Lumina
John

John 21

John 21·Punjabi Bible

1ਉੱਠ ਅਤੇ ਉੱਠ ਕੇ ਹੁਣ ਸ਼ਹਿਰ ਨੂੰ ਜਾ ਉੱਥੇ ਤੈਨੂੰ ਇੱਕ ਮਨੁੱਖ ਦੱਸੇਗਾ ਕਿ ਹੁਣ ਤੂੰ ਕੀ ਕਰਨਾ ਹੈ।”"

2ਜਿਹੜੇ ਮਨੁੱਖ ਉਸ ਦੇ ਨਾਲ ਸਫ਼ਰ ਕਰ ਰਹੇ ਸਨ, ਉਹ ਚੁੱਪ-ਚਾਪ ਖੜ੍ਹੇ ਰਹੇ। ਉਨ੍ਹਾਂ ਨੇ ਆਵਾਜ਼ ਤਾਂ ਸੁਣੀ ਪਰ ਉਨ੍ਹਾਂ ਨੂੰ ਦਿਖਿਆ ਕੁਝ ਨਹੀਂ ਸੀ।"

3ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ।"

4ਤਿੰਨ ਦਿਨ ਤੱਕ ਉਹ ਨਾ ਵੇਖ ਸੱਕਿਆ ਅਤੇ ਨਾ ਹੀ ਉਸ ਨੇ ਕੁਝ ਖਾਧਾ ਪੀਤਾ।"

5ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”"

John 21 illustration - John Chapter 21

6ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਉੱਠ ਖੜ੍ਹਾ ਹੋ ਅਤੇ ਉਸ ਗਲੀ ਨੂੰ ਜਾਹ ਜੋ ‘ਸਿੱਧੀ ਗਲੀ’ ਕਹਾਂਉਂਦੀ ਹੈ। ਉੱਥੇ, ਯਹੂਦਾ ਦੇ ਘਰ ਨੂੰ ਲੱਭ ਅਤੇ ਸੌਲੁਸ ਨਾਂ ਦੇ ਆਦਮੀ ਨੂੰ ਪੁੱਛ, ਜੋ ਕਿ ਤਰਸੁਸ ਤੋਂ ਹੈ। ਇਸ ਵਕਤ ਉਹ ਉੱਥੇ ਹੈ ਅਤੇ ਪ੍ਰਾਰਥਨਾ ਕਰ ਰਿਹਾ ਹੈ।"

7ਸੌਲੁਸ ਨੂੰ ਵੀ ਦਰਸ਼ਨ ਹੋਏ ਅਤੇ ਉਸ ਦਰਸ਼ਨ ਵਿੱਚ, ਉਸ ਨੇ ਹਨਾਨਿਯਾਹ ਨਾਂ ਦੇ ਇੱਕ ਆਦਮੀ ਨੂੰ ਉਸ ਕੋਲ ਆਉਂਦਿਆਂ ਅਤੇ ਆਪਣੇ ਹੱਥ ਉਸ ਉੱਪਰ ਰੱਖਦਿਆਂ ਵੇਖਿਆ। ਜਿਸ ਨਾਲ ਸੌਲੁਸ ਦੋਬਾਰਾ ਦੇਖਣ ਦੇ ਕਾਬਿਲ ਹੋ ਗਿਆ।”"

8ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।"

9ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”"

10ਪਰ ਪ੍ਰਭੂ ਨੇ ਹਨਾਨਿਯਾਹ ਨੂੰ ਕਿਹਾ, “ਤੂੰ ਜਾ। ਕਿਉਂਕਿ ਮੈਂ ਸੌਲੁਸ ਨੂੰ ਇੱਕ ਬੜੇ ਜ਼ਰੂਰੀ ਕੰਮ ਵਾਸਤੇ ਚੁਣਿਆ ਹੈ। ਉਸ ਨੂੰ ਬਾਦਸ਼ਾਹਾਂ, ਯਹੂਦੀ ਲੋਕਾਂ ਅਤੇ ਪਰਾਈਆਂ ਕੌਮਾਂ ਨੂੰ ਮੇਰੇ ਬਾਰੇ ਜਾਕੇ ਦੱਸਣਾ ਚਾਹੀਦਾ ਹੈ।"

John 21 illustration - John Chapter 21

11ਮੈਂ ਉਸ ਨੂੰ ਉਹ ਸਭ ਵਿਖਾਵਾਂਗਾ ਜੋ ਮੇਰੇ ਨਾਉਂ ਦੇ ਬਦਲੇ, ਉਸ ਨੂੰ ਝੱਲਣਾ ਚਾਹੀਦਾ ਹੈ।”"

12ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”"

13ਉਸੇ ਵੇਲੇ ਅਚਾਨਕ ਉਸ ਦੀਆਂ ਅੱਖਾਂ ਤੋਂ ਛਿਲਕੇ ਜਿਹਿਆ ਕੁਝ ਡਿੱਗਿਆ ਅਤੇ ਉਸ ਨੂੰ ਦੁਬਾਰਾ ਦਿਖਣ ਲੱਗ ਪਿਆ। ਸੌਲੁਸ ਉੱਠਿਆ ਅਤੇ ਉਸ ਨੂੰ ਬਪਤਿਸਮਾ ਦਿੱਤਾ ਗਿਆ।"

14ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।"

15ਜਲਦੀ ਹੀ ਉਸ ਨੇ ਪ੍ਰਾਰਥਨਾ ਸਥਾਨਾ ਉੱਪਰ ਯਿਸੂ ਬਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਲੋਕਾਂ ਵਿੱਚ ਪਰਚਾਰ ਕੀਤਾ ਕਿ, “ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।”"

John 21 illustration - John Chapter 21

16ਸਾਰੇ ਲੋਕ ਜਿਹੜੇ ਸੌਲੁਸ ਨੂੰ ਸੁਣਦੇ ਉਹ ਬੜੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇੱਥੇ ਯਿਸੂ ਦੇ ਚੇਲਿਆਂ ਨੂੰ ਫ਼ੜਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ੜਵਾਉਣ ਲਈ ਆਇਆ ਹੈ।”"

17ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।"

18ਸੌਲੁਸ ਦਾ ਯਹੂਦੀਆਂ ਤੋਂ ਬਚਣਾ ਕਾਫ਼ੀ ਦਿਨਾਂ ਬਾਅਦ ਯਹੂਦੀਆਂ ਨੇ ਸੌਲੁਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।"

19ਉਹ ਸੌਲੁਸ ਲਈ ਸ਼ਹਿਰ ਦੇ ਦਰਵਾਜਿਆਂ ਤੇ ਦਿਨ-ਰਾਤ ਪਹਿਰਾ ਦੇ ਰਹੇ ਸਨ, ਕਿਉਂਕਿ ਉਹ ਉਸ ਨੂੰ ਜਾਨੋਂ ਹੀ ਮਾਰ ਮੁਕਾਉਣਾ ਚਾਹੁੰਦੇ ਸੀ ਪਰ ਸੌਲੁਸ ਨੂੰ ਉਨ੍ਹਾਂ ਦੀ ਵਿਉਂਤ ਦਾ ਪਤਾ ਲੱਗ ਗਿਆ।"

20ਕੁਝ ਚੇਲਿਆਂ ਨੇ, ਜਿਨ੍ਹਾਂ ਨੂੰ ਪੌਲੁਸ ਨੇ ਸਿੱਖਿਆ ਦਿੱਤੀ ਸੀ, ਇੱਕ ਰਾਤ ਉਸ ਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ ਤੇ ਦੀਵਾਰ ਤੋਂ ਹੇਠਾਂ ਉਤਾਰ ਦਿੱਤਾ।"

John 21 illustration - John Chapter 21

21ਸੌਲੁਸ ਦਾ ਯਰੂਸ਼ਲਮ ਵਿੱਚ ਉਪਦੇਸ਼ ਦੇਣਾ ਫ਼ਿਰ ਸੌਲੁਸ ਯਰੂਸ਼ਲਮ ਵਿੱਚ ਚੱਲਾ ਗਿਆ। ਉਸ ਨੇ ਨਿਹਚਾਵਾਨਾਂ ਦਾ ਸੰਗ ਕਰਨਾ ਚਾਹਿਆ ਪਰ ਉਹ ਉਸ ਕੋਲੋਂ ਡਰਦੇ ਸਨ। ਉਹ ਵਿਸ਼ਵਾਸ ਨਾ ਕਰ ਸੱਕੇ ਕਿ ਉਹ ਸੱਚਮੁੱਚ ਯਿਸੂ ਦਾ ਚੇਲਾ ਸੀ।"

22ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।"

23ਇਉਂ ਸੌਲੁਸ ਚੇਲਿਆਂ ਨਾਲ ਠਹਿਰਿਆ। ਉਹ ਯਰੂਸ਼ਲਮ ਦੀਆਂ ਸਾਰੀਆਂ ਥਾਵਾਂ ਤੇ ਗਿਆ ਅਤੇ ਖੁਲ੍ਹੇਆਮ ਪ੍ਰਭੂ ਬਾਰੇ ਬੋਲਿਆ।"

24ਉਹ ਅਕਸਰ ਯੂਨਾਨੀ ਬੋਲਣ ਵਾਲੇ ਯਹੂਦੀਆਂ ਨਾਲ ਗੱਲਾਂ ਕਰਦਾ ਅਤੇ ਉਨ੍ਹਾਂ ਨਾਲ ਇਸ ਬਾਰੇ ਚਰਚਾ ਕਰਦਾ ਪਰ ਉਹ ਉਸ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਉਂਦੇ।"

25ਜਦੋਂ ਭਰਾਵਾਂ ਨੂੰ ਇਸਦਾ ਪਤਾ ਲੱਗਾ, ਉਹ ਉਸ ਨੂੰ ਕੈਸਰਿਯਾ ਲੈ ਗਏ ਅਤੇ ਉਨ੍ਹਾਂ ਨੇ ਉੱਥੋਂ ਉਸ ਨੂੰ, ਤਰਸੁਸ ਨੂੰ ਭੇਜ ਦਿੱਤਾ।"

Chapter Complete

You have read John 21

25 verses