1ਜਦੋਂ ਉਸ ਨੇ ਅਜਿਹਾ ਵੇਖਿਆ ਤਾਂ ਉਹ ਹੈਰਾਨ ਰਹਿ ਗਿਆ। ਜਦੋਂ ਉਹ ਚੰਗੀ ਤਰ੍ਹਾਂ ਵੇਖਣ ਲਈ ਨੇੜੇ ਗਿਆ, ਤਾਂ ਉਸ ਨੇ ਇੱਕ ਅਵਾਜ਼ ਸੁਣੀ, ਇਹ ਪ੍ਰਭੂ ਦੀ ਅਵਾਜ਼ ਸੀ।"
2ਪ੍ਰਭੂ ਨੇ ਆਖਿਆ, ‘ਮੈਂ ਤੇਰੇ ਪਿਓ ਦਾਦਿਆਂ ਦਾ ਪਰਮੇਸ਼ੁਰ ਹਾਂ। ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ, ਅਤੇ ਯਾਕੂਬ ਦਾ ਪਰਮੇਸ਼ੁਰ।’ ਮੂਸਾ ਡਰ ਨਾਲ ਕੰਬਦਾ ਹੋਇਆ ਉੱਪਰ ਤੱਕਣ ਦਾ ਹੌਂਸਲਾ ਨਾ ਕਰ ਸੱਕਿਆ।"
3“ਪ੍ਰਭੂ ਨੇ ਉਸ ਨੂੰ ਕਿਹਾ, ‘ਆਪਣੇ ਪੈਰਾਂ ਵਿੱਚੋਂ ਜੁੱਤੀ ਲਾਹ, ਕਿਉਂਕਿ ਜਿਸ ਥਾਂ ਉੱਪਰ ਤੂੰ ਖੜ੍ਹਾ ਹੈ ਉਹ ਇੱਕ ਪਵਿੱਤਰ ਧਰਤੀ ਹੈ।"
4ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’"
5“ਇਹ ਉਹੀ ਮੂਸਾ ਹੈ ਜਿਸ ਨੂੰ ਇਸਰਾਏਲੀਆਂ ਨੇ ਇਹ ਆਖਦਿਆਂ ਨਾਮੰਜ਼ੂਰ ਕਰ ਦਿੱਤਾ ਸੀ ਕਿ ਤੈਨੂੰ ਸਾਡਾ ਹਾਕਮ ਅਤੇ ਮੁਨਸਫ਼ ਕਿਸਨੇ ਬਣਾਇਆ ਹੈ? ਉਹ ਪਰਮੇਸ਼ੁਰ ਦੁਆਰਾ ਹਾਕਮ ਅਤੇ ਛੁਟਕਾਰਾ ਦੇਣ ਵਾਲਾ ਹੋਣ ਲਈ ਭੇਜਿਆ ਗਿਆ ਸੀ। ਪਰੇਸ਼ੁਰ ਨੇ ਉਸ ਨੂੰ ਇੱਕ ਦੂਤ ਰਾਹੀਂ ਭੇਜਿਆ ਜੋ ਉਸ ਨੂੰ ਮੱਚਦੀ ਝਾੜੀ ਵਿੱਚ ਪ੍ਰਗਟਿਆ ਸੀ।"

6ਉਹੀ ਹੈ ਜਿਸਨੇ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਕੱਢਿਆ ਸੀ। ਉਸ ਨੇ ਸ਼ਕਤੀਸ਼ਾਲੀ ਕਰਤੱਬ ਅਤੇ ਕਰਿਸ਼ਮੇ ਮਿਸਰ ਵਿੱਚ ਅਤੇ ਲਾਲ ਸਮੁੰਦਰ ਵਿੱਚ ਅਤੇ ਉਜਾੜ ਵਿੱਚ ਚਾਲ੍ਹੀ ਸਾਲ ਤੱਕ ਕੀਤੇ।"
7“ਇਹ ਉਹੀ ਮੂਸਾ ਸੀ ਜਿਸਨੇ ਇਸਰਾਏਲ ਦੇ ਪੁੱਤਰਾਂ ਨੂੰ ਕਿਹਾ ਸੀ ‘ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਹੀ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ।’"
8ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।"
9“ਪਰ ਸਾਡੇ ਪੁਰਖਿਆਂ ਨੇ ਉਸਦੀ ਪਾਲਾਣਾ ਨਹੀਂ ਕੀਤੀ ਅਤੇ ਉਨ੍ਹਾਂ ਨੇ ਉਸ ਨੂੰ ਨਾਮੰਜ਼ੂਰ ਕਰ ਦਿੱਤਾ। ਉਹ ਦੋਬਾਰਾ ਮਿਸਰ ਵਾਪਿਸ ਜਾਣਾ ਚਾਹੁੰਦੇ ਸਨ।"
10ਸਾਡੇ ਪਿਤਰਾਂ ਨੇ ਹਾਰੂਨ ਨੂੰ ਆਖਿਆ, ‘ਮੂਸਾ ਸਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹੈ, ਪਰ ਸਾਨੂੰ ਨਹੀਂ ਪਤਾ ਕਿ ਉਸ ਨੂੰ ਕੀ ਹੋਇਆ ਹੈ। ਇਸ ਲਈ ਸਾਡੇ ਲਈ ਕੋਈ ਅਜਿਹੇ ਦੇਵਤੇ ਬਣਾ ਜੋ ਸਾਡੇ ਅੱਗੇ-ਅੱਗੇ ਚੱਲ ਕੇ ਸਾਨੂੰ ਰਾਹ ਦੱਸਣ।’"

11ਤਦ ਲੋਕਾਂ ਨੇ ਇੱਕ ਵਛੜੇ ਦੀ ਮੂਰਤ ਬਣਾਈ ਅਤੇ ਉਸ ਮੂਰਤ ਦਾ ਬਲੀਦਾਨ ਚੜ੍ਹਾਇਆ ਅਤੇ ਉਹ ਆਪਣੇ ਹੱਥਾਂ ਨਾਲ ਅਜਿਹੀ ਮੂਰਤ ਬਣਾਕੇ ਬੜੇ ਖੁਸ਼ ਸਨ।"
12ਪਰ ਪਰਮੇਸ਼ੁਰ ਨੇ ਉਨ੍ਹਾਂ ਦਾ ਵਿਰੋਧ ਕੀਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਵਿੱਚਲੇ ਝੂਠੇ ਦੇਵਤਿਆਂ ਦੀ ਸੈਨਾ ਦੀ ਉਪਾਸਨਾ ਕਰਨ ਤੋਂ ਰੋਕਣਾ ਛੱਡ ਦਿੱਤਾ। ਜਿਵੇਂ ਕਿ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਪਰਮੇਸ਼ੁਰ ਆਖਦਾ, ‘ਹੇ ਇਸਰਾਏਲ ਦੇ ਲੋਕੋ, ਕੀ ਤੁਸੀਂ ਉਜਾੜ ਵਿੱਚ ਮੇਰੇ ਲਈ ਚਾਲ੍ਹੀਆਂ ਸਾਲਾਂ ਵਾਸਤੇ ਬਲੀਆਂ ਜਾਂ ਭੇਟਾਵਾਂ ਲਿਆਏ।"
13ਤੁਸੀਂ ਮੋਲੋਕ ਦੇ ਤੰਬੂ ਅਤੇ ਆਪਣੇ ਦੇਵੇਤੇ ਰਿਫ਼ਾਨ ਦੇ ਸਿਤਾਰੇ ਦੇ ਬਿੰਬ ਨੂੰ ਚੁੱਕਿਆ ਸੀ। ਤੁਸੀਂ ਉਹ ਮੂਰਤਾਂ ਪੂਜਣ ਲਈ ਬਣਾਈਆਂ ਸਨ, ਇਸ ਲਈ ਮੈਂ ਤੁਹਾਨੂੰ ਬੇਬੀਲੋਨ ਤੋਂ ਪਰ੍ਹੇ ਭੇਜ ਦੇਵਾਂਗਾ।’"
14“ਉਜਾੜ ਵਿੱਚ ਪਵਿੱਤਰ ਤੰਬੂ ਸਾਡੇ ਪਿਉ ਦਾਦਿਆਂ ਦੇ ਪੁਰਖਿਆਂ ਕੋਲ ਸੀ। ਪਰਮੇਸ਼ੁਰ ਨੇ ਮੂਸਾ ਨੂੰ ਦੱਸਿਆ ਕਿ ਇਹ ਕਿਵੇਂ ਬਨਾਉਣਾ ਹੈ। ਉਸ ਨੇ ਇਸ ਨੂੰ ਬਿਲਕੁਲ ਉਸੇ ਨਮੂਨੇ ਦਾ ਬਣਾਇਆ ਜੋ ਪਰਮੇਸ਼ੁਰ ਨੇ ਉਸ ਨੂੰ ਵਿਖਾਇਆ ਸੀ।"
15ਬਾਅਦ ਵਿੱਚ ਯਹੋਸ਼ੁਆ ਨੇ ਦੂਜੇ ਰਾਜਾਂ ਦੀ ਜ਼ਮੀਨ ਤੇ ਕਬਜ਼ਾ ਕਰਨ ਲਈ ਸਾਡੇ ਪੁਰਖਿਆਂ ਨੂੰ ਅੱਗੇ ਲਾਇਆ। ਸਾਡੇ ਲੋਕ ਉੱਥੇ ਗਏ ਅਤੇ ਪਰਮੇਸ਼ੁਰ ਨੇ ਉੱਥੋਂ ਦੂਜੇ ਲੋਕਾਂ ਨੂੰ ਬਾਹਰ ਕੱਢਿਆ। ਜਦੋਂ ਸਾਡੇ ਲੋਕ ਇਸ ਨਵੀਂ ਧਰਤੀ ਤੇ ਗਏ, ਤਾਂ ਇਹੋ ਤੰਬੂ ਉਹ ਆਪਣੇ ਨਾਲ ਲੈ ਗਏ। ਸਾਡੇ ਲੋਕਾਂ ਨੂੰ ਇਹ ਤੰਬੂ ਆਪਣੇ ਪਿਤਰਾਂ ਕੋਲੋਂ ਮਿਲਿਆ ਸੀ, ਅਤੇ ਇਹ ਦਾਉਦ ਦੇ ਸਮੇਂ ਤੱਕ ਉਨ੍ਹਾਂ ਕੋਲ ਸੀ।"

16ਪਰਮੇਸ਼ੁਰ ਦਾਊਦ ਉੱਪਰ ਬੜਾ ਖੁਸ਼ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਤੋਂ ਉਸ ਨੂੰ ਇੱਕ ਮੰਦਰ ਬਨਾਉਣ ਦੀ ਆਗਿਆ ਮੰਗੀ।"
17ਪਰ ਉਹ ਸੁਲੇਮਾਨ ਹੀ ਸੀ ਜਿਸਨੇ ਪਰਮੇਸ਼ੁਰ ਲਈ ਘਰ ਬਣਾਇਆ।"
18“ਪਰ ਅੱਤ ਮਹਾਨ ਪ੍ਰਭੂ ਪਰਮੇਸ਼ੁਰ ਮਨੁੱਖਾਂ ਦੇ ਹੱਥਾਂ ਨਾਲ ਬਣਾਈਆਂ ਹੋਈਆਂ ਇਮਾਰਤਾਂ ਵਿੱਚ ਨਹੀਂ ਰਹਿੰਦੇ। ਇਹੀ ਹੈ ਜੋ ਨਬੀ ਆਖਦੇ ਹਨ:"
19‘ਪ੍ਰਭੂ ਆਖਦਾ ਹੈ ਸਵਰਗ ਮੇਰਾ ਸਿੰਘਾਸਣ ਹੈ। ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ। ਮੇਰੇ ਵਾਸਤੇ ਤੁਸੀਂ ਕਿਸ ਤਰ੍ਹਾਂ ਦਾ ਘਰ ਬਣਾਵੋਂਗੇ? ਮੈਂ ਆਰਾਮ ਕਿੱਥੇ ਕਰ ਸੱਕਦਾ ਹਾਂ?"
20ਕੀ ਮੈਂ ਉਹੀ ਨਹੀਂ ਹਾਂ ਜਿਸਨੇ ਇਹ ਸਭ ਚੀਜ਼ਾਂ ਬਣਾਈਆਂ।’”"

21ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।"
22ਤੁਹਾਡੇ ਪੁਰਖਿਆਂ ਨੇ ਸਾਰੇ ਨਬੀਆਂ ਨੂੰ ਜਦੋਂ ਉਹ ਆਏ, ਦੰਡ ਦਿੱਤਾ। ਸਗੋਂ ਉਨ੍ਹਾਂ ਨਬੀਆਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਧਰਮੀ ਆਵੇਗਾ ਪਰ ਤੁਹਾਡੇ ਪੁਰਖਿਆਂ ਨੇ ਉਸ ਨੂੰ ਮਾਰ ਦਿੱਤਾ। ਅਤੇ ਹੁਣ ਤੁਸੀਂ ਉਸ ਧਰਮੀ ਪੁਰੱਖ ਨੂੰ ਧੋਖਾ ਦਿੱਤਾ ਅਤੇ ਉਸ ਨੂੰ ਮਾਰ ਦਿੱਤਾ ਹੈ।"
23ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”"
24ਇਸਤੀਫ਼ਾਨ ਦਾ ਮਾਰਿਆ ਜਾਣਾ ਯਹੂਦੀ ਆਗੂਆਂ ਨੇ ਇਸਤੀਫ਼ਾਨ ਨੂੰ ਅਜਿਹੇ ਬਚਨ ਕਰਦੇ ਸੁਣਿਆ ਤਾਂ ਉਹ ਬੜੇ ਕਰੋਧ ਵਿੱਚ ਆਏ। ਉਹ ਇੰਨੇ ਕਰੋਧ ਵਿੱਚ ਆ ਗਏ ਕਿ ਇਸਤੀਫ਼ਾਨ ਉੱਪਰ ਮਾਰੇ ਗੁੱਸੇ ਦੇ ਆਪਣੇ ਦੰਦ ਕਚੀਚਣ ਲੱਗ ਪਏ।"
25ਪਰ ਇਸਤੀਫ਼ਾਨ ਨੇ, ਜੋ ਕਿ ਪਵਿੱਤਰ ਆਤਮਾ ਨਾਲ ਭਰਪੂਰ ਸੀ, ਉੱਪਰ ਅਸਮਾਨ ਚ ਪਰਮੇਸ਼ੁਰ ਦੀ ਮਹਿਮਾ ਨੂੰ ਵੇਖਿਆ ਅਤੇ ਉਸ ਨੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਪਾਸੇ ਖੜ੍ਹਾ ਵੇਖਿਆ।"

26ਉਸ ਨੇ ਆਖਿਆ, “ਵੇਖ, ਮੈਂ ਆਕਾਸ਼ ਨੂੰ ਖੁਲ੍ਹਾ ਵੇਖਿਆ ਹੈ ਅਤੇ ਮੈਂ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਵੱਲ ਖੜ੍ਹਾ ਵੇਖ ਰਿਹਾ ਹਾਂ।”"
27ਤਾਂ ਸਾਰੇ ਯਹੂਦੀ ਆਗੂਆਂ ਨੇ ਉੱਚੀ ਆਵਾਜ਼ ਵਿੱਚ ਸ਼ੋਰ ਮਚਾਇਆ। ਉਨ੍ਹਾਂ ਨੇ ਆਪਣੇ ਕੰਨਾਂ ਨੂੰ ਹੱਥਾਂ ਨਾਲ ਬੰਦ ਕਰ ਲਿਆ। ਉਹ ਸਾਰੇ ਇਕੱਠੇ ਹੋਕੇ ਇਸਤੀਫ਼ਾਨ ਵੱਲ ਭੱਜ ਪਏ।"
28ਉਨ੍ਹਾਂ ਨੇ ਉਸ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ ਅਤੇ ਉਸ ਨੂੰ ਪੱਥਰ ਮਾਰੇ। ਅਤੇ ਜਿਨ੍ਹਾਂ ਲੋਕਾਂ ਨੇ ਇਸਤੀਫ਼ਾਨ ਦੇ ਵਿਰੁੱਧ ਗਵਾਹੀ ਦਿੱਤੀ ਸੀ, ਉਨ੍ਹਾਂ ਆਪਣੇ ਵਸਤਰ ਇੱਕ ਸੋਲੂਸ ਨਾਂ ਦੇ ਜੁਆਨ ਦੇ ਪੈਰਾਂ ਕੋਲ ਲਾਹ ਕੇ ਰੱਖ ਦਿੱਤੇ।"
29ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”"
30ਉਹ ਆਪਣੇ ਗੋਡੇ ਟੇਕ ਕੇ ਉੱਚੀ ਬੋਲਿਆ, “ਹੇ ਪ੍ਰਭੂ। ਇਹ ਪਾਪ ਉਨ੍ਹਾਂ ਦੇ ਜੁੰਮੇ ਨਾ ਲਾਵੀ।” ਇਹ ਆਖਣ ਤੋਂ ਬਾਅਦ ਉਹ ਮਰ ਗਿਆ।"

31ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ। ਨਿਹਚਾਵਾਨਾਂ ਲਈ ਕਸ਼ਟ ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ।"
32ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।"
33ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ।"
34ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ।"
35ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ।"

36ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।"
37ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।"
38ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।”"
39ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ।"
40ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।"

41ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।"
42ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ।"
You have read John 19
42 verses