Lumina
John

John 18

John 18·Punjabi Bible

1ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।"

2ਪਰਮੇਸ਼ੁਰ ਦਾ ਬਚਨ ਵੱਧ ਤੋਂ ਵੱਧ ਫ਼ੈਲ ਰਿਹਾ ਸੀ, ਅਤੇ ਯਰੂਸ਼ਲਮ ਵਿੱਚ ਚੇਲਿਆਂ ਦੀ ਗਿਣਤੀ ਤੇਜ਼ ਰਫ਼ਤਾਰ ਨਾਲ ਵੱਧਦੀ ਗਈ। ਨਾਲ ਹੀ ਬਹੁਤ ਸਾਰੇ ਯਹੂਦੀ ਜਾਜਕ ਵੀ ਇਸ ਮੱਤ ਦੇ ਮੰਨਣ ਵਾਲੇ ਹੋ ਗਏ।"

3ਯਹੂਦੀ ਇਸਤੀਫ਼ਾਨ ਦੇ ਖਿਲਾਫ਼ ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।"

4ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।"

5ਪਰ ਪਵਿੱਤਰ ਆਤਮਾ ਇਸਤੀਫ਼ਾਨ ਨੂੰ ਸਿਆਣਪ ਨਾਲ ਬੋਲਣ ਵਿੱਚ ਮਦਦ ਕਰ ਰਿਹਾ ਸੀ। ਉਸਦੀ ਗੱਲ ਇੰਨੀ ਸਿਆਣੀ ਤੇ ਜ਼ੋਰਦਾਰ ਸੀ ਕਿ ਕੋਈ ਵੀ ਯਹੂਦੀ ਉਸ ਅੱਗੇ ਠਹਿਰ ਨਾ ਸੱਕਿਆ।"

John 18 illustration - John Chapter 18

6ਇਸ ਲਈ ਯਹੂਦੀਆਂ ਨੇ ਇਹ ਆਖਣ ਲਈ ਕੁਝ ਬੰਦੇ ਭਾੜੇ ਤੇ ਲੈ ਲਏ, “ਅਸੀਂ ਇਸਤੀਫ਼ਾਨ ਨੂੰ ਮੂਸਾ ਅਤੇ ਪਰਮੇਸ਼ੁਰ ਦੇ ਵਿਰੁੱਧ ਬੋਲਦੇ ਸੁਣਿਆ ਹੈ।”"

7ਇਸ ਤਰ੍ਹਾਂ, ਯਹੂਦੀਆਂ ਨੇ ਲੋਕਾਂ ਨੂੰ, ਬਜ਼ੁਰਗ ਯਹੂਦੀ ਆਗੂਆਂ ਨੂੰ, ਅਤੇ ਨੇਮ ਦੇ ਉਪਦੇਸ਼ਕਾਂ ਨੂੰ ਪਰੇਸ਼ਾਨ ਕਰ ਦਿੱਤਾ। ਇਸ ਲਈ ਉਹ ਗੁੱਸੇ ਵਿੱਚ ਆਏ ਅਤੇ ਉਨ੍ਹਾਂ ਨੇ ਇਸਤੀਫ਼ਾਨ ਨੂੰ ਜ਼ਬਰਦਸਤੀ ਫ਼ੜ ਲਿਆ। ਉਹ ਉਸ ਨੂੰ ਯਹੂਦੀ ਆਗੂਆਂ ਦੀ ਸਭਾ ਵਿੱਚ ਲੈ ਗਏ।"

8ਉਹ ਕੁਝ ਹੋਰ ਲੋਕਾਂ ਨੂੰ ਇਸਤੀਫ਼ਾਨ ਦੇ ਖਿਲਾਫ਼ ਬੋਲਣ ਲਈ ਲੈ ਆਏ। ਉਨ੍ਹਾਂ ਨੇ ਆਖਿਆ, “ਇਹ ਆਦਮੀ ਹਮੇਸ਼ਾ ਇਸ ਪਵਿੱਤਰ ਅਸਥਾਨ ਅਤੇ ਮੂਸਾ ਦੀ ਸ਼ਰ੍ਹਾ ਦੇ ਵਿਰੁੱਧ ਬੋਲਦਾ ਹੈ।"

9ਅਸੀਂ ਇਸ ਨੂੰ ਇਹ ਵੀ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਨਾਸਰੀ ਇਸ ਅਸਥਾਨ ਨੂੰ ਵੀ ਨਸ਼ਟ ਕਰ ਦੇਵੇਗਾ। ਅਸੀਂ ਇਸ ਨੂੰ ਇਹ ਕਹਿੰਦਿਆਂ ਸੁਣਿਆ ਹੈ ਕਿ ਯਿਸੂ ਉਨ੍ਹਾਂ ਰੀਤਾਂ ਨੂੰ ਬਦਲ ਦੇਵੇਗਾ ਜਿਹੜੀਆਂ ਮੂਸਾ ਨੇ ਸਾਨੂੰ ਦਿੱਤੀਆਂ।”"

10ਉਨ੍ਹਾਂ ਸਾਰੇ ਲੋਕਾਂ ਨੇ, ਜਿਹੜੇ ਉਸ ਸਭਾ ਵਿੱਚ ਬੈਠੇ ਸਨ, ਇਸਤੀਫ਼ਾਨ ਨੂੰ ਧਿਆਨ ਨਾਲ ਵੇਖਿਆ ਅਤੇ ਉਨ੍ਹਾਂ ਨੇ ਵੇਖਿਆ ਕਿ ਉਸਦਾ ਚਿਹਰਾ ਇੱਕ ਦੂਤ ਜਿਹਾ ਸੀ।"

John 18 illustration - John Chapter 18

11ਇਸਤੀਫ਼ਾਨ ਦਾ ਉਪਦੇਸ਼ ਸਰਦਾਰ ਜਾਜਕ ਨੇ ਇਸਤੀਫ਼ਾਨ ਨੂੰ ਪੁੱਛਿਆ, “ਕੀ ਇਹ ਗੱਲਾਂ ਸੱਚ ਹਨ?”"

12ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।"

13ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’"

14“ਇਸ ਲਈ ਅਬਰਾਹਾਮ ਕਲਦੀਆਂ ਦੇ ਦੇਸ਼ ਚੋਂ ਨਿਕਲ ਕੇ ਹਾਰਾਨ ਵਿੱਚ ਜਾ ਵਸਿਆ ਅਤੇ ਅਬਰਾਹਾਮ ਦੇ ਪਿਉ ਦੇ ਮਰਨ ਤੋਂ ਬਾਅਦ ਪਰਮੇਸ਼ੁਰ ਨੇ ਉਸ ਨੂੰ ਇਸ ਜਗ਼੍ਹਾ ਭੇਜਿਆ ਜਿੱਥੇ ਹੁਣ ਤੁਸੀਂ ਰਹਿੰਦੇ ਹੋ।"

15ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਇਹ ਜ਼ਮੀਨ ਨਾ ਦਿੱਤੀ, ਇੱਕ ਫ਼ੁੱਟ ਤੱਕ ਦੀ ਵੀ ਥਾਂ ਨਾ ਦਿੱਤੀ ਪਰ ਪਰਮੇਸ਼ੁਰ ਨੇ ਉਸ ਨਾਲ ਵਾਅਦਾ ਕੀਤਾ ਕਿ ਮੈਂ ਇਹ ਧਰਤੀ ਉਸੇ ਅਤੇ ਉਸ ਦੇ ਪਿੱਛੋਂ ਉਸ ਦੇ ਅੰਸ਼ ਨੂੰ ਦੇਵਾਂਗਾ ਭਾਵੇਂ ਅਜੇ ਉਸ ਦੇ ਘਰ ਕੋਈ ਬੱਚਾ ਨਹੀਂ ਸੀ।"

John 18 illustration - John Chapter 18

16“ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।"

17ਪਰ ਪਰਮੇਸ਼ੁਰ ਨੇ ਕਿਹਾ, ਮੈਂ ਉਸ ਕੌਮ ਨੂੰ, ਜਿਸਦੇ ਉਹ ਗੁਲਾਮ ਹੋਣਗੇ, ਸਜ਼ਾ ਦੇਵਾਂਗਾ।’ ‘ਫ਼ੇਰ ਅਜਿਹਾ ਹੋਣ ਤੋਂ ਬਾਅਦ ਉਹ ਉੱਥੋਂ ਨਿਕਲ ਆਉਣਗੇ। ਤਦ ਤੇਰੇ ਲੋਕ ਇੱਥੇ ਆਉਣਗੇ ਅਤੇ ਇਸ ਜਗ਼੍ਹਾ ਮੇਰੀ ਉਪਾਸਨਾ ਕਰਨਗੇ।’"

18“ਅਤੇ ਪਰਮੇਸ਼ੁਰ ਨੇ ਉਸ ਦੇ ਨਾਲ ਇੱਕ ਕਰਾਰ ਕੀਤਾ ਤੇ ਉਸ ਕਰਾਰ ਦਾ ਨਿਸ਼ਾਨ ਸੁੰਨਤ ਸੀ। ਇਸ ਲਈ ਜਦੋਂ ਅਬਰਾਹਾਮ ਦੇ ਘਰ ਮੁੰਡਾ ਪੈਦਾ ਹੋਇਆ, ਅੱਠਵੇਂ ਦਿਨ ਹੀ ਉਸ ਨੇ ਮੁੰਡੇ ਦੀ ਸੁੰਨਤ ਕਰ ਦਿੱਤੀ। ਅਬਰਾਹਾਮ ਦੇ ਪੁੱਤਰ ਦਾ ਨਾਂ ਇਸਹਾਕ ਰੱਖਿਆ ਗਿਆ। ਇਸਹਾਕ ਨੇ ਵੀ ਆਪਣੇ ਪੁੱਤਰ ਯਾਕੂਬ ਦੀ ਸੁੰਨਤ ਕਰਵਾਈ ਅਤੇ ਯਾਕੂਬ ਨੇ ਵੀ ਆਪਣੇ ਪੁੱਤਰਾਂ ਨਾਲ ਉਵੇਂ ਹੀ ਕੀਤਾ। ਅੱਗੇ ਜਾਕੇ ਇਹ ਪੁੱਤਰ ਸਾਡੇ ਬਾਰ੍ਹਾਂ ਵੰਸ਼ਾਂ ਦੇ ਪੂਰਵਜ਼ ਬਣੇ।"

19“ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।"

20ਯੂਸੁਫ਼ ਨੂੰ ਉੱਥੇ ਬੜੀਆਂ ਮੁਸੀਬਤਾਂ ਆਈਆਂ, ਪਰ ਪਰਮੇਸ਼ੁਰ ਨੇ ਉਸ ਨੂੰ ਉਨ੍ਹਾਂ ਸਭ ਮੁਸੀਬਤਾਂ ਤੋਂ ਬਚਾਇਆ। ਉਸ ਵਕਤ, ਫ਼ਿਰਊਨ ਮਿਸਰ ਤੇ ਰਾਜ ਕਰਦਾ ਸੀ। ਫ਼ਿਰਊਨ ਯੂਸੁਫ਼ ਦੀ ਉਸ ਸਿਆਣਪ ਕਾਰਣ, ਜੋ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸ ਦੀ ਇੱਜ਼ਤ ਕਰਦਾ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਮਿਸਰ ਦੇ ਰਾਜਪਾਲ ਦਾ ਅਹੁਦਾ ਦਿੱਤਾ ਅਤੇ ਆਪਣੇ ਮਹਿਲਾਂ ਦੀਆਂ ਸਾਰੀਆਂ ਚੀਜ਼ਾਂ ਦੀ ਜਿੰਮੇਵਾਰੀ ਦੇ ਦਿੱਤੀ।"

John 18 illustration - John Chapter 18

21ਪਰ ਫ਼ਿਰ ਸਾਰੇ ਮਿਸਰ ਅਤੇ ਕਨਾਨ ਵਿੱਚ ਕਾਲ ਪਿਆ, ਜ਼ਮੀਨ ਇੰਨੀ ਸੁੱਕ ਗਈ ਕਿ ਅਨਾਜ ਨਾ ਉੱਗ ਸੱਕਿਆ। ਨਤੀਜਾ, ਲੋਕਾਂ ਨੂੰ ਬਹੁਤ ਕਸ਼ਟ ਝੱਲਣੇ ਪਏ। ਸਾਡੇ ਪਿਉ-ਦਾਦਿਆਂ ਨੂੰ ਉੱਥੇ ਖਾਣ ਨੂੰ ਕੁਝ ਨਾ ਲੱਭਿਆ।"

22“ਪਰ ਯਾਕੂਬ ਨੇ ਸੁਣਿਆ ਕਿ ਮਿਸਰ ਵਿੱਚ ਅਨਾਜ ਇਕੱਠਾ ਕੀਤਾ ਗਿਆ ਹੈ। ਇਸ ਲਈ ਉਸ ਨੇ ਸਾਡੇ ਪਿਉ ਦਾਦਿਆਂ ਨੂੰ ਉੱਥੇ ਭੇਜਿਆ। ਮਿਸਰ ਨੂੰ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਸੀ।"

23ਤਦ ਫ਼ਿਰ ਉਹ ਉੱਥੇ ਦੂਜੀ ਵਾਰ ਫ਼ਿਰ ਗਏ। ਇਸ ਵਾਰ, ਯੂਸੁਫ਼ ਤੇ ਆਪਣੇ ਭਰਾਵਾਂ ਨੂੰ ਆਪਣਾ ਅਸਲੀ ਪਰੀਚੇ ਪ੍ਰਗਟਾਇਆ। ਤਾਂ ਫ਼ਿਰਊਨ ਨੂੰ ਯੂਸੁਫ਼ ਦੇ ਪਰਿਵਾਰ ਬਾਰੇ ਮਾਲੂਮ ਹੋ ਗਿਆ।"

24ਤਦ ਯੂਸੁਫ਼ ਨੇ ਕੁਝ ਆਦਮੀਆਂ ਨੂੰ ਆਪਣੇ ਪਿਉ ਯਾਕੂਬ ਨੂੰ ਅਤੇ ਰਿਸ਼ਤੇਦਾਰਾਂ ਨੂੰ, ਮਿਸਰ ਵਿੱਚ ਨਿਉਂਤਾ ਦੇਣ ਲਈ ਭੇਜਿਆ ਜੋ ਕਿ ਗਿਣਤੀ ਵਿੱਚ ਕੁੱਲ ਪੰਝੱਤਰ ਜੀਅ ਸਨ।"

25ਤਦ ਯਾਕੂਬ ਮਿਸਰ ਨੂੰ ਗਿਆ। ਯਾਕੂਬ ਅਤੇ ਸਾਡੇ ਦਾਦੇ-ਪੜਦਾਦੇ ਫ਼ਿਰ ਮਰਨ ਤੱਕ ਉੱਥੇ ਹੀ ਰਹੇ।"

John 18 illustration - John Chapter 18

26ਬਾਅਦ ਵਿੱਚ, ਉਨ੍ਹਾਂ ਦੇ ਸਰੀਰ ਸ਼ਕਮ ਨੂੰ ਲਿਜਾਏ ਗਏ ਅਤੇ ਕਬਰ ਵਿੱਚ ਪਾ ਦਿੱਤੇ ਗਏ। ਇਹ ਉਹੀ ਕਬਰ ਸੀ ਜਿਹੜੀਆਂ ਅਬਰਾਹਾਮ ਨੇ ਸ਼ਕਮ ਵਿੱਚ ਹਮੋਰ ਦੇ ਪੁੱਤਰਾਂ ਤੋਂ ਚਾਂਦੀ ਦੇਕੇ ਮੁਲ ਖਰੀਦੀ ਸੀ।"

27“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।"

28ਫ਼ੇਰ ਮਿਸਰ ਵਿੱਚ ਇੱਕ ਦੂਜਾ ਰਾਜਾ ਸ਼ਾਸਨ ਕਰਨ ਲੱਗ ਪਿਆ ਅਤੇ ਉਸ ਰਾਜੇ ਨੂੰ ਯੂਸੁਫ਼ ਬਾਰੇ ਕੁਝ ਵੀ ਪਤਾ ਨਹੀਂ ਸੀ।"

29ਇਸ ਰਾਜੇ ਨੇ ਸਾਡੇ ਲੋਕਾਂ ਨੂੰ ਗੁਮਰਾਹ ਕੀਤਾ ਤੇ ਸਾਡੇ ਪੂਰਵਜ਼ਾਂ ਤੇ ਜ਼ੁਲਮ ਕੀਤੇ। ਉਸ ਨੇ ਉਨ੍ਹਾਂ ਦੇ ਬੱਚਿਆਂ ਨੂੰ ਬਾਹਰ ਸੁੱਟਕੇ ਮਾਰੇ ਜਾਣ ਲਈ ਮਜ਼ਬੂਰ ਕੀਤਾ।"

30“ਇਸੇ ਸਮੇਂ ਮੂਸਾ ਜਨਮਿਆ ਸੀ। ਉਹ ਬੜਾ ਸੁੰਦਰ ਬਾਲਕ ਸੀ। ਤਿੰਨ ਮਹੀਨਿਆਂ ਤੱਕ ਉਸਦੀ ਦੇਖ ਭਾਲ ਆਪਣੇ ਪਿਓ ਦੇ ਘਰ ਹੋਈ ਸੀ।"

John 18 illustration - John Chapter 18

31ਜਦੋਂ ਉਸ ਨੂੰ ਬਾਹਰ ਛੱਡ ਦਿੱਤਾ ਗਿਆ, ਤਾਂ ਫ਼ਿਰਊਨ ਦੀ ਧੀ ਨੇ ਉਸ ਨੂੰ ਗੋਦ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਵਾਂਗ ਪਾਲਿਆ ਪੋਸਿਆ।"

32ਮੂਸਾ ਮਿਸਰੀਆਂ ਦੀਆਂ ਸਾਰੀਆਂ ਵਿਦਿਆਵਾਂ ਵਿੱਚ ਸਿਖਿਅਤ ਸੀ। ਉਹ ਆਪਣੇ ਬਚਨਾਂ ਅਤੇ ਕਰਨੀਆਂ ਕਾਰਣ ਬੜਾ ਸ਼ਕਤੀਸ਼ਾਲੀ ਅਤੇ ਸਮਰਥ ਸਿਧ ਹੋਇਆ।"

33“ਜਦੋਂ ਮੂਸਾ ਚਾਲੀਆਂ ਸਾਲਾਂ ਦੀ ਉਮਰ ਦੇ ਆਸ ਪਾਸ ਸੀ, ਉਸ ਨੇ ਆਪਣੇ ਯਹੂਦੀ ਭਰਾਵਾਂ ਨਾਲ ਭੇਂਟ ਕਰਨ ਦੀ ਸੋਚੀ।"

34ਜਦੋਂ ਉਸ ਨੇ ਇੱਕ ਮਿਸਰੀ ਨੂੰ ਇੱਕ ਯਹੂਦੀ ਨਾਲ ਬੁਰਾ ਵਿਹਾਰ ਕਰਦੇ ਵੇਖਿਆ, ਉਸ ਨੇ ਯਹੂਦੀ ਦਾ ਪੱਖ ਲਿਆ ਅਤੇ ਮਿਸਰੀ ਨੂੰ, ਯਹੂਦੀ ਨਾਲ ਕੀਤੀ ਇਸ ਕਰਨੀ ਵਾਸਤੇ ਸਜ਼ਾ ਦਿੱਤੀ। ਮੂਸਾ ਨੇ ਉਸ ਨੂੰ ਇੰਨੀ ਜ਼ੋਰ ਦੀ ਠੋਕਰ ਮਾਰੀ ਕਿ ਉਹ ਮਰ ਗਿਆ।"

35ਮੂਸਾ ਨੇ ਸੋਚਿਆ ਕਿ ਉਸ ਦੇ ਯਹੂਦੀ ਭਰਾ ਸਮਝ ਜਾਣ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾਉਣ ਲਈ ਉਸਦਾ ਇਸਤੇਮਾਲ ਕਰ ਰਿਹਾ ਸੀ, ਪਰ ਉਹ ਨਾ ਸਮਝੇ।"

John 18 illustration - John Chapter 18

36“ਅਗਲੇ ਦਿਨ, ਮੂਸਾ ਨੇ ਦੋ ਯਹੂਦੀਆਂ ਨੂੰ ਲੜਦਿਆਂ ਵੇਖਿਆ, ਉਸ ਨੇ ਉਨ੍ਹਾਂ ਵਿੱਚ ਸੁਲਾਹ ਕਰਵਾਉਣੀ ਚਾਹੀ ਤੇ ਆਖਿਆ, ‘ਹੇ ਮਨੁੱਖੋ। ਤੁਸੀਂ ਭਰਾ-ਭਰਾ ਹੋ। ਤਾਂ ਫ਼ਿਰ ਤੁਸੀਂ ਕਿਉਂ ਇੱਕ ਦੂਜੇ ਨੂੰ ਨੁਕਸਾਨ ਪਹੁੰਚਾ ਰਹੇ ਹੋ?’"

37ਉਹ ਮਨੁੱਖ ਜਿਹੜਾ ਦੂਜੇ ਨੂੰ ਨੁਕਸਾਨ ਪਹੁੰਚਾ ਰਿਹਾ ਸੀ ਉਸ ਨੇ ਮੂਸਾ ਨੂੰ ਧੱਕਾ ਦੇਕੇ ਆਖਿਆ, ‘ਤੈਨੂੰ ਕਿਸ ਨੇ ਸਾਡੇ ਉੱਪਰ ਹਾਕਮ ਅਤੇ ਨਿਆਂਈ ਬਣਾਇਆ ਹੈ?"

38ਕੀ ਤੂੰ ਮੈਨੂੰ ਵੀ ਇੰਝ ਹੀ ਮਾਰਨਾ ਚਾਹੁੰਦਾ ਹੈ ਜਿਵੇਂ ਕੱਲ ਇੱਕ ਮਿਸਰੀ ਨੂੰ ਮਾਰਿਆ ਸੀ?’"

39ਜਦੋਂ ਮੂਸਾ ਨੇ ਉਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਮਿਸਰ ਛੱਡ ਕੇ ਮਿਦਯਾਨ ਦੇਸ਼ ਵਿੱਚ ਚੱਲਾ ਗਿਆ। ਉੱਥੇ ਉਹ ਅਜਨਬੀ ਸੀ। ਜਦੋਂ ਮੂਸਾ ਮਿਦਯਾਨ ਵਿੱਚ ਸੀ ਉਸ ਦੇ ਘਰ ਦੋ ਪੁੱਤਰ ਪੈਦਾ ਹੋਏ।"

40“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।"

Chapter Complete

You have read John 18

40 verses