Lumina
John

John 3

John 3·Punjabi Bible

1ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।"

2ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।"

3ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”"

4ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”"

5ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”"

John 3 illustration - John Chapter 3

6ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।"

7ਯਿਸੂ ਨੇ ਜਨਮ ਤੋਂ ਅੰਨ੍ਹੇ ਨੂੰ ਰਾਜ਼ੀ ਕੀਤਾ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।"

8ਯਿਸੂ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਣ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਣ?”"

9ਯਿਸੂ ਨੇ ਆਖਿਆ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।"

10ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂ ਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸੱਕਦਾ।"

John 3 illustration - John Chapter 3

11ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”"

12ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁੱਕਿਆ ਅਤੇ ਇਸ ਨਾਲ ਥੋੜ੍ਹੀ ਮਿੱਟੀ ਗਿਲੀ ਕੀਤੀ ਤੇ ਉਸ ਨਾਲ ਉਸ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।"

13ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”(ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।”) ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸ ਨੂੰ ਸਭ ਵਿਖਦਾ ਸੀ।"

14ਜਿਨ੍ਹਾਂ ਲੋਕਾਂ ਨੇ ਇਸ ਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹੜਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”"

15ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਦੂਜੇ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਆਦਮੀ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਆਦਮੀ ਹਾਂ।”"

John 3 illustration - John Chapter 3

16ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਤੈਨੂੰ ਤੇਰੀ ਦ੍ਰਿਸ਼ਟੀ ਕਿਵੇਂ ਪ੍ਰਾਪਤ ਹੋਈ?”"

17ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਮਿੱਟੀ ਮੇਰੀਆਂ ਅੱਖਾਂ ਉੱਤੇ ਲਾਈ। ਉਸ ਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”"

18ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਮਨੁੱਖ ਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ।”"

19ਯਹੂਦੀਆਂ ਨੇ ਯਿਸੂ ਦੇ ਰਾਜ਼ੀ ਕੀਤੇ ਮਨੁੱਖ ਨੂੰ ਸਵਾਲ ਪੁੱਛੇ ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।"

20ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅੱਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”"

John 3 illustration - John Chapter 3

21ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਚਿੱਕੜ ਲਾਇਆ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”"

22ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।"

23ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”"

24ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।"

25ਯਹੂਦੀਆਂ ਨੇ ਉਸ ਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸੱਕਦਾ ਹੈ?”"

John 3 illustration - John Chapter 3

26ਉਸ ਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।"

27ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅੱਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸੱਕਦਾ ਹੈ।”"

28ਉਸ ਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉ ਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।"

29ਇਸੇ ਲਈ ਉਸ ਦੇ ਮਾਪਿਆਂ ਨੇ ਆਖਿਆ, “ਉਹ ਕਾਫ਼ੀ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”"

30ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”"

John 3 illustration - John Chapter 3

31ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”"

32ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਚੰਗੀਆਂ ਕੀਤੀਆਂ?”"

33ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”"

34ਯਹੂਦੀਆਂ ਦੇ ਆਗੂ ਬੜੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬੜਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੂਸਾ ਦੇ ਚੇਲੇ ਹਾਂ।"

35ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”"

John 3 illustration - John Chapter 3

36ਉਸ ਮਨੁੱਖ ਨੇ ਕਿਹਾ, “ਇਹ ਬੜੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅੱਖਾਂ ਰਾਜੀ ਕੀਤੀਆਂ ਹਨ।"

Chapter Complete

You have read John 3

36 verses