ੍ਰਸੰਨ ਹੋਏ।"

50ਤਦ ਯਿਸੂ ਨੇ ਮੁੜ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਘੱਲਿਆ ਹੈ।”"

John 11 illustration - John Chapter 11

51ਮਗਰੋਂ ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫ਼ੂਕ ਮਾਰੀ। ਯਿਸੂ ਨੇ ਆਖਿਆ, “ਪਵਿੱਤਰ ਆਤਮਾ ਪ੍ਰਾਪਤ ਕਰੋ।"

52ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਬਖਸ਼ੋਂਗੇ ਤਾਂ ਉਨ੍ਹਾਂ ਦੇ ਪਾਪ ਬਖਸ਼ੇ ਨਹੀਂ ਜਾਣਗੇ।”"

53ਯਿਸੂ ਦਾ ਥੋਮਾ ਅੱਗੇ ਪ੍ਰਗਟ ਹੋਣਾ ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾਂ, ਜਿਸ ਨੂੰ ਦੀਦੁਮਸ ਵੀ ਆਖਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾਂ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।"

54ਦੂਜੇ ਚੇਲਿਆਂ ਨੇ ਥੋਮਾਂ ਨੂੰ ਦੱਸਿਆ, “ਅਸੀਂ ਪ੍ਰਭੂ ਦੇ ਦਰਸ਼ਨ ਕੀਤੇ ਹਨ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਯਕੀਨ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਮੇਖਾਂ ਦੇ ਚਿੰਨ੍ਹ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾਕੇ ਨਾ ਵੇਖ ਲਵਾਂ ਜਿੱਥੇ ਮੇਖਾਂ ਗੱਡੀਆਂ ਗਈਆਂ ਸਨ ਅਤੇ ਆਪਣਾ ਹੱਥ ਉਸਦੀ ਵੱਖੀ ਤੇ ਨਾ ਰੱਖ ਲਵਾਂ।”"

55ਇੱਕ ਹਫ਼ਤੇ ਬਾਦ ਚੇਲੇ ਉਸੇ ਘਰ ਵਿੱਚ ਫਿਰ ਇੱਕਤਰ ਹੋਏ। ਥੋਮਾਂ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਸ਼ਾਂਤੀ ਤੁਹਾਡੇ ਨਾਲ ਹੋਵੇ।”"

John 11 illustration - John Chapter 11

56ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਥੇ ਰੱਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਤੇ ਰੱਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”"

57ਥੋਮਾ ਨੇ ਯਿਸੂ ਨੂੰ ਆਖਿਆ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”"

Chapter Complete

You have read John 11

57 verses