Lumina
Joshua

Cities of the Levites

Joshua 21·Punjabi Bible

1ਯਹੂਦਾਹ ਦੇ ਆਦਮੀਆਂ ਨੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਪਣੇ ਭਰਾਵਾਂ ਪਾਸੋਂ ਮਦਦ ਮੰਗੀ। ਯਹੂਦਾਹ ਦੇ ਬੰਦਿਆਂ ਨੇ ਆਖਿਆ, “ਭਰਾਵੋ, ਯਹੋਵਾਹ ਨੇ ਸਾਨੂੰ ਸਾਰਿਆਂ ਨੂੰ ਕੁਝ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਜੇ ਤੁਸੀਂ ਸਾਡੀ ਧਰਤੀ ਲਈ ਸਾਡੇ ਨਾਲ ਆਕੇ ਲੜਨ ਵਿੱਚ ਮਦਦ ਕਰੋਂਗੇ ਤਾਂ ਅਸੀਂ ਤੁਹਾਡੀ ਧਰਤੀ ਲਈ ਤੁਹਾਡੇ ਨਾਲ ਜਾਕੇ ਲੜਨ ਵਿੱਚ ਮਦਦ ਕਰਾਂਗੇ।” ਤਾਂ ਸ਼ਿਮਓਨ ਦੇ ਬੰਦੇ ਯਹੂਦਾਹ ਦੇ ਆਪਣੇ ਭਰਾਵਾਂ ਦੀ ਲੜਾਈ ਵਿੱਚ ਮਦਦ ਕਰਨ ਲਈ ਮੰਨ ਗਏ।"

2ਯਹੋਵਾਹ ਨੇ ਯਹੂਦਾਹ ਦੇ ਬੰਦਿਆਂ ਦੀ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਯਹੂਦਾਹ ਦੇ ਬੰਦਿਆਂ ਨੇ 10,000 ਆਦਮੀ ਬਜ਼ਕ ਸ਼ਹਿਰ ਵਿਖੇ ਮਾਰ ਦਿੱਤੇ।"

3ਬਜ਼ਕ ਸ਼ਹਿਰ ਵਿੱਚ ਯਹੂਦਾਹ ਦੇ ਬੰਦਿਆਂ ਨੇ ਬਜ਼ਕ ਦੇ ਹਾਕਮ ਨੂੰ ਲੱਭ ਲਿਆ ਅਤੇ ਉਸ ਨਾਲ ਲੜਾਈ ਕੀਤੀ। ਯਹੂਦਾਹ ਦੇ ਬੰਦਿਆਂ ਨੇ ਕਨਾਨੀਆਂ ਅਤੇ ਫ਼ਰਿੱਜ਼ੀਆਂ ਨੂੰ ਹਰਾ ਦਿੱਤਾ।"

4ਬਜ਼ਕ ਦੇ ਹਾਕਮ ਨੇ ਬਚ ਨਿਕਲਣ ਦੀ ਕੋਸ਼ਿਸ਼ ਕੀਤੀ ਪਰ ਯਹੂਦਾਹ ਦੇ ਲੋਕਾਂ ਨੇ ਉਸਦਾ ਪਿੱਛਾ ਕੀਤਾ ਅਤੇ ਉਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੇ ਹੱਥਾਂ ਦੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ।"

5ਤਾਂ ਬਜ਼ਕ ਦੇ ਹਾਕਮ ਨੇ ਆਖਿਆ, “ਮੈਂ 70 ਰਾਜਿਆਂ ਦੇ ਹੱਥਾਂ ਦੇ ਅੰਗੂਠੇ ਅਤੇ ਪੈਰਾਂ ਦੇ ਅੰਗੂਠੇ ਵੱਢ ਦਿੱਤੇ ਸਨ। ਅਤੇ ਉਨ੍ਹਾਂ ਰਾਜਿਆਂ ਨੂੰ ਮੇਰੇ ਖਾਣੇ ਦੀ ਮੇਜ਼ ਤੋਂ ਡਿੱਗੇ ਹੋਏ ਭੋਜਨ ਦੇ ਟੁਕੜੇ ਖਾਣੇ ਪੈਂਦੇ ਸਨ। ਹੁਣ ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਰਾਜਿਆਂ ਨਾਲ ਕੀਤੇ ਸਲੂਕ ਦੀ ਸਜ਼ਾ ਦਿੱਤੀ ਹੈ।” ਉਹ ਬਜ਼ਕ ਦੇ ਹਾਕਮ ਨੂੰ ਯਰੂਸ਼ਲਮ ਲੈ ਗਏ ਅਤੇ ਉਹ ਉੱਥੇ ਮਰ ਗਿਆ।"

Joshua 21 illustration - Joshua Chapter 21

6ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਵਿਰੁੱਧ ਲੜਾਈ ਕੀਤੀ ਅਤੇ ਉਸ ਉੱਤੇ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਯਰੂਸ਼ਲਮ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਉਨ੍ਹਾਂ ਨੇ ਸ਼ਹਿਰ ਨੂੰ ਸਾੜ ਦਿੱਤਾ।"

7ਫ਼ੇਰ ਯਹੂਦਾਹ ਦੇ ਲੋਕ ਕਨਾਨੀਆਂ ਦੇ ਖਿਲਾਫ਼ ਲੜਨ ਲਈ ਹੇਠਾਂ ਵੱਲ ਨੂੰ ਗਏ ਜਿਹੜੇ ਨੇਜੇਵ ਵਿੱਚ, ਪਹਾੜੀ ਪ੍ਰਦੇਸ਼ ਵਿੱਚ ਅਤੇ ਸਮੁੰਦਰੀ ਤੱਟ ਦੇ ਇਲਾਕੇ ਵਿੱਚ ਰਹਿੰਦੇ ਸਨ।"

8ਯਹੂਦਾਹ ਦੇ ਬੰਦੇ ਉਨ੍ਹਾਂ ਕਨਾਨੀ ਲੋਕਾਂ ਨਾਲ ਲੜਨ ਲਈ ਗਏ ਜਿਹੜੇ ਹਬਰੋਨ ਸ਼ਹਿਰ ਵਿੱਚ ਰਹਿੰਦੇ ਸਨ। (ਹਬਰੋਨ ਦਾ ਨਾਮ ਕਿਰਯਥ ਅਰਬਾ ਸੀ।) ਯਹੂਦਾਹ ਦੇ ਬੰਦਿਆਂ ਨੇ ਸ਼ੇਸ਼ਈ, ਅਹੀਮਾਨ ਅਤੇ ਤਲਮਈ ਨਾਮ ਦੇ ਬੰਦਿਆਂ ਨੂੰ ਹਰਾਇਆ।"

9ਕਾਲੇਬ ਅਤੇ ਉਸਦੀ ਧੀ ਯਹੂਦਾਹ ਦੇ ਲੋਕ ਉੱਥੋਂ ਤੁਰ ਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚੱਲੇ ਗਏ। ਪਿੱਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ।"

10ਇਸਤੋਂ ਪਹਿਲਾਂ ਕਿ ਯਹੂਦਾਹ ਦੇ ਬੰਦੇ ਲੜਾਈ ਸ਼ੁਰੂ ਕਰਦੇ, ਕਾਲੇਬ ਨੇ ਆਦਮੀਆਂ ਨਾਲ ਇੱਕ ਇਕਰਾਰ ਕੀਤਾ। ਕਾਲੇਬ ਨੇ ਆਖਿਆ, “ਮੈਂ ਕਿਰਯਥ ਸੇਫ਼ਰ ਉੱਤੇ ਹਮਲਾ ਕਰਨਾ ਚਾਹੁੰਦਾ ਹਾਂ। ਮੈਂ ਆਪਣੀ ਧੀ ਅਕਸਾਹ ਦਾ ਸਾਕ ਉਸ ਆਦਮੀ ਨੂੰ ਦੇ ਦਿਆਂਗਾ ਜਿਹੜਾ ਉਸ ਸ਼ਹਿਰ ਉੱਤੇ ਹਮਲਾ ਕਰਕੇ ਉਸ ਉੱਤੇ ਕਬਜ਼ਾ ਕਰ ਲਵੇਗਾ। ਮੈਂ ਉਸ ਆਦਮੀ ਨਾਲ ਆਪਣੀ ਧੀ ਨੂੰ ਵਿਆਹ ਦਿਆਂਗਾ।”"

Joshua 21 illustration - Joshua Chapter 21

11ਕਾਲੇਬ ਦਾ ਇੱਕ ਛੋਟਾ ਭਰਾ ਕਨਜ਼ ਸੀ। ਕਨਜ਼ ਦਾ ਇੱਕ ਲੜਕਾ ਸੀ ਅਥਨੀਏਲ। ਅਥਨੀਏਲ ਨੇ ਕਿਰਯਥ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸ ਲਈ ਕਾਲੇਬ ਨੇ ਅਥਨੀਏਲ ਨਾਲ ਆਪਣੀ ਧੀ ਅਕਸਾਹ ਦਾ ਵਿਆਹ ਕਰ ਦਿੱਤਾ।"

12ਅਕਸਾਹ ਅਥਨੀਏਲ ਦੇ ਨਾਲ ਰਹਿਣ ਲਈ ਚਲੀ ਗਈ। ਅਥਨੀਏਲ ਨੇ ਅਕਸਾਹ ਨੂੰ ਆਪਣੇ ਪਿਤਾ ਪਾਸੋਂ ਕੁਝ ਜ਼ਮੀਨ ਮੰਗਣ ਲਈ ਕਿਹਾ। ਅਕਸਾਹ ਆਪਣੇ ਪਿਤਾ ਨੂੰ ਮਿਲਣ ਗਈ ਜਦੋਂ ਉਹ ਆਪਣੇ ਖੋਤੇ ਤੋਂ ਉੱਤਰੀ, ਤਾਂ ਕਾਲੇਬ ਨੇ ਪੁੱਛਿਆ, “ਕੀ ਹੋਇਆ?”"

13ਅਕਸਾਹ ਨੇ ਕਾਲੇਬ ਨੂੰ ਜਵਾਬ ਦਿੱਤਾ, “ਮੈਨੂੰ ਅਸੀਸ ਦੇਹ। ਤੂੰ ਮੈਨੂੰ ਨੇਜ਼ੇਵ ਵਿੱਚ ਮਾਰੂ ਜ਼ਮੀਨ ਦਿੱਤੀ ਹੈ। ਕਿਰਪਾ ਕਰਕੇ ਮੈਨੂੰ ਕੁਝ ਜ਼ਮੀਨ ਦੇਹ ਜਿਸ ਵਿੱਚ ਪਾਣੀ ਹੋਵੇ।” ਇਸ ਲਈ ਕਾਲੇਬ ਨੇ ਉਸ ਨੂੰ ਜ਼ਮੀਨ ਵਿੱਚ ਪਾਣੀ ਦੇ ਉੱਪਰ ਅਤੇ ਹੇਠਲੇ ਤਲਾਅ ਦੇ ਦਿੱਤਾ।"

14ਕੇਨੀ ਲੋਕਾਂ ਨੇ ਖਜ਼ੂਰਾਂ ਦਾ ਸ਼ਹਿਰ (ਯਰੀਹੋ) ਛੱਡ ਦਿੱਤਾ ਅਤੇ ਯਹੂਦਾਹ ਦੇ ਲੋਕਾਂ ਨਾਲ ਚੱਲੇ ਗਏ। ਉਹ ਲੋਕ ਯਹੂਦਾਹ ਦੇ ਮਾਰੂਥਲ ਅੰਦਰ ਉੱਥੋਂ ਦੇ ਲੋਕਾਂ ਨਾਲ ਰਹਿਣ ਲਈ ਚੱਲੇ ਗਏ। ਇਹ ਨੇਜ਼ੇਵ ਅੰਦਰ ਅਰਾਦ ਸ਼ਹਿਰ ਦੇ ਨੇੜੇ ਸੀ। (ਕੇਨੀ ਲੋਕ ਮੂਸਾ ਦੇ ਸੌਹਰੇ ਪਰਿਵਾਰ ਵਿੱਚੋਂ ਸਨ।)"

15ਕੁਝ ਕਨਾਨੀ ਲੋਕ ਸਫ਼ਾਥ ਸ਼ਹਿਰ ਦੇ ਵਿੱਚ ਰਹਿੰਦੇ ਸਨ। ਇਸ ਲਈ ਯਹੂਦਾਹ ਦੇ ਆਦਮੀਆਂ ਅਤੇ ਸ਼ਿਮਓਨ ਦੇ ਪਰਿਵਾਰ-ਸਮੂਹ ਦੇ ਆਦਮੀਆਂ ਨੇ ਇਨ੍ਹਾਂ ਕਨਾਨੀ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਸ਼ਹਿਰ ਦਾ ਨਾਮ ਹਾਰਮਾਹ ਰੱਖ ਦਿੱਤਾ।"

Joshua 21 illustration - Joshua Chapter 21

16ਯਹੂਦਾਹ ਦੇ ਆਦਮੀਆਂ ਨੇ ਅੱਜ਼ਾਹ ਦਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਅਸਕਲੋਨ ਅਤੇ ਅਕਰੋਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ।"

17ਜਦੋਂ ਯਹੂਦਾਹ ਦੇ ਆਦਮੀ ਲੜੇ ਸਨ ਤਾਂ ਯਹੋਵਾਹ ਉਨ੍ਹਾਂ ਵੱਲ ਸੀ। ਉਨ੍ਹਾਂ ਨੇ ਪਹਾੜੀ ਪ੍ਰਦੇਸ਼ ਦੀ ਧਰਤੀ ਹਾਸਿਲ ਕਰ ਲਈ। ਪਰ ਯਹੂਦਾਹ ਦੇ ਆਦਮੀ ਵਾਦੀਆਂ ਵਿੱਚਲੀ ਧਰਤੀ ਹਾਸਿਲ ਕਰਨ ਵਿੱਚ ਅਸਫ਼ਲ ਰਹੇ, ਕਿਉਂਕਿ ਉੱਥੋਂ ਦੇ ਰਹਿਣ ਵਾਲੇ ਲੋਕਾਂ ਕੋਲ ਲੋਹੇ ਦੇ ਰਥ ਸਨ।"

18ਮੂਸਾ ਨੇ ਹਬਰੋਨ ਦੇ ਨੇੜੇ ਦੀ ਧਰਤੀ ਕਾਲੇਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਸ ਲਈ ਉਹ ਧਰਤੀ ਕਾਲੇਬ ਦੇ ਪਰਿਵਾਰ ਨੂੰ ਦਿੱਤੀ ਗਈ। ਕਾਲੇਬ ਦੇ ਬੰਦਿਆਂ ਨੇ ਅਨਾਕ ਦੇ ਤਿੰਨ ਪੁੱਤਰਾਂ ਨੂੰ ਉਹ ਥਾਂ ਛੱਡਣ ਲਈ ਮਜ਼ਬੂਰ ਕਰ ਦਿੱਤਾ।"

19ਬਿਨਯਾਮੀਨ ਦਾ ਪਰਿਵਾਰ-ਸਮੂਹ ਯਬੂਸੀ ਲੋਕਾਂ ਨੂੰ ਯਰੂਸ਼ਲਮ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕਿਆ। ਇਸ ਲਈ ਅੱਜ ਵੀ ਯਬੂਸੀ ਲੋਕ ਯਰੂਸ਼ਲਮ ਵਿੱਚ ਬਿਨਯਾਮੀਨ ਦੇ ਲੋਕਾਂ ਨਾਲ ਰਹਿੰਦੇ ਹਨ।"

20ਯੂਸੁਫ਼ ਦੇ ਬੰਦੇ ਬੈਤੇਲ ਉੱਤੇ ਕਬਜ਼ਾ ਕਰਦੇ ਹਨ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦੇ ਬੈਤੇਲ ਦੇ ਸ਼ਹਿਰ ਦੇ ਖਿਲਾਫ਼ ਲੜਨ ਲਈ ਗਏ। ਪਿੱਛਲੇ ਸਮੇਂ ਵਿੱਚ ਬੈਤੇਲ ਦਾ ਨਾਮ ਲੂਜ਼ ਸੀ। ਯਹੋਵਾਹ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਵੱਲ ਸੀ। ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਬੈਤੇਲ ਦੇ ਸ਼ਹਿਰ ਅੰਦਰ ਕੁਝ ਜਾਸੂਸਾਂ ਨੂੰ ਭੇਜਿਆ। ਇਹ ਲੋਕ ਬੈਤੇਲ ਸ਼ਹਿਰ ਨੂੰ ਹਰਾਉਣ ਦੇ ਢੰਗ ਲੱਭਣ ਲੱਗੇ।"

Joshua 21 illustration - Joshua Chapter 21

21ਜਦੋਂ ਜਾਸੂਸ ਬੈਤੇਲ ਦੇ ਸ਼ਹਿਰ ਨੂੰ ਦੇਖ ਰਹੇ ਸਨ, ਉਨ੍ਹਾਂ ਨੇ ਸ਼ਹਿਰ ਵਿੱਚੋਂ ਬਾਹਰ ਆਉਂਦੇ ਇੱਕ ਆਦਮੀ ਨੂੰ ਦੇਖਿਆ। ਜਾਸੂਸਾਂ ਨੇ ਉਸ ਆਦਮੀ ਨੂੰ ਆਖਿਆ, “ਸਾਨੂੰ ਸ਼ਹਿਰ ਵਿੱਚ ਦਾਖਲ ਹੋਣ ਦਾ ਗੁਪਤ ਰਸਤਾ ਦਿਖਾਓ। ਅਸੀਂ ਸ਼ਹਿਰ ਉੱਤੇ ਹਮਲਾ ਕਰਾਂਗੇ। ਪਰ ਜੇ ਤੂੰ ਸਾਡੀ ਸਹਾਇਤਾ ਕਰੇਂਗਾ ਤਾਂ ਅਸੀਂ ਤੈਨੂੰ ਕੋਈ ਨੁਕਸਾਨ ਨਹੀਂ ਪਹੁੰਚਾਵਾਂਗੇ।”"

22ਉਸ ਆਦਮੀ ਨੇ ਜਾਸੂਸਾਂ ਨੂੰ ਸ਼ਹਿਰ ਵਿੱਚ ਜਾਣ ਵਾਲਾ ਗੁਪਤ ਰਸਤਾ ਦਿਖਾ ਦਿੱਤਾ। ਯੂਸੁਫ਼ ਦੇ ਆਦਮੀਆਂ ਨੇ ਬੈਤੇਲ ਦੇ ਲੋਕਾਂ ਨੂੰ ਮਾਰਨ ਲਈ ਆਪਣੀਆਂ ਤਲਵਾਰਾਂ ਦੀ ਵਰਤੋਂ ਕੀਤੀ। ਪਰ ਉਨ੍ਹਾਂ ਨੇ ਉਸ ਬੰਦੇ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਿਸਨੇ ਉਨ੍ਹਾਂ ਦੀ ਮਦਦ ਕੀਤੀ ਸੀ। ਅਤੇ ਉਨ੍ਹਾਂ ਨੇ ਉਸ ਦੇ ਪਰਿਵਾਰ ਦੇ ਲੋਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ। ਉਸ ਆਦਮੀ ਅਤੇ ਉਸ ਦੇ ਪਰਿਵਾਰ ਨੂੰ ਆਜ਼ਾਦੀ ਨਾਲ ਜਾਣ ਦੀ ਇਜਾਜ਼ਤ ਦਿੱਤੀ ਗਈ।"

23ਉਹ ਆਦਮੀ ਉਸ ਧਰਤੀ ਉੱਤੇ ਚੱਲਿਆ ਗਿਆ ਜਿੱਥੇ ਹਿੱਤੀ ਲੋਕ ਰਹਿੰਦੇ ਸਨ ਅਤੇ ਉਸ ਨੇ ਇੱਕ ਸ਼ਹਿਰ ਉਸਾਰਿਆ। ਉਸ ਨੇ ਸ਼ਹਿਰ ਦਾ ਨਾਮ ਲੂਜ਼ ਰੱਖਿਆ। ਅਤੇ ਉਸ ਸ਼ਹਿਰ ਦਾ ਨਾਮ ਅੱਜ ਵੀ ਲੂਜ਼ ਹੀ ਹੈ।"

24ਦੂਸਰੇ ਪਰਿਵਾਰ-ਸਮੂਹ ਕਨਾਨੀਆਂ ਨਾਲ ਲੜਦੇ ਹਨ ਬੈਤਸ਼ਾਨ, ਤਾਨਾਕ, ਦੋਰ, ਯਿਬਲਾਮ, ਮਗਿੱਦੋ ਅਤੇ ਉਨ੍ਹਾਂ ਸ਼ਹਿਰਾਂ ਦੇ ਆਲੇ-ਦੁਆਲੇ ਦੇ ਕਸਬਿਆਂ ਵਿੱਚ ਕਨਾਨੀ ਲੋਕ ਰਹਿੰਦੇ ਸਨ। ਮਨੱਸ਼ਹ ਪਰਿਵਾਰ-ਸਮੂਹ ਦੇ ਲੋਕ ਉਨ੍ਹਾਂ ਲੋਕਾਂ ਨੂੰ ਉਹ ਕਸਬੇ ਛੱਡਣ ਲਈ ਮਜ਼ਬੂਰ ਨਹੀਂ ਕਰ ਸੱਕੇ। ਇਸ ਲਈ ਕਨਾਨੀ ਲੋਕ ਉੱਥੇ ਹੀ ਰਹੇ। ਉਨ੍ਹਾਂ ਨੇ ਆਪਣੇ ਘਰ ਛੱਡਣ ਤੋਂ ਇਨਕਾਰ ਕਰ ਦਿੱਤਾ।"

25ਬਾਦ ਵਿੱਚ ਇਸਰਾਏਲੀ ਵੱਧੇਰੇ ਤਾਕਤਵਰ ਬਣ ਗਏ ਅਤੇ ਉਨ੍ਹਾਂ ਨੇ ਕਨਾਨੀਆਂ ਨੂੰ ਆਪਣੇ ਲਈ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਉਹ ਉਨ੍ਹਾਂ ਨੂੰ ਉਹ ਧਰਤੀ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ ਸੱਕੇ।"

Joshua 21 illustration - Joshua Chapter 21

26ਇਫ਼ਰਾਈਂਮ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਇਹੋ ਗੱਲ ਵਾਪਰੀ। ਗਜ਼ਰ ਵਿੱਚ ਕਨਾਨੀ ਲੋਕ ਰਹਿੰਦੇ ਸਨ। ਅਤੇ ਇਫ਼ਰਾਈਮ ਦੇ ਲੋਕਾਂ ਨੇ ਉਨ੍ਹਾਂ ਸਾਰੇ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡ ਕੇ ਚੱਲੇ ਜਾਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਲੋਕ ਗਜ਼ਰ ਅੰਦਰ ਇਫ਼ਰਾਈਮ ਦੇ ਲੋਕਾਂ ਨਾਲ ਰਹਿੰਦੇ ਰਹੇ।"

27ਇਹੀ ਗੱਲ ਜ਼ਬੂਲੁਨ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਕੁਝ ਕਨਾਨੀ ਕਟਰੋਨ ਅਤੇ ਨਹਲੋਲ ਸ਼ਹਿਰਾਂ ਅੰਦਰ ਰਹਿੰਦੇ ਸਨ। ਜ਼ਬੂਲੁਨ ਦੇ ਲੋਕਾਂ ਨੇ ਇਨ੍ਹਾਂ ਕਨਾਨੀਆਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਕਨਾਨੀ ਉੱਥੇ ਜ਼ਬੂਲੁਨ ਦੇ ਲੋਕਾਂ ਨਾਲ ਰਹਿੰਦੇ ਰਹੇ। ਪਰ ਜ਼ਬੂਲੁਨ ਦੇ ਲੋਕਾਂ ਨੇ ਉਨ੍ਹਾਂ ਤੋਂ ਜ਼ਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਵਾਇਆ।"

28ਇਹੀ ਗੱਲ ਆਸ਼ੇਰ ਦੇ ਪਰਿਵਾਰ-ਸਮੂਹ ਦੇ ਲੋਕਾਂ ਨਾਲ ਵੀ ਵਾਪਰੀ। ਆਸ਼ੇਰ ਦੇ ਲੋਕਾਂ ਨੇ ਹੋਰਨਾਂ ਲੋਕਾਂ ਨੂੰ ਅੱਕੋ, ਸੀਦੋਨ, ਅਹਲਾਬ, ਅਕਜ਼ੀਬ, ਹਲਬਾਹ, ਅਫ਼ੀਕ ਅਤੇ ਰਹੋਬ ਸ਼ਹਿਰਾਂ ਨੂੰ ਛੱਡਣ ਲਈ ਮਜ਼ਬੂਰ ਨਹੀਂ ਕੀਤਾ।"

29ਆਸ਼ੇਰ ਦੇ ਲੋਕਾਂ ਨੇ ਉਨ੍ਹਾਂ ਕਨਾਨੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਨਹੀਂ ਕੀਤਾ ਇਸ ਲਈ ਕਨਾਨੀ ਲੋਕ ਆਸ਼ੇਰ ਦੇ ਲੋਕਾਂ ਨਾਲ ਹੀ ਰਹਿੰਦੇ ਰਹੇ।"

30ਇਹੀ ਗੱਲ ਨਫ਼ਤਾਲੀ ਦੇ ਪਰਿਵਾਰ-ਸਮੂਹ ਨਾਲ ਵੀ ਵਾਪਰੀ। ਨਫ਼ਤਾਲੀ ਦੇ ਲੋਕਾਂ ਨੇ ਬੈਤ-ਸ਼ਮਸ਼ ਅਤੇ ਬੈਤ-ਅਨਾਥ ਦੇ ਵਾਸੀਆਂ ਨੂੰ ਆਪਣੇ ਸ਼ਹਿਰ ਛੱਡਣ ਲਈ ਮਜ਼ਬੂਰ ਨਹੀਂ ਕੀਤਾ। ਇਸ ਲਈ ਨਫ਼ਤਾਲੀ ਦਾ ਪਰਿਵਾਰ-ਸਮੂਹ ਉਨ੍ਹਾਂ ਸ਼ਹਿਰਾਂ ਦੇ ਲੋਕਾਂ ਨਾਲ ਰਹਿੰਦਾ ਰਿਹਾ। ਅਤੇ ਕਨਾਨੀ ਉਨ੍ਹਾਂ ਲਈ ਜਬਰਦਸਤੀ ਮਜ਼ਦੂਰਾਂ ਵਜੋਂ ਕੰਮ ਕਰਦੇ ਸਨ।"

Joshua 21 illustration - Joshua Chapter 21

31ਅਮੋਰੀ ਲੋਕਾਂ ਨੇ ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਪਹਾੜੀ ਪ੍ਰਦੇਸ਼ ਵਿੱਚ ਰਹਿਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੂੰ ਪਹਾੜਾ ਵਿੱਚ ਰਹਿਣਾ ਪਿਆ ਕਿਉਂਕਿ ਅਮੋਰੀ ਲੋਕ ਉਨ੍ਹਾਂ ਨੂੰ ਹੇਠਾ ਆਕੇ ਵਾਦੀਆਂ ਵਿੱਚ ਨਹੀਂ ਰਹਿਣ ਦਿੰਦੇ ਸਨ।"

32ਅਮੋਰੀਆਂ ਨੇ ਹਰਸ ਪਹਾੜ, ਅਯਾਲੋਨ ਅਤੇ ਸ਼ਾਲਬੀਮ ਪਰਬਤ ਉੱਤੇ ਰਹਿਣ ਦਾ ਨਿਆਂ ਕੀਤਾ। ਬਾਦ ਵਿੱਚ ਯੂਸੁਫ਼ ਦਾ ਪਰਿਵਾਰ-ਸਮੂਹ ਵੱਧੇਰੇ ਤਾਕਤਵਰ ਹੋ ਗਿਆ ਅਤੇ ਅਮੋਰੀਆਂ ਨੂੰ ਆਪਣਾ ਜ਼ਬਰਦਸਤੀ ਮਜ਼ਦੂਰ ਬਣਾ ਲਿਆ।"

33ਅਮੋਰੀਆਂ ਦੀ ਸਰਹੱਦ ਬਿੱਛੂ ਪਾਸ ਤੋਂ ਲੈ ਕੇ ਸੇਲਾ ਤੱਕ ਅਤੇ ਸੇਲਾ ਤੋਂ ਅਗਾਂਹ ਪਹਾੜੀ ਪ੍ਰਦੇਸ਼ ਤੀਕ ਸੀ।"

34ਬੋਕੀਮ ਵਿਖੇ ਯਹੋਵਾਹ ਦਾ ਦੂਤ ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।"

35ਪਰ ਇਸਦੇ ਬਦਲੇ, ਤੁਹਾਨੂੰ ਇਸ ਧਰਤੀ ਉੱਤੇ ਰਹਿੰਦੇ ਲੋਕਾਂ ਨਾਲ ਕੋਈ ਇਕਰਾਰਨਾਮਾ ਨਹੀਂ ਬਨਾਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਦੀਆਂ ਜਗਵੇਦੀਆਂ ਤਬਾਹ ਕਰ ਦੇਣੀਆਂ ਚਾਹੀਦੀਆਂ ਹਨ। ਮੈਂ ਤੁਹਾਨੂੰ ਇਹ ਕਰਨ ਲਈ ਆਖਿਆ ਸੀ, ਪਰ ਤੁਸੀਂ ਮੇਰਾ ਕਹਿਣਾ ਨਹੀਂ ਮੰਨਿਆ!"

Joshua 21 illustration - Joshua Chapter 21

36“ਹੁਣ ਮੈਂ ਤੁਹਾਨੂੰ ਇਹ ਆਖਦਾ ਹਾਂ, ‘ਮੈਂ ਹੋਰਨਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਹੋਰ ਮਜ਼ਬੂਰ ਨਹੀਂ ਕਰਾਂਗਾ। ਇਹ ਲੋਕ ਤੁਹਾਡੇ ਲਈ ਸਮੱਸਿਆ ਬਣ ਜਾਣਗੇ। ਇਹ ਤੁਹਾਡੇ ਲਈ ਇੱਕ ਤਰ੍ਹਾਂ ਦੀ ਫ਼ਾਹੀ ਹੋਣਗੇ। ਉਨ੍ਹਾਂ ਦੇ ਝੂਠੇ ਦੇਵਤੇ ਤੁਹਾਨੂੰ ਫ਼ਾਹੁਣ ਲਈ ਇੱਕ ਤਰ੍ਹਾਂ ਦਾ ਜਾਲ ਹੋਣਗੇ।’”"

37ਜਦੋਂ ਦੂਤ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਇਹ ਸੰਦੇਸ਼ ਦੇ ਹਟਿਆ ਤਾਂ ਲੋਕ ਉੱਚੀ-ਉੱਚੀ ਰੋਣ ਲੱਗੇ।"

38ਇਸ ਲਈ ਇਸਰਾਏਲ ਦੇ ਲੋਕਾਂ ਨੇ ਉਸ ਥਾ ਦਾ ਨਾਮ, ਜਿੱਥੇ ਉਹ ਰੋਏ ਸਨ ਬੋਕੀਮ ਰੱਖ ਦਿੱਤਾ। ਬੋਕੀਮ ਵਿਖੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਨੂੰ ਬਲੀਆਂ ਚੜ੍ਹਾਈਆਂ।"

39ਹੁਕਮ ਅਦੂਲੀ ਅਤੇ ਹਾਰ ਜਦੋਂ ਯਹੋਸ਼ੁਆ ਨੇ ਲੋਕਾਂ ਨੂੰ ਜਾਣ ਦਿੱਤਾ ਹਰ ਪਰਿਵਾਰ-ਸਮੂਹ ਜ਼ਮੀਨ ਹਾਸਿਲ ਕਰਨ ਲਈ ਅਤੇ ਆਪਣੇ ਵਿਰਸੇ’ਚ ਮਿਲੇ ਨਿਵਾਸ ਸਥਾਨਾਂ ਵਿੱਚ ਰਹਿਣ ਲਈ ਚੱਲਾ ਗਿਆ।"

40ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਸੇਵਾ ਓਨਾ ਚਿਰ ਕੀਤੀ ਜਦੋਂ ਤੱਕ ਯਹੋਸ਼ੁਆ ਜੀਵਿਤ ਸੀ। ਉਹ ਯਹੋਵਾਹ ਦੀ ਸੇਵਾ ਉਨ੍ਹਾਂ ਬਜ਼ੁਰਗਾਂ ਦੇ ਜੀਵਨ ਕਾਲ ਦੌਰਾਨ ਕਰਦੇ ਰਹੇ ਜਿਹੜੇ ਯਹੋਸ਼ੁਆ ਦੇ ਦੇਹਾਂਤ ਤੋਂ ਬਾਦ ਜਿਉਂਦੇ ਰਹੇ। ਇਨ੍ਹਾਂ ਬਜ਼ੁਰਗ ਬੰਦਿਆਂ ਨੇ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਦੇਖਿਆ ਸੀ ਜਿਹੜੀਆਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀਆਂ ਸਨ।"

Joshua 21 illustration - Joshua Chapter 21

41ਨੂਨ ਦਾ ਪੁੱਤਰ ਯਹੋਸ਼ੁਆ, ਯਹੋਵਾਹ ਦਾ ਸੇਵਕ, 110 ਵਰ੍ਹਿਆਂ ਦੀ ਉਮਰ ਵਿੱਚ ਸੁਰਗਵਾਸ ਹੋਇਆ।"

42ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਦਫ਼ਨ ਕਰ ਦਿੱਤਾ। ਉਨ੍ਹਾਂ ਨੇ ਯਹੋਸ਼ੁਆ ਨੂੰ ਉਸੇ ਧਰਤੀ ਉੱਤੇ ਦਫ਼ਨ ਕੀਤਾ ਜਿਹੜੀ ਉਸ ਨੂੰ ਦਿੱਤੀ ਗਈ ਸੀ। ਇਹ ਗਾਸ਼ ਪਰਬਤ ਦੇ ਉੱਤਰ ਵੱਲ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤਿਮਨਾਥ ਹਰਸ ਵਿਖੇ ਸੀ।"

43ਉਸ ਪੂਰੀ ਪੀੜੀ ਦੇ ਦੇਹਾਂਤ ਤੋਂ ਮਗਰੋਂ ਅਗਲੀ ਪੀੜੀ ਜਵਾਨ ਹੋਈ। ਇਹ ਨਵੀਂ ਪੀੜੀ ਯਹੋਵਾਹ ਬਾਰੇ ਜਾਂ ਯਹੋਵਾਹ ਦੇ ਇਸਰਾਏਲ ਲਈ ਕੀਤੇ ਕੰਮਾਂ ਬਾਰੇ ਕੁਝ ਨਹੀਂ ਜਾਣਦੀ ਸੀ।"

44ਇਸ ਲਈ ਇਸਰਾਏਲ ਦੇ ਲੋਕਾਂ ਨੇ ਉਹ ਕਰਨੀਆਂ ਕੀਤੀਆਂ ਜੋ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ ਅਤੇ ਬਆਲ ਵਰਗੇ ਝੂਠੇ ਦੇਵਤਿਆਂ ਦੀ ਉਪਾਸਨਾ ਕੀਤੀ।"

45ਯਹੋਵਾਹ ਇਸਰਾਏਲ ਦੇ ਲੋਕਾਂ ਨੂੰ ਮਿਸਰ ਤੋਂ ਬਾਹਰ ਲੈ ਕੇ ਆਇਆ ਸੀ। ਅਤੇ ਉਨ੍ਹਾਂ ਲੋਕਾਂ ਦੇ ਪੁਰਖਿਆਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਸੀ। ਪਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੇ ਪਿੱਛੇ ਲੱਗਣਾ ਛੱਡ ਦਿੱਤਾ। ਇਸਰਾਏਲ ਦੇ ਲੋਕ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲੱਗ ਪਏ। ਇਸਨੇ ਯਹੋਵਾਹ ਨੂੰ ਕਹਿਰਵਾਨ ਕਰ ਦਿੱਤਾ।"

Chapter Complete

You have read Joshua 21

45 verses