1ਉਹ ਦਿਨ ਜਦੋਂ ਸੂਰਜ ਠਹਿਰ ਗਿਆ ਇਸ ਵੇਲੇ ਅਦੋਨੀ ਸਦਕ ਯਰੂਸ਼ਲਮ ਦਾ ਰਾਜਾ ਸੀ। ਇਸ ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਅਈ ਨੂੰ ਹਰਾ ਦਿੱਤਾ ਸੀ ਅਤੇ ਇਸ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਰਾਜੇ ਨੇ ਸੁਣਿਆ ਕਿ ਯਹੋਸ਼ੁਆ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਵੀ ਅਜਿਹਾ ਹੀ ਕੀਤਾ ਸੀ। ਰਾਜੇ ਨੂੰ ਇਹ ਵੀ ਪਤਾ ਲੱਗਿਆ ਕਿ ਗਿਬਓਨ ਦੇ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਸੀ। ਅਤੇ ਉਹ ਲੋਕ ਯਰੂਸ਼ਲਮ ਦੇ ਬਹੁਤ ਨਜ਼ਦੀਕ ਰਹਿੰਦੇ ਸਨ।"
2ਇਸ ਲਈ ਅਦੋਨੀ ਸਦਕ ਅਤੇ ਉਸ ਦੇ ਲੋਕ ਬਹੁਤ ਭੈਭੀਤ ਹੋ ਗਏ। ਗਿਬਓਨ ਅਈ ਵਾਂਗ ਛੋਟਾ ਕਸਬਾ ਨਹੀਂ ਸੀ। ਗਿਬਓਨ ਬਹੁਤ ਵੱਡਾ ਸ਼ਹਿਰ ਸੀ-ਇਹ ਰਾਜਧਾਨੀ ਜਿੰਨਾ ਵੱਡਾ ਸੀ। ਅਤੇ ਉਸ ਸ਼ਹਿਰ ਦੇ ਸਾਰੇ ਆਦਮੀ ਚੰਗੇ ਲੜਾਕੂ ਸਨ। ਇਸ ਲਈ ਰਾਜਾ ਭੈਭੀਤ ਸੀ।"
3ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨਾਲ ਗੱਲ ਕੀਤੀ। ਉਸ ਨੇ ਯਰਮੂਥ ਦੇ ਰਾਜੇ ਫ਼ਿਰਾਮ, ਲਾਕੀਸ਼ ਦੇ ਰਾਜੇ ਯਾਫ਼ੀਆ ਅਤੇ ਅਗਲੋਨ ਦੇ ਰਾਜੇ ਦਬੀਰ ਨਾਲ ਵੀ ਗੱਲ ਕੀਤੀ। ਯਰੂਸ਼ਲਮ ਦੇ ਰਾਜੇ ਨੇ ਇਨ੍ਹਾਂ ਆਦਮੀਆਂ ਨੂੰ ਬੇਨਤੀ ਕੀਤੀ,"
4“ਮੇਰੇ ਨਾਲ ਆਉ ਅਤੇ ਗਿਬਓਨ ਉੱਤੇ ਹਮਲਾ ਕਰਨ ਵਿੱਚ ਸਹਾਇਤਾ ਕਰੋ। ਗਿਬਓਨ ਨੇ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੈ।”"
5ਇਸ ਲਈ ਇਨ੍ਹਾਂ ਪੰਜ ਅਮੋਰੀ ਰਾਜਿਆਂ ਨੇ ਫ਼ੌਜਾਂ ਇਕੱਠੀਆਂ ਕਰ ਲਈਆਂ। (ਪੰਜ ਰਾਜੇ ਸਨ, ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।) ਉਹ ਫ਼ੌਜਾਂ ਗਿਬਓਨ ਵੱਲ ਗਈਆਂ। ਫ਼ੌਜਾਂ ਨੇ ਗਿਬਓਨ ਨੂੰ ਘੇਰਾ ਪਾ ਲਿਆ ਅਤੇ ਉਸ ਦੇ ਵਿਰੁੱਧ ਲੜਨ ਲੱਗੀਆਂ।"

6ਗਿਬਓਨ ਸ਼ਹਿਰ ਦੇ ਲੋਕਾਂ ਨੇ ਯਹੋਸ਼ੁਆ ਨੂੰ ਉਸ ਦੇ ਗਿਲਗਾਲ ਦੇ ਡੇਰੇ ਵਿਖੇ ਸੰਦੇਸ਼ ਭੇਜਿਆ। ਸੰਦੇਸ਼ ਵਿੱਚ ਆਖਿਆ ਸੀ: “ਅਸੀਂ ਤੁਹਾਡੇ ਸੇਵਕ ਹਾਂ! ਸਾਨੂੰ ਇਕੱਲਿਆਂ ਨਾ ਛੱਡੋ। ਆਉ ਅਤੇ ਸਾਡੀ ਸਹਾਇਤਾ ਕਰੋ! ਛੇਤੀ ਕਰੋ! ਸਾਨੂੰ ਬਚਾਉ! ਪਹਾੜੀ ਇਲਾਕੇ ਦੇ ਸਾਰੇ ਅਮੋਰੀ ਰਾਜਿਆਂ ਨੇ ਸਾਡੇ ਨਾਲ ਲੜਨ ਲਈ ਫ਼ੌਜਾਂ ਇਕੱਠੀਆਂ ਕਰਕੇ ਲੈ ਆਂਦੀਆਂ ਹਨ।”"
7ਇਸ ਲਈ ਯਹੋਸ਼ੁਆ ਨੇ ਆਪਣੀ ਪੂਰੀ ਫ਼ੌਜ ਸਮੇਤ ਗਿਲਗਾਲ ਤੋਂ ਕੂਚ ਕਰ ਦਿੱਤਾ। ਯਹੋਸ਼ੁਆ ਦੇ ਬਿਹਤਰੀਨ ਜੰਗਾਜ਼ੂ ਆਦਮੀ ਉਸ ਦੇ ਨਾਲ ਸਨ।"
8ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਉਨ੍ਹਾਂ ਫ਼ੌਜਾਂ ਕੋਲੋਂ ਭੈਭੀਤ ਨਾ ਹੋਣਾ। ਮੈਂ ਤੁਹਾਨੂੰ ਉਨ੍ਹਾਂ ਨੂੰ ਹਰਾਉਣ ਦੀ ਇਜਾਜ਼ਤ ਦੇਵਾਂਗਾ। ਉਨ੍ਹਾਂ ਫ਼ੌਜਾਂ ਵਿੱਚੋਂ ਕੋਈ ਵੀ ਤੁਹਾਨੂੰ ਨਹੀਂ ਹਰਾ ਸੱਕੇਗੀ।”"
9ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਸਾਰੀ ਰਾਤ ਗਿਬਓਨ ਵੱਲ ਨੂੰ ਮਾਰਚ ਕੀਤਾ। ਦੁਸ਼ਮਣ ਨੂੰ ਕੋਈ ਪਤਾ ਨਹੀਂ ਸੀ ਕਿ ਯਹੋਸ਼ੁਆ ਆ ਰਿਹਾ ਹੈ। ਇਸ ਲਈ ਜਦੋਂ ਉਸ ਨੇ ਉਨ੍ਹਾਂ ਉੱਤੇ ਹਮਲਾ ਕੀਤਾ ਤਾਂ ਉਹ ਪੂਰੀ ਤਰ੍ਹਾਂ ਹੈਰਾਨ ਹੋ ਗਏ।"
10ਯਹੋਵਾਹ ਨੇ ਉਨ੍ਹਾਂ ਫ਼ੌਜਾਂ ਨੂੰ ਬਹੁਤ ਉਲਝਣ ਵਿੱਚ ਪਾ ਦਿੱਤਾ ਜਦੋਂ ਇਸਰਾਏਲ ਨੇ ਹਮਲਾ ਕੀਤਾ। ਇਸ ਲਈ ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਇਸਰਾਏਲ ਨੇ ਦੁਸ਼ਮਣ ਦਾ ਗਿਬਓਨ ਤੋਂ ਬੈਤ ਹੋਰੋਨ ਵੱਲ ਜਾਂਦੀ ਸੜਕ ਉੱਤੇ ਪਿੱਛਾ ਕੀਤਾ। ਇਸਰਾਏਲ ਦੀ ਫ਼ੌਜ ਨੇ ਅਜ਼ੇਕਾਹ ਅਤੇ ਮੱਕੇਦਾਹ ਦੇ ਸਾਰੇ ਰਸਤੇ ਆਦਮੀਆਂ ਨੂੰ ਮਾਰ ਮੁਕਾਇਆ।"

11ਫ਼ੇਰ ਇਸਰਾਏਲ ਦੀ ਫ਼ੌਜ ਨੇ ਦੁਸ਼ਮਣ ਦੀ ਫ਼ੌਜ ਨੂੰ ਬੈਤ ਹੋਰੋਨ ਤੋਂ ਅਜ਼ੇਕਾਹ ਵੱਲ ਜਾਂਦੀ ਸੜਕ ਵੱਲ ਭਜਾ ਦਿੱਤਾ। ਜਦੋਂ ਉਹ ਦੁਸ਼ਮਣ ਦਾ ਪਿੱਛਾ ਕਰ ਰਹੇ ਸਨ, ਯਹੋਵਾਹ ਨੇ ਆਕਾਸ਼ ਤੋਂ ਵੱਡੇ-ਵੱਡੇ ਗੜ੍ਹਿਆਂ ਦਾ ਮੀਂਹ ਵਰ੍ਹਾਇਆ। ਬਹੁਤ ਸਾਰੇ ਦੁਸ਼ਮਣ ਇਨ੍ਹਾਂ ਵੱਡੇ ਗੜ੍ਹਿਆਂ ਨਾਲ ਮਾਰੇ ਗਏ। ਇਸਰਾਏਲ ਦੇ ਸਿਪਾਹਿਆਂ ਦੀਆਂ ਤਲਵਾਰਾਂ ਨਾਲੋਂ ਗੜ੍ਹਿਆਂ ਨਾਲ ਵੱਧੇਰੇ ਆਦਮੀ ਮਰੇ।"
12ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਅਮੋਰੀ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦਿੱਤੀ। ਅਤੇ ਉਸ ਦਿਨ ਯਹੋਸ਼ੁਆ ਇਸਰਾਏਲ ਦੇ ਸਾਰੇ ਲੋਕਾਂ ਸਾਹਮਣੇ ਖਲੋ ਗਿਆ ਅਤੇ ਯਹੋਵਾਹ ਨੂੰ ਆਖਿਆ: “ਸੂਰਜ, ਰੁਕ ਜਾ ਗਿਬਓਨ ਉੱਤੇ। ਚੰਦਰਮਾ ਖਲੋ ਜਾ ਚੁੱਪ ਕਰਕੇ ਅੱਯਾਲੋਨ ਦੀ ਵਾਦੀ ਉੱਤੇ।”"
13ਇਸ ਲਈ ਸੂਰਜ ਹਿਲਿਆ ਨਹੀਂ ਅਤੇ ਚੰਦਰਮਾ ਓਨੀ ਦੇਰ ਤੱਕ ਰੁਕਿਆ ਰਿਹਾ ਜਦੋਂ ਤੀਕ ਕਿ ਲੋਕਾਂ ਨੇ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਦਿੱਤਾ। ਇਹ ਕਹਾਣੀ ਯਾਸ਼ਰ ਦੀ ਪੁਸਤਕ ਵਿੱਚ ਲਿਖੀ ਹੋਈ ਹੈ। ਸੂਰਜ ਆਕਾਸ਼ ਦੇ ਅੱਧ ਵਿੱਚਕਾਰ ਖਲੋ ਗਿਆ। ਇਹ ਪੂਰੇ ਦਿਨ ਭਰ ਨਹੀਂ ਹਿਲਿਆ।"
14ਅਜਿਹਾ ਪਹਿਲਾਂ ਕਦੇ ਨਹੀਂ ਸੀ ਵਾਪਰਿਆ। ਅਤੇ ਅਜਿਹਾ ਫ਼ੇਰ ਕਦੇ ਵੀ ਨਹੀਂ ਵਾਪਰੇਗਾ! ਇਹੀ ਉਹ ਗੱਲ ਸੀ ਜਦੋਂ ਯਹੋਵਾਹ ਨੇ ਆਦਮੀ ਦੀ ਗੱਲ ਮੰਨੀ। ਯਹੋਵਾਹ ਸੱਚ ਮੁੱਚ ਇਸਰਾਏਲ ਲਈ ਲੜ ਰਿਹਾ ਸੀ।"
15ਇਸ ਤੋਂ ਮਗਰੋਂ, ਯਹੋਸ਼ੁਆ ਅਤੇ ਉਸਦੀ ਫ਼ੌਜ ਗਿਲਗਾਲ ਦੇ ਡੇਰੇ ਵੱਲ ਵਾਪਸ ਪਰਤ ਗਏ।"
You have read Joshua 5
15 verses