Lumina
Judges

Continued Conquests

Judges 1·Punjabi Bible

1ਕਨਾਨ ਦੇ ਰਾਜੇ ਲੜਨ ਲਈ ਆਏ, ਪਰ ਉਹ ਕੋਈ ਖਜ਼ਾਨੇ ਲੈ ਕੇ ਨਹੀਂ ਗਏ! ਉਹ ਮਗਿੱਦੋ ਦੇ ਝਰਨਿਆਂ ਨੇੜੇ ਤਆਨਾਕ ਸ਼ਹਿਰ ਵਿਖੇ ਲੜੇ।"

2ਅਕਾਸ਼ ਦੇ ਤਾਰੇ ਉਨ੍ਹਾਂ ਨਾਲ ਲੜੇ, ਉਹ ਅਕਾਸ਼ ਤੋਂ ਪਾਰ ਆਪਣੀਆਂ ਦਿਸ਼ਾਵਾਂ ਤੋਂ ਸੀਸਰਾ ਦੇ ਖਿਲਾਫ਼ ਲੜੇ।"

3ਕੀਸ਼ੋਨ ਨਦੀ, ਉਹ ਬੁੱਢੀ ਨਦੀ, ਸੀਸਰਾ ਦੇ ਬੰਦਿਆਂ ਨੂੰ ਰੋੜ੍ਹ ਕੇ ਲੈ ਗਈ। ਹੇ ਮੇਰੀ ਜਾਨ, ਤਾਕਤ ਨਾਲ ਅਗਾਂਹ ਵੱਧ!"

4ਘੋੜਿਆਂ ਦੇ ਸੁੰਮ ਧਰਤੀ ਉੱਤੇ ਵੱਜੇ ਸੀਸਰਾ ਦੇ ਸ਼ਕਤੀਸ਼ਾਲੀ ਘੋੜੇ ਦੌੜਦੇ ਗਏ ਦੌੜਦੇ ਗਏ।"

5“ਯਹੋਵਾਹ ਦੇ ਦੂਤ ਨੇ ਆਖਿਆ, ‘ਮੇਰੋਜ਼ ਦੇ ਸ਼ਹਿਰ ਨੂੰ ਸਰਾਪ ਦੇਵੋ। ਉੱਥੋਂ ਦੇ ਲੋਕਾਂ ਨੂੰ ਸਰਾਪ ਦੇਵੋ! ਉਹ ਤਾਕਤਵਰਾਂ ਦੇ ਖਿਲਾਫ਼ ਯਹੋਵਾਹ ਦੀ ਮਦਦ ਕਰਨ ਲਈ ਨਹੀਂ ਆਏ।’"

Judges 1 illustration - Judges Chapter 1

6ਯਾਏਲ ਕੇਨੀ ਹਬਰ ਦੀ ਪਤਨੀ ਸੀ। ਉਹ ਸਾਰੀਆਂ ਔਰਤਾਂ ਨਾਲੋਂ ਵੱਧੇਰੇ ਧੰਨ ਹੋਵੇਗੀ।"

7ਸੀਸਰਾ ਨੇ ਪਾਣੀ ਮੰਗਿਆ ਯਾਏਲ ਨੇ ਉਸ ਨੂੰ ਦੁੱਧ ਦਿੱਤਾ। ਉਹ ਰਾਜੇ ਦੇ ਯੋਗ ਪਿਆਲੇ ਅੰਦਰ ਕਰੀਮ ਲੈ ਆਈ ਸੀ।"

8ਫ਼ੇਰ ਯਾਏਲ ਨੇ ਹੱਥ ਵੱਧਾਇਆ ਅਤੇ ਤੰਬੂ ਦੀ ਕਿੱਲੀ ਫ਼ੜ ਲਈ। ਉਸਦਾ ਸੱਜਾ ਹੱਥ ਹਥੌੜੇ ਤੀਕ ਜਾ ਪਹੁੰਚਿਆ ਜਿਸ ਨੂੰ ਕਾਮੇ ਵਰਤਦੇ ਨੇ। ਫ਼ੇਰ ਉਸ ਨੇ ਹਥੌੜਾ ਸੀਸਰਾ ਉੱਤੇ ਵਰਤਿਆ! ਉਸ ਨੇ ਉਸ ਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਪੁੜਪੁੜੀ ਅੰਦਰ ਸੁਰਾਖ ਕਰ ਦਿੱਤਾ।"

9ਉਹ ਯਾਏਲ ਦੇ ਪੈਰਾਂ ਵਿੱਚਕਾਰ ਡਿੱਗ ਪਿਆ। ਉਹ ਡਿੱਗਿਆ। ਉਹ ਉੱਥੇ ਹੀ ਪਿਆ ਰਿਹਾ। ਉਹ ਉਸ ਦੇ ਪੈਰਾਂ ਵਿੱਚਕਾਰ ਡਿੱਗ ਪਿਆ ਜਿੱਥੇ ਸੀਸਰਾ ਡੁੱਬਿਆ, ਉਹ ਉੱਥੇ ਡਿੱਗਿਆ, ਤਬਾਹ ਹੋ ਗਿਆ।"

10“ਦੇਖੋ, ਉਹ ਸੀਸਰਾ ਦੀ ਮਾਂ ਖੜੀ, ਬਾਰੀ ਵਿੱਚੋਂ ਦੇਖ ਰਹੀ ਹੈ, ਪਰਦਿਆਂ ਵਿੱਚੋਂ ਦੇਖ ਰਹੀ ਅਤੇ ਰੋ ਰਹੀ ਹੈ। ‘ਸੀਸਰਾ ਦੇ ਰੱਥ ਨੇ ਇੰਨੀ ਦੇਰ ਕਿਉਂ ਲਾ ਦਿੱਤੀ ਹੈ? ਮੈਨੂੰ ਉਸ ਦੇ ਰੱਥਾਂ ਦੀ ਆਵਾਜ਼ ਕਿਉਂ ਸੁਣਦੀ ਨਹੀਂ?’"

Judges 1 illustration - Judges Chapter 1

11“ਸਭ ਤੋਂ ਸੂਝਵਾਨ ਔਰਤ ਉਸ ਨੂੰ ਜਵਾਬ ਦਿੰਦੀ ਹੈ, ਹਾਂ ਉਹ ਜਵਾਬ ਦਿੰਦੀ ਹੈ।"

12‘ਮੈਨੂੰ ਯਕੀਨ ਹੈ ਕਿ ਉਹ ਜੰਗ ਜਿੱਤ ਗਏ ਹਨ ਅਤੇ ਹਰਾਏ ਹੋਏ ਲੋਕਾਂ ਤੋਂ ਉਨ੍ਹਾਂ ਦੀਆਂ ਚੀਜ਼ਾਂ ਖੋਹ ਰਹੇ ਹਨ। ਉਹ ਆਪਸ ਵਿੱਚ ਲੁੱਟ ਦਾ ਮਾਲ ਵੰਡ ਰਹੇ ਹਨ। ਹਰ ਸਿਪਾਹੀ ਇੱਕ ਜਾਂ ਦੋ ਕੁੜੀਆਂ ਲਿਜਾ ਰਿਹਾ ਹੈ। ਸੀਸਰਾ ਨੂੰ ਰੰਗਦਾਰ ਕੱਪੜੇ ਲੱਭ ਗਏ ਹੋਣਗੇ। ਹਾਂ, ਸੀਸਰਾ ਨੂੰ ਰੰਗਦਾਰ ਜੇਤੂ ਦੀ ਗਰਦਨ ਲਈ ਕੱਢਾਈ ਕੀਤੇ ਹੋਏ ਇੱਕ ਜਾਂ ਦੋ ਰੰਗਦਾਰ ਸਕਾਫ਼ ਲੱਭ ਗਏ- ਜਾਂ ਸ਼ਾਇਦ ਦੋ-ਵਿਜੇਈ ਸੀਸਰਾ ਦੇ ਪਹਿਨਣ ਵਾਸਤੇ।’"

13“ਰਥ ਕਰੇ ਇਵੇਂ ਹੀ ਮਰਨ ਦੁਸ਼ਮਣ ਤੁਹਾਡੇ, ਯਹੋਵਾਹ ਜੀ! ਅਤੇ ਕਾਸ਼ ਉਹ ਲੋਕ ਸਾਰੇ ਜਿਹੜੇ ਪਿਆਰ ਕਰਨ ਤੁਹਾਨੂੰ ਹੋ ਜਾਵਣ ਤਕੜੇ ਚਢ਼ਦੇ ਸੂਰਜ ਵਾਗਰਾਂ!” ਇਸ ਤਰ੍ਹਾਂ ਉੱਥੇ 40 ਸਾਲਾਂ ਤੀਕ ਸ਼ਾਂਤੀ ਰਹੀ।"

14ਮਿਦਯਾਨੀਆਂ ਦੀ ਇਸਰਾਏਲ ਨਾਲ ਲੜਾਈ ਇੱਕ ਵਾਰ ਫ਼ੇਰ ਇਸਰਾਏਲ ਦੇ ਲੋਕ ਉਹੀ ਗੱਲਾਂ ਕਰਨ ਲੱਗੇ ਜਿਨ੍ਹਾਂ ਨੂੰ ਯਹੋਵਾਹ ਨੇ ਮੰਦਾ ਆਖਿਆ ਸੀ। ਇਸ ਲਈ ਸੱਤਾਂ ਸਾਲਾਂ ਤੱਕ ਯਹੋਵਾਹ ਨੇ ਮਿਦਯਾਨ ਦੇ ਲੋਕਾਂ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ।"

15ਮਿਦਯਾਨ ਦੇ ਲੋਕ ਬਹੁਤ ਤਾਕਤਵਰ ਅਤੇ ਇਸਰਾਏਲ ਦੇ ਲੋਕਾਂ ਵਾਸਤੇ ਬਹੁਤ ਜ਼ਾਲਮ ਸਨ। ਇਸ ਲਈ ਇਸਰਾਏਲ ਦੇ ਲੋਕਾਂ ਨੇ ਪਹਾੜਾਂ ਦੀਆਂ ਤਰੇੜਾਂ, ਗੁਫ਼ਾਵਾਂ ਵਿੱਚ ਬਹੁਤ ਸਾਰੀਆਂ ਛੁਪਣਗਾਹਾਂ ਅਤੇ ਗੜ੍ਹੀਆਂ ਬਣਾ ਲਈਆਂ, ਅਤੇ ਉਹ ਉੱਥੇ ਲੁਕ ਗਏ।"

Judges 1 illustration - Judges Chapter 1

16ਉਹ ਅਜਿਹਾ ਇਸ ਲਈ ਕਰਦੇ ਸਨ ਕਿਉਂਕਿ ਮਿਦਯਾਨੀ, ਅਮਾਲੇਕੀ ਅਤੇ ਪੂਰਬ ਵੱਲੋਂ ਹੋਰ ਲੋਕ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।"

17ਉਹ ਲੋਕ ਧਰਤੀ ਉੱਤੇ ਡੇਰੇ ਲਾ ਲੈਂਦੇ ਸਨ ਅਤੇ ਇਸਰਾਏਲ ਦੇ ਲੋਕਾਂ ਦੀਆਂ ਬੀਜੀਆਂ ਹੋਈਆਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਗਾਜ਼ਾ ਜਿੰਨੀ ਦੂਰ ਤਾਈਂ ਫ਼ਸਲਾਂ ਨੂੰ ਨਸ਼ਟ ਕਰ ਦਿੰਦੇ ਸਨ। ਉਹ ਇਸਰਾਏਲ ਦੇ ਲੋਕਾਂ ਲਈ ਖਾਣ ਵਾਸਤੇ ਕੁਝ ਵੀ ਅਨਾਜ ਨਹੀਂ ਛੱਡਦੇ ਸਨ। ਉਹ ਉਨ੍ਹਾਂ ਲਈ ਭੇਡਾਂ, ਬਲਦ ਜਾਂ ਖੋਤੇ ਵੀ ਨਹੀਂ ਛੱਡਦੇ ਸਨ।"

18ਮਿਦਯਾਨ ਦੇ ਲੋਕ ਆਉਂਦੇ ਅਤੇ ਧਰਤੀ ਉੱਤੇ ਡੇਰਾ ਲਾਉਂਦੇ ਉਹ ਆਪਣੇ ਪਰਿਵਾਰਾਂ ਅਤੇ ਜਾਨਵਰਾਂ ਨੂੰ ਵੀ ਨਾਲ ਲਿਆਉਂਦੇ। ਉਹ ਟਿੱਡੀ ਦਲ ਵਾਂਗ ਹੁੰਦੇ। ਉਨ੍ਹਾਂ ਦੇ ਬੰਦੇ ਅਤੇ ਊਠ ਇੰਨੇ ਜ਼ਿਆਦਾ ਹੁੰਦੇ ਕਿ ਗਿਣਨੇ ਵੀ ਮੁਸ਼ਕਿਲ ਹੁੰਦੇ। ਇਹ ਸਾਰੇ ਲੋਕ ਇਸ ਧਰਤੀ ਉੱਤੇ ਆਉਂਦੇ ਅਤੇ ਇਸ ਨੂੰ ਤਬਾਹ ਕਰ ਦਿੰਦੇ।"

19ਇਨ੍ਹਾਂ ਮਿਦਯਾਨ ਲੋਕਾਂ ਕਾਰਣ ਇਸਰਾਏਲ ਦੇ ਲੋਕ ਬਹੁਤ ਗਰੀਬ ਹੋ ਗਏ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।"

20ਮਿਦਯਾਨ ਦੇ ਲੋਕਾਂ ਨੇ ਇਹ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ।"

Judges 1 illustration - Judges Chapter 1

21ਇਸ ਲਈ ਯਹੋਵਾਹ ਨੇ ਉਨ੍ਹਾਂ ਵੱਲ ਇੱਕ ਨਬੀ ਭੇਜਿਆ। ਨਬੀ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਤੁਸੀਂ ਮਿਸਰ ਦੀ ਧਰਤੀ ਉੱਤੇ ਗੁਲਾਮ ਸੀ। ਮੈਂ ਤੁਹਾਨੂੰ ਆਜ਼ਾਦ ਕਰਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲੈ ਆਇਆ।"

22ਮੈਂ ਤੁਹਾਨੂੰ ਮਿਸਰ ਦੇ ਤਾਕਤਵਰ ਲੋਕਾਂ ਤੋਂ ਬਚਾਇਆ। ਫ਼ੇਰ ਕਨਾਨ ਦੀ ਧਰਤੀ ਦੇ ਲੋਕਾਂ ਨੇ ਤੁਹਾਨੂੰ ਨੁਕਸਾਨ ਪਹੁੰਚਾਇਆ। ਇਸ ਲਈ ਮੈਂ ਤੁਹਾਨੂੰ ਫ਼ੇਰ ਬਚਾਇਆ। ਮੈਂ ਉਨ੍ਹਾਂ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਅਤੇ ਮੈਂ ਉਨ੍ਹਾਂ ਦੀ ਧਰਤੀ ਤੁਹਾਨੂੰ ਦੇ ਦਿੱਤੀ।’"

23ਫ਼ੇਰ ਮੈਂ ਤੁਹਾਨੂੰ ਆਖਿਆ, ‘ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। ਤੁਸੀਂ ਅਮੋਰੀ ਲੋਕਾਂ ਦੀ ਧਰਤੀ ਉੱਤੇ ਰਹੋਂਗੇ, ਪਰ ਤੁਹਾਨੂੰ ਉਨ੍ਹਾਂ ਦੇ ਝੂਠੇ ਦੇਵਤਿਆਂ ਦੀ ਉਪਾਸਨਾ ਬਿਲਕੁਲ ਨਹੀਂ ਕਰਨੀ ਚਾਹੀਦੀ’ ਪਰ ਤੁਸੀਂ ਮੇਰੀ ਗੱਲ ਨਹੀਂ ਮੰਨੀ।”"

24ਯਹੋਵਾਹ ਦੇ ਦੂਤ ਦਾ ਗਿਦਾਊਨ ਕੋਲ ਫ਼ੇਰਾ ਉਸ ਸਮੇਂ, ਗਿਦਾਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁੱਖ ਹੇਠਾਂ ਬੈਠ ਗਿਆ। ਇਹ ਰੁੱਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਾਊਨ ਦਾ ਪਿਤਾ ਸੀ। ਗਿਦਾਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ।"

25ਯਹੋਵਾਹ ਦਾ ਦੂਤ ਗਿਦਾਊਨ ਦੇ ਸਾਹਮਣੇ ਪ੍ਰਗਟ ਹੋ ਗਿਆ ਅਤੇ ਉਸ ਨੂੰ ਆਖਿਆ, “ਮਹਾਨ ਸਿਪਾਹੀ, ਯਹੋਵਾਹ ਤੇਰੇ ਅੰਗ-ਸੰਗ ਹੋਵੇ!”"

Judges 1 illustration - Judges Chapter 1

26ਫ਼ੇਰ ਗਿਦਾਊਨ ਨੇ ਆਖਿਆ, “ਸ਼੍ਰੀ ਮਾਨ ਜੀ, ਮੈਂ ਸੌਂਹ ਖਾਂਦਾ ਹਾਂ ਕਿ ਜੇ ਯਹੋਵਾਹ ਸਾਡੇ ਨਾਲ ਹੈ, ਤਾਂ ਅਸੀਂ ਇੰਨੀਆਂ ਮੁਸੀਬਤਾਂ ਵਿੱਚ ਕਿਉਂ ਪਏ ਹੋਏ ਹਾਂ? ਅਸੀਂ ਸੁਣਿਆ ਕਿ ਉਸ ਨੇ ਸਾਡੇ ਪੁਰਖਿਆਂ ਵਾਸਤੇ ਅਦਭੁਤ ਕਰਿਸ਼ਮੇ ਕੀਤੇ ਸਨ। ਸਾਡੇ ਪੁਰਖਿਆਂ ਨੇ ਸਾਨੂੰ ਦੱਸਿਆ ਕਿ ਯਹੋਵਾਹ ਉਨ੍ਹਾਂ ਨੂੰ ਮਿਸਰ ਤੋਂ ਬਾਹਰ ਲੈ ਆਇਆ ਸੀ। ਪਰ ਯਹੋਵਾਹ ਸਾਨੂੰ ਛੱਡ ਗਿਆ। ਉਸ ਨੇ ਮਿਦਯਾਨੀਆਂ ਨੂੰ ਸਾਨੂੰ ਹਰਾਉਣ ਦੀ ਇਜਾਜ਼ਤ ਦੇ ਦਿੱਤੀ ਹੈ।”"

27ਯਹੋਵਾਹ ਗਿਦਾਊਨ ਵੱਲ ਮੁੜਿਆ ਅਤੇ ਆਖਿਆ, “ਆਪਣੀ ਤਾਕਤ ਦੀ ਵਰਤੋਂ ਕਰੋ। ਜਾਓ ਇਸਰਾਏਲ ਦੇ ਲੋਕਾਂ ਨੂੰ ਮਿਦਯਾਨ ਦੇ ਲੋਕਾਂ ਤੋਂ ਬਚਾਓ। ਮੈਂ ਤੁਹਾਨੂੰ ਉਨ੍ਹਾਂ ਨੂੰ ਬਚਾਉਣ ਲਈ ਭੇਜ ਰਿਹਾ ਹਾਂ!”"

28ਪਰ ਗਿਦਾਊਨ ਨੇ ਜਵਾਬ ਦਿੱਤਾ ਅਤੇ ਆਖਿਆ, “ਮੈਨੂੰ ਮਾਫ਼ ਕਰਨਾ ਸ਼੍ਰੀ ਮਾਨ ਜੀ, ਮੈਂ ਇਸਰਾਏਲ ਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰਾ ਪਰਿਵਾਰ ਤਾਂ ਮਨੱਸ਼ਹ ਦੇ ਪਰਿਵਾਰ-ਸਮੂਹ ਵਿੱਚੋਂ ਸਭ ਤੋਂ ਕਮਜ਼ੋਰ ਹੈ। ਅਤੇ ਮੈਂ ਆਪਣੇ ਪਰਿਵਾਰ ਵਿੱਚੋਂ ਸਭ ਤੋਂ ਛੋਟਾ ਹਾਂ।”"

29ਯਹੋਵਾਹ ਨੇ ਗਿਦਾਊਨ ਨੂੰ ਜਵਾਬ ਦਿੱਤਾ ਅਤੇ ਆਖਿਆ, “ਮੈਂ ਤੇਰੇ ਨਾਲ ਹਾਂ! ਇਸ ਲਈ ਤੂੰ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕਦਾ ਹੈਂ। ਇਉਂ ਲੱਗੇਗਾ ਜਿਵੇਂ ਤੂੰ ਸਿਰਫ਼ ਇੱਕ ਬੰਦੇ ਨਾਲ ਲੜ ਰਿਹਾ ਹੋਵੇਂ।”"

30ਤਾਂ ਗਿਦਾਊਨ ਨੇ ਯਹੋਵਾਹ ਨੂੰ ਆਖਿਆ, “ਜੇ ਤੂੰ ਮੇਰੇ ਉੱਤੇ ਪ੍ਰਸੰਨ ਹੈਂ, ਤਾਂ ਇਹ ਸਾਬਤ ਕਰਨ ਲਈ ਕਿ ਮੇਰੇ ਨਾਲ ਗੱਲ ਕਰਨ ਵਾਲਾ ਇਹ ਤੂੰ ਹੀ ਹੈ ਮੈਨੂੰ ਕੋਈ ਸਬੂਤ ਦੇ।"

Judges 1 illustration - Judges Chapter 1

31ਕਿਰਪਾ ਕਰਕੇ ਇੱਥੇ ਇੰਤਜ਼ਾਰ ਕਰਨਾ। ਓਨਾ ਚਿਰ ਜਾਣਾ ਨਹੀਂ ਜਦੋਂ ਤੱਕ ਕਿ ਮੈਂ ਤੇਰੇ ਕੋਲ ਮੁੜਕੇ ਨਾ ਆ ਜਾਵਾ। ਮੈਨੂੰ ਆਪਣੀ ਭੇਟ ਲਿਆਉਣ ਦੇ ਅਤੇ ਤੇਰੇ ਅੱਗੇ ਭੇਟਾ ਕਰਨ ਦੇ।” ਅਤੇ ਯਹੋਵਾਹ ਨੇ ਆਖਿਆ, “ਮੈਂ ਤੇਰੇ ਆਉਣ ਤੱਕ ਇੰਤਜ਼ਾਰ ਕਰਾਂਗਾ।”"

32ਇਸ ਲਈ ਗਿਦਾਊਨ ਅੰਦਰ ਗਿਆ ਅਤੇ ਉੱਬਲਦੇ ਪਾਣੀ ਵਿੱਚ ਇੱਕ ਬੱਕਰੀ ਤਿਆਰ ਕੀਤੀ। ਉਸ ਨੇ ਤਕਰੀਬਨ 20 ਪਾਉਂਡ ਆਟਾ ਵੀ ਲਿਆ ਅਤੇ ਇੱਕ ਬੇਖਮੀਰੀ ਰੋਟੀ ਬਣਾਈ। ਫ਼ੇਰ ਉਸ ਨੇ ਮਾਸ ਨੂੰ ਇੱਕ ਟੋਕਰੀ ਵਿੱਚ ਰੱਖਿਆ ਅਤੇ ਉੱਬਲੇ ਹੋਏ ਮਾਸ ਦੇ ਪਾਣੀ ਨੂੰ ਇੱਕ ਭਾਂਡੇ ਵਿੱਚ ਪਾਇਆ। ਉਹ ਮਾਸ, ਪਾਣੀ ਅਤੇ ਬੇਖਮੀਰੀ ਰੋਟੀ ਨੂੰ ਲਿਆਇਆ ਅਤੇ ਉਨ੍ਹਾਂ ਨੂੰ ਓਕ ਦੇ ਰੁੱਖ ਥੱਲੇ ਯਹੋਵਾਹ ਨੂੰ ਭੇਟ ਕਰ ਦਿੱਤਾ।"

33ਪਰਮੇਸ਼ੁਰ ਦੇ ਦੂਤ ਨੇ ਗਿਦਾਊਨ ਨੂੰ ਆਖਿਆ, “ਮਾਸ ਨੂੰ ਅਤੇ ਪਤੀਰੀ ਰੋਟੀ ਨੂੰ ਉਸ ਚੱਟਾਨ ਉੱਤੇ ਰੱਖ ਦੇ। ਫ਼ੇਰ ਤਰੀ ਡੋਲ੍ਹ।” ਗਿਦਾਊਨ ਨੇ ਇਵੇਂ ਹੀ ਕੀਤਾ।"

34ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ।"

35ਤਾਂ ਗਿਦਾਊਨ ਸਮਝ ਗਿਆ ਕਿ ਉਹ ਯਹੋਵਾਹ ਦੇ ਦੂਤ ਨਾਲ ਹੀ ਗੱਲਾਂ ਕਰ ਰਿਹਾ ਸੀ। ਇਸ ਲਈ ਉਸ ਨੇ ਪੁਕਾਰ ਕੇ ਆਖਿਆ, “ਮੇਰੇ ਉੱਤੇ ਹਾਏ, ਯਹੋਵਾਹ ਸਰਬ-ਸ਼ਕਤੀਮਾਨ! ਮੈਂ ਯਹੋਵਾਹ ਦੇ ਦੂਤ ਨੂੰ ਆਮ੍ਹਣੇ-ਸਾਹਮਣੇ ਵੇਖਿਆ ਹੈ।”"

Judges 1 illustration - Judges Chapter 1

36ਪਰ ਯਹੋਵਾਹ ਨੇ ਗਿਦਾਊਨ ਨੂੰ ਆਖਿਆ, “ਸ਼ਾਂਤ ਹੋ ਜਾ! ਭੈਭੀਤ ਨਾ ਹੋ! ਤੂੰ ਮਰੇਂਗਾ ਨਹੀਂ!”"

Chapter Complete

You have read Judges 1

36 verses