Lumina
Joshua

Joshua Takes Command

Joshua 1·Punjabi Bible

1ਜਦੋਂ ਯਹੋਸ਼ੁਆ ਨੇ ਇਸ ਬਾਰੇ ਸੁਣਿਆ, ਉਸ ਨੇ ਆਪਣਾ ਗਮ ਪ੍ਰਗਟਾਉਣ ਲਈ ਕੱਪੜੇ ਪਾੜ ਲਏ। ਉਹ ਪਵਿੱਤਰ ਸੰਦੂਕ ਅੱਗੇ ਧਰਤੀ ਉੱਤੇ ਝੁਕ ਗਿਆ। ਯਹੋਸ਼ੁਆ ਸ਼ਾਮ ਤੀਕ ਉੱਥੇ ਹੀ ਰਿਹਾ। ਇਸਰਾਏਲ ਦੇ ਆਗੂਆਂ ਨੇ ਵੀ ਅਜਿਹਾ ਹੀ ਕੀਤਾ। ਉਨ੍ਹਾਂ ਨੇ ਆਪਣੇ ਸਿਰਾਂ ਵਿੱਚ ਘੱਟਾ ਪਾ ਲਿਆ। ਆਪਣਾ ਗਮ ਪ੍ਰਗਟ ਕਰਨ ਲਈ।"

2ਯਹੋਸ਼ੁਆ ਨੇ ਆਖਿਆ, “ਯਹੋਵਾਹ ਮੇਰੇ ਪ੍ਰਭੂ! ਤੁਸੀਂ ਸਾਡੇ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਲਿਆਂਦਾ। ਤੁਸੀਂ ਸਾਨੂੰ ਇੰਨੀ ਦੂਰ ਤੀਕ ਕਿਉਂ ਲਿਆਂਦਾ ਅਤੇ ਫ਼ੇਰ ਅਮੋਰੀ ਲੋਕਾਂ ਨੂੰ ਇਜਾਜ਼ਤ ਦਿੱਤੀ ਕਿ ਉਹ ਸਾਨੂੰ ਤਬਾਹ ਕਰ ਸੱਕਣ? ਸਾਨੂੰ ਯਰਦਨ ਨਦੀ ਦੇ ਦੂਸਰੇ ਕੰਢੇ ਰਹਿ ਕੇ ਹੀ ਸੰਤੁਸ਼ਟ ਹੋ ਜਾਣਾ ਚਾਹੀਦਾ ਸੀ।"

3ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।"

4ਕਨਾਨੀ ਲੋਕ ਅਤੇ ਇਸ ਦੇਸ਼ ਦੇ ਹੋਰ ਸਾਰੇ ਲੋਕ ਇਸ ਘਟਨਾ ਬਾਰੇ ਸੁਣਨਗੇ। ਫ਼ੇਰ ਉਹ ਸਾਡੇ ਉੱਤੇ ਹਮਲਾ ਕਰ ਦੇਣਗੇ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਣਗੇ! ਫ਼ੇਰ ਤੁਸੀਂ ਮਹਾਨ ਨਾਮ ਦੀ ਰੱਖਿਆ ਕਰਨ ਲਈ ਕੀ ਕਰੋਂਗੇ?”"

5ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੂੰ ਆਪਣਾ ਮੂੰਹ ਧਰਤੀ ਵੱਲ ਸੁੱਟ ਕੇ ਉਦਾਸ ਕਿਉਂ ਹੈ? ਉੱਠ ਖਲੋ!"

Joshua 1 illustration - Joshua Chapter 1

6ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।"

7ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।"

8“ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।"

9“‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ।"

10ਜਿਹੜਾ ਆਦਮੀ ਉਨ੍ਹਾਂ ਚੀਜ਼ਾਂ ਨੂੰ ਰੱਖੇਗਾ, ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ, ਫ਼ੜਿਆ ਜਾਵੇਗਾ। ਫ਼ੇਰ ਉਸ ਨੂੰ ਸਾੜਕੇ ਮਾਰ ਦਿੱਤਾ ਜਾਵੇਗਾ ਅਤੇ ਉਸਦੀ ਹਰ ਸ਼ੈਅ ਉਸ ਦੇ ਨਾਲ ਹੀ ਤਬਾਹ ਕਰ ਦਿੱਤੀ ਜਾਵੇਗੀ। ਉਸ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਸੀ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਦਰਮਿਆਨ ਬਹੁਤ ਭਿਆਨਕ ਪਾਪ ਕੀਤਾ ਹੈ!’”"

Joshua 1 illustration - Joshua Chapter 1

11ਅਗਲੀ ਸਵੇਰ ਸੁਵਖਤੇ ਹੀ, ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਯਹੋਵਾਹ ਦੇ ਸਾਹਮਣੇ ਇਕੱਠਾ ਕੀਤਾ। ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਸਾਹਮਣੇ ਖਲੋ ਗਏ। ਯਹੋਵਾਹ ਨੇ ਯਹੂਦਾਹ ਦੇ ਪਰਿਵਾਰ-ਸਮੂਹ ਦੀ ਚੋਣ ਕੀਤੀ।"

12ਇਸ ਲਈ ਯਹੂਦਾਹ ਦੇ ਸਾਰੇ ਵੰਸ਼ ਯਹੋਵਾਹ ਦੇ ਸਾਹਮਣੇ ਖਲੋ ਗਏ ਯਹੋਵਾਹ ਨੇ ਜ਼ਰਾਹ ਵੰਸ਼ ਦੀ ਚੋਣ ਕੀਤੀ। ਫ਼ੇਰ ਜ਼ਰਾਹ ਵੰਸ਼ ਦੇ ਸਾਰੇ ਪਰਿਵਾਰ-ਸਮੂਹ ਯਹੋਵਾਹ ਦੇ ਅੱਗੇ ਖਲੋ ਗਏ। ਜ਼ਬਦੀ ਦੇ ਪਰਿਵਾਰ ਦੀ ਚੋਣ ਕੀਤੀ ਗਈ।"

13ਯਹੋਵਾਹ ਨੇ ਕਰਮੀ ਦੇ ਪੁੱਤਰ ਆਕਾਨ ਦੀ ਚੋਣ ਕੀਤੀ। ਕਰਮੀ ਜ਼ਬਦੀ ਦਾ ਪੁੱਤਰ ਸੀ। ਅਤੇ ਜ਼ਬਦੀ ਜ਼ਰਾਹ ਦਾ ਪੁੱਤਰ ਸੀ।"

14ਫ਼ੇਰ ਯਹੋਸ਼ੁਆ ਨੇ ਆਕਾਨ ਨੂੰ ਆਖਿਆ, “ਪੁੱਤਰ, ਆਪਣੀ ਪ੍ਰਾਰਥਨਾ ਕਰ ਲੈ ਤੈਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਸਾਹਮਣੇ ਆਪਣੇ ਪਾਪਾ ਦਾ ਇਕਰਾਰ ਕਰਨਾ ਚਾਹੀਦਾ ਹੈ। ਮੈਨੂੰ ਦੱਸ ਕਿ ਤੂੰ ਕੀ ਕੀਤਾ ਸੀ, ਅਤੇ ਕੋਈ ਵੀ ਗੱਲ ਮੇਰੇ ਕੋਲੋਂ ਛੁਪਾਉਣ ਦੀ ਕੋਸ਼ਿਸ਼ ਨਾ ਕਰ!”"

15ਆਕਾਨ ਨੇ ਜਵਾਬ ਦਿੱਤਾ, “ਇਹ ਠੀਕ ਹੈ! ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਪਾਪ ਕੀਤਾ ਹੈ। ਇਹੀ ਹੈ ਜੋ ਮੈਂ ਕੀਤਾ ਸੀ:"

Joshua 1 illustration - Joshua Chapter 1

16ਅਸੀਂ ਯਰੀਹੋ ਦੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਨਾਲ ਸਾਰੀਆਂ ਚੀਜ਼ਾਂ ਉੱਤੇ ਵੀ ਮੈਂ ਬੇਬੀਲੋਨ ਦਾ ਇੱਕ ਖੂਬਸੂਰਤ ਕੋਟ ਤਕਰੀਬਨ 15 ਪੌਂਡ ਚਾਂਦੀ, ਅਤੇ ਸੋਨੇ ਦਾ ਇੱਕ ਪੌਂਡ ਦੇਖਿਆ। ਮੈਂ ਇਹ ਚੀਜ਼ਾਂ ਆਪਣੇ ਵਾਸਤੇ ਚਾਹੁੰਦਾ ਸੀ। ਇਸ ਲਈ ਮੈਂ ਇਹ ਚੁੱਕ ਲਈਆਂ। ਤੁਹਾਨੂੰ ਉਹ ਚੀਜ਼ਾਂ ਮੇਰੇ ਤੰਬੂ ਦੀ ਜ਼ਮੀਨ ਹੇਠਾਂ ਦੱਬੀਆਂ ਹੋਈਆਂ ਮਿਲਣਗੀਆਂ। ਚਾਂਦੀ ਕੋਟ ਦੇ ਹੇਠਾਂ ਹੈ।”"

17ਇਸ ਲਈ ਯਹੋਸ਼ੁਆ ਨੇ ਕੁਝ ਆਦਮੀਆਂ ਨੂੰ ਤੰਬੂ ਵੱਲ ਭੇਜਿਆ। ਉਹ ਤੰਬੂ ਵੱਲ ਦੌੜ ਗਏ ਅਤੇ ਤੰਬੂ ਵਿੱਚ ਛੁਪੀਆਂ ਹੋਈਆਂ ਉਨ੍ਹਾਂ ਚੀਜ਼ਾਂ ਨੂੰ ਲੱਭ ਲਿਆ। ਚਾਂਦੀ ਕੋਟ ਦੇ ਹੇਠਾਂ ਸੀ।"

18ਆਦਮੀਆਂ ਨੇ ਤੰਬੂ ਵਿੱਚੋਂ ਚੀਜ਼ਾਂ ਬਾਹਰ ਲਿਆਂਦੀਆਂ। ਉਹ ਉਨ੍ਹਾਂ ਚੀਜ਼ਾਂ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕਾਂ ਦੇ ਕੋਲ ਲੈ ਗਏ। ਉਨ੍ਹਾਂ ਨੇ ਉਨ੍ਹਾਂ ਨੂੰ ਯਹੋਵਾਹ ਦੇ ਸਾਹਮਣੇ ਧਰਤੀ ਉੱਤੇ ਸੁੱਟ ਦਿੱਤਾ।"

Chapter Complete

You have read Joshua 1

18 verses