Lumina
John

John 4

John 4·Punjabi Bible

1ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ।"

2ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਆਦਮੀ ਦੀਆਂ ਅੱਖਾਂ ਚੰਗੀਆਂ ਕੀਤੀਂ ਹੋਣ।"

3ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”"

4ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਚੱਲੇ ਜਾਣ ਲਈ ਕਿਹਾ।"

5ਆਤਮਕ ਅੰਨ੍ਹਾਪਨ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇੱਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”"

John 4 illustration - John Chapter 4

6ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸੱਕਾਂ।”"

7ਮਨੁਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”"

8ਮਨੁਖ ਨੇ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤੇ ਫਿਰ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮੱਥਾ ਟੇਕਿਆ।”"

9ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”"

10ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”"

John 4 illustration - John Chapter 4

11ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।”"

12ਅਯਾਲੀ ਅਤੇ ਉਸਦੀਆਂ ਭੇਡਾਂ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਮਨੁੱਖ ਭੇਡਾਂ ਦੇ ਬਾੜੇ ਵਿੱਚ ਬੂਹੇ ਦੇ ਰਸਤੇ ਦੀ ਬਜਾਏ ਕਿਸੇ ਹੋਰ ਰਸਤੇ ਵੜਦਾ ਹੈ ਉਹ ਭੇਡਾਂ ਚੋਰੀ ਕਰਨ ਆਇਆ ਹੈ।"

13ਪਰ ਉਹ ਮਨੁੱਖ ਜਿਹੜਾ ਫਾਟਕ ਰਾਹੀਂ ਵੜਨ ਵਾਲਾ ਹੈ ਉਹ ਅਯਾਲੀ ਹੈ।"

14ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।"

15ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿੱਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।"

John 4 illustration - John Chapter 4

16ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”"

17ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸੱਕੇ।"

18ਯਿਸੂ ਚੰਗਾ ਅਯਾਲੀ ਹੈ ਤਾਂ ਯਿਸੂ ਨੇ, ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਭੇਡਾਂ ਲਈ ਦੁਆਰ ਮੈਂ ਹਾਂ।"

19ਕਿਉਂ ਕਿ ਜਿਹੜੇ ਮੈਥੋਂ ਪਹਿਲਾਂ ਆਏ ਉਹ ਚੋਰ ਜਾਂ ਡਾਕੂ ਸਨ, ਭੇਡਾਂ ਨੇ ਉਨ੍ਹਾਂ ਨੂੰ ਨਹੀਂ ਸੁਣਿਆ।"

20ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।"

John 4 illustration - John Chapter 4

21ਚੋਰ ਚੋਰੀ, ਮਾਰਨ ਅਤੇ ਨਸ਼ਟ ਕਰਨ ਲਈ ਦਾਖਲ ਹੁੰਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਇੱਕ ਚੋਖਾ ਜੀਵਨ।"

22“ਮੈਂ ਚੰਗਾ ਆਜੜੀ ਹਾਂ। ਇੱਕ ਚੰਗਾ ਆਜੜੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।"

23ਇੱਕ ਭਾੜੇ ਦਾ ਮਜ਼ਦੂਰ ਆਜੜੀ ਨਹੀਂ ਹੈ। ਉਹ ਭੇਡਾਂ ਦਾ ਮਾਲਕ ਨਹੀਂ ਹੈ। ਇਸ ਲਈ ਜਿਉਂ ਹੀ ਉਹ ਬਘਿਆੜ ਨੂੰ ਆਉਂਦਿਆਂ ਵੇਖਦਾ, ਉਹ ਨਠ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।"

24ਮਜ਼ਦੂਰ ਨੱਠ ਜਾਂਦਾ ਹੈ ਕਿਉਂ ਕਿ ਉਹ ਸਿਰਫ਼ ਤਨਖਾਹ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।"

25“ਮੈਂ ਚੰਗਾ ਆਜੜੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ।"

John 4 illustration - John Chapter 4

26ਮੇਰੀਆਂ ਹੋਰ ਵੀ ਭੇਡਾਂ ਹਨ ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਆਜੜੀ ਹੋਵੇਗਾ।"

27ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਤੋਂ ਵਾਪਸ ਲੈ ਸੱਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।"

28ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਮੇਰੇ ਪਿਤਾ ਨੇ ਮੈਨੂੰ ਇਹ ਹੁਕਮ ਦਿੱਤਾ ਹੈ।”"

29ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।"

30ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”"

John 4 illustration - John Chapter 4

31ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”"

32ਯਹੂਦੀਆਂ ਦਾ ਯਿਸੂ ਦੇ ਵਿਰੁੱਧ ਹੋਣਾ ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ।"

33ਯਿਸੂ ਮੰਦਰ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।"

34ਯਹੂਦੀ ਯਿਸੂ ਦੇ ਆਲੇ-ਦੁਆਲੇ ਇੱਕਤਰ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਦੁਬਿਧਾ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾ ਸਾਨੂੰ ਸਾਫ਼-ਸਾਫ਼ ਕਹਿ।”"

35ਯਿਸੂ ਨੇ ਆਖਿਆ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਂ ਤੇ ਕਰਾਮਾਤਾਂ ਕਰਦਾ ਹਾਂ। ਅਤੇ ਉਹ ਕਰਾਮਾਤਾਂ ਮੇਰੇ ਬਾਰੇ ਸਾਖੀ ਦਿੰਦੀਆਂ ਹਨ।"

John 4 illustration - John Chapter 4

36ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ।"

37ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।"

38ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ।"

39ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।"

40ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸੱਕਦਾ। ਮੈਂ ਅਤੇ ਪਿਤਾ ਇੱਕ ਹਾਂ।”"

John 4 illustration - John Chapter 4

41ਯਹੂਦੀਆਂ ਨੇ ਇਹ ਸੁਣਿਆ ਅਤੇ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।"

42ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”"

43ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਸੁੱਟ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਖਿਲਾਫ਼ ਬੋਲਿਆ ਹੈਂ। ਤੂੰ ਸਿਰਫ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”"

44ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’"

45ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸੱਕਦੀ।"

John 4 illustration - John Chapter 4

46ਫਿਰ ਤੁਸੀਂ ਕਿਵੇਂ ਕਹਿ ਸੱਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹਾਂ। ਸਿਰਫ਼ ਕਿਉਂ ਕਿ ਮੈਂ ਆਖਿਆ ਹੈ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ?’ ਮੈਂ ਉਹ ਹਾਂ ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।"

47ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ।"

48ਪਰ ਜੇ ਮੈਂ ਉਹ ਗੱਲਾਂ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਵਿੱਚ ਵਿਸ਼ਵਾਸ ਨਾ ਕਰੋ, ਪਰ ਮੇਰੀਆਂ ਕਰਨੀਆਂ ਤੇ ਵਿਸ਼ਵਾਸ ਕਰੋ ਜਿਹੜੀਆਂ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਂਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”"

49ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।"

50ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚੱਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਠਹਿਰਿਆ।"

John 4 illustration - John Chapter 4

51ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”"

52ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।"

53ਲਾਜ਼ਰ ਦੀ ਮੌਤ ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।"

54ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।"

Chapter Complete

You have read John 4

54 verses