1ਫ਼ੇਰ ਜਿਹੜੇ ਆਦਮੀ ਛੁਪ ਗਏ ਸਨ ਸ਼ਹਿਰ ਤੋਂ ਬਾਹਰ ਲੜਾਈ ਵਿੱਚ ਸਹਾਇਤਾ ਕਰਨ ਲਈ ਆ ਗਏ। ਇਸਰਾਏਲ ਦੀ ਫ਼ੌਜ ਅਈ ਦੇ ਬੰਦਿਆਂ ਦੇ ਦੋਹੀ ਪਾਸੀਂ ਸੀ-ਅਈ ਦੇ ਬੰਦੇ ਫ਼ਸ ਗਏ। ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ। ਉਹ ਉਦੋਂ ਤੀਕ ਲੜਦੇ ਰਹੇ ਜਦੋਂ ਤੀਕ ਕਿ ਅਈ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬਚ ਨਹੀਂ ਸੱਕਿਆ।"
2ਪਰ ਅਈ ਦਾ ਰਾਜਾ ਜਿਉਂਦਾ ਰਹਿ ਗਿਆ। ਯਹੋਸ਼ੁਆ ਦੇ ਆਦਮੀ ਉਸ ਨੂੰ ਯਹੋਸ਼ੁਆ ਕੋਲ ਲੈ ਗਏ।"
3ਲੜਾਈ ਦਾ ਵੇਰਵਾ ਲੜਾਈ ਸਮੇਂ, ਇਸਰਾਏਲ ਦੀ ਫ਼ੌਜ ਨੇ ਅਈ ਦੇ ਆਦਮੀਆਂ ਦਾ ਖੇਤਾਂ ਅਤੇ ਮਾਰੂਥਲ ਵਿੱਚ ਪਿੱਛਾ ਕੀਤਾ। ਇਸ ਲਈ ਇਸਰਾਏਲ ਦੀ ਫ਼ੌਜ ਨੇ ਅਈ ਦੇ ਸਾਰੇ ਆਦਮੀਆਂ ਨੂੰ ਖੇਤਾਂ ਅਤੇ ਮਾਰੂਥਲ ਅੰਦਰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਆਦਮੀ ਅਈ ਵਾਪਸ ਪਰਤ ਆਏ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਹਾਲੇ ਵੀ ਸ਼ਹਿਰ ਵਿੱਚ ਜਿਉਂਦੇ ਰਹਿ ਗਏ ਸਨ।"
4ਅਈ ਦੇ ਸਾਰੇ ਲੋਕ ਉਸ ਦਿਨ ਮਾਰੇ ਗਏ। ਉੱਥੇ 12,000 ਆਦਮੀ ਅਤੇ ਔਰਤਾਂ ਸਨ।"
5ਯਹੋਸ਼ੁਆ ਨੇ ਆਪਣਾ ਬਰਛਾ ਅਈ ਵੱਲ ਸੇਧਿਆ। ਇਹ ਉਸ ਦੇ ਲੋਕਾਂ ਨੂੰ ਸ਼ਹਿਰ ਤਬਾਹ ਕਰ ਦੇਣ ਦਾ ਸੰਕੇਤ ਸੀ। ਅਤੇ ਯਹੋਸ਼ੁਆ ਉਦੋਂ ਤੀਕ ਰੁਕਿਆ ਜਦੋਂ ਤੱਕ ਕਿ ਅਈ ਦੇ ਸਾਰੇ ਲੋਕ ਤਬਾਹ ਨਹੀਂ ਹੋ ਗਏ।"

6ਇਸਰਾਏਲ ਦੇ ਲੋਕਾਂ ਨੇ ਸ਼ਹਿਰ ਦੇ ਪਸ਼ੂਆਂ ਅਤੇ ਹਰੇਕ ਚੀਜ਼ ਨੂੰ ਆਪਣੇ ਲਈ ਰੱਖ ਲਿਆ। ਉਹੀ ਗੱਲ ਸੀ ਜਿਹੜੀ ਯਹੋਵਾਹ ਨੇ ਆਖੀ ਸੀ ਕਿ ਉਹ ਕਰ ਸੱਕਦੇ ਹਨ। ਜਦੋਂ ਉਸ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤੇ ਸਨ।"
7ਫ਼ਿਰ ਯਹੋਸ਼ੁਆ ਨੇ ਅਈ ਦੇ ਸ਼ਹਿਰ ਨੂੰ ਸਾੜ ਦਿੱਤਾ। ਉਹ ਸ਼ਹਿਰ ਮਲਬੇ ਦਾ ਢੇਰ ਬਣ ਗਿਆ ਇਹ ਅੱਜ ਵੀ ਉਸੇ ਤਰ੍ਹਾਂ ਹੈ।"
8ਯਹੋਸ਼ੁਆ ਨੇ ਅਈ ਦੇ ਰਾਜੇ ਨੂੰ ਇੱਕ ਰੁੱਖ ਉੱਤੇ ਫ਼ਾਂਸੀ ਦੇ ਦਿੱਤੀ। ਉਸ ਨੇ ਉਸ ਨੂੰ ਸ਼ਾਮ ਤੱਕ ਰੁੱਖ ਉੱਤੇ ਲਟਕੇ ਰਹਿਣ ਦਿੱਤਾ। ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਰਾਜੇ ਦੀ ਲੋਥ ਨੂੰ ਰੁੱਖ ਤੋਂ ਉਤਾਰਨ ਲਈ ਆਖਿਆ। ਉਨ੍ਹਾਂ ਨੇ ਉਸਦੀ ਲੋਥ ਸ਼ਹਿਰ ਦੇ ਦਰਵਾਜ਼ੇ ਉੱਤੇ ਸੁੱਟ ਦਿੱਤੀ। ਫ਼ਿਰ ਉਨ੍ਹਾਂ ਨੇ ਲੋਥ ਨੂੰ ਬਹੁਤ ਸਾਰੇ ਪੱਥਰਾਂ ਨਾਲ ਢੱਕ ਦਿੱਤਾ। ਉਹ ਪਥਰਾਂ ਦਾ ਢੇਰ ਅੱਜ ਵੀ ਉੱਥੇ ਹੀ ਹੈ।"
9ਅਸੀਸਾਂ ਅਤੇ ਸਰਾਪਾ ਨੂੰ ਪੜ੍ਹਨਾ ਫ਼ਿਰ ਯਹੋਸ਼ੁਆ ਨੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਇੱਕ ਜਗਵੇਦੀ ਉਸਾਰੀ। ਉਸ ਨੇ ਉਹ ਜਗਵੇਦੀ ਏਬਾਲ ਪਹਾੜੀ ਉੱਤੇ ਉਸਾਰੀ।"
10ਯਹੋਵਾਹ ਦੇ ਸੇਵਕ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦੱਸਿਆ ਸੀ ਕਿ ਜਗਵੇਦੀਆਂ ਕਿਵੇਂ ਬਨਾਉਣੀਆਂ ਹਨ। ਇਸ ਲਈ ਯਹੋਸ਼ੁਆ ਨੇ ਜਗਵੇਦੀ ਉਸੇ ਤਰ੍ਹਾਂ ਬਣਾਈ ਜਿਸ ਤਰ੍ਹਾਂ ਇਸ ਬਾਰੇ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਸੀ। ਜਗਵੇਦੀ ਅਨਘੜ ਪੱਥਰਾਂ ਦੀ ਬਣੀ ਹੋਈ ਸੀ। ਉਨ੍ਹਾਂ ਪੱਥਰਾਂ ਉੱਤੇ ਕਦੇ ਵੀ ਕਿਸੇ ਔਜ਼ਾਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਹ ਉਸ ਜਗਵੇਦੀ ਉੱਤੇ ਯਹੋਵਾਹ ਨੂੰ ਹੋਮ ਦੀਆਂ ਭੇਟਾ ਚੜ੍ਹਾਉਂਦੇ ਸਨ। ਉਹ ਸੁੱਖ-ਸਾਂਦ ਦੀਆਂ ਭੇਟਾਂ ਵੀ ਚੜ੍ਹਾਉਂਦੇ ਸਨ।"

11ਉਸੇ ਥਾਂ, ਯਹੋਸ਼ੁਆ ਨੇ ਮੂਸਾ ਦੀ ਬਿਵਸਥਾ ਪੱਥਰਾਂ ਉੱਤੇ ਲਿਖੀ। ਉਸ ਨੇ ਅਜਿਹਾ ਉਦੋਂ ਕੀਤਾ ਜਦ ਸਾਰੇ ਇਸਰਾਏਲੀ ਵੇਖ ਰਹੇ ਸਨ।"
12ਬਜ਼ੁਰਗ, ਅਧਿਕਾਰੀ, ਜੱਜ ਅਤੇ ਇਸਰਾਏਲ ਦੇ ਸਾਰੇ ਲੋਕ ਪਵਿੱਤਰ ਸੰਦੂਕ ਦੇ ਆਲੇ-ਦੁਆਲੇ ਖੜ੍ਹੇ ਸਨ। ਉਹ ਉਨ੍ਹਾਂ ਲੇਵੀ ਜਾਜਕਾਂ ਦੇ ਸਾਹਮਣੇ ਖੜ੍ਹੇ ਸਨ ਜਿਹੜੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਚੁੱਕ ਕੇ ਲਿਆਏ ਸਨ। ਇਸਰਾਏਲ ਦੇ ਲੋਕ ਅਤੇ ਉਨ੍ਹਾਂ ਦੇ ਨਾਲ ਦੇ ਹੋਰ ਲੋਕ ਉੱਥੇ ਖੜੋਤੇ ਸਨ। ਅੱਧੇ ਲੋਕ ਏਬਾਲ ਪਹਾੜ ਦੇ ਸਾਹਮਣੇ ਖੜੋਤੇ ਸਨ ਅਤੇ ਦੂਸਰੇ ਅੱਧੇ ਲੋਕ ਗਰਿਜ਼ੀਮ ਪਹਾੜ ਦੇ ਸਾਹਮਣੇ ਖੜੋਤੇ ਸਨ। ਯਹੋਵਾਹ ਦੇ ਸੇਵਕ ਮੂਸਾ ਨੇ ਲੋਕਾਂ ਨੂੰ ਅਜਿਹਾ ਕਰਨ ਲਈ ਆਖਿਆ ਸੀ। ਮੂਸਾ ਨੇ ਉਨ੍ਹਾਂ ਨੂੰ ਅਜਿਹਾ ਉਹ ਅਸੀਸ ਲੈਣ ਲਈ ਕਰਨ ਨੂੰ ਆਖਿਆ ਸੀ।"
13ਫ਼ੇਰ ਯਹੋਸ਼ੁਆ ਨੇ ਨੇਮ ਦੇ ਸਾਰੇ ਸ਼ਬਦ ਪੜ੍ਹੇ। ਯਹੋਸ਼ੁਆ ਨੇ ਅਸੀਸਾ ਅਤੇ ਸਰਾਪਾ ਬਾਰੇ ਪੜ੍ਹਿਆ। ਉਸ ਨੇ ਹਰ ਗੱਲ ਉਸੇ ਤਰ੍ਹਾਂ ਪੜ੍ਹੀ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੀ ਹੋਈ ਸੀ।"
14ਇਸਰਾਏਲ ਦੇ ਸਾਰੇ ਲੋਕ ਉੱਥੇ ਇਕੱਠੇ ਹੋਏ ਸਨ। ਇਸਰਾਏਲ ਦੇ ਲੋਕਾਂ ਨਾਲ ਰਹਿਣ ਵਾਲੇ ਸਾਰੇ ਵਿਦੇਸ਼ੀ, ਔਰਤਾਂ ਅਤੇ ਬੱਚੇ ਉੱਥੇ ਸਨ। ਅਤੇ ਯਹੋਸ਼ੁਆ ਨੇ ਉਹ ਹਰ ਆਦੇਸ਼ ਪੜ੍ਹਿਆ ਜਿਹੜਾ ਮੂਸਾ ਨੇ ਦਿੱਤਾ ਸੀ।"
15ਗਿਬਓਨੀਆਂ ਦੀ ਯਹੋਸ਼ੁਆ ਨਾਲ ਚਲਾਕੀ ਯਰਦਨ ਨਦੀ ਦੇ ਪੱਛਮ ਵੱਲ ਦੇ ਸਾਰੇ ਰਾਜਿਆਂ ਨੇ ਇਨ੍ਹਾਂ ਗੱਲਾਂ ਬਾਰੇ ਸੁਣਿਆ। ਰਾਜੇ ਹਿੱਤੀ ਲੋਕਾਂ, ਅਮੋਰੀ ਲੋਕਾਂ, ਕਨਾਨੀ ਲੋਕਾਂ, ਫ਼ਰਿੱਜ਼ੀਆਂ ਲੋਕਾਂ, ਹਿੱਵੀ ਲੋਕਾਂ ਅਤੇ ਯਬੂਸੀ ਲੋਕਾਂ ਦੇ ਸਨ। ਉਹ ਪਹਾੜੀ ਇਲਾਕੇ ਅਤੇ ਮੈਦਾਨਾ ਵਿੱਚ ਰਹਿੰਦੇ ਸਨ। ਉਹ ਭੂਮੱਧ ਸਾਗਰ ਦੇ ਕੰਢੇ ਦੇ ਨਾਲ-ਨਾਲ ਲਬਾਨੋਨ ਤੱਕ ਰਹਿੰਦੇ ਸਨ।"

16ਉਹ ਸਾਰੇ ਰਾਜੇ ਇਕੱਠੇ ਹੋ ਗਏ। ਉਨ੍ਹਾਂ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਵਿਰੁੱਧ ਲੜਨ ਦੀਆਂ ਵਿਉਂਤਾ ਬਣਾਈਆਂ।"
17ਗਿਬਓਨ ਦੇ ਲੋਕਾਂ ਨੇ ਇਹ ਗੱਲ ਸੁਣੀ ਕਿ ਯਹੋਸ਼ੁਆ ਨੇ ਯਰੀਹੋ ਅਤੇ ਅਈ ਨੂੰ ਕਿਵੇਂ ਹਰਾਇਆ ਸੀ।"
You have read Joshua 3
17 verses