1ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।"
2ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।"
3ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।"
4ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।"
5“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’"

6ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।"
7ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”"
8ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”"
9ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।"
10ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।"

11ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।"
12ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”"
13ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।"
14ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”"
15ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।"

16ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।"
17ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।"
18ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।"
19ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”"
20ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।"

21“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।"
22ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”"
23ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”"
24ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”"
25ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”"

26ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।"
27ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।"
28ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।"
29ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੋਂ ਦਾ ਰਾਹ ਜਾਣਦੇ ਹੋ।”"
30ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿੱਥੋਂ ਜਾਣ ਸੱਕਦੇ ਹਾਂ?”"

31ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।"
32ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖਿਆ ਹੈ।”"
33ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”"
34ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’"
35ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।"

36ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।"
37“ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।"
38ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।"
39ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।"
40ਪਵਿੱਤਰ ਆਤਮਾ ਦਾ ਵਚਨ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।"

41ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।"
42ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।"
43“ਮੈਂ ਤੂਹਾਨੂੰ ਅਨਾਥ ਬਾਲਕਾਂ ਵਾਂਗ ਇੱਕਲਾ ਛੱਡ ਕੇ ਨਹੀਂ ਜਾਵਾਂਗਾ। ਮੈਂ ਵਾਪਸ ਤੁਹਾਡੇ ਕੋਲ ਮੁੜਾਂਗਾ।"
44ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।"
45ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।"

46ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”"
47ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”"
48ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।"
49ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।"
50“ਇਹ ਸੱਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।"

51ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।"
52“ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।"
53ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।"
You have read John 7
53 verses