Lumina
Joshua

The Fall of Jericho

Joshua 6·Punjabi Bible

1ਪਰ ਲੜਾਈ ਦੇ ਦੌਰਾਨ ਪੰਜ ਰਾਜੇ ਭੱਜ ਗਏ। ਉਹ ਮੱਕੇਦਾਹ ਦੇ ਨੇੜੇ ਇੱਕ ਗੁਫ਼ਾ ਵਿੱਚ ਛੁਪ ਗਏ।"

2ਪਰ ਕਿਸੇ ਨੇ ਉਨ੍ਹਾਂ ਨੂੰ ਉਸ ਗੁਫ਼ਾ ਵਿੱਚ ਛੁੱਪੇ ਹੋਇਆ ਲੱਭ ਲਿਆ। ਯਹੋਸ਼ੁਆ ਨੂੰ ਇਸਦਾ ਪਤਾ ਲੱਗਿਆ।"

3ਯਹੋਸ਼ੁਆ ਨੇ ਆਖਿਆ, “ਗੁਫ਼ਾ ਦੇ ਪ੍ਰਵੇਸ਼ ਵੱਡੇ-ਵੱਡੇ ਪਥਰਾਂ ਨਾਲ ਬੰਦ ਕਰ ਦਿਉ। ਕੁਝ ਆਦਮੀਆਂ ਨੂੰ ਗੁਫ਼ਾ ਦੀ ਰਾਖੀ ਲਈ ਪਹਿਰੇ ਤੇ ਬਿਠਾ ਦਿਉ।"

4ਪਰ ਖੁਦ ਉੱਥੇ ਨਹੀਂ ਠਹਿਰਨਾ ਦੁਸ਼ਮਣ ਦਾ ਪਿੱਛਾ ਕਰਨਾ ਜਾਰੀ ਰੱਖੋ। ਉਨ੍ਹਾਂ ਉੱਤੇ ਪਿੱਛਿਓ ਦੀ ਵਾਰ ਕਰਨਾ ਜਾਰੀ ਰੱਖੋ। ਦੁਸ਼ਮਣ ਨੂੰ ਆਪਣੇ ਸ਼ਹਿਰਾਂ ਵਿੱਚ ਵਾਪਸ ਨਾ ਆਉਣ ਦਿਉ। ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਨ੍ਹਾਂ ਉੱਪਰ ਜਿੱਤ ਦਿੱਤੀ ਹੈ।”"

5ਇਸ ਲਈ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਦੁਸ਼ਮਣ ਨੂੰ ਮਾਰ ਮੁਕਾਇਆ। ਪਰ ਦੁਸ਼ਮਣਾ ਵਿੱਚੋਂ ਕੁਝ ਬੰਦੇ ਆਪਣੇ ਸ਼ਹਿਰਾਂ ਵਿੱਚ ਜਾਣ ਅਤੇ ਛੁਪ ਜਾਣ ਵਿੱਚ ਸਫ਼ਲ ਹੋ ਗਏ ਜਿਨ੍ਹਾਂ ਦੇ ਆਲੇ-ਦੁਆਲੇ ਕੰਧਾਂ ਸਨ। ਇਹ ਆਦਮੀ ਨਹੀਂ ਮਰੇ।"

Joshua 6 illustration - Joshua Chapter 6

6ਲੜਾਈ ਤੋਂ ਮਗਰੋਂ, ਯਹੋਸ਼ੁਆ ਦੇ ਬੰਦੇ ਉਸ ਕੋਲ ਮੱਕੇਦਾਹ ਵਿਖੇ ਆਏ। ਉਸ ਦੇਸ਼ ਦੇ ਲੋਕਾਂ ਵਿੱਚੋਂ ਕੋਈ ਵੀ ਇੰਨਾ ਬਹਾਦਰ ਨਹੀਂ ਸੀ ਕਿ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਕੁਝ ਆਖ ਸੱਕੇ।"

7ਯਹੋਸ਼ੁਆ ਨੇ ਆਖਿਆ, “ਉਨ੍ਹਾਂ ਪੱਥਰਾਂ ਨੂੰ ਹਟਾ ਦਿਉ ਜਿਨ੍ਹਾਂ ਨੇ ਗੁਫ਼ਾ ਦੇ ਦਾਖਲੇ ਨੂੰ ਬੰਦ ਕੀਤਾ ਹੋਇਆ ਹੈ। ਉਨ੍ਹਾਂ ਪੰਜਾ ਰਾਜਿਆਂ ਨੂੰ ਮੇਰੇ ਕੋਲ ਲਿਆਉ।”"

8ਇਸ ਲਈ ਯਹੋਸ਼ੁਆ ਦੇ ਆਦਮੀ ਪੰਜਾ ਰਾਜਿਆਂ ਨੂੰ ਗੁਫ਼ਾ ਵਿੱਚੋਂ ਬਾਹਰ ਲੈ ਆਏ। ਉਹ ਯਰੂਸ਼ਲਮ, ਹਬਰੋਨ, ਯਰਮੂਥ, ਲਾਕੀਸ਼ ਅਤੇ ਅਗਲੋਨ ਦੇ ਰਾਜੇ ਸਨ।"

9ਉਹ ਪੰਜਾ ਰਾਜਿਆਂ ਨੂੰ ਯਹੋਸ਼ੁਆ ਕੋਲ ਲੈ ਆਏ। ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਉਸ ਥਾਂ ਬੁਲਾਇਆ। ਯਹੋਸ਼ੁਆ ਨੇ ਆਪਣੀ ਫ਼ੌਜ ਦੇ ਅਧਿਕਾਰੀਆਂ ਨੂੰ ਆਖਿਆ, “ਇੱਥੇ ਆਉ! ਆਪਣੇ ਪੈਰ ਇਨ੍ਹਾਂ ਰਾਜਿਆਂ ਦੀ ਗਰਦਨਾ ਉੱਤੇ ਰੱਖ ਦਿਉ।” ਇਸ ਲਈ ਯਹੋਸ਼ੁਆ ਦੀ ਫ਼ੌਜ ਦੇ ਅਫ਼ਸਰ ਨੇੜੇ ਆ ਗਏ। ਉਨ੍ਹਾਂ ਨੇ ਆਪਣੇ ਪੈਰਾਂ ਨੂੰ ਰਾਜਿਆਂ ਦੀਆਂ ਗਰਦਨ ਉੱਤੇ ਰੱਖ ਦਿੱਤਾ।"

10ਫ਼ੇਰ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਆਖਿਆ, “ਤਕੜੇ ਹੋਵੋ ਅਤੇ ਬਹਾਦਰ ਬਣੋ! ਭੈਭੀਤ ਨਾ ਹੋਵੋ। ਮੈ ਤੁਹਾਨੂੰ ਦਰਸਾਉਂਦਾ ਹਾਂ ਕਿ ਯਹੋਵਾਹ ਉਨ੍ਹਾਂ ਸਾਰੇ ਦੁਸ਼ਮਣਾ ਨਾਲ ਕੀ ਕਰੇਗਾ ਜਿਨ੍ਹਾਂ ਨਾਲ ਤੁਸੀਂ ਭਵਿੱਖ ਵਿੱਚ ਲੜੋਂਗੇ।”"

Joshua 6 illustration - Joshua Chapter 6

11ਫ਼ੇਰ ਯਹੋਸ਼ੁਆ ਨੇ ਪੰਜਾ ਰਾਜਿਆਂ ਨੂੰ ਕਤਲ ਕਰ ਦਿੱਤਾ। ਉਸ ਨੇ ਉਨ੍ਹਾਂ ਦੀਆਂ ਲੋਥਾਂ ਨੂੰ ਪੰਜਾਂ ਰੁੱਖਾਂ ਉੱਤੇ ਲਟਕਾ ਦਿੱਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਸ਼ਾਮ ਤੱਕ ਰੁੱਖਾਂ ਉੱਤੇ ਲਟਕੇ ਰਹਿਣ ਦਿੱਤਾ।"

12ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਲੋਥਾਂ ਰੁੱਖਾਂ ਉੱਤੋਂ ਉਤਾਰਨ ਲਈ ਆਖਿਆ। ਇਸ ਲਈ ਉਨ੍ਹਾਂ ਨੇ ਲੋਥਾਂ ਉਸੇ ਗੁਫ਼ਾ ਵਿੱਚ ਸੁੱਟ ਦਿੱਤੀਆਂ ਜਿੱਥੇ ਰਾਜੇ ਛੁੱਪੇ ਹੋਏ ਸਨ ਅਤੇ ਗੁਫ਼ਾ ਦੇ ਪ੍ਰਵੇਸ਼ ਨੂੰ ਵੱਡੇ ਪਥਰਾਂ ਨਾਲ ਢੱਕ ਦਿੱਤਾ। ਉਹ ਲੋਥਾਂ ਅੱਜ ਵੀ ਉਸੇ ਗੁਫ਼ਾ ਵਿੱਚ ਹਨ।"

13ਉਸ ਦਿਨ ਯਹੋਸ਼ੁਆ ਨੇ ਮੱਕੇਦਾਹ ਨੂੰ ਹਰਾਇਆ। ਯਹੋਸ਼ੁਆ ਨੇ ਉਸ ਸ਼ਹਿਰ ਦੇ ਰਾਜੇ ਅਤੇ ਲੋਕਾਂ ਨੂੰ ਮਾਰ ਦਿੱਤਾ। ਉੱਥੇ ਕੋਈ ਵੀ ਜਿਉਂਦਾ ਨਹੀਂ ਬਚਿਆ। ਯਹੋਸ਼ੁਆ ਨੇ ਮੱਕੇਦਾਹ ਦੇ ਰਾਜੇ ਨਾਲ ਵੀ ਉਹੀ ਕੁਝ ਕੀਤਾ ਜਿਹੜਾ ਉਸ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।"

14ਦੱਖਣੀ ਸ਼ਹਿਰਾਂ ਉੱਤੇ ਕਬਜ਼ਾ ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕ ਮੱਕੇਦਾਹ ਤੋਂ ਤੁਰ ਪਏ। ਉਹ ਲਿਬਨਾਹ ਵੱਲ ਗਏ ਅਤੇ ਸ਼ਹਿਰ ਉੱਤੇ ਹਮਲਾ ਕਰ ਦਿੱਤਾ।"

15ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਉਸ ਸ਼ਹਿਰ ਅਤੇ ਉਸ ਦੇ ਰਾਜੇ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਮਾਰ ਦਿੱਤਾ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਿਆ। ਅਤੇ ਲੋਕਾਂ ਨੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਯਰੀਹੋ ਦੇ ਰਾਜੇ ਨਾਲ ਕੀਤਾ ਸੀ।"

Joshua 6 illustration - Joshua Chapter 6

16ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕਾਂ ਨੇ ਲਿਬਨਾਹ ਛੱਡ ਦਿੱਤਾ ਅਤੇ ਲਾਕੀਸ਼ ਨੂੰ ਚੱਲੇ ਗਏ। ਯਹੋਸ਼ੁਆ ਅਤੇ ਉਸਦੀ ਫ਼ੌਜ ਨੇ ਉਸ ਸ਼ਹਿਰ ਦੇ ਦੁਆਲੇ ਘੇਰਾ ਪਾ ਲਿਆ ਅਤੇ ਉਸ ਉੱਤੇ ਹਮਲਾ ਕਰ ਦਿੱਤਾ।"

17ਯਹੋਵਾਹ ਨੇ ਉਨ੍ਹਾਂ ਨੂੰ ਲਾਕੀਸ਼ ਦੇ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ। ਉਨ੍ਹਾਂ ਨੇ ਦੂਸਰੇ ਦਿਨ ਸ਼ਹਿਰ ਨੂੰ ਹਰਾ ਦਿੱਤਾ। ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਉਸੇ ਤਰ੍ਹਾਂ ਮਾਰ ਦਿੱਤਾ ਜਿਵੇਂ ਉਨ੍ਹਾਂ ਨੇ ਲਿਬਨਾਹ ਵਿੱਚ ਕੀਤਾ ਸੀ।"

18ਗਜ਼ਰ ਦਾ ਰਾਜਾ ਹੋਰਾਮ ਲਾਕੀਸ਼ ਦੀ ਸਹਾਇਤਾ ਲਈ ਆਇਆ ਪਰ ਯਹੋਸ਼ੁਆ ਨੇ ਉਸ ਨੂੰ ਅਤੇ ਉਸਦੀ ਫ਼ੌਜ ਨੂੰ ਵੀ ਹਰਾ ਦਿੱਤਾ। ਉਨ੍ਹਾਂ ਵਿੱਚੋਂ ਇੱਕ ਵੀ ਜਿਉਂਦਾ ਨਹੀਂ ਬਚਿਆ।"

19ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਲਾਕੀਸ਼ ਤੋਂ ਸਫ਼ਰ ਕਰਕੇ ਅਗਲੋਨ ਪਹੁੰਚੇ। ਉਨ੍ਹਾਂ ਨੇ ਏਹਲੋਮ ਦੇ ਗਿਰਦ ਘੇਰਾ ਪਾ ਲਿਆ ਅਤੇ ਇਸ ਉੱਤੇ ਹਮਲਾ ਕਰ ਦਿੱਤਾ।"

20ਉਸ ਦਿਨ ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਅਤੇ ਸ਼ਹਿਰ ਦੇ ਸਾਰੇ ਬੰਦਿਆਂ ਨੂੰ ਮਾਰ ਦਿੱਤਾ। ਇਹ ਉਵੇਂ ਹੀ ਸੀ ਜਿਵੇਂ ਉਨ੍ਹਾਂ ਨੇ ਲਾਕੀਸ਼ ਵਿੱਚ ਕੀਤਾ ਸੀ।"

Joshua 6 illustration - Joshua Chapter 6

21ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਅਗਓਨ ਤੋਂ ਸਫ਼ਰ ਕਰਕੇ ਹਬਰੋਨ ਚੱਲੇ ਗਏ। ਫ਼ੇਰ ਉਨ੍ਹਾਂ ਨੇ ਹਬਰੋਨ ਉੱਤੇ ਹਮਲਾ ਕਰ ਦਿੱਤਾ।"

22ਉਨ੍ਹਾਂ ਨੇ ਹਬਰੋਨ ਦੇ ਦੁਆਲੇ ਦੇ ਸਾਰੇ ਛੋਟੇ ਨਗਰਾਂ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ। ਇਸਰਾਏਲੀਆਂ ਨੇ ਸ਼ਹਿਰ ਵਿੱਚ ਹਰ ਕਿਸੇ ਨੂੰ ਮਾਰ ਦਿੱਤਾ। ਇੱਕ ਇੱਕਲਾ ਵਿਅਕਤੀ ਵੀ ਜਿਉਂਦਾ ਨਹੀਂ ਛੱਡਿਆ ਜਿਵੇਂ ਕਿ ਉਨ੍ਹਾਂ ਨੇ ਅਗਲੋਨ ਵਿੱਚ ਕੀਤਾ ਸੀ। ਉਨ੍ਹਾਂ ਨੇ ਉਸ ਸ਼ਹਿਰ ਨੂੰ ਤਬਾਹ ਕਰ ਦਿੱਤਾ ਅਤੇ ਹਰ ਕਿਸੇ ਨੂੰ ਮਾਰ ਦਿੱਤਾ।"

23ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਦਬਿਰ ਨੂੰ ਵਾਪਸ ਚੱਲੇ ਗਏ ਅਤੇ ਉਸ ਸ਼ਹਿਰ ਉੱਤੇ ਹਮਲਾ ਕਰ ਦਿੱਤਾ।"

24ਉਨ੍ਹਾਂ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ, ਇਸਦੇ ਰਾਜੇ ਅਤੇ ਦਬਿਰ ਨੇੜੇ ਦੇ ਸਾਰੇ ਛੋਟੇ ਕਸਬਿਆਂ ਨੂੰ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਨੇ ਉਸ ਸ਼ਹਿਰ ਦੇ ਹਰ ਬੰਦੇ ਨੂੰ ਕਤਲ ਕਰ ਦਿੱਤਾ। ਉੱਥੇ ਕੋਈ ਵੀ ਬੰਦਾ ਜਿਉਂਦਾ ਨਹੀਂ ਬੱਚਿਆ। ਇਸਰਾਏਲ ਦੇ ਲੋਕਾਂ ਨੇ ਦਬਿਰ ਅਤੇ ਉਸ ਦੇ ਰਾਜੇ ਨਾਲ ਵੀ ਉਹੀ ਸਲੂਕ ਕੀਤਾ ਜਿਹੜਾ ਉਨ੍ਹਾਂ ਨੇ ਹਬਰੋਨ ਅਤੇ ਉਸ ਦੇ ਰਾਜੇ ਨਾਲ ਕੀਤਾ ਸੀ।"

25ਇੰਝ ਯਹੋਸ਼ੁਆ ਨੇ ਨੇਗੇਵ ਦੇ ਪਹਾੜੀ ਦੇਸ਼, ਪੂਰਬੀ ਅਤੇ ਪੱਛਮੀ ਪਹਾੜੀਆਂ ਅਤੇ ਉਨ੍ਹਾਂ ਦੇ ਸਾਰੇ ਰਾਜਿਆਂ ਨੂੰ ਹਰਾ ਦਿੱਤਾ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਯਹੋਸ਼ੁਆ ਨੂੰ ਲੋਕਾਂ ਨੂੰ ਕਤਲ ਕਰਨ ਦਾ ਹੁਕਮ ਦਿੱਤਾ ਸੀ ਇਸ ਲਈ ਉਸ ਨੇ ਉੱਥੇ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ।"

Joshua 6 illustration - Joshua Chapter 6

26ਯਹੋਸ਼ੁਆ ਨੇ ਕਾਦੇਸ਼ ਬਰਨੇਆ ਤੋਂ ਲੈ ਕੇ ਅੱਜ਼ਾਹ ਤੀਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ। ਉਸ ਨੇ (ਮਿਸਰ ਦੀ) ਗੋਸ਼ਨ ਦੀ ਧਰਤੀ ਤੋਂ ਲੈ ਕੇ ਗਿਬਓਨ ਤੱਕ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ।"

27ਯਹੋਸ਼ੁਆ ਨੇ ਉਨ੍ਹਾਂ ਸ਼ਹਿਰਾ ਅਤੇ ਉਨ੍ਹਾਂ ਦੇ ਰਾਜਿਆਂ ਨੂੰ ਇੱਕੋ ਹੱਲੇ ਵਿੱਚ ਕਬਜ਼ੇ ਹੇਠ ਲੈ ਲਿਆ। ਯਹੋਸ਼ੁਆ ਨੇ ਅਜਿਹਾ ਇਸ ਲਈ ਕੀਤਾ ਕਿਉਂਕਿ ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਇਸਰਾਏਲ ਲਈ ਲੜ ਰਿਹਾ ਸੀ।"

Chapter Complete

You have read Joshua 6

27 verses