1ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ।"
2ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ।"
3ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।"
4ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ।"
5ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”"

6ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ।"
7ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ।"
8ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ।"
9ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”"
10ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”"

11ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।"
12ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”"
13ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ।"
14ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।"
15ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।”"

16ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”"
17ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ।"
18ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ: “ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ। ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ। ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।"
19ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ। ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ। ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”"
20ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?”"

21ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।"
22ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?”"
23"
24ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ।"
25ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ।"

26ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।"
27ਸੌਲੁਸ ਨਿਹਚਾਵਾਨ ਬਣਿਆ ਯਰੂਸ਼ਲਮ ਵਿੱਚ ਸੌਲੁਸ ਅਜੇ ਵੀ ਪ੍ਰਭੂ ਦੇ ਚੇਲਿਆਂ ਨੂੰ ਦਬਕਾਉਣ ਅਤੇ ਕਤਲ ਕਰਨ ਵਿੱਚ ਲੱਗਾ ਹੋਇਆ ਸੀ। ਇਸੇ ਲਈ ਉਹ ਸਰਦਾਰ ਜਾਜਕ ਕੋਲ ਗਿਆ।"
28ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।"
29ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ।"
30ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”"

31ਸੌਲੁਸ ਨੇ ਕਿਹਾ, “ਪ੍ਰਭੂ, ਤੂੰ ਕੌਣ ਹੈਂ?” ਉਸ ਨੇ ਜਵਾਬ ਦਿੱਤਾ, “ਮੈਂ ਯਿਸੂ ਹਾਂ। ਮੈਂ ਹੀ ਹਾਂ ਜਿਸ ਨੂੰ ਤੂੰ ਤਸੀਹੇ ਦੇ ਰਿਹਾ ਹੈ।"
You have read John 20
31 verses