Lumina
Joshua

Joshua's Farewell

Joshua 23·Punjabi Bible

1ਇਸ ਲਈ ਨੌਕਰਾਂ ਨੇ ਕਾਫ਼ੀ ਦੇਰ ਤੱਕ ਇੰਤਜ਼ਾਰ ਕੀਤਾ। ਰਾਜੇ ਨੇ ਉੱਪਰਲੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਆਖਿਰਕਾਰ ਨੌਕਰ ਫ਼ਿਕਰਮੰਦ ਹੋ ਗਏ। ਉਨ੍ਹਾਂ ਨੇ ਚਾਬੀ ਲਿਆਂਦੀ ਅਤੇ ਦਰਵਾਜ਼ਿਆਂ ਨੂੰ ਖੋਲ੍ਹਿਆ। ਜਦੋਂ ਨੌਕਰ ਅੰਦਰ ਦਾਖਲ ਹੋਏ ਉਨ੍ਹਾਂ ਨੇ ਆਪਣੇ ਰਾਜੇ ਨੂੰ ਫ਼ਰਸ਼ ਉੱਤੇ ਮੁਰਦਾ ਪਿਆ ਹੋਇਆ ਵੇਖਿਆ।"

2ਜਦੋਂ ਨੌਕਰ ਰਾਜੇ ਦਾ ਇੰਤਜ਼ਾਰ ਕਰ ਰਹੇ ਸਨ, ਏਹੂਦ ਕੋਲ ਬਚਕੇ ਨਿਕਲ ਜਾਣ ਦਾ ਸਮਾਂ ਸੀ। ਏਹੂਦ ਬੁੱਤਾਂ ਕੋਲੋਂ ਲੰਘਿਆ ਅਤੇ ਸਈਰਾਹ ਨਾਮ ਦੇ ਸਥਾਨ ਵੱਲ ਚੱਲਾ ਗਿਆ।"

3ਜਦੋਂ ਏਹੂਦ ਸਈਰਾਹ ਵਿਖੇ ਪਹੁੰਚਿਆ, ਉਸ ਨੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤੁਰ੍ਹੀ ਵਜਾ ਦਿੱਤੀ। ਇਸਰਾਏਲ ਦੇ ਲੋਕਾਂ ਨੇ ਤੁਰ੍ਹੀ ਦੀ ਆਵਾਜ਼ ਸੁਣੀ ਅਤੇ ਉਹ ਏਹੂਦ ਦੀ ਅਗਵਾਈ ਵਿੱਚ, ਪਹਾੜੀਆਂ ਤੋਂ ਹੇਠਾਂ ਆ ਗਏ।"

4ਏਹੂਦ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਪਿੱਛੇ ਆਓ! ਯਹੋਵਾਹ ਨੇ ਸਾਡੇ ਦੁਸ਼ਮਣ, ਮੋਆਬ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।” ਇਸ ਲਈ ਇਸਰਾਏਲ ਦੇ ਲੋਕ ਏਹੂਦ ਦੇ ਪਿੱਛੇ ਤੁਰ ਪਏ। ਉਹ ਏਹੂਦ ਦੇ ਨਾਲ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰਨ ਲਈ ਹੇਠਾਂ ਚੱਲੇ ਗਏ ਜਿੱਥੇ ਲੋਕ ਆਸਾਨੀ ਨਾਲ ਯਰਦਨ ਦਰਿਆ ਪਾਰ ਕਰਕੇ ਮੋਆਬ ਦੀ ਧਰਤੀ ਵਿੱਚ ਜਾ ਸੱਕਦੇ ਸਨ। ਉਨ੍ਹਾਂ ਨੇ ਕਿਸੇ ਨੂੰ ਵੀ ਯਰਦਨ ਦਰਿਆ ਦੇ ਪਾਰ ਨਹੀਂ ਕਰਨ ਦਿੱਤਾ।"

5ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ 10,000 ਤਾਕਤਵਰ ਅਤੇ ਬਹਾਦੁਰ ਆਦਮੀਆਂ ਨੂੰ ਮਾਰ ਦਿੱਤਾ। ਕੋਈ ਇੱਕ ਮੋਆਬੀ ਬੰਦਾ ਵੀ ਬਚ ਕੇ ਨਹੀਂ ਨਿਕਲ ਸੱਕਿਆ।"

Joshua 23 illustration - Joshua Chapter 23

6ਇਸ ਲਈ ਉਸ ਦਿਨ ਤੋਂ, ਇਸਰਾਏਲ ਦੇ ਲੋਕ ਮੋਆਬੀਆਂ ਉੱਤੇ ਰਾਜ ਕਰਨ ਲੱਗੇ ਉੱਥੇ (ਇਸਰਾਏਲ ਦੀ) ਧਰਤੀ ਉੱਤੇ 80 ਵਰ੍ਹਿਆਂ ਤੀਕ ਸ਼ਾਂਤੀ ਰਹੀ।"

7ਨਿਆਂਕਾਰ, ਸ਼ਮਗਰ ਏਹੂਦ ਦੇ ਇਸਰਾਏਲੀ ਲੋਕਾਂ ਨੂੰ ਬਚਾਉਣ ਤੋਂ ਮਗਰੋਂ, ਇੱਕ ਹੋਰ ਬੰਦੇ ਨੇ ਇਸਰਾਏਲ ਨੂੰ ਬਚਾਇਆ। ਉਸ ਆਦਮੀ ਦਾ ਨਾਮ ਸ਼ਮਗਰ ਸੀ ਉਹ ਅਨਾਥ ਦਾ ਪੁੱਤਰ ਸੀ। ਸ਼ਮਗਰ ਨੇ 600 ਫ਼ਲਿਸਤੀਆਂ ਨੂੰ ਮਾਰਨ ਲਈ ਆਰ ਤੋਂ ਕੰਮ ਲਿਆ।"

8ਔਰਤ ਨਿਆਂਕਾਰ, ਦਬੋਰਾਹ ਏਹੂਦ ਦੇ ਦੇਹਾਂਤ ਤੋਂ ਮਗਰੋਂ, ਇਸਰਾਏਲ ਦੇ ਲੋਕਾਂ ਨੇ ਫ਼ੇਰ ਉਹੀ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਜਿਹੜੀਆਂ ਯਹੋਵਾਹ ਦੁਆਰਾ ਬਦ ਸਮਝੀਆਂ ਜਾਂਦੀਆਂ ਸਨ।"

9ਇਸ ਲਈ ਯਹੋਵਾਹ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਯਾਬੀਨ ਹਸੋਰ ਨਾਮ ਦੇ ਸ਼ਹਿਰ ਵਿੱਚ ਰਾਜ ਕਰਦਾ ਸੀ। ਸੀਸਰਾ ਨਾਮ ਦਾ ਇੱਕ ਆਦਮੀ ਰਾਜੇ ਯਾਬੀਨ ਦੀ ਫ਼ੌਜ ਦਾ ਕਮਾਂਡਰ ਸੀ। ਸੀਸਰਾ ਹਰੋਸ਼ਥ ਹਾਗੋਯਿਮ ਨਾਮ ਦੇ ਕਸਬੇ ਵਿੱਚ ਰਹਿੰਦਾ ਸੀ।"

10ਸੀਸਰਾ ਕੋਲ 900 ਲੋਹੇ ਦੇ ਰੱਥ ਸਨ, ਅਤੇ ਉਸ ਨੇ 20 ਸਾਲਾਂ ਤੱਕ ਇਸਰਾਏਲ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਸਤਾਇਆ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ।"

Joshua 23 illustration - Joshua Chapter 23

11ਉੱਥੇ ਇੱਕ ਔਰਤ ਨਬੀ ਸੀ ਜਿਸਦਾ ਨਾਮ ਦਬੋਰਾਹ ਸੀ। ਉਹ ਲੱਪੀਦੋਥ ਨਾਮ ਦੇ ਇੱਕ ਆਦਮੀ ਦੀ ਪਤਨੀ ਸੀ। ਉਹ ਉਸ ਵੇਲੇ ਇਸਰਾਏਲ ਦੀ ਨਿਆਂਕਾਰ ਸੀ।"

12ਦਬੋਰਾਹ ਇੱਕ ਰੁੱਖ ਹੇਠਾਂ ਬੈਠੀ ਹੁੰਦੀ ਸੀ ਜੋ, “ਦਬੋਰਾਹ ਦਾ ਖਜ਼ੂਰ ਦਾ ਰੁੱਖ” ਕਹਾਉਂਦਾ ਸੀ। ਇਸਰਾਏਲ ਦੇ ਲੋਕ ਉਸ ਕੋਲ ਨਿਆਂ ਲਈ ਆਏ। ਦਬੋਰਾਹ ਦਾ ਖਜ਼ੂਰ ਦਾ ਰੁੱਖ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਾਮਾਹ ਅਤੇ ਬੈਤੇਲ ਦੇ ਸ਼ਹਿਰਾਂ ਦੇ ਵਿੱਚਕਾਰ ਸੀ।"

13ਦਬੋਰਾਹ ਨੇ ਬਾਰਕ ਨਾਮ ਦੇ ਇੱਕ ਆਦਮੀ ਨੂੰ ਸੰਦੇਸ਼ ਭੇਜਿਆ। ਉਸ ਨੇ, ਉਸ ਨੂੰ ਆਕੇ ਮਿਲਣ ਲਈ ਆਖਿਆ, ਬਾਰਾਕ, ਅਬੀਨੋਅਮ ਨਾਮ ਦੇ ਇੱਕ ਆਦਮੀ ਦਾ ਪੁੱਤਰ ਸੀ। ਬਾਰਾਕ ਕਦਸ਼ ਦੇ ਸ਼ਹਿਰ ਵਿੱਚ ਰਹਿੰਦਾ ਸੀ, ਜਿਹੜਾ ਨਫ਼ਤਾਲੀ ਦੇ ਇਲਾਕੇ ਅੰਦਰ ਹੈ। ਦਬੋਰਾਹ ਨੇ ਬਰਾਕ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਤੈਨੂੰ ਆਦੇਸ਼ ਦਿੰਦਾ ਹੈ: ‘ਜਾ ਅਤੇ ਜਾਕੇ ਨਫ਼ਤਾਲੀ ਅਤੇ ਜ਼ਬੂਲੁਨ ਦੇ ਪਰਿਵਾਰ-ਸਮੂਹਾਂ ਵਿੱਚ 10,000 ਆਦਮੀ ਇਕੱਠੇ ਕਰ। ਉਨ੍ਹਾਂ ਆਦਮੀਆਂ ਦੀ ਤਬੋਰ ਪਰਬਤ ਉੱਤੇ ਅਗਵਾਈ ਕਰ।"

14ਮੈਂ ਰਾਜੇ ਯਬੀਨ ਦੀ ਫ਼ੌਜ ਦੇ ਕਮਾਂਡਰ ਸੀਸਰਾਂ ਨੂੰ ਤੇਰੇ ਕੋਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਸੀਸਰਾ, ਉਸ ਦੇ ਰੱਥਾਂ ਅਤੇ ਉਸਦੀ ਫ਼ੌਜ ਨੂੰ ਕੀਸ਼ੋਨ ਨਦੀ ਵੱਲ ਆਉਣ ਲਈ ਮਜ਼ਬੂਰ ਕਰ ਦਿਆਂਗਾ। ਮੈਂ ਉੱਥੇ ਸੀਸਰਾ ਨੂੰ ਹਰਾਉਣ ਵਿੱਚ ਤੇਰੀ ਮਦਦ ਕਰਾਂਗਾ।’”"

15ਤਾਂ ਬਾਰਾਕ ਨੇ ਦਬੋਰਾਹ ਨੂੰ ਆਖਿਆ, “ਮੈਂ ਜਾਵਾਂਗਾ ਅਤੇ ਇਹੋ ਕੁਝ ਕਰਾਂਗਾ ਪਰ ਜੇ ਤੂੰ ਵੀ ਮੇਰੇ ਨਾਲ ਚੱਲੇਂ। ਪਰ ਜੇ ਤੂੰ ਮੇਰੇ ਨਾਲ ਨਹੀਂ ਚੱਲੇਂਗੀ ਤਾਂ ਮੈਂ ਨਹੀਂ ਜਾਵਾਂਗਾ।”"

Joshua 23 illustration - Joshua Chapter 23

16“ਬੇਸ਼ਕ ਮੈਂ ਤੇਰੇ ਨਾਲ ਚੱਲਾਂਗੀ” ਦਬੋਰਾਹ ਨੇ ਜਵਾਬ ਦਿੱਤਾ। “ਪਰ ਆਪਣੇ ਵਤੀਰੇ ਕਾਰਣ ਜਦੋਂ ਸੀਸਰਾ ਹਾਰ ਗਿਆ ਤਾਂ ਤੇਰਾ ਆਦਰ ਨਹੀਂ ਹੋਵੇਗਾ। ਯਹੋਵਾਹ ਇੱਕ ਔਰਤ ਨੂੰ ਸੀਸਰਾ ਨੂੰ ਹਰਾਉਣ ਦੀ ਇਜਾਜ਼ਤ ਦੇਵੇਗਾ।” ਇਸ ਲਈ ਦਬੋਰਾਹ ਬਾਰਾਕ ਦੇ ਨਾਲ ਕੇਦਸ਼ ਸ਼ਹਿਰ ਵੱਲ ਗਈ।"

Chapter Complete

You have read Joshua 23

16 verses