Lumina
Joshua

Covenant Renewed at Shechem

Joshua 24·Punjabi Bible

1ਕੇਦਸ਼ ਸ਼ਹਿਰ ਵਿਖੇ, ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਪਰਿਵਾਰ-ਸਮੂਹਾਂ ਨੂੰ ਇਕੱਠਿਆਂ ਕੀਤਾ। ਬਾਰਾਕ ਨੇ ਉਨ੍ਹਾਂ ਪਰਿਵਾਰ-ਸਮੂਹਾਂ ਦੇ 10,000 ਆਦਮੀਆਂ ਨੂੰ ਆਪਣੇ ਪਿੱਛੇ ਆਉਣ ਲਈ ਇਕੱਠਿਆਂ ਕੀਤਾ। ਦਬੋਰਾਹ ਵੀ ਬਾਰਾਕ ਦੇ ਨਾਲ ਗਈ।"

2ਉੱਥੇ ਕੇਨੀ ਲੋਕਾਂ ਵਿੱਚੋਂ ਹਬਰ ਨਾਮ ਦਾ ਇੱਕ ਬੰਦਾ ਸੀ। ਹਬਰ ਨੇ ਹੋਰਨਾਂ ਲੋਕਾਂ ਨੂੰ ਛੱਡ ਦਿੱਤਾ ਸੀ। ਕੇਨੀ ਲੋਕ ਹੋਬਾਬ ਪਰਿਵਾਰ ਦੇ ਉੱਤਰਾਧਿਕਾਰੀ ਸਨ। ਹੋਬਾਬ ਮੂਸਾ ਦਾ ਸੌਹਰਾ ਸੀ। ਹਬਰ ਨੇ ਸਅਨਈਮ ਵਿਖੇ ਇੱਕ ਬੋਹੜ ਦੇ ਰੁੱਖ ਦੇ ਲਾਗੇ ਆਪਣਾ ਘਰ ਬਣਾਇਆ ਹੋਇਆ ਸੀ, ਕੇਦਸ਼ ਦੇ ਸ਼ਹਿਰ ਦੇ ਨਜ਼ਦੀਕ ਇੱਕ ਸ਼ਹਿਰ।"

3ਕਿਸੇ ਨੇ ਸੀਸਰਾ ਨੂੰ ਜਾ ਦੱਸਿਆ ਕਿ ਅੱਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਪਰਬਤ ਵਿਖੇ ਸੀ।"

4ਇਸ ਲਈ ਸੀਸਰਾ ਨੇ ਆਪਣੇ 900 ਲੋਹੇ ਦੇ ਰੱਥ ਇਕੱਠੇ ਕਰ ਲਏ। ਸੀਸਰਾ ਨੇ ਆਪਣੇ ਸਾਰੇ ਬੰਦੇ ਵੀ ਇਕੱਠੇ ਕਰ ਲਈ। ਉਨ੍ਹਾਂ ਨੇ ਹਾਰੋਸਥ ਹਾਗੋਯਿਮ ਸ਼ਹਿਰ ਤੋਂ ਕੀਸ਼ੋਨ ਨਦੀ ਵੱਲ ਕੂਚ ਕਰ ਦਿੱਤਾ।"

5ਤਾਂ ਦਬੋਰਾਹ ਨੇ ਬਾਰਾਕ ਨੂੰ ਆਖਿਆ, “ਅੱਜ ਯਹੋਵਾਹ ਤੇਰੀ ਸੀਸਰਾ ਨੂੰ ਹਰਾਉਣ ਵਿੱਚ ਮਦਦ ਕਰੇਗਾ। ਅਵੱਸ਼ ਹੀ ਤੂੰ ਜਾਣਦਾ ਹੈਂ ਕਿ ਯਹੋਵਾਹ ਨੇ ਪਹਿਲਾਂ ਹੀ ਤੇਰੇ ਲਈ ਰਸਤਾ ਸਾਫ਼ ਕਰ ਦਿੱਤਾ ਹੈ।” ਇਸ ਲਈ ਬਾਰਾਕ ਨੇ 10,000 ਬੰਦਿਆਂ ਦੀ ਤਾਬੋਰ ਪਰਬਤ ਤੋਂ ਅਗਵਾਈ ਕੀਤੀ।"

Joshua 24 illustration - Joshua Chapter 24

6ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਉੱਤੇ ਹਮਲਾ ਕਰ ਦਿੱਤਾ। ਲੜਾਈ ਦੇ ਦੌਰਾਨ, ਯਹੋਵਾਹ ਨੇ ਸੀਸਰਾ ਅਤੇ ਫ਼ੌਜ ਅਤੇ ਰੱਥਾਂ ਨੂੰ ਭੰਭਲ-ਭੂਸੇ ਵਿੱਚ ਪਾ ਦਿੱਤਾ। ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਕੀ ਕੀਤਾ ਜਾਵੇ। ਇਸ ਲਈ ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੀ ਫ਼ੌਜ ਨੂੰ ਹਰਾ ਦਿੱਤਾ। ਪਰ ਸੀਸਰਾ ਆਪਣਾ ਰੱਥ ਛੱਡ ਕੇ ਪੈਦਲ ਦੌੜ ਗਿਆ।"

7ਬਾਰਾਕ ਨੇ ਸੀਸਰਾ ਦੀ ਫ਼ੌਜ ਨਾਲ ਲੜਾਈ ਜਾਰੀ ਰੱਖੀ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਸੀਸਰਾ ਦੇ ਰੱਥਾਂ ਅਤੇ ਉਸਦੀ ਫ਼ੌਜ ਦਾ ਹਾਰੋਸ਼ਥ ਹਾਗੋਯਿਮ ਤੱਕ ਪਿੱਛਾ ਕੀਤਾ। ਬਾਰਾਕ ਅਤੇ ਉਸ ਦੇ ਬੰਦਿਆਂ ਨੇ ਆਪਣੀਆਂ ਤਲਵਾਰਾਂ ਨਾਲ ਸੀਸਰਾ ਦੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਸੀਸਰਾ ਦਾ ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ।"

8ਪਰ ਸੀਸਰਾ ਭੱਜ ਗਿਆ। ਉਹ ਇੱਕ ਤੰਬੂ ਕੋਲ ਆਇਆ ਜਿੱਥੇ ਯਾਏਲ ਨਾਮ ਦੀ ਇੱਕ ਔਰਤ ਰਹਿੰਦੀ ਸੀ। ਯਾਏਲ ਹਬਰ ਨਾਮ ਦੇ ਬੰਦੇ ਦੀ ਪਤਨੀ ਸੀ। ਉਹ ਕੇਨੀ ਲੋਕਾਂ ਵਿੱਚੋਂ ਸੀ। ਹਬਰ ਦੇ ਪਰਿਵਾਰ ਦਾ ਹਸੋਰ ਦੇ ਰਾਜੇ ਯਾਬੀਨ ਨਾਲ ਸ਼ਾਂਤੀ ਦਾ ਸਮਝੌਤਾ ਸੀ। ਇਸ ਲਈ ਸੀਸਰਾ ਯਾਏਲ ਦੇ ਤੰਬੂ ਵੱਲ ਭੱਜਿਆ।"

9ਯਾਏਲ ਨੇ ਸੀਸਰਾ ਨੂੰ ਆਉਂਦਿਆਂ ਦੇਖਿਆ, ਇਸ ਲਈ ਉਹ ਬਾਹਰ ਆਕੇ ਉਸ ਨੂੰ ਮਿਲਣ ਆਈ। ਯਾਏਲ ਨੇ ਸੀਸਰਾ ਨੂੰ ਆਖਿਆ, “ਸ਼੍ਰੀ ਮਾਨ ਜੀ, ਮੇਰੇ ਤੰਬੂ ਵਿੱਚ ਆ ਜਾਉ। ਆ ਜਾਓ ਡਰੋ ਨਾ।” ਇਸ ਲਈ ਸੀਸਰਾ ਯਾਏਲ ਦੇ ਤੰਬੂ ਵਿੱਚ ਚੱਲਾ ਗਿਆ ਅਤੇ ਉਸ ਨੇ ਉਸ ਨੂੰ ਇੱਕ ਦਰੀ ਨਾਲ ਢੱਕ ਦਿੱਤਾ।"

10ਸੀਸਰਾ ਨੇ ਯਾਏਲ ਨੂੰ ਆਖਿਆ, “ਮੈਨੂੰ ਪਿਆਸ ਲੱਗੀ ਹੈ ਕਿਰਪਾ ਕਰਕੇ ਮੈਨੂੰ ਪੀਣ ਲਈ ਥੋੜਾ ਪਾਣੀ ਦੇ।” ਯਾਏਲ ਕੋਲ ਪਾਣੀ ਦੀ ਇੱਕ ਮਸ਼ਕ ਸੀ ਜਿਸ ਵਿੱਚ ਉਸ ਨੇ ਦੁੱਧ ਰੱਖਿਆ ਹੋਇਆ ਸੀ। ਉਸ ਨੇ ਸੀਸਰਾ ਨੂੰ ਪੀਣ ਲਈ ਉਸ ਵਿੱਚੋਂ ਥੋੜਾ ਜਿਹਾ ਦੁੱਧ ਦਿੱਤਾ। ਫ਼ੇਰ ਉਸ ਨੇ ਸੀਸਰਾ ਨੂੰ ਢੱਕ ਦਿੱਤਾ।"

Joshua 24 illustration - Joshua Chapter 24

11ਤਾਂ ਸੀਸਰਾ ਨੇ ਯਾਏਲ ਨੂੰ ਆਖਿਆ, “ਜਾ ਜਾਕੇ ਤੰਬੂ ਦੇ ਪ੍ਰਵੇਸ਼ ਉੱਤੇ ਖੜੀ ਹੋ ਜਾ। ਜੇ ਕੋਈ ਆਵੇ ਅਤੇ ਤੈਨੂੰ ਪੁੱਛੇ, ‘ਅੰਦਰ ਕੋਈ ਹੈ?’ ਤਾਂ ਉਸ ਨੂੰ ਆਖੀਂ, ‘ਨਹੀਂ ਕੋਈ ਨਹੀਂ।’”"

12ਪਰ ਯਾਏਲ ਨੇ ਤੰਬੂ ਦੀ ਕਿੱਲੀ ਅਤੇ ਹਥੌੜਾ ਲਿਆ। ਅਤੇ ਚੁੱਪਚਾਪ ਸੀਸਰਾ ਕੋਲ ਗਈ। ਸੀਸਰਾ ਬਹੁਤ ਥੱਕਿਆ ਹੋਇਆ ਸੀ, ਇਸ ਲਈ ਉਹ ਸੌਂ ਗਿਆ ਸੀ ਯਾਏਲ ਨੇ ਸੀਸਰਾ ਦੇ ਸਿਰ ਦੇ ਇੱਕ ਪਾਸੇ ਤੰਬੂ ਦੀ ਕਿੱਲੀ ਰੱਖੀ ਅਤੇ ਹਥੌੜੇ ਨਾਲ ਠੋਕ ਦਿੱਤੀ। ਕਿੱਲੀ ਉਸ ਦੇ ਸਿਰ ਵਿੱਚੋਂ ਪਾਰ ਹੁੰਦੀ ਹੋਈ ਧਰਤੀ ਵਿੱਚ ਚਲੀ ਗਈ ਅਤੇ ਸੀਸਰਾ ਮਰ ਗਿਆ।"

13ਉਸੇ ਵੇਲੇ ਬਾਰਾਕ ਸੀਸਰਾ ਨੂੰ ਲੱਭਦਾ ਹੋਇਆ ਯਾਏਲ ਦੇ ਤੰਬੂ ਕੋਲ ਆਇਆ। ਯਾਏਲ ਬਾਰਾਕ ਨੂੰ ਮਿਲਣ ਬਾਹਰ ਆਈ ਅਤੇ ਉਸ ਨੇ ਆਖਿਆ, “ਅੰਦਰ ਲੰਘ ਆਓ, ਅਤੇ ਮੈਂ ਤੁਹਾਨੂੰ ਉਹ ਬੰਦਾ ਦਿਖਾਵਾਂਗੀ ਜਿਸ ਨੂੰ ਤੁਸੀਂ ਲੱਭ ਰਹੇ ਹੋ।” ਇਸ ਲਈ ਬਾਰਾਕ ਯਾਏਲ ਦੇ ਨਾਲ ਤੰਬੂ ਵਿੱਚ ਦਾਖਲ ਹੋ ਗਿਆ। ਉੱਥੇ ਬਾਰਾਕ ਨੇ ਸੀਸਰਾ ਨੂੰ ਧਰਤੀ ਉੱਤੇ ਮਰਿਆ ਪਿਆ ਦੇਖਿਆ, ਜਿਸ ਦੇ ਸਿਰ ਦੇ ਪਾਸੇ ਤੰਬੂ ਵਾਲੀ ਕਿੱਲੀ ਧਸੀ ਹੋਈ ਸੀ।"

14ਉਸ ਦਿਨ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਕਨਾਨ ਦੇ ਰਾਜੇ ਯਾਬੀਨ ਨੂੰ ਹਾਰ ਦਿੱਤੀ।"

15ਇਸ ਤਰ੍ਹਾਂ ਇਸਰਾਏਲ ਦੇ ਲੋਕ ਉਦੋਂ ਤੱਕ ਹੋਰ-ਹੋਰ ਤਾਕਤਵਰ ਹੁੰਦੇ ਗਏ ਜਦੋਂ ਤੀਕ ਕਿ ਉਨ੍ਹਾਂ ਨੇ ਕਨਾਨ ਦੇ ਰਾਜੇ ਯਾਬੀਨ ਨੂੰ ਹਰਾ ਨਹੀਂ ਦਿੱਤਾ। ਇਸਰਾਏਲ ਦੇ ਲੋਕਾਂ ਨੇ ਆਖਿਰਕਾਰ ਕਨਾਨ ਦੇ ਰਾਜੇ ਯਾਬੀਨ ਨੂੰ ਤਬਾਹ ਕਰ ਦਿੱਤਾ।"

Joshua 24 illustration - Joshua Chapter 24

16ਦਬੋਰਾਹ ਦਾ ਗੀਤ ਉਸ ਦਿਨ, ਜਦੋਂ ਇਸਰਾਏਲ ਦੇ ਲੋਕਾਂ ਨੇ ਸੀਸਰਾ ਨੂੰ ਹਰਾਇਆ, ਦਬੋਰਾਹ ਅਤੇ ਅਬੀਨੋਅਮ ਦੇ ਪੁੱਤਰ ਬਾਰਾਕ ਨੇ ਇਹ ਗੀਤ ਗਾਇਆ:"

17“ਇਸਰਾਏਲ ਦੇ ਲੋਕ ਯੁੱਧ ਲਈ ਤਿਆਰ ਹੋ ਗਏ। ਉਨ੍ਹਾਂ ਨੇ ਆਪਣੀ ਇੱਛਾ ਅਨੁਸਾਰ ਆਪਣੇ-ਆਪ ਨੂੰ ਯੁੱਧ ਲਈ ਸਮਰਪਿਤ ਕਰ ਦਿੱਤਾ, ਯਹੋਵਾਹ ਦੀ ਉਸਤਤਿ ਕਰੋ!"

18“ਰਾਜਿਓ ਸੁਣੋ। ਹਾਕਮੋ ਧਿਆਨ ਦੇਵੋ, ਮੈਂ ਗਾਵਾਂਗੀ। ਮੈਂ ਖੁਦ ਯਹੋਵਾਹ ਲਈ ਗੀਤ ਗਾਵਾਂਗੀ। ਮੈਂ ਯਹੋਵਾਹ ਲਈ, ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ ਲਈ, ਸੰਗੀਤ ਛੇੜਾਂਗੀ।"

19“ਹੇ ਯਹੋਵਾਹ, ਜਦੋਂ ਤੂੰ ਸੇਈਰ ਤੋਂ ਆਵੇਂ, ਜਦੋਂ ਤੂੰ ਅਦੋਮ ਧਰਤੀ ਤੋਂ ਕੂਚ ਕੀਤਾ ਧਰਤੀ ਹਿੱਲ ਗਈ। ਅਕਾਸ਼ ਵਰਿਆ ਅਤੇ, ਬੱਦਲਾਂ ਨੇ ਪਾਣੀ ਸੁੱਟਿਆ।"

20ਯਹੋਵਾਹ ਸੀਨਈ ਪਰਬਤ ਦੇ ਪਰਮੇਸ਼ੁਰ ਦੇ ਸਾਹਮਣੇ ਪਰਬਤ ਹਿੱਲੇ, ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ।"

Joshua 24 illustration - Joshua Chapter 24

21“ਅਨਾਥ ਦੇ ਪੁੱਤਰ ਸ਼ਮਗਰ ਦੇ ਦਿਨਾਂ ਵਿੱਚ, ਅਤੇ ਯਾਏਲ ਦੇ ਦਿਨਾਂ ਅੰਦਰ, ਮੁਖ ਸੜਕਾਂ ਸਨ ਸੱਖਣੀਆਂ। ਕਾਰਵਾਨ ਅਤੇ ਮੁਸਾਫ਼ਰ ਸਫ਼ਰ ਕਰਦੇ ਸਨ ਪਿੱਛਲੀਆਂ ਸੜਕਾਂ ਉੱਤੇ।"

22“ਉੱਥੇ ਕੋਈ ਯੋਧੇ ਨਹੀਂ ਸਨ। ਦਬੋਰਾਹ ਤੇਰੇ ਆਉਣ ਤੀਕ, ਇਸਰਾਏਲ ਵਿੱਚ ਕੋਈ ਸਿਪਾਹੀ ਨਹੀਂ ਸਨ। ਜਦੋਂ ਤੀਕ ਤੂੰ ਇਸਰਾਏਲ ਦੀ ਮਾਂ ਬਣਕੇ ਨਹੀਂ ਖਲੋਤੀ ਸੀ।"

23“ਚੁਣੇ ਪਰਮੇਸ਼ੁਰ ਨੇ ਨਵੇਂ ਆਗੂ ਲੜਨ ਲਈ ਸ਼ਹਿਰ ਦੇ ਦਰਵਾਜ਼ਿਆਂ ਉੱਤੇ। ਮਿਲਦਾ ਨਹੀਂ ਸੀ ਕਿਸੇ ਨੂੰ ਢਾਲ ਜਾਂ ਨੇਜਾ ਕੋਈ ਇਸਰਾਏਲ ਦੇ 40,000 ਸਿਪਾਹੀਆਂ ਵਿੱਚ।"

24“ਮੇਰਾ ਦਿਲ ਇਸਰਾਏਲ ਦੇ ਉਨ੍ਹਾਂ ਕਮਾਂਡਰਾਂ ਨਾਲ ਹੈ ਜਿਹੜੇ ਆਪਣੀ ਰਜ਼ਾ ਨਾਲ ਜੰਗ ਨੂੰ ਗਏ ਸਨ! ਯਹੋਵਾਹ ਨੂੰ ਅਸੀਸ ਦੇਵੋ!"

25“ਤੁਸੀਂ ਲੋਕੋ ਜੋ ਚਿੱਟੇ ਖੋਤਿਆਂ ਉੱਤੇ ਸਵਾਰੀ ਕਰਦਿਆਂ ਕਾਠੀਆਂ ਉੱਤੇ ਬੈਠੇ ਹੋਏ, ਅਤੇ ਸੜਕ ਉੱਤੇ ਤੁਰੇ ਜਾਂਦਿਆਂ ਇਸ ਬਾਰੇ ਗੱਲ ਕਰੋ!"

Joshua 24 illustration - Joshua Chapter 24

26ਪਾਣੀ ਦੀਆਂ ਥਾਵਾਂ ਉੱਤੇ ਅਸੀਂ ਖੜਤਾਲਾਂ ਦੀ ਅਵਾਜ਼ ਸੁਣਦੇ ਹਾਂ। ਲੋਕ ਯਹੋਵਾਹ ਦੀਆਂ ਜਿੱਤਾਂ ਬਾਰੇ ਅਤੇ ਉਸ ਦੇ ਇਸਰਾਏਲ ਦੇ ਸਿਪਾਹੀਆਂ ਦੀਆਂ ਜਿੱਤਾਂ ਬਾਰੇ ਗਾਉਂਦੇ ਹਨ ਜਦੋਂ ਯਹੋਵਾਹ ਦੇ ਲੋਕ ਸ਼ਹਿਰ ਦਿਆਂ ਦਰਵਾਜ਼ਿਆਂ ਉੱਤੇ ਲੜੇ ਸਨ ਅਤੇ ਜਿੱਤ ਗਏ ਸਨ।"

27“ਉੱਠ, ਉੱਠ ਦਬੋਰਾਹ! ਉੱਠ, ਉੱਠ ਅਤੇ ਗੀਤ ਗਾ! ਉੱਠ ਬਾਰਾਕ! ਜਾਕੇ ਆਪਣੇ ਦੁਸ਼ਮਣਾ ਨੂੰ ਫ਼ੜ ਲੈ ਅਬੀਨੋਅਮ ਦੇ ਪੁੱਤਰ!"

28“ਫ਼ੇਰ ਬਚੇ ਹੋਏ ਤਕੜਿਆਂ ਨਾਲ ਲੜਨ ਲਈ ਹੇਠਾਂ ਚੱਲੇ ਗਏ। ਯਹੋਵਾਹ ਦੇ ਲੋਕ ਮੇਰੇ ਲਈ ਯੋਧਿਆਂ ਦੇ ਖਿਲਾਫ਼ ਲੜਨ ਲਈ ਹੇਠਾਂ ਗਏ।"

29“ਇਫ਼ਰਾਈਮ ਦੇ ਲੋਕ ਅਮਾਲੇਕ ਦੇ ਪਹਾੜੀ ਪ੍ਰਦੇਸ਼ ਵਿੱਚੋਂ ਆਏ। ਹੇ ਬਿਨਯਾਮੀਨ, ਪਿੱਛਾ ਕੀਤਾ ਉਨ੍ਹਾਂ ਨੇ ਤੇਰਾ ਅਤੇ ਤੇਰੇ ਲੋਕਾਂ ਦਾ। ਅਤੇ ਕਮਾਂਡਰ ਸਨ ਉੱਥੇ ਮਾਕੀਰ ਦੇ ਪਰਿਵਾਰ ਵਿੱਚੋਂ। ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਸਰਦਾਰ ਆਪਣੀਆਂ ਡਾਂਗਾ ਨਾਲ ਆਏ।"

30ਯਿੱਸਾਕਾਰ ਦੇ ਆਗੂ ਦਬੋਰਾਹ ਦੇ ਨਾਲ ਸਨ। ਯਿੱਸਾਕਾਰ ਦਾ ਪਰਿਵਾਰ ਬਾਰਾਕ ਨਾਲ ਵਫ਼ਾਦਾਰ ਸੀ। ਉਹ ਉਸਦੀ ਕਮਾਨ ਥੱਲੇ ਵਾਦੀ ਅੰਦਰ ਭੇਜੇ ਗਏ ਸਨ। “ਰਊਬੇਨ ਨੇ ਫ਼ੌਜੀ ਸਮੂਹਾਂ ਦਰਮਿਆਨ, ਮਹਾਨ ਹਸਤੀਆਂ ਵਾਦ-ਵਿਵਾਦ ਕਰ ਰਹੀਆਂ ਸਨ ਕਿ ਕੀ ਕਰੀਏ।"

Joshua 24 illustration - Joshua Chapter 24

31ਇਸ ਲਈ ਤੂੰ ਕਿਉਂ ਉੱਥੇ ਆਪਣੀਆਂ ਭੇਡਾਂ ਦੇ ਵਾੜੇ ਦੀਆਂ ਕੰਧਾਂ ਕੋਲ ਬੈਠਾ ਸੀ। ਰਊਬੇਨ ਦਿਆਂ ਬਹਾਦੁਰ ਸਿਪਾਹੀਆਂ ਨੇ ਜੰਗ ਬਾਰੇ ਬਹੁਤ ਸੋਚਿਆ। ਪਰ ਉਹ, ਆਪਣੀ ਭੇਡਾਂ ਲਈ ਵਜਾਏ ਸੰਗੀਤ ਨੂੰ ਸੁਣਦਿਆਂ, ਘਰਾਂ ਅੰਦਰ ਰੁਕੇ ਰਹੇ।"

32ਗਿਲਆਦ ਦੇ ਲੋਕ ਆਪਣਿਆਂ ਡੇਰਿਆਂ ਅਤੇ ਯਰਦਨ ਨਦੀ ਦੇ ਪਰਲੇ ਪਾਸੇ ਰੁਕੇ ਰਹੇ ਸਨ। ਤੁਸੀਂ, ਦਾਨ ਦੇ ਲੋਕੋ, ਕਿਉਂ ਤੁਸੀਂ ਆਪਣੇ ਜਹਾਜ਼ਾਂ ਕੋਲ ਰੁਕੇ ਰਹੋ? ਆਸ਼ੇਰ ਦੇ ਲੋਕ ਸਮੁੰਦਰ ਲਾਗੇ ਆਪਣਿਆਂ ਸੁਰੱਖਿਅਤ ਬੰਦਰਗਾਹਾਂ ਉੱਤੇ ਡੇਰਾ ਲਾਈ ਰੁਕੇ ਰਹੇ।"

33“ਪਰ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ, ਉਨ੍ਹਾਂ ਪਹਾੜੀਆਂ ਉੱਤੇ ਜੰਗ ਕਰਦਿਆਂ ਆਪਣੀਆਂ ਜਿੰਦਾਂ ਖਤਰੇ’ਚ ਪਾਈਆਂ।"

Chapter Complete

You have read Joshua 24

33 verses