1ਇੱਕ ਲੇਵੀ ਦਾ ਪਰਿਵਾਰ-ਸਮੂਹ ਹੀ ਅਜਿਹਾ ਪਰਿਵਾਰ-ਸਮੂਹ ਹੈ ਜਿਸ ਨੂੰ ਕੋਈ ਜ਼ਮੀਨ ਨਹੀਂ ਮਿਲੀ। ਇਸਦੀ ਬਜਾਇ ਲੇਵੀ ਦੇ ਲੋਕ ਉਨ੍ਹਾਂ ਜਾਨਵਰਾਂ ਨੂੰ ਹੀ ਹਾਸਿਲ ਕਰਦੇ ਹਨ ਜਿਨ੍ਹਾਂ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੂੰ ਹੋਮ ਚੜ੍ਹਾਵੇ ਵਜੋਂ ਪੇਸ਼ ਕੀਤਾ ਜਾਂਦਾ ਹੈ। ਇਹੀ ਸੀ ਜਿਸਦਾ ਯਹੋਵਾਹ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।"
2ਮੂਸਾ ਨੇ ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਹਰ ਪਰਿਵਾਰ ਨੂੰ ਕੁਝ ਜ਼ਮੀਨ ਦਿੱਤੀ ਸੀ। ਉਨ੍ਹਾਂ ਨੇ ਇਹ ਧਰਤੀ ਹਾਸਿਲ ਕੀਤੀ ਸੀ:"
3ਇਹ ਅਰਨੋਨ ਘਾਟੀ ਦੇ ਨੇੜੇ ਅਰੋਏਰ ਤੋਂ ਲੈ ਕੇ ਮੇਦਬਾ ਦੇ ਕਸਬੇ ਤੱਕ ਦੀ ਧਰਤੀ ਸੀ। ਇਸ ਵਿੱਚ ਘਾਟੀ ਦੇ ਅੱਧ ਵਿੱਚਾਲੇ ਸਾਰਾ ਮੈਦਾਨ ਅਤੇ ਕਸਬਾ ਸ਼ਾਮਿਲ ਸੀ।"
4ਧਰਤੀ ਹਸ਼ਬੋਨ ਤੱਕ ਜਾਂਦੀ ਸੀ। ਇਸ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ। ਉਹ ਕਸਬੇ ਸਨ: ਦੀਬੋਨ, ਬਾਮੋਥ, ਬਆਲ, ਬੈਤ ਬਆਲ ਮਓਨ,"
5ਯਹਸਾਹ ਕਦੇਮੋਥ, ਮੇਫ਼ਆਥ,"

6ਕਿਰਯਾਥਇਮ, ਸਿਬਮਾਹ, ਸਰਬ ਸ਼ਹਿਰ ਜਿਹੜੇ ਵਾਦੀ ਵਿੱਚ ਪਹਾੜੀ ਉੱਤੇ ਸਨ।"
7ਬੈਤ ਪਓਰ, ਪਿਸਗਾਹ ਦੀਆਂ ਪਹਾੜੀਆਂ ਅਤੇ ਯਸ਼ਿਮੋਥ।"
8ਇਸ ਲਈ ਉਸ ਧਰਤੀ ਵਿੱਚ ਸਾਰੇ ਮੈਦਾਨੀ ਕਸਬੇ ਸ਼ਾਮਿਲ ਸਨ ਅਤੇ ਉਹ ਸਾਰਾ ਇਲਾਕਾ ਵੀ ਜਿੱਥੇ ਅਮੋਰੀ ਲੋਕਾਂ ਦਾ ਰਾਜਾ ਸੀਹੋਨ ਰਾਜ ਕਰਦਾ ਸੀ। ਉਹ ਰਾਜਾ ਹਸ਼ਬੋਨ ਸ਼ਹਿਰ ਉੱਤੇ ਰਾਜ ਕਰਦਾ ਸੀ। ਪਰ ਮੂਸਾ ਨੇ ਉਸ ਨੂੰ ਅਤੇ ਮਿਦਯਾਨੀ ਲੋਕਾਂ ਦੇ ਆਗੂਆਂ ਨੂੰ ਹਰਾ ਦਿੱਤਾ ਸੀ। ਉਹ ਆਗੂ ਸਨ: ਅੱਵੀ, ਰਕਮ, ਸ਼ੂਰ, ਹੂਰ ਅਤੇ ਰਬਾ। (ਇਹ ਸਾਰੇ ਆਗੂ ਸੀਹੋਨ ਨਾਲ ਰਲਕੇ ਲੜੇ ਸਨ।) ਇਹ ਸਾਰੇ ਆਗੂ ਉਸ ਦੇਸ਼ ਵਿੱਚ ਰਹਿੰਦੇ ਸਨ।"
9ਇਸਰਾਏਲ ਦੇ ਲੋਕਾਂ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਹਰਾ ਦਿੱਤਾ। (ਬਿਲਆਮ ਭਵਿੱਖ ਦੱਸਣ ਲਈ ਜਾਦੂ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਦਾ ਸੀ।) ਇਸਰਾਏਲ ਦੇ ਲੋਕਾਂ ਨੇ ਲੜਾਈ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਮਾਰ ਦਿੱਤਾ।"
10ਜਿਹੜੀ ਧਰਤੀ ਰਊਬੇਨ ਨੂੰ ਦਿੱਤੀ ਗਈ ਸੀ ਉਹ ਯਰਦਨ ਨਦੀ ਦੇ ਕੰਢੇ ਜਾਕੇ ਖਤਮ ਹੁੰਦੀ ਸੀ। ਇਸ ਲਈ ਜਿਹੜੀ ਧਰਤੀ ਰਊਬੇਨ ਦੇ ਪਰਿਵਾਰ-ਸਮੂਹਾਂ ਨੂੰ ਦਿੱਤੀ ਗਈ ਸੀ ਉਸ ਵਿੱਚ ਇਹ ਸਾਰੇ ਕਸਬੇ ਅਤੇ ਉਨ੍ਹਾਂ ਦੇ ਖੇਤ ਸ਼ਾਮਿਲ ਸਨ ਜਿਹੜੇ ਸੂਚੀ ਵਿੱਚ ਦਰਜ ਸਨ।"

11ਇਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮੂਸਾ ਨੇ ਇਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ:"
12ਯਜ਼ੇਰ ਦੀ ਧਰਤੀ ਅਤੇ ਗਿਲਆਦ ਦੇ ਸਾਰੇ ਕਸਬਿਆਂ ਦੀ ਧਰਤੀ। ਮੂਸਾ ਨੇ ਉਨ੍ਹਾਂ ਨੂੰ ਰੱਬਾਹ ਦੇ ਨਜ਼ਦੀਕ ਅਰੋਏਰ ਤੱਕ ਦੀ ਅੰਮੋਰੀ ਲੋਕਾਂ ਦੀ ਅੱਧੀ ਧਰਤੀ ਵੀ ਦੇ ਦਿੱਤੀ।"
13ਉਸ ਧਰਤੀ ਵਿੱਚ ਹਸ਼ਬੋਨ ਤੋਂ ਗਮਥ ਮਿਸਪਹ ਅਤੇ ਬਟੋਨੀਮ ਤੱਕ ਦਾ ਇਲਾਕਾ ਸ਼ਾਮਿਲ ਸੀ। ਉਸ ਧਰਤੀ ਵਿੱਚ ਮਹਨਇਮ ਤੋਂ ਦਬਿਰ ਦੀ ਧਰਤੀ ਤੱਕ ਦਾ ਇਲਾਕਾ ਸ਼ਾਮਿਲ ਸੀ।"
14ਉਸ ਧਰਤੀ ਵਿੱਚ ਬੈਤ-ਹਾਰਾਮ, ਬੈਤ ਨਿਮਰਾਹ, ਸੁੱਕੋਥ ਅਤੇ ਸਾਫ਼ੋਨ ਦੀ ਵਾਦੀ ਵੀ ਸ਼ਾਮਿਲ ਸੀ। ਹੋਰ ਸਾਰੀ ਉਹ ਧਰਤੀ ਜਿੱਥੇ ਹਸ਼ਬੋਨ ਦੇ ਰਾਜੇ ਸੀਹੋਨ ਦੀ ਹਕੂਮਤ ਸੀ ਇਸ ਧਰਤੀ ਵਿੱਚ ਸ਼ਾਮਿਲ ਸੀ। ਇਹ ਧਰਤੀ ਉਹ ਹੈ ਜਿਹੜੀ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਹੈ। ਧਰਤੀ ਗਲੀਲੀ ਝੀਲ ਦੇ ਅੰਤ ਤੀਕ ਜਾਂਦੀ ਸੀ।"
15ਇਹ ਸਾਰੀ ਧਰਤੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਗਾਦ ਦੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਉਸ ਧਰਤੀ ਵਿੱਚ ਉਹ ਸਾਰੇ ਕਸਬੇ ਸ਼ਾਮਿਲ ਹਨ ਜਿਹੜੇ ਸੂਚੀ ਵਿੱਚ ਦਰਜ਼ ਸਨ। ਮੂਸਾ ਨੇ ਉਹ ਧਰਤੀ ਹਰ ਪਰਿਵਾਰ-ਸਮੂਹ ਨੂੰ ਦਿੱਤੀ।"

16ਇਹੀ ਉਹ ਧਰਤੀ ਹੈ ਜਿਹੜੀ ਮੂਸਾ ਨੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦਿੱਤੀ ਸੀ। ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਅੱਧੇ ਪਰਿਵਾਰਾਂ ਨੂੰ ਇਹ ਧਰਤੀ ਮਿਲੀ:"
17ਇਹ ਧਰਤੀ ਮਹਨਇਮ ਤੋਂ ਸ਼ੁਰੂ ਹੁੰਦੀ ਸੀ। ਇਸ ਧਰਤੀ ਵਿੱਚ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦੇ ਰਾਜ ਦੀ ਸਾਰੀ ਧਰਤੀ, ਬਾਸ਼ਾਨ ਵਿੱਚ ਯਾਈਰ ਦੇ ਸਾਰੇ ਕਸਬੇ ਸ਼ਾਮਿਲ ਸਨ। (ਕੁੱਲ ਮਿਲਾ ਕੇ ਇਹ ਸਠ ਸ਼ਹਿਰ ਸਨ।)"
18ਇਸ ਧਰਤੀ ਵਿੱਚ ਗਿਲਆਦ, ਅਸ਼ਤਾਰੋਥ ਅਤੇ ਅਰਦਈ ਦਾ ਅੱਧਾ ਹਿੱਸਾ ਵੀ ਸ਼ਾਮਿਲ ਸੀ। (ਗਿਲਆਦ, ਅਸ਼ਤਾਰੋਥ ਅਤੇ ਅੰਦਰਈ ਉਹ ਸ਼ਹਿਰ ਸਨ ਜਿੱਥੇ ਰਾਜਾ ਓਗ ਰਹਿ ਚੁੱਕਾ ਸੀ।) ਇਹ ਸਾਰੀ ਧਰਤੀ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪਰਿਵਾਰ ਨੂੰ ਦਿੱਤੀ ਗਈ। ਉਨ੍ਹਾਂ ਸਾਰੇ ਪੁੱਤਰਾਂ ਵਿੱਚੋਂ ਅੱਧਿਆਂ ਨੇ ਇਹ ਧਰਤੀ ਹਾਸਿਲ ਕੀਤੀ।"
19ਮੂਸਾ ਨੇ ਇਹ ਸਾਰੀ ਧਰਤੀ ਇਨ੍ਹਾਂ ਪਰਿਵਾਰ-ਸਮੂਹਾਂ ਨੂੰ ਦਿੱਤੀ। ਮੂਸਾ ਨੇ ਅਜਿਹਾ ਉਦੋਂ ਕੀਤਾ ਸੀ ਜਦੋਂ ਲੋਕ ਮੋਆਬ ਦੇ ਮੈਦਾਨਾ ਉੱਤੇ ਡੇਰਾ ਲਾਈ ਬੈਠੇ ਸਨ। ਇਹ ਯਰੀਹੋ ਦੇ ਪੂਰਬ ਵੱਲ ਯਰਦਨ ਨਦੀ ਦੇ ਪਾਰ ਸੀ।"
20ਮੂਸਾ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਕੋਈ ਧਰਤੀ ਨਹੀਂ ਦਿੱਤੀ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਉਹ ਖੁਦ ਲੇਵੀ ਦੇ ਪਰਿਵਾਰ-ਸਮੂਹ ਲਈ ਇੱਕ ਸੌਗਾਤ ਹੋਵੇਗਾ।"

21ਜਾਜਕ ਅਲਆਜ਼ਾਰ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂਆਂ ਨੇ ਨਿਆਂ ਕੀਤਾ। ਕਿ ਕਿਹੜੀ ਧਰਤੀ ਲੋਕਾਂ ਨੂੰ ਦੇਣੀ ਹੈ।"
22ਯਹੋਵਾਹ ਨੇ ਬਹੁਤ ਪਹਿਲਾ ਮੂਸਾ ਨੂੰ ਇਹ ਆਦੇਸ਼ ਦਿੱਤਾ ਸੀ ਕਿ ਉਹ ਚਾਹੁੰਦਾ ਸੀ ਕਿ ਲੋਕ ਆਪਣੀ ਧਰਤੀ ਦੀ ਚੋਣ ਕਰਨ। ਸਾਢੇ ਨੌ ਪਰਿਵਾਰ-ਸਮੂਹਾਂ ਦੇ ਲੋਕਾਂ ਨੇ ਨਰਦਾਂ ਸੁੱਟ ਕੇ ਨਿਆਂ ਕਰ ਲਿਆ ਕਿ ਧਰਤੀ ਕਿ ਕਿਹੜੀ ਧਰਤੀ ਉਨ੍ਹਾਂ ਨੂੰ ਮਿਲਣੀ ਸੀ।"
23ਮੂਸਾ ਨੇ ਪਹਿਲਾ ਹੀ ਢਾਈ ਪਰਿਵਾਰ-ਸਮੂਹਾਂ ਨੂੰ ਉਨ੍ਹਾਂ ਦੀ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਸੀ। ਪਰ ਲੇਵੀ ਪਰਿਵਾਰ-ਸਮੂਹ ਨੂੰ ਹੋਰਨਾਂ ਲੋਕਾਂ ਵਾਂਗ ਕੋਈ ਧਰਤੀ ਨਹੀਂ ਮਿਲੀ।"
24ਬਾਰਾਂ ਪਰਿਵਾਰ-ਸਮੂਹਾਂ ਨੂੰ ਆਪੋ-ਆਪਣੀ ਧਰਤੀ ਦੇ ਦਿੱਤੀ ਗਈ ਸੀ। ਯੂਸੁਫ਼ ਦੇ ਪੁੱਤਰ ਦੋ ਪਰਿਵਾਰ-ਸਮੂਹਾਂ ਵਿੱਚ ਵੰਡੇ ਗਏ ਸਨ-ਮਨੱਸ਼ਹ ਅਤੇ ਅਫ਼ਰਾਈਮ। ਅਤੇ ਹਰ ਪਰਿਵਾਰ-ਸਮੂਹ ਨੂੰ ਕੁਝ ਧਰਤੀ ਮਿਲੀ। ਪਰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਨੂੰ ਕੋਈ ਧਰਤੀ ਨਹੀਂ ਮਿਲੀ। ਉਨ੍ਹਾਂ ਨੂੰ ਰਹਿਣ ਲਈ ਸਿਰਫ਼ ਕੁਝ ਕਸਬੇ ਦਿੱਤੇ ਗਏ। ਅਤੇ ਇਹ ਕਸਬੇ ਹਰੇਕ ਪਰਿਵਾਰ-ਸਮੂਹ ਦੀ ਧਰਤੀ ਉੱਤੇ ਸਨ। ਉਨ੍ਹਾਂ ਨੂੰ ਆਪਣੇ ਪਸ਼ੂਆਂ ਲਈ ਖੇਤ ਵੀ ਦਿੱਤੇ ਗਏ।"
25ਯਹੋਵਾਹ ਨੇ ਮੂਸਾ ਨੂੰ ਦੱਸ ਦਿੱਤਾ ਸੀ ਕਿ ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚਕਾਰ ਧਰਤੀ ਕਿਵੇਂ ਵੰਡਣੀ ਹੈ। ਇਸਰਾਏਲ ਦੇ ਲੋਕਾਂ ਨੇ ਧਰਤੀ ਨੂੰ ਓਸੇ ਤਰ੍ਹਾਂ ਵੰਡਿਆਂ ਜਿਵੇਂ ਯਹੋਵਾਹ ਦਾ ਆਦੇਸ਼ ਸੀ।"

26ਕਾਲੇਬ ਨੂੰ ਆਪਣੀ ਧਰਤੀ ਮਿਲੀ ਇੱਕ ਦਿਨ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕੁਝ ਲੋਕ ਗਿਲਗਾਲ ਵਿਖੇ ਯਹੋਸ਼ੁਆ ਕੋਲ ਗਏ। ਇਨ੍ਹਾਂ ਲੋਕਾਂ ਵਿੱਚੋਂ ਇੱਕ ਕਨਿੱਜ਼ੀ ਯਫ਼ੁੰਨਾਹ ਦਾ ਪੁੱਤਰ ਕਾਲੇਬ ਸੀ। ਕਾਲੇਬ ਨੇ ਯਹੋਸ਼ੁਆ ਨੂੰ ਆਖਿਆ, “ਤੁਹਾਨੂੰ ਉਹ ਗੱਲਾਂ ਯਾਦ ਹਨ ਜਿਹੜੀਆਂ ਯਹੋਵਾਹ ਨੇ ਕਾਦੇਸ਼ ਬਰਨੇਆ ਵਿਖੇ ਆਖੀਆਂ। ਯਹੋਵਾਹ ਆਪਣੇ ਸੇਵਕ ਮੂਸਾ ਨਾਲ ਗੱਲ ਕਰ ਰਿਹਾ ਸੀ। ਯਹੋਵਾਹ ਤੁਹਾਡੇ ਅਤੇ ਮੇਰੇ ਬਾਰੇ ਗੱਲ ਕਰ ਰਿਹਾ ਸੀ।"
27ਯਹੋਵਾਹ ਦੇ ਸੇਵਕ ਮੂਸਾ ਨੇ ਮੈਨੂੰ ਉਹ ਧਰਤੀ ਦੇਖਣ ਲਈ ਭੇਜਿਆ ਜਿੱਥੇ ਅਸੀਂ ਜਾ ਰਹੇ ਸਾਂ। ਮੈਂ ਉਸ ਵੇਲੇ 40 ਸਾਲਾਂ ਦਾ ਸਾਂ। ਜਦੋਂ ਮੈਂ ਵਾਪਸ ਆਇਆ ਮੈਂ ਮੂਸਾ ਨੂੰ ਧਰਤੀ ਬਾਰੇ ਉਹੀ ਦੱਸਿਆ ਜੋ ਮੈਂ ਸੋਚਦਾ ਸਾਂ।"
You have read Joshua 9
27 verses