Lumina
John

John 16

John 16·Punjabi Bible

1ਸਾਡੇ ਪੂਰਵਜ, ਦਾਊਦ, ਤੇਰੇ ਸੇਵਕ ਸਨ। ਪਵਿੱਤਰ ਆਤਮਾ ਦੀ ਸ਼ਕਤੀ ਨਾਲ ਉਨ੍ਹਾਂ ਨੇ ਇਹ ਸ਼ਬਦ ਲਿਖੇ; ‘ਕੌਮਾਂ ਕਿਸ ਲਈ ਰੌਲਾ ਪਾ ਰਹੀਆਂ ਹਨ? ਦੁਨੀਆਂ ਦੇ ਲੋਕ ਪਰਮੇਸ਼ੁਰ ਦੇ ਵਿਰੁੱਧ ਫ਼ਿਜ਼ੂਲ ਵਿਉਂਤਾਂ ਕਿਉਂ ਕਰ ਰਹੇ ਹਨ?"

2‘ਧਰਤੀ ਦੇ ਰਾਜਿਆਂ ਨੇ ਲੜਨ ਲਈ ਤਿਆਰੀ ਕੀਤੀ ਅਤੇ ਸਾਰੇ ਹਾਕਮ ਪ੍ਰਭੂ ਅਤੇ ਉਸ ਦੇ ਮਸੀਹ ਦੇ ਵਿਰੁੱਧ ਇਕੱਠੇ ਹੋਕੇ ਆਏ।’"

3ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ।"

4ਇਨ੍ਹਾਂ ਲੋਕਾਂ ਨੇ, ਜੋ ਯਿਸੂ ਦੇ ਵਿਰੁੱਧ ਇੱਕਤਰ ਹੋਕੇ ਆਏ, ਸਾਰੀਆਂ ਗੱਲਾਂ ਨੂੰ ਵਾਪਰਨ ਦਿੱਤਾ ਜਿਨ੍ਹਾਂ ਨੂੰ ਤੇਰੀ ਸ਼ਕਤੀ ਅਤੇ ਸਿਆਣਪ ਨੇ ਪਹਿਲਾਂ ਹੀ ਵਿਉਂਤਿਆ ਹੋਇਆ ਸੀ।"

5ਅਤੇ ਹੁਣ, ਪ੍ਰਭੂ ਸੁਣ। ਉਹ ਕੀ ਆਖ ਰਹੇ ਹਨ। ਉਹ ਸਾਨੂੰ ਡ੍ਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹੇ ਪ੍ਰਭੂ। ਅਸੀਂ ਤੇਰੇ ਸੇਵਕ ਹਾਂ। ਤੇਰਾ ਸੰਦੇਸ਼ ਨਿਡਰ ਹੋਕੇ ਬੋਲਣ ਵਿੱਚ ਸਾਡੀ ਮਦਦ ਕਰ।"

John 16 illustration - John Chapter 16

6ਸਾਨੂੰ ਆਪਣੀ ਸ਼ਕਤੀ ਦਿਖਾ ਕੇ, ਨਿਡਰ ਬਣਾ; ਰੋਗੀਆਂ ਨੂੰ ਚੰਗਾ ਕਰ, ਨਿਸ਼ਾਨੀਆਂ ਵਿਖਾ; ਅਤੇ ਆਪਣੇ ਪਵਿੱਤਰ ਸੇਵਕ ਯਿਸੂ ਦੀ ਸ਼ਕਤੀ ਨਾਲ ਸ਼ਕਤੀਸ਼ਾਲੀ ਕਰਿਸ਼ਮੇ ਵਿਖਾ।”"

7ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।"

8ਨਿਹਚਾਵਾਨਾਂ ਦਾ ਸਭ ਨਾਲ ਸਾਂਝਾ ਕਰਨਾ ਨਿਹਚਾਵਾਨਾਂ ਦੀ ਮੰਡਲੀ, ਇੱਕ ਦਿਲ ਅਤੇ ਇੱਕ ਜਾਨ ਸਨ। ਕਿਸੇ ਨੇ ਵੀ ਜਿਹੜੀਆਂ ਚੀਜ਼ਾਂ ਉਨ੍ਹਾਂ ਕੋਲ ਸਨ, ਉਨ੍ਹਾਂ ਵਿੱਚੋਂ ਕਿਸੇ ਵੀ ਚੀਜ਼ ਨੂੰ ਆਪਣੀ ਨਹੀਂ ਆਖਿਆ ਸੀ ਸਗੋਂ ਉਹ ਸਭ ਕੁਝ ਵੰਡਕੇ ਵਰਤਦੇ ਸਨ।"

9ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ।"

10ਜੋ ਕੁਝ ਉਨ੍ਹਾਂ ਨੂੰ ਚਾਹੀਦਾ ਸੀ ਉਨ੍ਹਾਂ ਨੂੰ ਮਿਲ ਗਿਆ। ਉਨ੍ਹਾਂ ਨੇ, ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ, ਆਪਣੀਆਂ ਜਇਦਾਦਾਂ ਵੇਚ ਦਿੱਤੀਆਂ।"

John 16 illustration - John Chapter 16

11ਅਤੇ ਧਨ ਰਸੂਲਾਂ ਨੂੰ ਦੇ ਦਿੱਤਾ ਅਤੇ ਫ਼ਿਰ ਇਹ ਧਨ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਦਿੱਤਾ ਗਿਆ ਸੀ।"

12ਇੱਕ ਨਿਹਚਾਵਾਨ ਜਿਸ ਦਾ ਨਾਂ ਯੂਸੁਫ਼ ਸੀ, ਰਸੂਲਾਂ ਨੇ ਉਸ ਨੂੰ ਬਰਨਬਾਸ ਨਾਉਂ ਦਿੱਤਾ। ਭਾਵ, “ਜਿਹੜਾ ਦੂਜਿਆਂ ਦੀ ਮਦਦ ਕਰੇ।” ਉਹ ਸੈਪਰਸ ਦਾ ਜੰਮਿਆ ਸੀ, ਉਹ ਲੇਵੀ ਸੀ।"

13ਯੂਸੁਫ਼ ਕੋਲ ਕੁਝ ਜ਼ਮੀਨ ਸੀ, ਜਿਸ ਨੂੰ ਉਸ ਨੇ ਵੇਚਿਆ ਅਤੇ ਪੈਸੇ ਵੱਟਕੇ ਰਸੂਲਾਂ ਨੂੰ ਦੇ ਦਿੱਤੇ।"

14ਹਨਾਨਿਯਾ ਅਤੇ ਸਫ਼ੀਰਾ ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।"

15ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।"

John 16 illustration - John Chapter 16

16ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?"

17ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”"

18ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।"

19ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।"

20ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”"

John 16 illustration - John Chapter 16

21ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”"

22ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।"

23ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।"

24ਪਰਮੇਸ਼ੁਰ ਵੱਲੋਂ ਨਿਸ਼ਾਨੀਆਂ ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।"

25ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।"

John 16 illustration - John Chapter 16

26ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।"

27ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।"

28ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।"

29ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।"

30ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।"

John 16 illustration - John Chapter 16

31ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,"

32“ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”"

33ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।"

Chapter Complete

You have read John 16

33 verses