1ਦੱਖਣ ਵੱਲ ਦੀ ਧਰਤੀ ਅਫ਼ਰਾਈਮ ਦੀ ਸੀ। ਅਤੇ ਉੱਤਰ ਵਾਲੇ ਪਾਸੇ ਦੀ ਧਰਤੀ ਮਨੱਸ਼ਹ ਦੀ ਸੀ। ਮੱਧ ਸਾਗਰ ਪੱਛਮੀ ਸਰਹੱਦ ਸੀ। ਸਰਹੱਦ ਉੱਤਰ ਵਿੱਚ ਆਸ਼ੇਰ ਦੀ ਧਰਤੀ ਨੂੰ ਛੂੰਹਦੀ ਸੀ ਅਤੇ ਪੂਰਬ ਵੱਲ ਯਿੱਸਾਕਾਰ ਦੀ ਧਰਤੀ ਨੂੰ।"
2ਮਨੱਸ਼ਹ ਦੇ ਲੋਕਾਂ ਕੋਲ ਯਿੱਸਾਕਾਰ ਅਤੇ ਆਸ਼ੇਰ ਦੇ ਇਲਾਕੇ ਅੰਦਰ ਕਸਬੇ ਵੀ ਸਨ। ਬੈਤ-ਸ਼ਾਨ ਯਿਬਲਆਮ ਅਤੇ ਉਨ੍ਹਾਂ ਦੇ ਦੁਆਲੇ ਦੇ ਛੋਟੇ ਕਸਬੇ ਮਨੱਸ਼ਹ ਦੇ ਲੋਕਾਂ ਦੇ ਸਨ। ਮਨੱਸ਼ਹ ਦੇ ਲੋਕ ਦੋਰ, ਏਨਦੋਰ, ਤਅਨਾਕ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਦੁਆਲੇ ਦੇ ਛੋਟੇ ਕਸਬਿਆਂ ਵਿੱਚ ਰਹਿੰਦੇ ਸਨ। ਉਹ ਨਾਫ਼ੋਥ ਦੇ ਤਿੰਨ ਕਸਬਿਆਂ ਅੰਦਰ ਵੀ ਰਹਿੰਦੇ ਸਨ।"
3ਮਨੱਸ਼ਹ ਦੇ ਲੋਕ ਉਨ੍ਹਾਂ ਸ਼ਹਿਰਾਂ ਨੂੰ ਹਰਾ ਨਹੀਂ ਸੱਕੇ ਸਨ। ਇਸ ਲਈ ਕਨਾਨੀ ਲੋਕਾਂ ਦਾ ਰਹਿਣਾ ਉੱਥੇ ਜਾਰੀ ਰਿਹਾ"
4ਪਰ ਇਸਰਾਏਲ ਦੇ ਲੋਕ ਮਜ਼ਬੂਤ ਬਣ ਗਏ ਜਦੋਂ ਇਹ ਗੱਲ ਵਾਪਰੀ ਤਾਂ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਆਪਣੇ ਲਈ ਕੰਮ ਕਰਨ ਵਾਸਤੇ ਮਜ਼ਬੂਰ ਕਰ ਦਿੱਤਾ। ਪਰ ਉਨ੍ਹਾਂ ਨੇ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਨਹੀਂ ਕੱਢਿਆ।"
5ਯੂਸੁਫ਼ ਦੇ ਪਰਿਵਾਰ-ਸਮੂਹ ਨੇ ਯਹੋਸ਼ੁਆ ਨਾਲ ਗੱਲ ਕੀਤੀ ਅਤੇ ਆਖਿਆ, “ਤੁਸੀਂ ਸਾਨੂੰ ਧਰਤੀ ਦਾ ਸਿਰਫ਼ ਇੱਕ ਇਲਾਕਾ ਹੀ ਦਿੱਤਾ ਹੈ। ਪਰ ਅਸੀਂ ਬਹੁਤ ਲੋਕ ਹਾਂ। ਤੁਸੀਂ ਸਾਨੂੰ ਉਸ ਸਾਰੀ ਧਰਤੀ ਦਾ ਸਿਰਫ਼ ਇੱਕ ਹਿੱਸਾ ਹੀ ਦਿੱਤਾ ਜਿਹੜੀ ਯਹੋਵਾਹ ਨੇ ਆਪਣੇ ਲੋਕਾਂ ਨੂੰ ਦਿੱਤੀ ਸੀ?”"

6ਯਹੋਸ਼ੁਆ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਜੇ ਤੁਸੀਂ ਬਹੁਤੇ ਬੰਦੇ ਹੋ ਤਾਂ ਪਹਾੜੀ ਪ੍ਰਦੇਸ਼ ਵਿੱਚਲੇ ਜੰਗਲ ਦੇ ਇਲਾਕੇ ਵਿੱਚ ਚੱਲੇ ਜਾਓ ਅਤੇ ਉਸ ਧਰਤੀ ਨੂੰ ਸਾਫ਼ ਕਰਕੇ ਵਾਹੀ ਯੋਗ ਬਣਾ ਲਵੋ। ਉਹ ਧਰਤੀ ਹੁਣ ਫ਼ਰਿੱਜ਼ੀ ਲੋਕਾਂ ਅਤੇ ਰਫ਼ਾਈ ਲੋਕਾਂ ਦੀ ਹੈ। ਪਰ ਜੇ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਤੁਹਾਡੇ ਲਈ ਬਹੁਤ ਛੋਟਾ ਹੈ ਤਾਂ ਜਾਕੇ ਉਹ ਧਰਤੀ ਲੈ ਲਵੋ।”"
7ਯੂਸੁਫ਼ ਦੇ ਲੋਕਾਂ ਨੇ ਆਖਿਆ, “ਇਹ ਠੀਕ ਹੈ ਕਿ ਅਫ਼ਰਾਈਮ ਦਾ ਪਹਾੜੀ ਪ੍ਰਦੇਸ਼ ਸਾਡੇ ਲਈ ਕਾਫ਼ੀ ਨਹੀਂ ਹੈ। ਪਰ ਉੱਥੇ ਰਹਿਣ ਵਾਲੇ ਕਨਾਨੀ ਲੋਕਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ-ਉਨ੍ਹਾਂ ਕੋਲ ਲੋਹੇ ਦੇ ਰੱਥ ਹਨ ਅਤੇ ਉਨ੍ਹਾਂ ਨੇ ਬੈਤ-ਸ਼ਾਨ ਅਤੇ ਯਿਜ਼ਰਾਏਲ ਵਾਦੀ ਵਿੱਚਲੇ ਛੋਟੇ-ਛੋਟੇ ਨਗਰਾਂ ਉੱਤੇ ਕਬਜ਼ਾ ਕਰ ਲਿਆ ਹੈ।”"
8ਫ਼ੇਰ ਯਹੋਸ਼ੁਆ ਨੇ ਯੂਸੁਫ਼ ਦੇ ਲੋਕਾਂ ਨੂੰ, ਅਫ਼ਰਾਈਮ ਦੇ ਲੋਕਾਂ ਨੂੰ ਅਤੇ ਮਨੱਸ਼ਹ ਦੇ ਲੋਕਾਂ ਨੂੰ ਆਖਿਆ, “ਪਰ ਤੁਸੀਂ ਤਾਂ ਬਹੁਤ-ਬਹੁਤ ਸਾਰੇ ਹੋ। ਅਤੇ ਤੁਸੀਂ ਬਹੁਤ ਤਾਕਤਵਰ ਹੋ। ਤੁਹਾਨੂੰ ਧਰਤੀ ਦਾ ਇੱਕ ਨਾਲੋਂ ਵੱਧੇਰੇ ਹਿੱਸਾ ਮਿਲਣਾ ਚਾਹੀਦਾ ਹੈ।"
9ਤੁਸੀਂ ਪਹਾੜੀ ਪ੍ਰਦੇਸ਼ ਲੈ ਲਵੋਂਗੇ। ਇਹ ਜੰਗਲ ਹੈ, ਪਰ ਤੁਸੀਂ ਰੁੱਖ ਕੱਟ ਕੇ ਇਸ ਨੂੰ ਰਹਿਣ ਲਈ ਚੰਗੀ ਥਾਂ ਬਣਾ ਸੱਕਦੇ ਹੋ। ਅਤੇ ਤੁਸੀਂ ਇਸ ਸਾਰੀ ਧਰਤੀ ਦੇ ਮਾਲਕ ਹੋਵੋਂਗੇ। ਤੁਸੀਂ ਕਨਾਨੀ ਲੋਕਾਂ ਨੂੰ ਉਸ ਧਰਤੀ ਤੋਂ ਕੱਢ ਦਿਉਂਗੇ। ਅਤੇ ਤੁਸੀਂ ਉਨ੍ਹਾਂ ਨੂੰ ਹਰਾ ਦਿਉਂਗੇ ਭਾਵੇਂ ਉਹ ਤਾਕਤਵਰ ਹਨ ਅਤੇ ਉਨ੍ਹਾਂ ਕੋਲ ਸ਼ਕਤੀਸ਼ਾਲੀ ਹਥਿਆਰ ਹਨ।”"
10ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।"

11ਪਰ ਇਸ ਸਮੇਂ ਇਸਰਾਏਲ ਦੇ ਸੱਤ ਪਰਿਵਾਰ-ਸਮੂਹ ਅਜਿਹੇ ਸਨ ਜਿਨ੍ਹਾਂ ਨੂੰ ਉਹ ਧਰਤੀ ਨਹੀਂ ਮਿਲੀ ਸੀ ਜਿਸ ਬਾਰੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ।"
12ਇਸ ਲਈ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਤੁਸੀਂ ਆਪਣੀ ਧਰਤੀ ਹਾਸਿਲ ਕਰਨ ਵਿੱਚ ਇੰਨੀ ਦੇਰ ਇੰਤਜ਼ਾਰ ਕਿਉਂ ਕਰ ਰਹੇ ਹੋ? ਯਹੋਵਾਹ, ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦਿੱਤੀ ਹੈ।"
13ਇਸ ਲਈ ਤੁਹਾਡੇ ਪਰਿਵਾਰ-ਸਮੂਹਾਂ ਨੂੰ ਤਿੰਨ ਆਦਮੀ ਚੁਣਨੇ ਚਾਹੀਦੇ ਹਨ। ਮੈਂ ਉਨ੍ਹਾਂ ਆਦਮੀਆਂ ਨੂੰ ਧਰਤੀ ਬਾਰੇ ਪਤਾ ਲਾਉਣ ਲਈ ਭੇਜਾਂਗਾ। ਉਹ ਉਸ ਧਰਤੀ ਬਾਰੇ ਪਤਾ ਲਾਉਣਗੇ ਅਤੇ ਫ਼ੇਰ ਮੇਰੇ ਕੋਲ ਵਾਪਸ ਆਉਣਗੇ।"
14ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ।"
15ਪਰ ਤੁਹਾਨੂੰ ਧਰਤੀ ਦਾ ਵੇਰਵਾ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਸੱਤਾਂ ਹਿਸਿਆਂ ਵਿੱਚ ਵੰਡਣਾ ਚਾਹੀਦਾ ਹੈ। ਮੇਰੇ ਕੋਲ ਨਕਸ਼ਾ ਲਿਆਉ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਇਹ ਨਿਆਂ ਕਰਨ ਦਿਆਂਗੇ ਕਿ ਕਿਹੜੇ ਪਰਿਵਾਰ-ਸਮੂਹ ਨੂੰ ਕਿਹੜੀ ਧਰਤੀ ਮਿਲਣੀ ਚਾਹੀਦੀ ਹੈ।"

16ਲੇਵੀ ਲੋਕਾਂ ਦਾ ਧਰਤੀ ਵਿੱਚ ਕੋਈ ਹਿੱਸਾ ਨਹੀਂ। ਉਨ੍ਹਾਂ ਦਾ ਹਿੱਸਾ ਜਾਜਕਾਂ ਦੇ ਤੌਰ ਤੇ ਯਹੋਵਾਹ ਦੀ ਸੇਵਾ ਕਰਨ ਵਿੱਚ ਹੈ। ਗਾਦ, ਰਊਬੇਨ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਮਸੂਹ ਵਾਲਿਆਂ ਨੂੰ ਉਹ ਧਰਤੀ ਪਹਿਲਾਂ ਹੀ ਮਿਲ ਚੁੱਕੀ ਹੈ ਜਿਸਦਾ ਇਕਰਾਰ ਕੀਤਾ ਗਿਆ ਸੀ। ਉਹ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹਨ। ਯਹੋਵਾਹ ਦੇ ਸੇਵਕ ਮੂਸਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਉਹ ਧਰਤੀ ਦੇ ਦਿੱਤੀ ਸੀ।”"
17ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”"
18ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।"
19ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।"
20ਬਿਨਯਾਮੀਨ ਲਈ ਧਰਤੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦਿੱਤੀ ਗਈ ਜਿਹੜੀ ਯਹੂਦਾਹ ਅਤੇ ਯੂਸੁਫ਼ ਦੇ ਇਲਾਕਿਆਂ ਦੇ ਵਿੱਚਕਾਰ ਸੀ। ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ। ਬਿਨਯਾਮੀਨ ਲਈ ਚੁਣੀ ਗਈ ਧਰਤੀ ਇਹ ਸੀ:"

21ਉੱਤਰੀ ਸਰਹੱਦ ਯਰਦਨ ਨਦੀ ਤੋਂ ਸ਼ੁਰੂ ਹੁੰਦੀ ਸੀ। ਇਹ ਸਰਹੱਦ ਯਰੀਹੋ ਦੇ ਉੱਤਰੀ ਕੰਢੇ ਦੇ ਨਾਲ-ਨਾਲ ਚਲੀ ਗਈ ਸੀ। ਫ਼ੇਰ ਸਰਹੱਦ ਪੱਛਮ ਵਿੱਚ ਪਹਾੜੀ ਪ੍ਰਦੇਸ਼ ਵੱਲ ਚਲੀ ਗਈ ਸੀ। ਸਰਹੱਦ ਉਦੋਂ ਤੀਕ ਜਾਰੀ ਰਹਿੰਦੀ ਸੀ ਜਦੋਂ ਇਹ ਬੈਤ ਆਵਨ ਦੇ ਬਿਲਕੁਲ ਪੂਰਬ ਵੱਲ ਪਹੁੰਚ ਜਾਂਦੀ ਸੀ।"
22ਫ਼ੇਰ ਸਰਹੱਦ ਦੱਖਣ ਵੱਲ ਲੂਜ਼ (ਬੈਤਏਲ) ਤੱਕ ਜਾਂਦੀ ਸੀ। ਫ਼ੇਰ ਸਰਹੱਦ ਅਟਾਰੋਥ, ਅੱਦਾਰ ਤੱਕ ਚਲੀ ਗਈ ਸੀ। ਅਟਾਰੋਥ ਅੱਦਾਰ ਹੇਠਲੇ ਬੈਤ ਹੋਰੋਨ ਦੇ ਦੱਖਣ ਵੱਲ ਪਹਾੜੀ ਉੱਤੇ ਹੈ।"
23ਬੈਤ ਹੋਰੋਨ ਦੇ ਦੱਖਣ ਵੱਲ ਦੀ ਪਹਾੜੀ ਉੱਤੇ ਸਰਹੱਦ ਦੱਖਣ ਵੱਲ ਮੁੜ ਜਾਂਦੀ ਸੀ ਅਤੇ ਪਹਾੜੀ ਦੇ ਪੱਛਮੀ ਪਾਸੇ ਵੱਲ ਜਾਂਦੀ ਸੀ। ਸਰਹੱਦ ਕਿਰਯਥ ਬਆਲ (ਜਿਸ ਨੂੰ ਕਿਰਯਥ ਯਾਰੀਮ ਵੀ ਆਖਿਆ ਜਾਂਦਾ ਸੀ) ਵੱਲ ਚਲੀ ਗਈ ਸੀ। ਇਹ ਕਸਬਾ ਯਹੂਦਾਹ ਦੇ ਲੋਕਾਂ ਦਾ ਸੀ। ਇਹ ਪੱਛਮੀ ਸਰਹੱਦ ਸੀ।"
24ਦੱਖਣੀ ਸਰਹੱਦ ਕਿਰਯਥ ਯਾਰੀਮ ਨੇੜਿਉ ਸ਼ੁਰੂ ਹੁੰਦੀ ਸੀ ਅਤੇ ਨਫ਼ਤੋਂਆਹ ਦੀ ਨਦੀ ਤੱਕ ਚਲੀ ਗਈ ਸੀ।"
25ਫ਼ੇਰ ਸਰਹੱਦ ਰਫ਼ਾਈਮ ਵਾਦੀ ਦੇ ਉੱਤਰ ਵੱਲ, ਬਨ ਹਿੰਨੋਮ ਦੀ ਵਾਦੀ ਦੇ ਨੇੜੇ ਪਹਾੜੀ ਦੇ ਹੇਠਾਂ ਤੱਕ ਚਲੀ ਗਈ ਸੀ। ਸਰਹੱਦ ਯਬੂਸੀ ਸ਼ਹਿਰ ਦੇ ਬਿਲਕੁਲ ਦੱਖਣ ਵਿੱਚ ਹਿੰਨੋਮ ਵਾਦੀ ਦੇ ਹੇਠਾਂ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਏਨ ਰੋਗੇਲ ਨੂੰ ਚਲੀ ਗਈ ਸੀ।"

26ਉੱਥੇ, ਸਰਹੱਦ ਉੱਤਰ ਵੱਲ ਮੁੜਦੀ ਸੀ ਅਤੇ ਏਨ ਸ਼ਮਸ਼ ਨੂੰ ਚਲੀ ਗਈ ਸੀ। ਸਰਹੱਦ ਗਲੀਲੋਥ ਤੱਕ ਜਾਰੀ ਰਹਿੰਦੀ ਸੀ। (ਗਲੀਲੋਥ ਪਹਾੜਾਂ ਵਿੱਚ ਅੱਦੂਮੀਮ ਦੱਰ੍ਰੇ ਦੇ ਨੇੜੇ ਹੈ।) ਸਰਹੱਦ ਹੇਠਾਂ ਵੱਲ ਵੱਡੇ ਪੱਥਰ ਤੱਕ ਚਲੀ ਗਈ ਸੀ ਜਿਸਦਾ ਨਾਮ ਰਊਬੇਨ ਦੇ ਪੁੱਤਰ ਬੋਹਨ ਦੇ ਨਾਮ ਉੱਤੇ ਰੱਖਿਆ ਗਿਆ ਸੀ।"
27ਸਰਹੱਦ ਬੈਤ ਅਰਾਬਾਹ ਦੇ ਉੱਤਰੀ ਪਾਸੇ ਤੱਕ ਜਾਰੀ ਰਹਿੰਦੀ ਸੀ। ਫ਼ੇਰ ਸਰਹੱਦ ਹੇਠਾਂ ਯਰਦਨ ਵਾਦੀ ਵੱਲ ਚਲੀ ਗਈ ਸੀ।"
28ਫ਼ੇਰ ਸਰਹੱਦ ਬੈਤ ਹਾਗਲਾਹ ਦੇ ਉੱਤਰੀ ਪਾਸੇ ਤੱਕ ਚਲੀ ਗਈ ਸੀ ਅਤੇ ਡੈਡ ਸੀ ਦੇ ਉੱਤਰੀ ਕੰਢੇ ਉੱਤੇ ਖ਼ਤਮ ਹੁੰਦੀ ਸੀ। ਇੱਥੇ ਹੀ ਯਰਦਨ ਨਦੀ ਸਾਗਰ ਵਿੱਚ ਡਿੱਗਦੀ ਸੀ। ਇਹ ਦੱਖਣੀ ਸਰਹੱਦ ਸੀ।"
29ਯਰਦਨ ਨਦੀ ਪੂਰਬੀ ਸਰਹੱਦ ਸੀ। ਇਸ ਤਰ੍ਹਾਂ ਉਹ ਧਰਤੀ ਸੀ ਜਿਹੜੀ ਬਿਨਯਾਮੀਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ। ਸਾਰੇ ਪਾਸਿਆਂ ਦੀਆਂ ਸਰਹੱਦਾਂ ਇਹ ਹਨ:"
30ਹਰ ਪਰਿਵਾਰ ਨੂੰ ਆਪਣੀ ਧਰਤੀ ਮਿਲੀ ਸੀ। ਉਨ੍ਹਾਂ ਦੇ ਸ਼ਹਿਰ ਇਹ ਹਨ:"

31ਬੈਤ ਅਰਾਬਾਹ, ਸਮਾਰਯਿਮ, ਬੈਤਏਲ,"
32ਅੱਵੀਮ, ਪਾਰਾਹ, ਅਫ਼ਰਾਹ,"
33ਕਫ਼ਰ-ਅੰਮੋਨੀ, ਆਫ਼ਨੀ ਅਤੇ ਗਾਬਾ। ਉੱਥੇ 12 ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।"
You have read Joshua 13
33 verses