Lumina
John

John 9

John 9·Punjabi Bible

1ਹੁਣ ਅਸੀਂ ਜਾਣਦੇ ਹਾਂ ਕਿ ਤੈਨੂੰ ਸਭ ਕੁਝ ਪਤਾ ਹੈ, ਤੂੰ ਕਿਸੇ ਦੇ ਸਵਾਲ ਕੀਤੇ ਬਗੈਰ ਹੀ ਜਵਾਬ ਦੇ ਸੱਕਦਾ ਹੈ। ਇਸੇ ਲਈ, ਸਾਨੂੰ ਵਿਸ਼ਵਾਸ ਹੈ ਕਿ ਤੂੰ ਪਰਮੇਸ਼ੁਰ ਵੱਲੋਂ ਆਇਆ ਹੈਂ।”"

2ਯਿਸੂ ਨੇ ਆਖਿਆ, “ਤਾਂ ਕੀ ਹੁਣ ਤੁਸੀਂ ਵਿਸ਼ਵਾਸ ਕਰਦੇ ਹੋ?”"

3ਮੈਨੂੰ ਧਿਆਨ ਨਾਲ ਸੁਣੋ, ਇੱਕ ਸਮਾਂ ਆਵੇਗਾ ਜਦੋਂ ਤੁਸੀਂ ਸਭ ਖਿੰਡ ਜਾਵੋਂਗੇ ਅਤੇ ਆਪਣੇ ਘਰੀਂ ਮੁੜ ਜਾਵੋਂਗੇ ਅਤੇ ਤੁਸੀਂ ਮੈਨੂੰ ਇੱਕਲਾ ਛੱਡ ਦੇਵੋਂਗੇ। ਉਹ ਸਮਾਂ ਹੁਣ ਆ ਹੀ ਚੁੱਕਿਆ ਹੈ। ਪਰ ਤਾਂ ਵੀ ਮੈਂ ਇੱਕਲਾ ਨਹੀਂ ਹੋਵਾਂਗਾ ਕਿਉਂਕਿ ਪਿਤਾ ਮੇਰੇ ਨਾਲ ਹੈ।"

4“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”"

5ਯਿਸੂ ਦਾ ਆਪਣੇ ਚੇਲਿਆਂ ਲਈ ਪ੍ਰਾਰਥਨਾ ਕਰਨਾ ਇਹ ਸਾਰੀਆਂ ਗੱਲਾਂ ਆਖਕੇ ਯਿਸੂ ਨੇ ਅਕਾਸ਼ ਵੱਲ ਤੱਕਿਆ ਅਤੇ ਪ੍ਰਾਰਥਨਾ ਕੀਤੀ, “ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਮਹਿਮਾ ਦੇ ਤਾਂ ਜੋ ਪੁੱਤਰ ਤੈਨੂੰ ਮਹਿਮਾ ਦੇ ਸੱਕੇ।"

John 9 illustration - John Chapter 9

6ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।"

7ਸਦੀਪਕ ਜੀਵਨ ਇਹ ਹੈ ਕਿ: ਸੱਚੇ ਪਰਮੇਸ਼ੁਰ ਅਤੇ ਯਿਸੂ ਮਸੀਹ, ਜਿਸ ਨੂੰ ਤੂੰ ਭੇਜਿਆ ਹੈ ਜਾਣਨ।"

8ਮੈਂ ਉਹ ਕੰਮ ਪੂਰਾ ਕਰ ਦਿੱਤਾ ਜੋ ਤੂੰ ਮੈਨੂੰ ਕਰਨ ਲਈ ਕਿਹਾ ਅਤੇ ਮੈਂ ਤੈਨੂੰ ਧਰਤੀ ਉੱਤੇ ਮਹਿਮਾਮਈ ਕੀਤਾ ਹੈ।"

9ਹੇ ਪਿਤਾ, ਹੁਣ ਤੂੰ ਆਪਣੀ ਹਜ਼ੂਰੀ ਵਿੱਚ ਮੈਨੂੰ ਮਹਿਮਾਮਈ ਕਰ। ਉਸ ਨਾਂ ਦੀ ਮਹਿਮਾ ਨਾਲ ਜਿਹੜੀ ਇਸ ਦੁਨੀਆਂ ਦੀ ਸਿਰਜਣਾ ਤੋਂ ਪਹਿਲਾਂ ਮੇਰੇ ਕੋਲ ਸੀ।"

10“ਤੂੰ ਮੈਨੂੰ ਇਸ ਵਿੱਚੋਂ ਕੁਝ ਮਨੁੱਖ ਦਿੱਤੇ ਤੇ ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਕਿ ਤੂੰ ਕੌਣ ਹੈਂ। ਉਹ ਤੇਰੇ ਨਾਲ ਸੰਬੰਧਿਤ ਹਨ ਪਰ ਤੂੰ ਉਨ੍ਹਾਂ ਨੂੰ ਮੈਨੂੰ ਦਿੱਤਾ ਅਤੇ ਉਨ੍ਹਾਂ ਤੇਰੇ ਬਚਨਾਂ ਦੀ ਪਾਲਣਾ ਕੀਤੀ।"

John 9 illustration - John Chapter 9

11ਹੁਣ ਉਹ ਜਾਣਦੇ ਹਨ ਕਿ ਜੋ ਕੁਝ ਵੀ ਤੂੰ ਮੈਨੂੰ ਬਖਸ਼ਿਆ ਹੈ ਤੈਥੋਂ ਹੀ ਆਇਆ ਹੈ।"

12ਮੈਂ ਉਨ੍ਹਾਂ ਨੂੰ ਉਹ ਉਪਦੇਸ਼ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ। ਉਨ੍ਹਾਂ ਨੇ ਉਸ ਨੂੰ ਕਬੂਲਿਆ। ਉਨ੍ਹਾਂ ਨੇ ਸੱਚਮੁੱਚ ਇਹ ਨਿਹਚਾ ਕਰ ਲਿਆ ਕਿ ਉਹ ਉਪਦੇਸ਼ ਤੇਰੇ ਤੋਂ ਆਏ ਹਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਕਿ ਤੂੰ ਹੀ ਮੈਨੂੰ ਭੇਜਿਆ ਹੈ।"

13ਹੁਣ ਮੈਂ ਉਨ੍ਹਾਂ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਜਗਤ ਦੇ ਲੋਕਾਂ ਲਈ ਪ੍ਰਾਰਥਨਾ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜੋ ਤੂੰ ਮੈਨੂੰ ਦਿੱਤੇ ਹਨ, ਕਿਉਂ ਕਿ ਉਹ ਤੇਰੇ ਹੀ ਹਨ।"

14ਜੋ ਕੁਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁਝ ਤੇਰਾ ਹੈ ਸੋ ਮੇਰਾ ਹੈ। ਅਤੇ ਮੈਂ ਉਨ੍ਹਾਂ ਰਾਹੀਂ ਮਹਿਮਾਮਈ ਹੋਇਆ ਹਾਂ।"

15“ਹੁਣ ਮੈਂ ਤੇਰੇ ਕੋਲ ਆ ਰਿਹਾ ਹਾਂ, ਹੁਣ ਮੈਂ ਇਸ ਜਗਤ ਵਿੱਚ ਨਹੀਂ ਠਹਿਰਣਾ ਪਰ ਇਹ ਮਨੁੱਖ ਅਜੇ ਇੱਥੇ ਹੀ ਹਨ। ਪਵਿੱਤਰ ਪਿਤਾ! ਇਨ੍ਹਾਂ ਦੀ ਰੱਖਿਆ ਕਰੀਂ। ਆਪਣੇ ਨਾਂ ਦੀ ਸ਼ਕਤੀ ਨਾਲ ਉਨ੍ਹਾਂ ਦੀ ਰੱਖਿਆ ਕਰੀ। ਜੋ ਤੂੰ ਮੈਨੂੰ ਦਿੱਤਾ। ਤਾਂ ਜੋ ਉਹ ਇੱਕ ਮੁੱਠ ਰਹਿ ਸੱਕਣ ਜਿਵੇਂ ਕਿ ਤੂੰ ਤੇ ਮੈਂ ਹਾਂ।"

John 9 illustration - John Chapter 9

16ਜਦੋਂ ਮੈਂ ਉਨ੍ਹਾਂ ਨਾਲ ਸੀ, ਮੈਂ ਉਨ੍ਹਾਂ ਨੂੰ ਸੁੱਰੱਖਿਅਤ ਰੱਖਿਆ। ਮੈਂ ਉਨ੍ਹਾਂ ਨੂੰ ਤੇਰੇ ਨਾਮ ਦੀ ਸ਼ਕਤੀ ਦੁਆਰਾ ਸੁੱਰੱਖਿਅਤ ਰੱਖਿਆ। ਤੇਰੇ ਦਿੱਤੇ ਹੋਏ ਨਾਂ ਦੁਆਰਾ ਮੈਂ ਉਨ੍ਹਾਂ ਦੀ ਰੱਖਿਆ ਕੀਤੀ। ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਗੁਆਚਿਆ ਸੀ। ਇੱਕ ਤੋਂ ਇਲਾਵਾ ਜਿਹੜਾ ਤਬਾਹੀ ਨੂੰ ਸੌਂਪਿਆ ਗਿਆ ਸੀ। ਉਹ ਗੁਆਚ ਗਿਆ ਸੀ। ਕਿਉਂ ਕਿ ਪੋਥੀ ਵਿੱਚ ਇਉਂ ਵਾਪਰਨ ਬਾਰੇ ਲਿਖਿਆ ਸੀ।"

17“ਹੁਣ ਮੈਂ ਤੇਰੇ ਕੋਲ ਆ ਗਿਆ ਹਾਂ। ਮੈਂ ਇਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਰਿਹਾ ਹਾਂ ਜਦ ਕਿ ਅਜੇ ਮੈਂ ਇਸ ਦੁਨੀਆਂ ਵਿੱਚ ਹੀ ਹਾਂ। ਤਾਂ ਜੋ ਉਹ ਆਪਣੇ ਅੰਦਰ ਮੇਰੀ ਪੂਰੀ ਖੁਸ਼ੀ ਰੱਖ ਸੱਕਣ।"

18ਮੈਂ ਉਨ੍ਹਾਂ ਨੂੰ ਤੇਰਾ ਉਪਦੇਸ਼ ਦਿੱਤਾ ਹੈ ਅਤੇ ਦੁਨੀਆਂ ਨੇ ਇਨ੍ਹਾਂ ਆਦਮੀਆਂ ਨੂੰ ਨਫ਼ਰਤ ਕੀਤੀ ਹੈ। ਜਿਵੇਂ ਕਿ ਮੈਂ ਇਸ ਦੁਨੀਆਂ ਦਾ ਨਹੀਂ ਹਾਂ, ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ।"

19“ਮੈਂ ਤੈਥੋਂ ਇਹ ਨਹੀਂ ਮੰਗਦਾ ਕਿ ਤੂੰ ਉਨ੍ਹਾਂ ਲੋਕਾਂ ਨੂੰ ਇਸ ਜੱਗਤ ਤੋਂ ਬਾਹਰ ਕੱਢ ਲੈ, ਪਰ ਮੈਂ ਤੇਰੇ ਕੋਲੋਂ ਦੁਸ਼ਟ ਤੋਂ ਉਨ੍ਹਾਂ ਦੀ ਰੱਖਿਆ ਕਰਨ ਦੀ ਮੰਗ ਕਰਦਾ ਹਾਂ।"

20ਉਹ ਵੀ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਨ ਜਿਵੇਂ ਕਿ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।"

John 9 illustration - John Chapter 9

21ਉਨ੍ਹਾਂ ਨੂੰ ਸੱਚ ਦੁਆਰਾ ਆਪਣੀ ਸੇਵਾ ਲਈ ਤਿਆਰ ਕਰ। ਤੇਰੀਆਂ ਸਿੱਖਿਆਵਾਂ ਸੱਚ ਹਨ।"

22ਜਿਵੇਂ ਕਿ ਤੂੰ ਮੈਨੂੰ ਦੁਨੀਆਂ ਵਿੱਚ ਭੇਜਿਆ ਹੈ, ਮੈਂ ਵੀ ਉਨ੍ਹਾਂ ਨੂੰ ਦੁਨੀਆਂ ਵਿੱਚ ਭੇਜਿਆ ਹੈ।"

23ਮੈਂ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਕੀਤਾ ਹੈ, ਤਾਂ ਜੋ ਉਹ ਵੀ ਆਪਣੇ-ਆਪ ਨੂੰ ਸੇਵਾ ਲਈ ਸੱਚਮੁੱਚ ਤਿਆਰ ਕਰ ਸੱਕਣ।"

24“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ।"

25ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।"

John 9 illustration - John Chapter 9

26ਮੈਂ ਉਨ੍ਹਾਂ ਨੂੰ ਉਹ ਮਹਿਮਾ ਦਿੱਤੀ ਹੈ ਜੋ ਤੂੰ ਮੈਨੂੰ ਦਿੱਤੀ ਹੈ ਤਾਂ ਜੋ ਉਹ ਇੱਕ ਹੋ ਸੱਕਣ। ਜਿਵੇਂ ਕਿ ਤੂੰ ਤੇ ਮੈਂ ਇੱਕ ਹਾਂ।"

27ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸੰਪੂਰਣ ਇੱਕਤਰਤਾ ਵਿੱਚ ਰਹਿਣਗੇ ਅਤੇ ਫਿਰ ਦੁਨੀਆਂ ਜਾਣ ਜਾਵੇਗੀ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨੂੰ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।"

28“ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।"

29ਧਰਮੀ ਪਿਤਾ, ਦੁਨੀਆਂ ਤੈਨੂੰ ਨਹੀਂ ਜਾਣਦੀ ਪਰ ਮੈਂ ਤੈਨੂੰ ਜਾਣਦਾ ਹਾਂ। ਅਤੇ ਇਹ ਲੋਕ ਜਾਣਦੇ ਹਨ ਕਿ ਤੂੰ ਹੀ ਮੈਨੂੰ ਭੇਜਣ ਵਾਲਾ ਹੈਂ।"

30ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”"

John 9 illustration - John Chapter 9

31ਯਿਸੂ ਬੰਦੀ ਬਣ ਗਿਆ ਜਦੋਂ ਯਿਸੂ ਪ੍ਰਾਰਥਨਾ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉੱਥੋਂ ਚੱਲਾ ਗਿਆ। ਉਹ ਕਿਦਰੋਨ ਦੀ ਘਾਟੀ ਦੇ ਦੂਸਰੇ ਪਾਸੇ ਚੱਲੇ ਗਏ। ਉੱਥੇ ਜੈਤੂਨ ਦੇ ਰੁੱਖਾਂ ਦਾ ਬਾਗ ਸੀ। ਯਿਸੂ ਅਤੇ ਉਸ ਦੇ ਚੇਲੇ ਉੱਥੇ ਚੱਲੇ ਗਏ।"

32ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂ ਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ।"

33ਫ਼ਿਰ ਯਹੂਦਾ ਉੱਥੇ ਸੈਨਕਾਂ ਦਾ ਇੱਕ ਜਿੱਥੇਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਪਰਧਾਨ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।"

34ਯਿਸੂ ਜਾਣਦਾ ਸੀ ਕਿ ਉਸ ਨਾਲ ਕੀ ਹੋਣ ਵਾਲਾ ਹੈ। ਯਿਸੂ ਅਗਾਂਹ ਆਇਆ ਅਤੇ ਆਖਿਆ, “ਤੁਸੀਂ ਕਿਸ ਨੂੰ ਲੱਭ ਰਹੇ ਹੋਂ?”"

35ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀ ਫ਼ੜਵਾਇਆ ਸੀ, ਉਹ ਵੀ ਉਸ ਜਿੱਥੇ ਵਿੱਚ ਖੜ੍ਹਾ ਸੀ।"

John 9 illustration - John Chapter 9

36ਜਦੋਂ ਉਸ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਮੈਂ ਯਿਸੂ ਹਾਂ” ਉਹ ਆਦਮੀ ਪਿੱਛਾਂਹ ਹਟੇ ਤੇ ਭੁੰਜੇ ਡਿੱਗ ਪਏ।"

37ਯਿਸੂ ਨੇ ਉਨ੍ਹਾਂ ਨੂੰ ਮੁੜ ਪੁੱਛਿਆ, “ਤੁਸੀਂ ਕਿਸ ਦੀ ਤਲਾਸ਼ ਕਰ ਰਹੇ ਹੋ?” ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਨੂੰ।”"

38ਯਿਸੂ ਨੇ ਕਿਹਾ, “ਮੈਂ ਤੁਹਾਨੂੰ ਆਖਿਆ ਤਾਂ ਹੈ ਕਿ ਮੈਂ ਹੀ ਯਿਸੂ ਹਾਂ, ਇਸ ਲਈ ਜੇਕਰ ਤੁਸੀਂ ਮੈਨੂੰ ਤਲਾਸ਼ ਰਹੇ ਹੋ ਤਾਂ ਇਨ੍ਹਾਂ ਲੋਕਾਂ ਨੂੰ ਜਾਣ ਦਿਉ।”"

39ਇਹ ਯਿਸੂ ਦੀ ਆਖਣੀ ਨੂੰ ਪੂਰਨ ਕਰਨ ਲਈ ਵਾਪਰਿਆ, “ਮੈਂ ਉਨ੍ਹਾਂ ਵਿੱਚੋਂ ਕੋਈ ਨਹੀਂ ਗੁਆਇਆ ਜਿਨ੍ਹਾਂ ਨੂੰ ਤੂੰ ਮੈਨੂੰ ਦਿੱਤਾ ਹੈ।”"

40ਫ਼ਿਰ ਸ਼ਮਊਨ ਪਤਰਸ ਕੋਲ ਜਿਹੜੀ ਤਲਵਾਰ ਸੀ ਉਸ ਨੇ ਬਾਹਰ ਕੱਢੀ ਅਤੇ ਸਰਦਾਰ ਜਾਜਕ ਦੇ ਦਾਸ ਤੇ ਚਲਾਈ ਅਤੇ ਉਸਦਾ ਸੱਜਾ ਕੰਨ ਵੱਢ ਦਿੱਤਾ। (ਉਸ ਨੌਕਰ ਦਾ ਨਾਂ ਮਲਖੁਸ ਸੀ।)"

John 9 illustration - John Chapter 9

41ਫਿਰ ਯਿਸੂ ਨੇ ਪਤਰਸ ਨੂੰ ਕਿਹਾ, “ਆਪਣੀ ਤਲਵਾਰ ਵਾਪਸ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਨਹੀਂ ਪੀਣਾ ਚਾਹੀਦਾ?”"

Chapter Complete

You have read John 9

41 verses