1ਹੋਲੋਨ, ਦਬਿਰ, ਹੋਲੋਨ, ਦਬਿਰ,"
2ਆਇਨ, ਯੁੱਤਾਹ ਅਤੇ ਬੈਤ ਸ਼ਮਸ਼ ਦੇ ਕਸਬੇ ਵੀ ਦਿੱਤੇ। ਉਨ੍ਹਾਂ ਨੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਵੀ ਦੇ ਦਿੱਤੀ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ਨੌਂ ਕਸਬੇ ਦਿੱਤੇ।"
3ਉਨ੍ਹਾਂ ਨੇ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਉਹ ਸ਼ਹਿਰ ਵੀ ਦਿੱਤੇ ਜਿਹੜੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਾਂ ਸਨ ਇਹ ਸ਼ਹਿਰ ਸਨ ਗਿਬਓਨ, ਗਬਾ,"
4ਅਨਾਥੋਥ ਅਤੇ ਅਲਮੋਨ ਉਨ੍ਹਾਂ ਨੇ ਉਨ੍ਹਾਂ ਨੂੰ ਇਹ ਚਾਰ ਕਸਬੇ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਇਨ੍ਹਾਂ ਕਸਬਿਆਂ ਦੇ ਨੇੜੇ ਦੀ ਕੁਝ ਧਰਤੀ ਦਿੱਤੀ।"
5ਕੁੱਲ ਮਿਲਾ ਕੇ ਉਨ੍ਹਾਂ ਨੇ ਜਾਜਕਾਂ ਨੂੰ 13 ਕਸਬੇ ਦਿੱਤੇ। (ਸਾਰੇ ਜਾਜਕ ਹਾਰੂਨ ਦੀ ਸੰਤਾਨ ਸਨ।) ਉਨ੍ਹਾਂ ਨੇ ਉਨ੍ਹਾਂ ਨੂੰ ਹਰੇਕ ਕਸਬੇ ਦੇ ਨੇੜੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"

6ਕਹਾਥ ਪਰਿਵਾਰ ਦੇ ਹੋਰਨਾਂ ਲੋਕਾਂ ਨੂੰ ਉਹ ਕਸਬੇ ਦਿੱਤੇ ਗਏ ਜਿਹੜੇ ਅਫ਼ਰਾਈਮ ਦੇ ਪਰਿਵਾਰ-ਸਮੂਹ ਦੀ ਮਾਲਕੀ ਹੇਠਲੇ ਇਲਾਕਿਆਂ ਵਿੱਚ ਸਨ। ਉਨ੍ਹਾਂ ਨੂੰ ਇਹ ਕਸਬੇ ਮਿਲੇ:"
7ਅਫ਼ਰਾਈਮ ਦੇ ਪਹਾੜੀ ਪ੍ਰਦੇਸ਼ ਦਾ ਸ਼ਹਿਰ ਸ਼ਕਮ। (ਸ਼ਕਮ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੂੰ ਗਜ਼ਰ,"
8ਕਿਬਸੈਮ ਅਤੇ ਬੈਤ ਹੋਰੋਨ ਵੀ ਮਿਲੇ। ਕੁੱਲ ਮਿਲਾ ਕੇ ਅਫ਼ਰਾਈਮ ਨੇ ਉਨ੍ਹਾਂ ਨੂੰ ਚਾਰ ਕਸਬੇ, ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਕੁਝ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
9ਦਾਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਅਲਤਕੇਹ ਗਿਬਥੋਨ,"
10ਅੱਯਾਲੋਨ ਅਤੇ ਗਥ ਰਿੰਮੋਨ ਦਿੱਤੇ। ਕੁੱਲ ਮਿਲਾ ਕੇ ਦਾਨ ਨੇ ਉਨ੍ਹਾਂ ਨੂੰ ਚਾਰ ਕਸਬੇ ਅਤੇ ਹਰੇਕ ਕਸਬੇ ਦੇ ਆਲੇ-ਦੁਆਲੇ ਦੀ ਧਰਤੀ, ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।"
You have read Joshua 16
10 verses