Lumina
John

John 15

John 15·Punjabi Bible

1ਜੋ ਕੋਈ ਵੀ ਉਸ ਨਬੀ ਨੂੰ ਨਹੀਂ ਮੰਨੇ ਉਹ ਮਰ ਜਾਵੇਗਾ ਅਤੇ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਕੱਢ ਦਿੱਤਾ ਜਾਵੇਗਾ।’"

2“ਸਮੂਏਲ ਅਤੇ ਉਸਤੋਂ ਬਾਅਦ ਸਾਰੇ ਨਬੀ, ਜੋ ਪਰਮੇਸ਼ੁਰ ਲਈ ਬੋਲੇ, ਉਨ੍ਹਾਂ ਨੇ ਵਰਤਮਾਨ ਕਾਲ ਦੀਆਂ ਗੱਲਾਂ ਨਿਸ਼ਚਿਤ ਕੀਤੀਆਂ।"

3ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਪਿਓ ਦਾਦਿਆਂ ਨਾਲ ਬਣਾਇਆ ਸੀ। ਜਦ ਉਹ ਅਬਰਾਹਾਮ ਨੂੰ ਆਖਿਆ ਕਿ, ‘ਧਰਤੀ ਦੇ ਸਾਰੇ ਲੋਕ ਤੇਰੀ ਅੰਸ ਰਾਹੀਂ ਧੰਨ ਹੋਣਗੇ।’"

4ਪਰਮੇਸ਼ੁਰ ਨੇ ਆਪਣੇ ਖਾਸ ਸੇਵਕ ਯਿਸੂ ਨੂੰ ਤੁਹਾਡੇ ਕੋਲ ਪਹਿਲਾਂ ਭੇਜਿਆ। ਉਹ ਤੁਹਾਡੇ ਵਿੱਚੋਂ ਹਰ ਇੱਕ ਨੂੰ ਤੁਹਾਡੇ ਬਦੀ ਦੇ ਰਸਤਿਆਂ ਤੋਂ ਹਟਾ ਕੇ ਅਸੀਸਾਂ ਦੇਣ ਲਈ ਆਇਆ।”"

5ਪਤਰਸ ਅਤੇ ਯੂਹੰਨਾ ਯਹੂਦੀ ਸਭਾ ਅੱਗੇ ਪੇਸ਼ ਹੋਏ ਜਦੋਂ ਪਤਰਸ ਅਤੇ ਯੂਹੰਨਾ ਲੋਕਾਂ ਨਾਲ ਗੱਲਾਂ ਕਰ ਰਹੇ ਸਨ, ਤਾਂ ਕੁਝ ਲੋਕ ਉਨ੍ਹਾਂ ਕੋਲ ਆਏ। ਉੱਥੇ ਕੁਝ ਯਹੂਦੀ ਜਾਜਕ, ਕੁਝ ਸਿਪਾਹੀਆਂ ਦੇ ਕਪਤਾਨ ਜੋ ਮੰਦਰ ਦੀ ਦੇਖਭਾਲ ਕਰਦੇ ਸਨ ਅਤੇ ਕੁਝ ਸਦੂਕੀ ਸਨ।"

John 15 illustration - John Chapter 15

6ਉਹ ਪਰੇਸ਼ਾਨ ਸਨ, ਕਿਉਂਕਿ ਪਤਰਸ ਅਤੇ ਯੂਹੰਨਾ ਉਪਦੇਸ਼ ਦੇ ਰਹੇ ਸਨ ਕਿ ਯਿਸੂ ਲੋਕਾਂ ਨੂੰ ਮੁਰਦਿਆਂ ਤੋਂ ਜਿਵਾਲੇਗਾ।"

7ਯਹੂਦੀ ਆਗੂਆਂ ਨੇ ਪਤਰਸ ਅਤੇ ਯੂਹੰਨਾ ਨੂੰ ਫ਼ੜਕੇ ਕੈਦ ਕਰ ਦਿੱਤਾ। ਕਿਉਂਕਿ ਅੱਗੇ ਹੀ ਰਾਤ ਦਾ ਵਕਤ ਹੋ ਚੁੱਕਾ ਸੀ ਇਸ ਲਈ ਅਗਲੇ ਦਿਨ ਤੱਕ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਨੂੰ ਜੇਲ ਵਿੱਚ ਹੀ ਕੈਦ ਰਹਿਣ ਦਿੱਤਾ।"

8ਪਰ ਉਨ੍ਹਾਂ ਵਿੱਚੋਂ, ਜਿਨ੍ਹਾਂ ਨੇ ਵਚਨ ਸੁਣਿਆ ਸੀ, ਬਹੁਤਿਆਂ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ। ਹੁਣ ਨਿਹਚਾਵਾਨਾਂ ਦੇ ਸਮੂਹ ਵਿੱਚ ਪੰਜ ਹਜ਼ਾਰ ਆਦਮੀ ਸਨ।"

9ਅਗਲੇ ਦਿਨ ਯਹੂਦੀ ਆਗੂ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਯਰੂਸ਼ਲਮ ਵਿੱਚ ਇਕੱਠੇ ਹੋਏ।"

10ਅੰਨਾਸ ਸਰਦਾਰ ਜਾਜਕ, ਕਯਾਫ਼ਾ ਅਤੇ ਯੂਹੰਨਾ, ਸਿਕੰਦਰ ਅਤੇ ਜਿੰਨੇ ਵੀ ਹੋਰ ਸਰਦਾਰ ਜਾਜਕਾਂ ਦੇ ਪਰਿਵਾਰ ਵਿੱਚੋਂ ਸਨ, ਉਹ ਸਭ ਉੱਥੇ ਇੱਕਤਰ ਸੀ।"

John 15 illustration - John Chapter 15

11ਤਾਂ ਉਨ੍ਹਾਂ ਨੇ ਪਤਰਸ ਅਤੇ ਯੂਹਾਂਨਾ ਨੂੰ ਸਾਰਿਆਂ ਲੋਕਾਂ ਸਾਹਮਣੇ ਪੇਸ਼ ਕੀਤਾ ਅਤੇ ਪੁੱਛਿਆ, “ਕਿਸ ਸ਼ਕਤੀ ਜਾਂ ਕਿਸਦੇ ਨਾਂ ਤੇ ਤੁਸੀਂ ਇਹ ਕੀਤਾ?”"

12ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।"

13ਕੀ ਤੁਸੀਂ ਸਾਨੂੰ ਇਸ ਲੰਗੜ੍ਹੇ ਆਦਮੀ ਤੇ ਕੀਤੇ ਇਸ ਭਲੇ ਕੰਮ ਲਈ, ਸਵਾਲ ਕਰ ਰਹੇ ਹੋ ਕਿ ਉਸ ਨੂੰ ਕਿਸ ਨੇ ਚੰਗਾ ਕੀਤਾ?"

14ਕਿਉਂਕਿ ਅਸੀਂ ਚਾਹੁੰਦੇ ਹਾ ਕਿ ਤੁਹਾਨੂੰ ਸਭ ਨੂੰ ਅਤੇ ਸਾਰੇ ਯਹੂਦੀਆਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਹ ਲੰਗੜਾ ਆਦਮੀ ਨਾਸਰਤ ਦੇ ਯਿਸੂ ਮਸੀਹ ਦੀ ਸ਼ਕਤੀ ਨਾਲ ਠੀਕ ਹੋਇਆ ਹੈ। ਉਹੀ ਯਿਸੂ ਜਿਸ ਨੂੰ ਤੁਸੀਂ ਸੂਲੀ ਚਾੜ੍ਹਿਆ ਸੀ। ਪਰਮੇਸ਼ੁਰ ਨੇ ਉਸੇ ਨੂੰ ਮੁਰਦਿਆਂ ਚੋ ਜਿਵਾਇਆ ਹੈ। ਇਹ ਆਦਮੀ ਲੰਗੜਾ ਸੀ ਪਰ ਹੁਣ ਚੱਲ ਸੱਕਦਾ ਹੈ। ਹੁਣ ਉਹ ਯਿਸੂ ਦੀ ਸ਼ਕਤੀ ਨਾਲ ਤੁਹਾਡੇ ਸਾਹਮਣੇ ਖੜ੍ਹਾ ਹੋਣ ਦੇ ਯੋਗ ਹੈ।"

15ਯਿਸੂ, ਉਹੀ ‘ਪੱਥਰ ਹੈ ਜਿਸ ਨੂੰ ਤੁਹਾਡੇ, ਰਾਜਾਂ ਦੁਆਰਾ ਰੱਦ ਕੀਤਾ ਗਿਆ ਸੀ ਪਰ ਉਹੀ ਪੱਥਰ ਹੁਣ ਖੂਜੇ ਦਾ ਪੱਥਰ ਹੋ ਗਿਆ ਹੈ।’"

John 15 illustration - John Chapter 15

16ਯਿਸੂ ਹੀ ਅਜਿਹਾ ਹੈ ਜੋ ਲੋਕਾਂ ਨੂੰ ਬਚਾ ਸੱਕਦਾ ਹੈ। ਉਸਦਾ ਨਾਂ ਹੀ ਪੂਰੇ ਸੰਸਾਰ ਵਿੱਚ ਇੱਕਲੀ ਸ਼ਕਤੀ ਹੈ ਜੋ ਲੋਕਾਂ ਨੂੰ ਬਚਾ ਸੱਕਦੀ ਹੈ। ਸਾਨੂੰ ਉਸ ਦੇ ਨਾਂ ਰਾਹੀਂ ਬਚਾਇਆ ਜਾਣਾ ਚਾਹੀਦਾ ਹੈ।”"

17ਯਹੂਦੀ ਆਗੂ ਸਮਝ ਗਏ ਕਿ ਪਤਰਸ ਅਤੇ ਯੂਹੰਨਾ ਕੋਲ ਕੋਈ ਵਿਸ਼ੇਸ਼ ਸਿੱਖਿਆ ਜਾਂ ਸਿਖਲਾਈ ਨਹੀਂ ਸੀ। ਪਰ ਉਹ ਇਹ ਵੀ ਜਾਣ ਗਏ ਕਿ ਉਹ ਖੁਲ੍ਹੇ ਆਮ ਬੋਲੇ ਸਨ। ਇਸ ਲਈ ਆਗੂ ਹੈਰਾਨ ਸਨ। ਉਹ ਜਾਣਦੇ ਸਨ ਕਿ ਪਤਰਸ ਅਤੇ ਯੂਹੰਨਾ ਯਿਸੂ ਦੇ ਨਾਲ ਸਨ।"

18ਉਹ ਉਸ ਮਨੁੱਖ ਦੀ ਹਾਜ਼ਰੀ ਵਿੱਚ, ਜੋ ਚੰਗਾ ਹੋਇਆ ਸੀ, ਉਨ੍ਹਾਂ ਦੋ ਰਸੂਲਾਂ ਦੇ ਖਿਲਾਫ਼ ਕੁਝ ਨਾ ਆਖ ਸੱਕੇ। ਉਹ ਉੱਥੇ ਰਸੂਲਾਂ ਦੇ ਨਾਲ ਖੜ੍ਹਾ ਸੀ।"

19ਤਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਸਭਾ ਚੋਂ ਬਾਹਰ ਜਾਣ ਨੂੰ ਕਿਹਾ। ਉਨ੍ਹਾਂ ਦੇ ਜਾਣ ਤੋ ਬਾਅਦ, ਇਹ ਆਗੂ ਵਿੱਚਾਰ ਕਰਨ ਲੱਗੇ।"

20ਉਹ ਕਹਿਣ ਲੱਗੇ, “ਸਾਨੂੰ ਇਨ੍ਹਾਂ ਨਾਲ ਕੀ ਕਰਨਾ ਚਾਹੀਦਾ ਹੈ? ਯਰੂਸ਼ਲਮ ਵਿੱਚ ਸਾਰੇ ਲੋਕ ਜਾਣਦੇ ਹਨ ਕਿ ਇਨ੍ਹਾਂ ਨੇ ਇੰਨਾ ਵੱਡਾ ਕਰਿਸ਼ਮਾ ਕੀਤਾ ਹੈ। ਇਹ ਗੱਲ ਤਾਂ ਬਿਲਕੁਲ ਸਾਫ਼ ਹੈ ਜਿਸ ਨੂੰ ਅਸੀਂ ਝੁਠਲਾ ਨਹੀਂ ਸੱਕਦੇ।"

John 15 illustration - John Chapter 15

21ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”"

22ਤਾਂ ਯਹੂਦੀ ਆਗੂਆਂ ਨੇ ਮੁੜ ਉਨ੍ਹਾਂ ਰਸੂਲਾਂ ਨੂੰ ਅੰਦਰ ਬੁਲਵਾਇਆ। ਉਨ੍ਹਾਂ ਨੇ ਉਨ੍ਹਾਂ ਨੂੰ ਫ਼ੇਰ ਕਦੀ ਵੀ ਯਿਸੂ ਦੇ ਨਾਂ ਤੇ ਕੁਝ ਨਾ ਬੋਲਣ ਅਤੇ ਉਪਦੇਸ਼ ਨਾ ਦੇਣ ਲਈ ਕਿਹਾ।"

23ਪਰ ਪਤਰਸ ਤੇ ਯੂਹੰਨਾ ਨੇ ਉਨ੍ਹਾਂ ਆਗੂਆਂ ਨੂੰ ਜਵਾਬ ਦਿੱਤਾ, “ਤੁਹਾਡੇ ਅਨੁਸਾਰ ਕੀ ਠੀਕ ਹੈ? ਪਰਮੇਸ਼ੁਰ ਕੀ ਚਾਹੇਗਾ? ਕੀ ਅਸੀਂ ਪਰਮੇਸ਼ੁਰ ਨੂੰ ਮੰਨੀਏ ਜਾ ਤੁਹਾਨੂੰ?"

24ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”"

25ਯਹੂਦੀ ਆਗੂਆਂ ਨੂੰ ਰਸੂਲਾਂ ਨੂੰ ਸਜ਼ਾ ਦੇਣ ਦਾ ਕੋਈ ਰਾਹ ਨਾ ਲੱਭਿਆ, ਕਿਉਂਕਿ ਜੋ ਕੁਝ ਵਾਪਰਿਆ ਸੀ ਉਸ ਲਈ ਸਭ ਲੋਕ ਪਰਮੇਸ਼ੁਰ ਦੀ ਉਸਤਤਿ ਕਰ ਰਹੇ ਸਨ। ਇਹ ਕਰਿਸ਼ਮਾ ਪਰਮੇਸ਼ੁਰ ਵੱਲੋਂ ਇੱਕ ਸਬੂਤ ਵਜੋਂ ਦਿੱਤਾ ਗਿਆ ਸੀ। ਜਿਹੜਾ ਲੰਗੜਾ ਮਨੁੱਖ ਚੰਗਾ ਕੀਤਾ ਗਿਆ ਸੀ ਉਸਦੀ ਉਮਰ ਚਾਲੀ ਸਾਲਾਂ ਤੋਂ ਵੱਧ ਸੀ। ਇਸ ਲਈ ਯਹੂਦੀ ਆਗੂਆਂ ਨੇ ਰਸੂਲਾਂ ਨੂੰ ਧਮਕਾਇਆ ਅਤੇ ਉਨ੍ਹਾਂ ਨੂੰ ਜਾਣ ਦਿੱਤਾ।"

John 15 illustration - John Chapter 15

26ਪਤਰਸ ਅਤੇ ਯੂਹੰਨਾ ਨਿਹਚਾਵਾਨਾਂ ਕੋਲ ਪਰਤੇ ਪਤਰਸ ਅਤੇ ਯੂਹੰਨਾ ਯਹੂਦੀ ਆਗੂਆਂ ਦੀ ਸਭਾ ਛੱਡ ਕੇ ਮੁੜ ਆਪਣੀ ਮੰਡਲੀ ਵਿੱਚ ਵਾਪਸ ਆਏ। ਉਨ੍ਹਾਂ ਨੇ ਉਹ ਸਭ ਕੁਝ ਉਨ੍ਹਾਂ ਨੂੰ ਕਿਹਾ, ਜੋ ਪ੍ਰਧਾਨ ਜਾਜਕਾਂ ਅਤੇ ਬਜ਼ੁਰਗਾਂ ਯਹੂਦੀ ਆਗੂਆਂ ਨੇ ਉਨ੍ਹਾਂ ਨੂੰ ਆਖਿਆ ਸੀ,"

27ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ।"

Chapter Complete

You have read John 15

27 verses