1ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”"
2ਕਯਾਫ਼ਾ ਨੇ ਇਹ ਆਪਣੇ-ਆਪ ਨਹੀਂ ਆਖਿਆ ਸੀ। ਉਹ ਉਸ ਸਾਲ ਸਰਦਾਰ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।"
3ਹਾਂ, ਯਿਸੂ ਸਿਰਫ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਉਨ੍ਹਾਂ ਲਈ ਮਰੇਗਾ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਲਿਆ ਸੱਕੇ।"
4ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਦੀ ਵਿਉਂਤ ਬਣਾਈ।"
5ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।"

6ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਆ ਰਿਹਾ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸ਼ਾਂ ਤੋਂ ਯਰੂਸ਼ਲਮ ਆਪਣੇ-ਆਪ ਨੂੰ ਪਵਿੱਤਰ ਕਰਨ ਲਈ ਆਏ।"
7ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਮੰਦਰ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਪੁੱਛਿਆ, “ਕੀ ਉਹ ਇਸ ਤਿਉਹਾਰ ਤੇ ਨਹੀਂ ਆ ਰਿਹਾ? ਤੁਸੀਂ ਕੀ ਸੋਚਦੇ ਹੋ?”"
8ਪਰ ਪਰਧਾਨ ਜਾਜਕ ਅਤੇ ਫ਼ਰੀਸੀਆਂ ਨੇ ਹੁਕਮ ਦਿੱਤਾ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਸ ਨੂੰ ਉਨ੍ਹਾਂ ਨੂੰ ਦੱਸਣਾ ਚਾਹੀਦਾ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸੱਕਣ।"
9ਯਿਸੂ ਬੈਤਆਨਿਯਾ ਵਿੱਚ ਆਪਣੇ ਦੋਸਤਾਂ ਨਾਲ ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।"
10ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।"

11ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।"
12ਯਹੂਦਾ ਇਸੱਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ ਯਹੂਦਾ ਨੇ ਆਖਿਆ"
13“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸੱਕਦੀ ਸੀ।”"
14ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੋ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।"
15ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।"

16ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”"
17ਲਾਜ਼ਰ ਨੂੰ ਮਾਰਨ ਦੀ ਇੱਕ ਵਿਉਂਤ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਲਿਆ ਸੀ।"
18ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।"
19ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।"
20ਯਿਸੂ ਦਾ ਯਰੂਸ਼ਲਮ ਵਿੱਚ ਪਰਵੇਸ਼ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।"

21ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸ ਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”"
22ਯਿਸੂ ਨੇ ਇੱਕ ਗੱਧੀ ਦਾ ਬੱਚਾ ਲੱਭਿਆ ਅਤੇ ਉਸ ਉਪਰ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿਤਾ,"
23“ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗੱਧੀ ਦੇ ਬੱਚੇ ਤੇ ਸਵਾਰ ਹੋਕੇ ਆਉਂਦਾ ਹੈ।”"
24ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸੱਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।"
25ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।"

26ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂ ਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।"
27ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”"
28ਯਿਸੂ ਦਾ ਜ਼ਿੰਦਗੀ ਅਤੇ ਮੌਤ ਬਾਰੇ ਉਪਦੇਸ਼ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।"
29ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”"
30ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।"

31ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।"
32ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।"
33ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।"
34ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।"
35ਯਿਸੂ ਦਾ ਆਪਣੀ ਮੌਤ ਬਾਰੇ ਜ਼ਾਹਰ ਕਰਨਾ “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।"

36ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸ ਨੂੰ ਮਹਿਮਾਮਈ ਬਣਾਵਾਂਗਾ।”"
37ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਜੋ ਬੱਦਲ ਗਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”"
38ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ।"
39ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁੱਟਿਆ ਜਾਵੇਗਾ।"
40ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿੱਚਾਂਗਾ।”"

41ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।"
42ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ, ਕਿ ‘ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉੱਠਾਇਆ ਜਾਵੇਗਾ? ਇਹ ‘ਮਨੁੱਖ ਦਾ ਪੁੱਤਰ’ ਕੌਣ ਹੈ?”"
43ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।"
44ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।"
45ਯਹੂਦੀਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।"

46ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸੱਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?”"
47ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸੱਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,"
48“ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸੱਕਣ, ਨਾ ਦਿਮਾਗ ਨਾਲ ਸਮਝ ਸੱਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸੱਕਾਂ।”"
49ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸ ਨੇ ਉਸ ਬਾਰੇ ਇਹ ਕਿਹਾ।"
50ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।"

51ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ।"
52ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।"
53ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।"
54ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।"
55“ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।"

56ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ।"
57ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿੱਖਾਉਣਾ ਚਾਹੀਦਾ।"
58ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”"
59ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।"
60ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।"

61ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।"
62ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।"
63ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।"
64ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”"
65ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”"

66ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”"
67ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”"
68ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”"
69ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”"
70ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?"

71ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।"
You have read John 6
71 verses