Lumina
John

John 2

John 2·Punjabi Bible

1ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”"

2ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।"

3ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।"

4ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”"

5ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”"

John 2 illustration - John Chapter 2

6ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।"

7ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।"

8ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।"

9ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।"

10ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”"

John 2 illustration - John Chapter 2

11ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।"

12ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾ"

13ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”"

14ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।"

15ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।"

John 2 illustration - John Chapter 2

16ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।"

17“ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।"

18ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?"

19ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”"

20ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”"

John 2 illustration - John Chapter 2

21ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।"

22ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।"

23ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”"

24ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’"

25ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”"

Chapter Complete

You have read John 2

25 verses