Lumina
John

John 12

John 12·Punjabi Bible

1ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਪਰਤੀਤ ਕੀਤੀ ਹੈ। ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਪਰਤੀਤ ਕੀਤੀ।”"

2ਯੂਹੰਨਾ ਨੇ ਇਹ ਪੁਸਤਕ ਕਿਉਂ ਲਿਖੀ ਯਿਸੂ ਨੇ ਹੋਰ ਵੀ ਕਈ ਕਰਿਸ਼ਮੇ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਕਰਿਸ਼ਮੇ ਇਸ ਪੁਸਤਕ ਵਿੱਚ ਨਹੀ ਲਿਖੇ ਗਏ ਹਨ।"

3ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸੱਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ। ਅਤੇ ਪਰਤੀਤ ਕਰਕੇ, ਉਸ ਦੇ ਨਾਂ ਰਾਹੀਂ ਤੁਸੀਂ ਜੀਵਨ ਖੱਟ ਸੱਕੋ।"

4ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ।"

5ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।"

John 12 illustration - John Chapter 12

6ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।"

7ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।"

8ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮੱਛੀਆਂ ਫ਼ੜੀਆਂ?” ਚੇਲਿਆਂ ਨੇ ਆਖਿਆ, “ਨਹੀਂ।”"

9ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।"

10ਉਹ ਚੇਲਾ ਜਿਸ ਨੂੰ ਯਿਸੂ ਨੇ ਪਿਆਰ ਕੀਤਾ ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮੱਛੀਆਂ ਫ਼ੜਦੇ ਹੋਏ ਉਸ ਨੇ ਆਪਣੇ ਕੱਪੜੇ ਲਾਹੇ ਹੋਏ ਸਨ।)"

John 12 illustration - John Chapter 12

11ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ।"

12ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ।"

13ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”"

14ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮੱਛੀਆਂ ਬੜੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਟੁੱਟਿਆ।"

15ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ।"

John 12 illustration - John Chapter 12

16ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।"

17ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।"

18ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”"

19ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”"

20ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।” ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ ਚਾਰ।"

John 12 illustration - John Chapter 12

21ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।”"

22(ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”"

23ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)"

24ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੋਂ ਆਉਂਦਿਆਂ ਪਾਇਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”"

25ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਵ੍ਹਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿੱਛੇ ਹੋ ਤੁਰ।”"

John 12 illustration - John Chapter 12

26ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਵ੍ਹਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”"

27ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।"

28ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।"

29ਲੂਕਾ ਵੱਲੋਂ ਇੱਕ ਹੋਰ ਪੋਥੀ ਪਿਆਰੇ ਥਿਉਫ਼ਿਲੁਸ, ਜਿਹੜੀ ਮੈਂ ਪਹਿਲੀ ਪੋਥੀ ਲਿਖੀ ਸੀ ਉਹ, ਯਿਸੂ ਨੇ ਜੋ ਕੁਝ ਕੀਤਾ ਅਤੇ ਸਿੱਖਾਇਆ ਸੀ, ਉਸ ਬਾਰੇ ਲਿਖੀ ਸੀ।"

30ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।"

John 12 illustration - John Chapter 12

31ਉਸ ਉਪਰੰਤ ਉਸ ਨੇ ਰਸੂਲਾਂ ਨੂੰ ਇਹੀ ਦਰਸ਼ਾਇਆ ਕਿ ਨਬੀ ਜਿਉਂਦਾ ਸੀ। ਯਿਸੂ ਨੇ ਬਹੁਤ ਸ਼ਕਤੀਸ਼ਾਲੀ ਕਰਿਸ਼ਮੇ ਕਰਕੇ ਇਹ ਸਾਬਿਤ ਕਰ ਦਿੱਤਾ। ਉਸ ਦੇ ਮੌਤ ਤੋਂ ਪਰਤਨ ਤੋਂ ਬਾਦ, ਚਾਲੀ ਦਿਨਾਂ ਤੱਕ, ਰਸੂਲਾਂ ਨੇ ਉਸ ਨੂੰ ਬਹੁਤ ਵਾਰੀ ਵੇਖਿਆ।"

32ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ।"

33ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”"

34ਯਿਸੂ ਨੂੰ ਸੁਰਗਾਂ ਵਿੱਚ ਲਿਜਾਇਆ ਜਾਣਾ ਜਦੋਂ ਸਾਰੇ ਰਸੂਲ ਇਕੱਠੇ ਹੋਏ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਹੇ ਪ੍ਰਭੂ, ਕੀ ਤੂੰ ਹੁਣ ਇਸਰਾਏਲ ਨੂੰ ਰਾਜ ਦੁਬਾਰਾ ਦੇਣ ਵਾਲਾ ਹੈਂ?”"

35ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿਰਫ਼ ਪਿਤਾ ਨੂੰ ਹੀ ਉਹ ਦਿਨ ਅਤੇ ਸਮਾਂ ਨਿਰਧਾਰਿਤ ਕਰਨ ਦਾ ਹੱਕ ਹੈ। ਤੁਸੀਂ ਇਨ੍ਹਾਂ ਚੀਜ਼ਾਂ ਨੂੰ ਨਹੀਂ ਜਾਣ ਸੱਕਦੇ।"

John 12 illustration - John Chapter 12

36ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”"

37ਜਦੋਂ ਯਿਸੂ ਇਹ ਗੱਲਾਂ ਰਸੂਲਾਂ ਨੂੰ ਕਹਿ ਹਟਿਆ, ਉਹ ਸੁਰਗਾਂ ਵੱਲ ਲਿਜਾਇਆ ਗਿਆ। ਜਦੋਂ ਰਸੂਲ ਉਸ ਨੂੰ ਵੇਖ ਰਹੇ ਸਨ, ਵੇਖਦਿਆਂ ਹੀ ਵੇਖਦਿਆਂ ਯਿਸੂ ਇੱਕ ਬੱਦਲ ਵਿੱਚ ਉਨ੍ਹਾਂ ਦੀਆਂ ਅੱਖਾਂ ਤੋਂ ਓਹਲੇ ਹੋ ਗਿਆ।"

38ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ।"

39ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”"

40ਨਵੇਂ ਰਸੂਲ ਦਾ ਚੁਣਿਆ ਜਾਣਾ ਤਦ ਰਸੂਲ ਜੈਤੂਨ ਦੇ ਪਹਾੜ ਵੱਲੋਂ ਯਰੂਸ਼ਲਮ ਨੂੰ ਗਏ ਇਹ ਪਹਾੜ ਯਰੂਸ਼ਲਮ ਤੋਂ ਇੱਕ-ਅੱਧ ਮੀਲ ਦੀ ਵਾਟ ਤੇ ਹੈ।"

John 12 illustration - John Chapter 12

41ਰਸੂਲ ਸ਼ਹਿਰ ਨੂੰ ਗਏ ਅਤੇ ਉਸ ਜਗ੍ਹਾ ਤੇ ਠਹਿਰੇ ਜਿੱਥੇ ਉਹ ਪਹਿਲਾਂ ਰਹਿੰਦੇ ਸਨ। ਇੱਕ ਕਮਰਾ ਪੌੜੀਆਂ ਚੜ੍ਹ ਕੇ ਸੀ। ਉੱਥੇ ਇਹ ਰਸੂਲ ਸਨ: ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਮਲਈ, ਮੱਤੀ ਅਤੇ ਯਾਕੂਬ ਹਲਫ਼ਾ ਦਾ ਪੁੱਤਰ, ਸ਼ਮਊਨ ਜੋ ਜ਼ੇਲੋਤੇਸ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਅਤੇ ਯਹੂਦਾ, ਯਾਕੂਬ ਦਾ ਪੁੱਤਰ।"

42ਸਾਰੇ ਰਸੂਲ ਇਕੱਠੇ ਰਹਿ ਰਹੇ ਸਨ ਅਤੇ ਉਹ ਉਸੇ ਮਕਸਦ ਲਈ ਅੱਡੋਲ ਪ੍ਰਾਰਥਨਾ ਕਰ ਰਹੇ ਸਨ। ਕੁਝ ਔਰਤਾਂ, ਮਰਿਯਮ, ਯਿਸੂ ਦੀ ਮਾਤਾ ਅਤੇ ਉਸ ਦੇ ਭਰਾ ਵੀ ਉੱਥੇ ਰਸੂਲਾਂ ਨਾਲ ਸਨ।"

43ਕੁਝ ਦਿਨਾਂ ਬਾਦ ਜਦੋਂ ਉੱਥੇ ਕੋਈ ਇੱਕ ਸੌ ਵੀਹ ਨਿਹਚਾਵਾਨ ਇਕੱਠੇ ਹੋਕੇ ਆਏ, ਪਤਰਸ ਉਨ੍ਹਾਂ ਵਿੱਚੋਂ ਉੱਠਿਆ ਤੇ ਉਸ ਨੇ ਆਖਿਆ,"

44“ਹੇ ਭਰਾਵੋ, ਜੋ ਪਵਿੱਤਰ ਆਤਮਾ ਨੇ ਪਹਿਲਾਂ ਹੀ ਪੋਥੀਆਂ ਵਿੱਚ ਦਾਊਦ ਰਾਹੀਂ ਯਹੂਦਾ ਬਾਰੇ ਆਖਿਆ ਹੈ ਉਹ ਨਿਸ਼ਚਿਤ ਹੀ ਵਾਪਰਨਾ ਚਾਹੀਦਾ ਹੈ। ਯਹੂਦਾ ਸਾਡੇ ਸਮੂਹ ਵਿੱਚੋਂ ਇੱਕ ਸੀ। ਉਸ ਨੇ ਸਾਡੇ ਨਾਲ ਇਸ ਸੇਵਾ ਵਿੱਚ ਇੱਕ ਹਿੱਸਾ ਦਿੱਤਾ ਸੀ, ਪਰ ਇਹ ਉਹੀ ਸੀ, ਜਿਸਨੇ ਉਨ੍ਹਾਂ ਲੋਕਾਂ ਦੀ ਅਗਵਾਈ ਕੀਤੀ। ਜਿਨ੍ਹਾਂ ਨੇ ਯਿਸੂ ਨੂੰ ਫ਼ੜਵਾਇਆ।”"

45(ਯਹੂਦਾ ਨੂੰ ਇਸ ਦੁਸ਼ਟ ਕਰਨੀ ਵਾਸਤੇ ਧਨ ਦਿੱਤਾ ਗਿਆ ਸੀ, ਅਤੇ ਉਸ ਨੇ ਇਸ ਧਨ ਨਾਲ ਇੱਕ ਖੇਤ ਖਰੀਦਿਆ। ਪਰ ਯਹੂਦਾ ਸਿਰ ਪਰਨੇ ਡਿੱਗਿਆ ਉਸਦਾ ਸਰੀਰ ਫ਼ਟਕੇ ਪਾਟ ਗਿਆ, ਉਸ ਦੀਆਂ ਸਾਰੀਆਂ ਆਂਤੜੀਆਂ ਬਾਹਰ ਨਿਕਲ ਆਈਆਂ।"

John 12 illustration - John Chapter 12

46ਯਰੂਸ਼ਲਮ ਦੇ ਸਾਰੇ ਲੋਕਾਂ ਨੇ ਇਸ ਬਾਰੇ ਸੁਣਿਆ। ਇਸ ਲਈ ਉਨ੍ਹਾਂ ਨੇ ਇਸ ਖੇਤ ਨਾ ਨਾਉ “ਅਕਲਦਮਾ” ਰੱਖਿਆ ਜਿਸਦਾ ਉਨ੍ਹਾਂ ਦੀ ਭਾਸ਼ਾ ਵਿੱਚ ਅਰਥ ਹੈ “ਲਹੂ ਦਾ ਖੇਤ।”)"

47ਪਤਰਸ ਨੇ ਕਿਹਾ, “ਯਹੂਦਾ ਬਾਰੇ ਜ਼ਬੂਰ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: ‘ਕਾਸ਼ ਉਸਦਾ ਘਰ ਉੱਜੜ ਜਾਵੇ। ਉੱਥੇ ਕਿਸੇ ਨੂੰ ਵੀ ਨਹੀਂ ਰਹਿਣਾ ਚਾਹੀਦਾ।’ ਅਤੇ ਇਹ ਵੀ ਲਿਖਿਆ ਹੈ ਕਿ ‘ਉਸਦਾ ਕੰਮ ਕੋਈ ਹੋਰ ਸਾਂਭ ਲਵੇ।’"

48“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”"

49ਤਦ ਰਸੂਲਾਂ ਨੇ ਦੋਹਾਂ ਨੂੰ ਖੜ੍ਹਾ ਕੀਤਾ। ਉਨ੍ਹਾਂ ਵਿੱਚੋਂ ਇੱਕ ਯੂਸੁਫ਼ ਬਰਸੱਬਾਸ ਸੀ, ਜੋ ਯੂਸਤੁਸ ਬੁਲਾਇਆ ਜਾਂਦਾ ਸੀ ਅਤੇ ਦੂਜਾ ਵਿਅਕਤੀ ਮਥਿਯਾਸ ਸੀ।"

50ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”"

Chapter Complete

You have read John 12

50 verses