Lumina
Joshua

Kings Conquered

Joshua 12·Punjabi Bible

1ਮਅਰਾਥ, ਬੈਤ ਅਨੋਥ ਅਤੇ ਅਲਤਕੋਨ। ਕੁੱਲ ਮਿਲਾ ਕੇ ਇਹ 6 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।"

2ਯਹੂਦਾਹ ਦੇ ਲੋਕਾਂ ਨੂੰ ਰੱਬਾਹ ਅਤੇ ਕਿਰਯਥ ਬਆਲ (ਕਿਰਯਥ ਯਾਰੀਮ) ਦੇ ਦੋ ਸ਼ਹਿਰ ਵੀ ਦਿੱਤੇ ਗਏ।"

3ਯਹੂਦਾਹ ਦੇ ਲੋਕਾਂ ਨੂੰ ਮਾਰੂਥਲ ਦੇ ਕਸਬੇ ਵੀ ਦਿੱਤੇ ਗਏ। ਇਨ੍ਹਾਂ ਕਸਬਿਆਂ ਦੀ ਸੂਚੀ ਇਹ ਹੈ: ਬੈਤ ਅਰਾਬਾਹ, ਮਿੱਦੀਨ, ਸੱਕਾਕਾਹ,"

4ਨਿਬਸ਼ਾਨ, ਸਾਲਟ ਸਿਟੀ ਅਤੇ ਏਨ ਗੱਦੀ। ਕੁੱਲ ਮਿਲਾ ਕੇ ਇਹ 6 ਕਸਬੇ ਅਤੇ ਇਨ੍ਹਾਂ ਦੇ ਖੇਤ ਸਨ।"

5ਯਹੂਦਾਹ ਦੀ ਫ਼ੌਜ ਯਰੂਸ਼ਲਮ ਵਿੱਚ ਰਹਿੰਦੇ ਯਬੂਸੀ ਲੋਕਾਂ ਨੂੰ ਬਾਹਰ ਨਹੀਂ ਕੱਢ ਸੱਕੀ। ਇਸ ਲਈ ਅੱਜ ਤੱਕ ਵੀ ਉੱਥੇ, ਯਰੂਸ਼ਲਮ ਵਿੱਚ, ਯਹੂਦਾਹ ਦੇ ਲੋਕਾਂ ਨਾਲ ਯਬੂਸੀ ਲੋਕ ਰਹਿ ਰਹੇ ਸਨ।"

Joshua 12 illustration - Joshua Chapter 12

6ਅਫ਼ਰਾਈਮ ਅਤੇ ਮਨੱਸ਼ਹ ਲਈ ਧਰਤੀ ਇਹ ਉਹ ਧਰਤੀ ਹੈ ਜਿਹੜੀ ਯੂਸੁਫ਼ ਦੇ ਪਰਿਵਾਰ ਨੂੰ ਮਿਲੀ। ਇਹ ਧਰਤੀ ਯਰੀਹੋ ਨੇੜੇ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ ਅਤੇ ਯਰੀਹੋ ਦੇ ਪਾਣੀਆਂ ਤੱਕ ਜਾਂਦੀ ਸੀ। (ਇਹ ਯਰੀਹੋ ਦੇ ਬਿਲਕੁਲ ਪੂਰਬ ਵੱਲ ਸੀ।) ਸਰਹੱਦ ਯਰੀਹੋ ਤੋਂ ਬੈਤਏਲ ਦੇ ਪਹਾੜੀ ਪ੍ਰਦੇਸ਼ ਤੱਕ ਜਾਂਦੀ ਸੀ।"

7ਫ਼ੇਰ ਸਰਹੱਦ ਬੈਤਏਲ (ਲੂਜ਼) ਤੋਂ ਸ਼ੁਰੂ ਹੋਕੇ ਅਟਰੋਥ ਵਿਖੇ ਅਰਕੀ ਦੀ ਸਰਹੱਦ ਤੱਕ ਜਾਂਦੀ ਸੀ।"

8ਸਰਹੱਦ ਹੇਠਲੇ ਬੈਤ ਹੋਰੋਨ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਗਜ਼ਰ ਤੱਕ ਗਈ ਸੀ। ਅਤੇ ਮੱਧ ਸਾਗਰ ਤੱਕ ਚਲੀ ਗਈ ਸੀ।"

9ਇਸ ਤਰ੍ਹਾਂ ਮਨੱਸ਼ਹ ਅਤੇ ਅਫ਼ਰਾਈਮ ਦੇ ਲੋਕਾਂ ਨੇ ਇਹ ਆਪਣੀ ਧਰਤੀ ਪ੍ਰਾਪਤ ਕੀਤੀ। (ਮਨੱਸ਼ਹ ਅਤੇ ਅਫ਼ਰਾਈਮ ਯੂਸੁਫ਼ ਦੇ ਪੁੱਤਰ ਸਨ।)"

10ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਉਨ੍ਹਾਂ ਦੀ ਪੂਰਬੀ ਸਰਹੱਦ ਉੱਪਰ ਬੈਤ ਹੋਰੋਨ ਦੇ ਨੇੜੇ ਅਟਰੋਥ ਅੱਦਾਰ ਤੋਂ ਸ਼ੁਰੂ ਹੁੰਦੀ ਸੀ।"

Joshua 12 illustration - Joshua Chapter 12

11ਅਤੇ ਪੱਛਮੀ ਸਰਹੱਦ ਮਿਕਮੱਥਾਥ ਤੋਂ ਸ਼ੁਰੂ ਹੁੰਦੀ ਸੀ। ਸਰਹੱਦ ਪੂਰਬ ਵੱਲ ਤਅਨਥ ਸ਼ੀਲੋਹ ਨੂੰ ਮੁੜ ਜਾਂਦੀ ਸੀ ਅਤੇ ਯਾਨੋਹਾਹ ਦੇ ਪੂਰਬ ਤੱਕ ਜਾਂਦੀ ਸੀ।"

12ਫ਼ੇਰ ਸਰਹੱਦ ਯਾਨੋਹਾਹ ਤੋਂ ਹੁੰਦੀ ਹੋਈ ਹੇਠਾਂ ਅਟਰੋਥ ਅਤੇ ਨਆਰਾਥ ਨੂੰ ਜਾਂਦੀ ਸੀ। ਸਰਹੱਦ ਉੱਥੋਂ ਤੱਕ ਜਾਂਦੀ ਸੀ ਜਿੱਥੇ ਇਹ ਯਰੀਹੋ ਨੂੰ ਛੂੰਹਦੀ ਸੀ ਅਤੇ ਯਰਦਨ ਨਦੀ ਉੱਤੇ ਜਾਕੇ ਮੁਕਦੀ ਸੀ।"

13ਸਰਹੱਦ ਪੱਛਮੀ ਤੱਪੂਆਹ ਤੋਂ ਕਾਨਾਹ ਘਾਟੀ ਤੱਕ ਜਾਂਦੀ ਸੀ ਅਤੇ ਸਮੁੰਦਰ ਉੱਤੇ ਮੁੱਕਦੀ ਸੀ। ਇਹੀ ਉਹ ਸਾਰੀ ਧਰਤੀ ਸੀ ਜਿਹੜੀ ਅਫ਼ਰਾਈਮ ਦੇ ਲੋਕਾਂ ਨੂੰ ਦਿੱਤੀ ਗਈ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਇਸ ਧਰਤੀ ਦਾ ਹਿੱਸਾ ਮਿਲਿਆ ਸੀ।"

14ਅਫ਼ਰਾਈਮ ਦੇ ਬਹੁਤ ਸਾਰੇ ਸਰਹੱਦੀ ਕਸਬੇ ਅਸਲ ਵਿੱਚ ਮਨੱਸ਼ਹ ਦੀਆਂ ਸਰਹੱਦਾਂ ਵਿੱਚ ਸਨ, ਪਰ ਅਫ਼ਰਾਈਮ ਦੇ ਲੋਕਾਂ ਨੂੰ ਉਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਮਿਲੇ ਸਨ।"

15ਪਰ ਅਫ਼ਰਾਮੀ ਲੋਕ ਕਨਾਨੀ ਲੋਕਾਂ ਨੂੰ ਗਜ਼ਰ ਦਾ ਕਸਬਾ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਅੱਜ ਤੱਕ ਵੀ ਅਫ਼ਰਾਮੀ ਲੋਕਾਂ ਦੇ ਵਿੱਚਕਾਰ ਰਹਿ ਰਹੇ ਹਨ। ਪਰ ਕਨਾਨੀ ਲੋਕ ਅਫ਼ਰਾਮੀ ਲੋਕਾਂ ਦੇ ਗੁਲਾਮ ਬਣ ਗਏ।"

Joshua 12 illustration - Joshua Chapter 12

16ਫ਼ੇਰ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਧਰਤੀ ਦਿੱਤੀ ਗਈ। ਮਨੱਸ਼ਹ ਯੂਸੁਫ਼ ਦਾ ਵੱਡਾ ਪੁੱਤਰ ਸੀ। ਮਨੱਸ਼ਹ ਦਾ ਵੱਡਾ ਪੁੱਤਰ ਮਾਕੀਰ ਸੀ ਜਿਹੜਾ ਗਿਲਆਦ ਦਾ ਪਿਤਾ ਮਾਕੀਰ ਮਹਾਨ ਸਿਪਾਹੀ ਸੀ ਇਸ ਲਈ ਗਿਲਆਦ ਅਤੇ ਬਾਸ਼ਾਨ ਦੇ ਇਲਾਕੇ ਮਕਾਰ ਪਰਿਵਾਰ ਨੂੰ ਦਿੱਤੇ ਗਏ।"

17ਮਨੱਸ਼ਹ ਦੇ ਪਰਿਵਾਰ-ਸਮੂਹ ਦੇ ਹੋਰਨਾਂ ਪਰਿਵਾਰਾਂ ਨੂੰ ਧਰਤੀ ਦਿੱਤੀ ਗਈ। ਉਹ ਪਰਿਵਾਰ ਸਨ ਅਬੀਅਜ਼ਰ, ਹੇਲਕ, ਅਸਰੀਏਲ, ਸ਼ਕਮ, ਹੇਫ਼ਰ ਅਤੇ ਸ਼ਮੀਦਾ। ਇਹ ਸਾਰੇ ਆਦਮੀ ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਹੋਰ ਪੁੱਤਰ ਸਨ। ਇਨ੍ਹਾਂ ਆਦਮੀਆਂ ਦੇ ਪਰਿਵਾਰਾਂ ਨੂੰ ਵੀ ਧਰਤੀ ਦਾ ਆਪਣਾ ਹਿੱਸਾ ਮਿਲਿਆ।"

18ਸਲਾਫ਼ਹਾਦ ਹੇਫ਼ੇਰ ਦਾ ਪੁੱਤਰ ਸੀ। ਹੇਫ਼ਰ ਗਿਲਆਦ ਦਾ ਪੁੱਤਰ ਸੀ! ਗਿਲਆਦ ਮਾਕੀਰ ਦਾ ਪੁੱਤਰ ਸੀ ਅਤੇ ਮਾਕੀਰ ਮਨੱਸ਼ਹ ਦਾ ਪੁੱਤਰ ਸੀ। ਸਲਾਫ਼ਹਾਦ ਦਾ ਕੋਈ ਪੁੱਤਰ ਨਹੀਂ ਸੀ ਪਰ ਉਸ ਦੀਆਂ ਪੰਜ ਧੀਆਂ ਸਨ। ਧੀਆਂ ਦੇ ਨਾਮ ਸਨ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ।"

19ਧੀਆਂ ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਹੋਰ ਸਾਰੇ ਆਗੂਆਂ ਕੋਲ ਗਈਆਂ। ਧੀਆਂ ਨੇ ਆਖਿਆ, “ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਉਹ ਸਾਨੂੰ ਵੀ ਸਾਡੇ ਸਾਰੇ ਰਿਸ਼ਤੇਦਾਰਾਂ ਵਾਂਗ ਹੀ ਧਰਤੀ ਦੇਵੇ।” ਇਸ ਲਈ ਉਸ ਨੇ ਯਹੋਵਾਹ ਦੀ ਆਗਿਆ ਮੰਨੀ ਅਤੇ ਧੀਆਂ ਨੂੰ ਕੁਝ ਧਰਤੀ ਦਿੱਤੀ। ਇਸ ਲਈ ਇਨ੍ਹਾਂ ਧੀਆਂ ਨੂੰ ਆਪਣੇ ਚਾਚਿਆਂ ਵਾਂਗ ਹੀ ਧਰਤੀ ਮਿਲੀ।"

20ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਨੂੰ ਯਰਦਨ ਨਦੀ ਦੇ ਪੱਛਮ ਵੱਲ ਧਰਤੀ ਦੇ ਦਸ ਇਲਾਕੇ ਅਤੇ ਧਰਤੀ ਦੇ ਦੋ ਹੋਰ ਇਲਾਕੇ, ਗਿਲਆਦ ਅਤੇ ਬਾਸ਼ਾਨ, ਜਿਹੜੇ ਯਰਦਨ ਨਦੀ ਦੇ ਦੂਸਰੇ ਪਾਸੇ ਸਨ, ਮਿਲੇ।"

Joshua 12 illustration - Joshua Chapter 12

21ਇਸ ਲਈ ਮਨੱਸ਼ਹ ਦੇ ਪਰਿਵਾਰ-ਸਮੂਹ ਦੀਆਂ ਇਨ੍ਹਾਂ ਔਰਤਾਂ ਨੂੰ ਵੀ ਮਰਦਾ ਵਾਂਗ ਹੀ ਧਰਤੀ ਮਿਲੀ। ਗਿਲਆਦ ਦੀ ਧਰਤੀ ਮਨੱਸ਼ਹ ਦੇ ਬਾਕੀ ਦੇ ਪਰਿਵਾਰਾਂ ਨੂੰ ਦਿੱਤੀ ਗਈ।"

22ਮਨੱਸ਼ਹ ਦੀਆਂ ਜ਼ਮੀਨਾ ਆਸ਼ੇਰ ਅਤੇ ਮਿਕਮੱਥਾਥ ਦੇ ਇਲਾਕੇ ਵਿੱਚਕਾਰ ਸਨ। ਇਹ ਸ਼ਕਮ ਦੇ ਨੇੜੇ ਹੈ। ਸਰਹੱਦ ਦੱਖਣ ਵੱਲ ਏਨ ਤੱਪੂਆਹ ਇਲਾਕੇ ਵੱਲ ਚਲੀ ਗਈ ਸੀ।"

23ਤੱਪੂਆਹ ਦੇ ਇਰਦ-ਗਿਰਦ ਦੀ ਧਰਤੀ ਮਨੱਸ਼ਹ ਦੀ ਸੀ ਪਰ ਖੁਦ ਕਸਬਾ ਉਸਦਾ ਨਹੀਂ ਸੀ। ਤੱਪੂਆਹ ਦਾ ਕਸਬਾ ਮਨੱਸ਼ਹ ਦੀ ਧਰਤੀ ਦੀ ਹੱਦ ਉੱਤੇ ਸੀ ਅਤੇ ਇਹ ਅਫ਼ਰਾਈਮ ਦੇ ਲੋਕਾਂ ਦਾ ਸੀ।"

24ਮਨੱਸ਼ਹ ਦੀ ਸਰਹੱਦ ਦੱਖਣ ਵੱਲ ਕਾਨਾਹ ਘਾਟੀ ਤੱਕ ਚਲੀ ਗਈ ਸੀ। ਇਹ ਇਲਾਕਾ ਮਨੱਸ਼ਹ ਦੇ ਪਰਿਵਾਰ-ਸਮੂਹ ਦਾ ਸੀ ਪਰ ਸ਼ਹਿਰ ਅਫ਼ਰਾਈਮ ਦੇ ਲੋਕਾਂ ਦੇ ਸਨ। ਮਨੱਸ਼ਹ ਦੀ ਸਰਹੱਦ ਨਦੀ ਦੇ ਉਤਰ ਵਾਲੇ ਪਾਸੇ ਸੀ ਅਤੇ ਇਹ ਪੱਛਮ ਵਿੱਚ ਮੱਧ ਸਾਗਰ ਤੱਕ ਜਾਂਦੀ ਸੀ।"

Chapter Complete

You have read Joshua 12

24 verses