1ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੰਦੇਸ਼ਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”"
2ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”"
3ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।"
4ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਜਿੱਥੇ ਉਹ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।"
5ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਸਾਨੂੰ ਹੁਣ ਯਹੂਦਿਯਾ ਨੂੰ ਵਾਪਸ ਜਾਣਾ ਚਾਹੀਦਾ ਹੈ।”"

6ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”"
7ਯਿਸੂ ਨੇ ਜਵਾਬ ਦਿੱਤਾ, “ਕੀ ਦਿਨ ਭਰ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚੱਲੇ ਤਾਂ ਪੱਥਰ ਦੀ ਠੋਕਰ ਤੋਂ ਨਹੀਂ ਡਿੱਗਦਾ ਕਿਉਂ ਕਿ ਉਹ ਇਸ ਦੁਨੀਆਂ ਦੇ ਚਾਨਣ ਵਿੱਚ ਵੇਖ ਸੱਕਦਾ ਹੈ।"
8ਪਰ ਜੋ ਵਿਅਕਤੀ ਰਾਤ ਵਿੱਚ ਚੱਲਦਾ ਹੈ ਹਨੇਰੇ ਵਿੱਚ ਠੋਕਰ ਖਾਂਦਾ ਕਿਉਂ ਕਿ ਉਸ ਕੋਲ ਰੋਸ਼ਨੀ ਨਹੀਂ ਹੈ।”"
9ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”"
10ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”"

11ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।"
12ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁੱਕਿਆ ਹੈ।"
13ਅਤੇ ਤੁਹਾਡੀ ਖਾਤਿਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਵਕਤ ਮੈਂ ਉੱਥੇ ਨਹੀਂ ਸਾਂ। ਕਿਉਂ ਕਿ ਹੁਣ ਤੁਸੀਂ ਮੇਰੇ ਵਿੱਚ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”"
14ਤਦ ਥੋਮਾ ਨੇ ਜਿਹੜਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”"
15ਯਿਸੂ ਬੈਤਅਨਿਯਾ ਵਿੱਚ ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।"

16ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।"
17ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।"
18ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।"
19ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਿਆ ਹੁੰਦਾ।"
20ਪਰ ਮੈਂ ਜਾਣਦੀ ਹਾਂ ਹਾਲੇ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”"

21ਯਿਸੂ ਨੇ ਆਖਿਆ, “ਤੇਰਾ ਭਰਾ ਜੀਵਨ ਵੱਲ ਵਾਪਸ ਆਵੇਗਾ।”"
22ਮਾਰਥਾ ਬੋਲੀ, “ਮੈਂ ਜਾਣਦੀ ਹਾਂ ਕਿ ਉਹ ਪੁਨਰ ਉਥਾਂਨ ਨੂੰ ਅੰਤ ਦੇ ਦਿਨ ਉਹ ਜੀਅ ਉੱਠੇਗਾ।”"
23ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।"
24ਹਰ ਵਿਅਕਤੀ, ਜੋ ਜਿਉਂਦਾ ਹੈ ਅਤੇ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸਦਾ ਵਿਸ਼ਵਾਸ ਕਰਦੀ ਹੈਂ?”"
25ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਅੰਦਰ ਆਉਣ ਵਾਲਾ ਸੀ।”"

26ਯਿਸੂ ਰੋਇਆ ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”"
27ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।"
28ਯਿਸੂ ਹਾਲੇ ਪਿੰਡ ਅੰਦਰ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।"
29ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਦਿਲਾਸਾ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਛੱਡਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸੋਚਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।"
30ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”"

31ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦਰਦ ਅਤੇ ਦੁੱਖ ਮਹਿਸੂਸ ਕੀਤਾ।"
32ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਆਓ ਅਤੇ ਵੇਖੋ।”"
33ਯਿਸੂ ਰੋਇਆ।"
34ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਸ ਨੇ ਉਸ ਨਾਲ ਕਿੰਨਾ ਪਿਆਰ ਕੀਤਾ ਹੈ।”"
35ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸੱਕਿਆ।”"

36ਇੱਕ ਵਾਰ ਫੇਰ ਯਿਸੂ ਨੇ ਆਪਣੇ ਦਿਲ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਨੇ ਲਾਜ਼ਰ ਨੂੰ ਦੁਬਾਰਾ ਜੀਵਨ ਦਿੱਤਾ ਯਿਸੂ ਲਾਜ਼ਰ ਦੀ ਕਬਰ ਉੱਪਰ ਆਇਆ ਜੋ ਕਿ ਇੱਕ ਗੁਫਾ ਸੀ ਉਸ ਉੱਪਰ ਪੱਥਰ ਧਰਿਆ ਹੋਇਆ ਸੀ।"
37ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਸੜ੍ਹਿਆਣ ਆਉਂਦੀ ਹੋਵੇਗੀ।” ਮਾਰਥਾ ਮਰੇ ਹੋਏ ਆਦਮੀ ਦੀ ਭੈਣ ਸੀ।"
38ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”"
39ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।"
40ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਹਮੇਸ਼ਾ ਸੁਣਦਾ ਹੈਂ ਪਰ ਇਹ ਗੱਲ ਮੈਂ ਇਸ ਲਈ ਆਖੀ ਕਿਉਂ ਕਿ ਬਹੁਤ ਸਾਰੇ ਲੋਕ ਇਸ ਵਕਤ ਮੇਰੇ ਕੋਲ ਇੱਕਤਰ ਹੋਏ ਹਨ। ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”"

41ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”"
42ਉਹ ਮਰਿਆ ਹੋਇਆ ਆਦਮੀ ਬਾਹਰ ਨਿਕਲ ਆਇਆ। ਉਸ ਦੇ ਹੱਥ-ਪੈਰ ਮਲਮਲ ਦੇ ਕੱਪੜੇ ਦੇ ਟੁਕੜਿਆਂ ਨਾਲ ਬਝੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸਦੇ ਉੱਪਰੋਂ ਕੱਪੜਾ ਹਟਾਵੋ ਅਤੇ ਇਸ ਨੂੰ ਜਾਣ ਦਿਓ।”"
43ਯਹੂਦੀ ਆਗੂਆਂ ਨੇ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਵਿੱਚ ਵਿਸ਼ਵਾਸ ਕੀਤਾ।"
44ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।"
45ਤਾਂ ਫਿਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਯਹੂਦੀ ਕੌਂਸਲ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਆਦਮੀ ਬਹੁਤ ਕਰਿਸ਼ਮੇ ਕਰ ਰਿਹਾ ਹੈ।"

46ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”"
47ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਵਰ੍ਹੇ ਦਾ ਸਰਦਾਰ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।"
You have read John 5
47 verses