1ਫ਼ੇਰ ਸਰਹੱਦ ਪੂਰਬ ਵੱਲ ਮੁੜਦੀ ਸੀ। ਇਹ ਸ਼ਹਿਰ ਤੋਂ ਕਿਸਲੋਥ ਤਾਬੋਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਅੱਗੇ ਦਾਬਰਥ ਅਤੇ ਯਾਫ਼ੀਆਂ ਤੱਕ ਚਲੀ ਗਈ ਸੀ।"
2ਫ਼ੇਰ ਸਰਹੱਦ ਗਿੱਤਾ ਹੇਫ਼ਰ ਅਤੇ ਇੱਤਾਕਾਸੀਨ ਤੱਕ ਪੂਰਬ ਵੱਲ ਨੂੰ ਚਲੀ ਜਾਂਦੀ ਸੀ। ਸਰਹੱਦ ਰਿਂਮੋਨ ਤੇ ਖਤਮ ਹੁੰਦੀ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਨੇਆਹ ਵੱਲ ਜਾਂਦੀ ਸੀ।"
3ਨੇਆਹ ਉੱਤੇ ਸਰਹੱਦ ਫ਼ੇਰ ਮੁੜ ਜਾਂਦੀ ਸੀ ਅਤੇ ਉੱਤਰ ਵੱਲ ਹਨਾਥੋਨ ਨੂੰ ਜਾਂਦੀ ਸੀ ਅਤੇ ਯਿੱਫ਼ਤਰ ਏਲ ਦੀ ਵਾਦੀ ਤੱਕ ਜਾਂਦੀ ਰਹਿੰਦੀ ਸੀ।"
4ਇਸ ਸਰਹੱਦ ਦੇ ਅੰਦਰ ਕੱਟਾਥ, ਨਹਲਾਲ, ਸ਼ਿਮਰੋਨ, ਯਿਦਲਾਹ ਅਤੇ ਬੈਤਲਹਮ ਦੇ ਸ਼ਹਿਰ ਆ ਜਾਂਦੇ ਸਨ। ਕੁੱਲ ਮਿਲਾ ਕੇ, ਇੱਥੇ ਬਾਰਾਂ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"
5ਇਸ ਤਰ੍ਹਾਂ ਇਹ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ ਜਿਹੜੇ ਜ਼ਬੂਲੁਨ ਨੂੰ ਦਿੱਤੇ ਗਏ ਸਨ। ਜ਼ਬੂਲੁਨ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।"

6ਯਿੱਸਾਕਾਰ ਲਈ ਧਰਤੀ ਧਰਤੀ ਦਾ ਚੌਥਾ ਹਿੱਸਾ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਇਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।"
7ਜਿਹੜੀ ਧਰਤੀ ਇਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਉਹ ਇਹ ਸੀ: ਯਿਜ਼ਰਾਏਲ, ਕਸੂਲੋਥ, ਸੂਨੇਮ,"
8ਹਫ਼ਾਰਈਮ, ਸ਼ੀਓਨ, ਅਨਾਹਰਾਥ,"
9ਰੰਬੀਥ, ਕਿਸ਼ਯੋਨ, ਆਬਸ,"
10ਰਮਥ, ਏਨ ਗਨੀਮ, ਏਨ ਹੱਦਦ ਅਤੇ ਬੈਤ ਪੱਸੇਸ।"

11ਉਨ੍ਹਾਂ ਦੀ ਧਰਤੀ ਦੀ ਸਰਹੱਦ, ਤਾਬੋਰ, ਸਾਹਸੀਮਾਹ ਅਤੇ ਬੈਤ ਸ਼ਮਸ਼ ਨੂੰ ਛੂੰਹਦੀ ਸੀ। ਸਰਹੱਦ ਯਰਦਨ ਨਦੀ ਉੱਤੇ ਮੁੱਕਦੀ ਸੀ। ਕੁੱਲ ਮਿਲਾ ਕੇ ਇੱਥੇ 16 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਖੇਤ ਸਨ।"
12ਇਹ ਸ਼ਹਿਰ ਅਤੇ ਕਸਬੇ ਉਸ ਧਰਤੀ ਦਾ ਹਿੱਸਾ ਸਨ ਜਿਹੜੀ ਯਿੱਸਾਕਾਰ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ ਸੀ! ਪਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।"
13ਆਸ਼ੇਰ ਲਈ ਧਰਤੀ ਧਰਤੀ ਦਾ ਪੰਜਵਾਂ ਹਿੱਸਾ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ। ਉਹ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।"
14ਉਸ ਪਰਿਵਾਰ-ਸਮੂਹ ਨੂੰ ਦਿੱਤੀ ਗਈ ਧਰਤੀ ਇਹ ਸੀ: ਹਲਕਥ, ਹਲੀ, ਬਟਨ, ਅਕਸ਼ਾਫ਼,"
15ਅਲੀਮਲਕ, ਅਮਾਦ ਅਤੇ ਮਿਸ਼ਾਲ। ਪੱਛਮੀ ਸਰਹੱਦ ਕਰਮਲ ਪਰਬਤ ਅਤੇ ਸ਼ੀਹੋਰ ਲਿਬਨਾਥ ਤੱਕ ਚਲੀ ਗਈ ਸੀ।"

16ਫ਼ੇਰ ਸਰਹੱਦ ਪੂਰਬ ਵੱਲ ਮੁੜ ਗਈ ਸੀ। ਸਰਹੱਦ ਬੈਤ ਦਾਗੋਨ ਨੂੰ ਜਾਂਦੀ ਸੀ ਸਰਹੱਦ ਜ਼ਬੂਲੁਨ ਅਤੇ ਯਿੱਫ਼ਤਾਏਲ ਦੀ ਵਾਦੀ ਨੂੰ ਛੂੰਹਦੀ ਸੀ। ਫ਼ੇਰ ਸਰਹੱਦ ਉੱਤਰ ਵੱਲ ਬੈਤ ਏਮਕ ਨਈਏਲ ਤੱਕ ਜਾਂਦੀ ਸੀ। ਸਰਹੱਦ ਕਬੂਲ ਦੇ ਉੱਤਰ ਵੱਲੋਂ ਲੰਘਦੀ ਸੀ।"
17ਫ਼ੇਰ ਸਰਹੱਦ ਅਬਰੋਨ, ਰਹੋਬ, ਹੰਮੋਨ ਅਤੇ ਕਾਨਾਹ ਨੂੰ ਜਾਂਦੀ ਸੀ। ਸਰਹੱਦ ਵਡੇਰੇ ਸੀਦੋਨ ਇਲਾਕੇ ਵੱਲ ਚਲੀ ਗਈ ਸੀ।"
18ਫ਼ੇਰ ਸਰਹੱਦ ਵਾਪਸ ਦੱਖਣ ਵੱਲ ਰਾਮਾਹ ਨੂੰ ਜਾਂਦੀ ਸੀ। ਸਰਹੱਦ ਟਾਰੇ ਦੇ ਮਜ਼ਬੂਤ ਸ਼ਹਿਰ ਤੱਕ ਚਲੀ ਗਈ ਸੀ। ਫ਼ੇਰ ਸਰਹੱਦ ਮੁੜ ਜਾਂਦੀ ਸੀ ਅਤੇ ਹੋਸਾਹ ਨੂੰ ਜਾਂਦੀ ਸੀ। ਸਰਹੱਦ ਅਕਜ਼ੀਬ,"
19ਉੱਮਾਹ, ਅਫ਼ੇਕ ਅਤੇ ਰਹੋਬ ਨੇੜੇ ਸਮੁੰਦਰ ਕੰਢੇ ਜਾਕੇ ਮੁਕਦੀ ਸੀ। ਕੁੱਲ ਮਿਲਾ ਕੇ ਇੱਥੇ 22 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"
20ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਆਸ਼ੇਰ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ ਸੀ।"

21ਨਫ਼ਤਾਲੀ ਲਈ ਧਰਤੀ ਧਰਤੀ ਦਾ ਛੇਵਾਂ ਹਿੱਸਾ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤਾ ਗਿਆ ਸੀ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।"
22ਉਨ੍ਹਾਂ ਦੀ ਧਰਤੀ ਦੀ ਸਰਹੱਦ ਸਆਨੰਨੀਮ ਨੇੜੇ ਇੱਕ ਵੱਡੇ ਰੁੱਖ ਤੋਂ ਸ਼ੁਰੂ ਹੁੰਦੀ ਸੀ। ਇਹ ਹਲਫ਼ ਦੇ ਨੇੜੇ ਹੈ। ਫ਼ੇਰ ਸਰਹੱਦ ਅਦਾਮੀ ਨਕਬ ਅਤੇ ਯਬਨਏਲ ਵਿੱਚੋਂ ਲੰਘਦੀ ਸੀ। ਸਰਹੱਦ ਲੱਕੂਮ ਤੱਕ ਜਾਰੀ ਰਹਿੰਦੀ ਸੀ ਅਤੇ ਯਰਦਨ ਨਦੀ ਤੇ ਆਕੇ ਮੁੱਕਦੀ ਸੀ।"
23ਫ਼ੇਰ ਸਰਹੱਦ ਅਜ਼ਨੋਥ ਤਾਬੋਰ ਵਿੱਚੋਂ ਹੁੰਦੀ ਹੋਈ ਪੱਛਮ ਵੱਲ ਚਲੀ ਗਈ ਸੀ। ਸਰਹੱਦ ਹੁੱਕੋਕ ਉੱਤੇ ਆਕੇ ਰੁਕ ਜਾਂਦੀ ਸੀ। ਦੱਖਣੀ ਸਰਹੱਦ ਜ਼ਬੂਲੁਨ ਨੂੰ ਛੂੰਹਦੀ ਸੀ ਅਤੇ ਪੱਛਮੀ ਸਰਹੱਦ ਆਸ਼ੇਰ ਨੂੰ ਛੂੰਹਦੀ ਸੀ। ਸਰਹੱਦ ਪੂਰਬ ਵੱਲ ਯਰਦਨ ਨਦੀ ਕੰਢੇ ਯਹੂਦਾਹ ਨੂੰ ਜਾਂਦੀ ਸੀ।"
24ਇਨ੍ਹਾਂ ਸਰਹੱਦਾਂ ਦੇ ਅੰਦਰ ਕੁਝ ਬਹੁਤ ਮਜ਼ਬੂਤ ਸ਼ਹਿਰ ਸਨ। ਉਹ ਸ਼ਹਿਰ ਸਨ ਸਿੱਦੀਮ, ਸੇਰ, ਹੰਮਥ, ਰਕੱਥ, ਕਿੰਨਾਰਥ,"
25ਅਦਾਮਾਹ, ਰਾਮਾਹ, ਹਾਸੋਰ"

26ਕਦਸ਼, ਅੰਦਰਈ, ਏਨ ਹਾਸੋਰ,"
27ਯਿਰੋਨ, ਮਿਗਦਲਏਲ, ਹਾਰੇਮ, ਬੈਤ ਅਨਾਥ ਅਤੇ ਬੈਤ ਸ਼ਮਸ਼। ਕੁੱਲ ਮਿਲਾ ਕੇ 19 ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।"
28ਇਹ ਸ਼ਹਿਰ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਨਫ਼ਤਾਲੀ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ ਸਨ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪੋ-ਆਪਣਾ ਹਿੱਸਾ ਮਿਲਿਆ।"
29ਦਾਨ ਲਈ ਧਰਤੀ ਫ਼ੇਰ ਧਰਤੀ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੀ ਗਈ। ਉਸ ਪਰਿਵਾਰ-ਸਮੂਹ ਦੇ ਹਰ ਪਰਿਵਾਰ ਨੂੰ ਧਰਤੀ ਦਾ ਆਪਣਾ ਹਿੱਸਾ ਮਿਲਿਆ।"
30ਉਨ੍ਹਾਂ ਨੂੰ ਦਿੱਤੀ ਗਈ ਧਰਤੀ ਇਹ ਸੀ: ਸਾਰਾਹ, ਅਸ਼ਤਾਓਲ, ਇਰਸ਼ਮਸ਼,"

31ਸ਼ਆਲੱਬੀਨ, ਅਯਾਲੋਨ, ਯਿਥਲਾਹ,"
32ਏਲੋਨ, ਤਿਮਨਾਥਾਹ, ਅਕਰੋਨ,"
33ਅਲਤਕੇਹ, ਗਿਬਥੋਨ, ਬਆਲਾਥ,"
34ਯਿਹੁਦ, ਬਨੇ-ਬਰਕ, ਗਾਥ ਰਿੰਮੋਨ,"
35ਮੇ ਯਰਕੋਨ, ਅਤੇ ਯਾਫ਼ੋ ਦੇ ਨੇੜੇ ਦਾ ਇਲਾਕਾ।"

36ਪਰ ਦਾਨ ਪਰਿਵਾਰ-ਸਮੂਹ ਦੇ ਸਦੱਸਾਂ ਨੇ ਆਪਣੀ ਧਰਤੀ ਗੁਆ ਲਈ। ਉੱਥੇ ਤਾਕਤਵਰ ਦੁਸ਼ਮਨ ਸਨ ਅਤੇ ਦਾਨ ਦੇ ਲੋਕ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਨਹੀਂ ਸੱਕਦੇ ਸਨ। ਇਸ ਲਈ ਉਹ ਇਸਰਾਏਲ ਦੇ ਉੱਤਰੀ ਹਿੱਸੇ ਵੱਲ ਗਏ ਅਤੇ ਲਾਈਸ਼ ਦੇ ਖਿਲਾਫ਼ ਲੜੇ ਉਨ੍ਹਾਂ ਨੇ ਲਾਈਸ਼ ਨੂੰ ਹਰਾ ਦਿੱਤਾ ਅਤੇ ਉੱਥੇ ਰਹਿੰਦੇ ਲੋਕਾਂ ਨੂੰ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਜਗ਼੍ਹਾ ਦਾ ਨਾਮ ਦਾਨ ਰੱਖ ਦਿੱਤਾ ਕਿਉਂਕਿ ਇਹ ਉਨ੍ਹਾਂ ਦੇ ਪੁਰਖਿਆਂ ਦੇ ਪਰਿਵਾਰ ਦਾ ਨਾਮ ਸੀ।"
37ਇਹ ਸਾਰੇ ਸ਼ਹਿਰ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦਾਨ ਦੇ ਪਰਿਵਾਰ-ਸਮੂਹ ਨੂੰ ਦਿੱਤੇ ਗਏ। ਹਰ ਪਰਿਵਾਰ ਨੂੰ ਧਰਤੀ ਵਿੱਚੋਂ ਆਪਣਾ ਹਿੱਸਾ ਮਿਲਿਆ।"
38ਯਹੋਸ਼ੁਆ ਲਈ ਧਰਤੀ ਇਸ ਤਰ੍ਹਾਂ ਆਗੂਆਂ ਨੇ ਧਰਤੀ ਨੂੰ ਵੰਡਣ ਅਤੇ ਇਸ ਨੂੰ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦੇਣ ਦਾ ਕੰਮ ਮੁਕਾ ਲਿਆ। ਸਾਰਾ ਕੰਮ ਮੁਕਾ ਲੈਣ ਤੋਂ ਬਾਦ ਇਸਰਾਏਲ ਦੇ ਲੋਕਾਂ ਨੇ ਨੂਨ ਦੇ ਪੁੱਤਰ ਯਹੋਸ਼ੁਆ ਨੂੰ ਵੀ ਧਰਤੀ ਦਾ ਕੁਝ ਹਿੱਸਾ ਦੇਣ ਦਾ ਨਿਆਂ ਕੀਤਾ। ਇਹ ਉਹ ਧਰਤੀ ਸੀ ਜਿਸਦਾ ਉਸ ਦੇ ਲਈ ਇਕਰਾਰ ਕੀਤਾ ਗਿਆ ਸੀ।"
39ਯਹੋਵਾਹ ਨੇ ਆਦੇਸ਼ ਦਿੱਤਾ ਸੀ ਕਿ ਉਸ ਨੂੰ ਇਹ ਧਰਤੀ ਮਿਲੇ। ਇਸ ਲਈ ਉਨ੍ਹਾਂ ਨੇ ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥਾਹ ਸਰਹ ਦਾ ਕਸਬਾ ਯਹੋਸ਼ੁਆ ਨੂੰ ਦਿੱਤਾ। ਇਹ ਉਹੀ ਕਸਬਾ ਸੀ ਜਿਸ ਬਾਰੇ ਯਹੋਸ਼ੁਆ ਨੇ ਆਖਿਆ ਸੀ ਕਿ ਉਹ ਇਸ ਨੂੰ ਲੈਣ ਚਾਹੁੰਦਾ ਹੈ ਇਸ ਲਈ ਯਹੋਸ਼ੁਆ ਨੇ ਕਸਬੇ ਨੂੰ ਵੱਧੇਰੇ ਮਜ਼ਬੂਤ ਬਣਾਇਆ ਅਤੇ ਉੱਥੇ ਰਹਿਣ ਲੱਗਾ।"
40ਇਸ ਤਰ੍ਹਾਂ ਇਹ ਸਾਰੀਆਂ ਧਰਤੀਆਂ ਇਸਰਾਏਲ ਦੇ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦਿੱਤੀਆਂ ਗਈਆਂ। ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ ਅਤੇ ਹਰੇਕ ਪਰਿਵਾਰ-ਸਮੂਹ ਦੇ ਸਾਰੇ ਆਗੂ ਧਰਤੀ ਵੰਡਣ ਲਈ ਸ਼ੀਲੋਹ ਵਿਖੇ ਇਕੱਠੇ ਹੋਏ। ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਯਹੋਵਾਹ ਦੇ ਸਾਹਮਣੇ ਇਕੱਠੇ ਹੋਏ। ਇਸ ਤਰ੍ਹਾਂ ਉਨ੍ਹਾਂ ਨੇ ਧਰਤੀ ਵੰਡਣ ਦਾ ਕੰਮ ਮੁਕਾਇਆ।"

41ਸੁਰੱਖਿਆ ਦੇ ਸ਼ਹਿਰ ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ:"
42“ਆਪਣੇ ਲਈ ਸੁਰੱਖਿਆ ਦੇ ਸ਼ਹਿਰ ਚੁਣੋ ਜਿਨ੍ਹਾਂ ਬਾਰੇ ਮੈਂ ਮੂਸਾ ਰਾਹੀਂ ਤੇਰੇ ਨਾਲ ਬੋਲਿਆ ਸੀ।"
43ਜੇ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਮਾਰ ਦਿੰਦਾ ਹੈ, ਪਰ ਇਹ ਇੱਕ ਦੁਰਘਟਨਾ ਹੀ ਹੈ, ਅਤੇ ਉਸ ਨੇ ਉਸ ਬੰਦੇ ਨੂੰ ਮਾਰਨਾ ਨਹੀਂ ਸੀ ਚਾਹਿਆ, ਤਾਂ ਉਹ ਉਨ੍ਹਾਂ ਰਿਸ਼ਤੇਦਾਰਾਂ ਤੋਂ ਛੁਪਣ ਲਈ, ਸੁਰੱਖਿਅਤ ਸ਼ਹਿਰ ਵਿੱਚ ਜਾ ਸੱਕਦਾ ਹੈ, ਜਿਹੜੇ ਉਸ ਨੂੰ ਮਾਰਨਾ ਚਾਹੁੰਦੇ ਸਨ।"
44“ਉਸ ਬੰਦੇ ਨੂੰ ਇਹ ਗੱਲ ਅਵੱਸ਼ ਕਰਨੀ ਚਾਹੀਦੀ ਹੈ। ਜਦੋਂ ਉਹ ਭੱਜ ਕੇ ਉਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਜਾਵੇ ਤਾਂ ਉਸ ਨੂੰ ਸ਼ਹਿਰ ਦੇ ਪ੍ਰਵੇਸ਼ ਉੱਤੇ ਜ਼ਰੂਰ ਖੜ੍ਹਾ ਹੋ ਜਾਣਾ ਚਾਹੀਦਾ ਹੈ। ਉਸ ਨੂੰ ਦਰਵਾਜ਼ੇ ਉੱਤੇ ਖਲੋ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੇ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਵਾਪਰਿਆ ਸੀ। ਫ਼ੇਰ ਆਗੂ ਉਸ ਨੂੰ ਸ਼ਹਿਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇ ਸੱਕਦੇ ਹਨ। ਉਹ ਉਸ ਨੂੰ ਆਪਣੇ ਵਿੱਚਕਾਰ ਰਹਿਣ ਦੀ ਜਗ਼੍ਹਾ ਦੇਣਗੇ।"
45ਪਰ ਜੇਕਰ ਬਦਲੇ ਦੀ ਝਾਕ ਰੱਖਣ ਵਾਲਾ ਆਦਮੀ ਸ਼ਹਿਰ ਅੰਦਰ ਉਸਦਾ ਪਿੱਛਾ ਕਰਦਾ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ, ਉਸ ਨੂੰ ਉਸ ਵਿਅਕਤੀ ਦੇ ਹਵਾਲੇ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਨੇ ਦੁਰਘਟਨਾ ਵਸ਼ ਅਤੇ ਬਿਨਾ ਕਿਸੇ ਬੁਰੇ ਮੰਤਵ ਤੋਂ ਕਿਸੇ ਨੂੰ ਮਾਰਿਆ ਹੈ।"

46ਉਸ ਬੰਦੇ ਨੂੰ ਉਦੋਂ ਤੀਕ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਉਸ ਸ਼ਹਿਰ ਦੀ ਕਚਿਹਰੀ ਵਿੱਚ ਉਸ ਬਾਰੇ ਨਿਆਂ ਨਾ ਕੀਤਾ ਜਾਵੇ। ਅਤੇ ਉਸ ਨੂੰ ਉਸ ਸ਼ਹਿਰ ਵਿੱਚ ਉਦੋਂ ਤੱਕ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਪ੍ਰਧਾਨ ਜਾਜਕ ਮਰ ਨਹੀਂ ਜਾਂਦਾ। ਫ਼ੇਰ ਉਹ ਆਪਸ ਆਪਣੇ ਘਰ ਆਪਣੇ ਉਸ ਸ਼ਹਿਰਾਂ ਵਿੱਚ ਜਾ ਸੱਕਦਾ ਹੈ ਜਿੱਥੇ ਉਹ ਭੱਜ ਕੇ ਆਇਆ ਸੀ।”"
47ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।"
48ਰਊਬੇਨ ਦੀ ਧਰਤੀ ਉੱਤੇ ਮਾਰੂਥਲ ਦੇ ਇਲਾਕੇ ਵਿੱਚ ਯਰੀਹੋ ਦੇ ਸਾਹਮਣੇ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦਾ, ਬਸਰ; ਗਾਦ ਦੀ ਧਰਤੀ ਉੱਤੇ, ਗਿਲਆਦ ਵਿੱਚਲਾ ਰਾਮੋਥ; ਮਨੱਸ਼ਹ ਦੀ ਧਰਤੀ ਉੱਤੇ, ਬਾਸ਼ਾਨ ਵਿੱਚਲਾ ਗੋਲਨ।"
49ਕੋਈ ਵੀ ਇਸਰਾਏਲੀ ਜਾਂ ਉਨ੍ਹਾਂ ਦੇ ਵਿੱਚਕਾਰ ਰਹਿਣ ਵਾਲਾ ਉਹ ਵਿਦੇਸ਼ੀ ਜਿਸਨੇ ਦੁਰਘਟਨਾ ਵਸ਼ ਕਿਸੇ ਬੰਦੇ ਨੂੰ ਮਾਰ ਦਿੱਤਾ ਸੀ, ਉਸ ਨੂੰ ਇਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵੱਲ ਭੱਜ ਜਾਣ ਦੀ ਇਜਾਜ਼ਤ ਸੀ। ਫ਼ੇਰ ਉਹ ਬੰਦਾ ਉੱਥੇ ਸੁਰੱਖਿਅਤ ਹੋ ਸੱਕਦਾ ਸੀ ਅਤੇ ਕਿਸੇ ਅਜਿਹੇ ਬੰਦੇ ਵੱਲੋਂ ਮਾਰਿਆ ਨਹੀਂ ਜਾ ਸੱਕਦਾ ਸੀ ਜਿਹੜਾ ਉਸਦਾ ਪਿੱਛਾ ਕਰ ਰਿਹਾ ਹੋਵੇ! ਉਸ ਬੰਦੇ ਬਾਰੇ ਸ਼ਹਿਰ ਦੀ ਕਚਿਹਰੀ ਵਿੱਚ ਨਿਆਂ ਹੋਣਾ ਸੀ।"
50ਲੇਵੀਆਂ ਅਤੇ ਜਾਜਕਾਂ ਲਈ ਸ਼ਹਿਰ ਲੇਵੀ ਪਰਿਵਾਰ-ਸਮੂਹ ਦੇ ਸ਼ਾਸਕ, ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਹੋਰਨਾ ਪਰਿਵਾਰ-ਸਮੂਹਾਂ ਦੇ ਆਗੂਆਂ ਕੋਲ ਗੱਲ ਕਰਨ ਲਈ ਗਏ।"

51ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”"
52ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਇਸ ਆਦੇਸ਼ ਨੂੰ ਮੰਨਿਆ। ਉਨ੍ਹਾਂ ਨੇ ਲੇਵੀ ਲੋਕਾਂ ਨੂੰ ਇਹ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਆਲੇ-ਦੁਆਲੇ ਦੇ ਖੇਤ ਦਿੱਤੇ:"
53ਕਹਾਥ ਪਰਿਵਾਰ ਵਾਲੇ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਜਾਜਕ ਹਾਰੂਨ ਦੇ ਉੱਤਰਾਧਿਕਾਰੀ ਸਨ। ਕਹਾਥ ਪਰਿਵਾਰ ਦੇ ਇੱਕ ਹਿੱਸੇ ਨੂੰ, ਉਨ੍ਹਾਂ ਇਲਾਕਿਆਂ ਵਿੱਚ 13 ਕਸਬੇ ਦਿੱਤੇ ਗਏ, ਜਿਹੜੇ ਯਹੂਦਾਹ, ਸ਼ਿਮਓਨ ਅਤੇ ਬਿਨਯਾਮੀਨ ਦੀ ਮਾਲਕੀ ਹੇਠਾਂ ਸਨ।"
54ਹੋਰਨਾ ਕਹਾਥ ਪਰਿਵਾਰਾਂ ਨੂੰ ਦਸ ਕਸਬੇ ਉਨ੍ਹਾਂ ਇਲਾਕਿਆਂ ਅੰਦਰ ਦਿੱਤੇ ਗਏ ਜਿਹੜੇ ਅਫ਼ਰਾਈਮ, ਦਾਨ ਅਤੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।"
55ਗੇਰਸ਼ੋਨ ਪਰਿਵਾਰ ਦੇ ਲੋਕਾਂ ਨੂੰ 13 ਕਸਬੇ ਦਿੱਤੇ ਗਏ। ਇਹ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਸਨ ਜਿਹੜੇ ਯਿੱਸਾਕਾਰ, ਆਸ਼ੇਰ, ਨਫ਼ਤਾਲੀ ਅਤੇ ਬਾਸ਼ਾਨ ਵਿੱਚਲੇ ਅੱਧੇ ਮਨੱਸ਼ਹ ਦੀ ਮਾਲਕੀ ਹੇਠਾਂ ਸਨ।"

56ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।"
57ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਲੇਵੀ ਲੋਕਾਂ ਨੂੰ, ਜਿਵੇਂ ਕਿ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ, ਇਹ ਕਸਬੇ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਦੇ ਦਿੱਤੇ।"
58ਉਨ੍ਹਾਂ ਕਸਬਿਆਂ ਦੇ ਨਾਮ, ਜਿਹੜੇ ਯਹੂਦਾਹ ਅਤੇ ਸ਼ਿਮਓਨ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ, ਇਹ ਹਨ।"
59ਕਸਬਿਆਂ ਦੀ ਚੋਣ ਕਰਨ ਦਾ ਪਹਿਲਾ ਹੱਕ ਕਹਾਥ ਪਰਿਆਰ ਦੇ ਲੇਵੀਆਂ ਨੂੰ ਦਿੱਤਾ ਗਿਆ।"
60ਉਨ੍ਹਾਂ ਨੇ ਉਨ੍ਹਾਂ ਨੂੰ ਕਿਰਯਥ ਅਰਬਾ ਦਿੱਤਾ (ਇਹ ਹਬਰੋਨ ਹੈ। ਇਸਦਾ ਨਾਮ ਅਰਬਾ ਨਾਮ ਦੇ ਆਦਮੀ ਉੱਤੇ ਰੱਖਿਆ ਗਿਆ ਸੀ। ਅਰਬਾ ਅਨੋਕ ਦਾ ਪਿਉ ਸੀ।) ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਕਸਬੇ ਦੇ ਨਜ਼ਦੀਕ ਕੁਝ ਧਰਤੀ ਵੀ ਦੇ ਦਿੱਤੀ।"

61ਪਰ ਕਿਰਯਥ ਅਰਬਾ ਸ਼ਹਿਰ ਦੇ ਆਲੇ-ਦੁਆਲੇ ਦੇ ਛੋਟੇ ਕਸਬੇ ਅਤੇ ਖੇਤ ਯਫ਼ੁੰਨਾਹ ਦੇ ਪੁੱਤਰ ਕਾਲੇਬ ਦੀ ਮਾਲਕੀ ਹੇਠਾਂ ਸਨ।"
62ਇਸ ਲਈ ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਹਬਰੋਨ ਸ਼ਹਿਰ ਦੇ ਦਿੱਤਾ। (ਹਬਰੋਨ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਲਬਾਨੋਨ,"
63ਯੱਤਿਰ, ਅਸ਼ਤਮੋਆ,"
You have read Joshua 15
63 verses