1ਫ਼ੇਰ ਸਮਸੂਨ ਨੇ ਆਖਿਆ, “ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ 1,000 ਬੰਦਿਆਂ ਨੂੰ ਮਾਰ ਦਿੱਤਾ, ਇੱਕ ਖੋਤੇ ਦੇ ਜਬੜੇ ਦੀ ਹੱਡੀ ਨਾਲ ਮੈਂ ਉਨ੍ਹਾਂ ਦੀ ਇੱਕ ਵੱਡੀ ਢੇਰੀ ਲਾ ਦਿੱਤੀ ਹੈ।”"
2ਜਦੋਂ ਸਮਸੂਨ ਬੋਲ ਹਟਿਆ, ਉਸ ਨੇ ਜਬੜੇ ਦੀ ਹੱਡੀ ਹੇਠਾਂ ਸੁੱਟ ਦਿੱਤੀ। ਇਸ ਲਈ ਉਸਦਾ ਨਾਮ ਰਾਮਥ ਲਹੀ ਰੱਖਿਆ ਗਿਆ।"
3ਸਮਸੂਨ ਬਹੁਤ ਪਿਆਸਾ ਸੀ। ਇਸ ਲਈ ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਕਿਤੀ। ਉਸ ਨੇ ਆਖਿਆ, “ਮੈਂ ਤੁਹਾਡਾ ਸੇਵਕ ਹਾਂ। ਤੁਸੀਂ ਮੈਨੂੰ ਇਹ ਮਹਾਨ ਜਿੱਤ ਬਖਸ਼ੀ ਹੈ। ਮਿਹਰ ਕਰਕੇ ਹੁਣ ਮੈਨੂੰ ਪਿਆਸਾ ਨਾ ਮਰਨ ਦਿਉ। ਮਿਹਰ ਕਰਕੇ ਮੈਨੂੰ ਉਨ੍ਹਾਂ ਲੋਕਾਂ ਦੇ ਹੱਥ ਨਾ ਪੈਣ ਦਿਉ ਜਿਨ੍ਹਾਂ ਦੀ ਸੁੰਨਤ ਵੀ ਨਹੀਂ ਹੋਈ!”"
4ਲਹੀ ਵਿਖੇ ਧਰਤੀ ਵਿੱਚ ਇੱਕ ਸੁਰਾਖ ਹੈ। ਪਰਮੇਸ਼ੁਰ ਨੇ ਉਸ ਸੁਰਾਖ ਨੂੰ ਪਾੜਕੇ ਖੋਲ੍ਹ ਦਿੱਤਾ, ਅਤੇ ਪਾਣੀ ਬਾਹਰ ਨਿਕਲ ਆਇਆ। ਸਮਸੂਨ ਨੇ ਪਾਣੀ ਪੀਤਾ ਅਤੇ ਬਿਹਤਰ ਮਹਿਸੂਸ ਕੀਤਾ। ਉਸ ਨੇ ਆਪਣੇ-ਆਪ ਨੂੰ ਫ਼ੇਰ ਸ਼ਕਤੀਸ਼ਾਲੀ ਮਹਿਸੂਸ ਕੀਤਾ। ਇਸ ਲਈ ਉਸ ਨੇ ਪਾਣੀ ਦੇ ਉਸ ਚਸ਼ਮੇ ਨੂੰ ਏਨ ਹੱਕੋਰੇ ਨਾਮ ਦਿੱਤਾ। ਉਹ ਹਾਲੇ ਵੀ ਲਹੀ ਦੇ ਸ਼ਹਿਰ ਵਿੱਚ ਹੈ।"
5ਇਸ ਲਈ ਸਮਸੂਨ ਇਸਰਾਏਲ ਦੇ ਲੋਕਾਂ ਦਾ 20 ਸਾਲ ਤੱਕ ਨਿਆਂਕਾਰ ਰਿਹਾ। ਇਹ ਗੱਲ ਫ਼ਲਿਸਤੀਨ ਲੋਕਾਂ ਦੇ ਵੇਲੇ ਦੀ ਹੈ।"

6ਸਮਸੂਨ ਅੱਜ਼ਾਹ ਸ਼ਹਿਰ ਨੂੰ ਜਾਂਦਾ ਹੈ ਇੱਕ ਦਿਨ ਸਮਸੂਨ ਅੱਜ਼ਾਹ ਸ਼ਹਿਰ ਵਿੱਚ ਗਿਆ। ਉਸ ਨੇ ਉੱਥੇ ਇੱਕ ਵੇਸਵਾ ਦੇਖੀ। ਉਹ ਰਾਤ ਉਸ ਕੋਲ ਠਹਿਰਨ ਲਈ ਚੱਲਾ ਗਿਆ।"
7ਕੁਝ ਲੋਕਾਂ ਨੇ ਅੱਜ਼ਾਹ ਦੇ ਲੋਕਾਂ ਨੂੰ ਦੱਸਿਆ, “ਸਮਸੂਨ ਇੱਥੇ ਆਇਆ ਹੈ”, ਉਹ ਸਮਸੂਨ ਨੂੰ ਮਾਰ ਦੇਣਾ ਚਾਹੁੰਦੇ ਸਨ ਇਸ ਲਈ ਉਨ੍ਹਾਂ ਨੇ ਸ਼ਹਿਰ ਨੂੰ ਘੇਰਾ ਪਾ ਲਿਆ। ਉਹ ਸ਼ਹਿਰ ਦੇ ਦਰਵਾਜ਼ੇ ਨੇੜੇ ਛੁਪ ਗਏ ਅਤੇ ਸਾਰੀ ਰਾਤ ਸਮਸੂਨ ਨੂੰ ਉਡੀਕਦੇ ਰਹੇ। ਉਹ ਸਾਰੀ ਰਾਤ ਬਹੁਤ ਖਾਮੋਸ਼ ਰਹੇ। ਉਨ੍ਹਾਂ ਨੇ ਇੱਕ ਦੂਸਰੇ ਨੂੰ ਆਖਿਆ, “ਜਦੋਂ ਸਵੇਰ ਹੋਵੇਗੀ ਅਸੀਂ ਸਮਸੂਨ ਨੂੰ ਮਾਰ ਦਿਆਂਗੇ।”"
8ਪਰ ਸਮਸੂਨ ਸਿਰਫ਼ ਅੱਧੀ ਰਾਤ ਤੱਕ ਹੀ ਵੇਸਵਾ ਕੋਲ ਠਹਿਰਿਆ। ਸਮਸੂਨ ਨੇ ਅੱਧੀ ਰਾਤ ਨੂੰ ਉੱਠ ਕੇ ਸ਼ਹਿਰ ਦੇ ਦਰਵਾਜ਼ਿਆਂ ਨੂੰ ਹੱਥਾਂ ਵਿੱਚ ਫ਼ੜਿਆ ਅਤੇ ਉਨ੍ਹਾਂ ਨੂੰ ਦਰਵਾਜ਼ੇ ਦੇ ਢਾਂਚੇ, ਦਰਵਾਜ਼ੇ ਉੱਤੇ ਤਾਲਾ ਲਾਉਣ ਵਾਲੀ ਛੜ ਸਮੇਤ ਕੰਧਾਂ ਵਿੱਚੋਂ ਬਾਹਰ ਖਿੱਚ ਲਿਆ। ਸਮਸੂਨ ਉਨ੍ਹਾਂ ਚੀਜ਼ਾਂ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਕੇ ਹਬਰੋਨ ਸ਼ਹਿਰ ਦੇ ਨੇੜੇ ਦੀ ਪਹਾੜੀ ਦੀ ਚੋਟੀ ਉੱਤੇ ਲੈ ਗਿਆ।"
9ਸਮਸੂਨ ਅਤੇ ਦਲੀਲਾਹ ਬਾਦ ਵਿੱਚ ਸਮਸੂਨ ਇੱਕ ਦਲੀਲਾਹ ਨਾਮ ਦੀ ਔਰਤ ਨੂੰ ਪਿਆਰ ਕਰਨ ਲੱਗ ਪਿਆ। ਉਹ ਸੋਰੇਕ ਦੀ ਵਾਦੀ ਤੋਂ ਸੀ।"
10ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣਾ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿੱਥੋਂ ਮਿਲਦੀ ਹੈ। ਉਸ ਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸੱਕਦੇ ਹਾਂ ਤਾਂ ਜੋ ਅਸੀਂ ਉਸ ਨੂੰ ਫ਼ੜਕੇ ਬੰਨ੍ਹ ਸੱਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।”"

11ਇਸ ਲਈ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਮੈਨੂੰ ਇਹ ਦੱਸ ਕਿ ਤੂੰ ਇਤਨਾ ਤਾਕਤਵਰ ਕਿਉਂ ਹੈਂ। ਕੋਈ ਤੈਨੂੰ ਕਿਵੇਂ ਬੰਨ੍ਹ ਸੱਕਦਾ ਹੈ ਅਤੇ ਮਜ਼ਬੂਰ ਕਰਦਾ ਹੈਂ?”"
12ਸਮਸੂਨ ਨੇ ਜਵਾਬ ਦਿੱਤਾ, “ਕਿਸੇ ਬੰਦੇ ਨੂੰ ਮੈਨੂੰ ਸੱਤ ਤਾਜ਼ੇ, ਨਵੇਂ ਕਮਾਣ ਦੇ ਧਾਗਿਆਂ ਨਾਲ ਬੰਨ੍ਹਣਾ ਪਵੇਗਾ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹਰ ਕਿਸੇ ਵਾਂਗ ਕਮਜ਼ੋਰ ਹੋਵਾਂਗਾ।”"
13ਫ਼ੇਰ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੇ ਸੱਤ ਤਾਜੇ ਨਵੇਂ ਕਮਾਣ ਦੇ ਧਾਗੇ ਲਿਆਕੇ ਦਲੀਲਾਹ ਨੂੰ ਦਿੱਤੇ। ਦਲੀਲਾਹ ਨੇ ਸਮਸੂਨ ਨੂੰ ਕਮਾਣ ਦੇ ਧਾਗਿਆਂ ਨਾਲ ਬੰਨ੍ਹ ਦਿੱਤਾ।"
14ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਦਲੀਲਾਹ ਨੇ ਸਮਸੂਨ ਨੂੰ ਆਖਿਆ, “ਸਮਸੂਨ ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਸਮਸੂਨ ਨੇ ਆਸਾਨੀ ਨਾਲ ਧਾਗਿਆਂ ਨੂੰ ਤੋੜ ਦਿੱਤਾ। ਉਹ ਉਸ ਧਾਗੇ ਵਾਂਗ ਟੁੱਟ ਗਏ ਜਿਹੜਾ ਲਾਟ ਦੇ ਬਹੁਤ ਨੇੜੇ ਆ ਜਾਂਦਾ ਹੈ। ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਤਾਕਤ ਦਾ ਭੇਤ ਨਹੀਂ ਪਾਇਆ।"
15ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਮਿਹਰਬਾਨੀ ਕਰਕੇ ਮੈਨੂੰ ਸੱਚ ਦੱਸ ਕਿ ਤੈਨੂੰ ਕੋਈ ਜਣਾ ਕਿਵੇਂ ਬੰਨ੍ਹ ਸੱਕਦਾ ਹੈ?”"

16ਸਮਸੂਨ ਨੇ ਆਖਿਆ, “ਕਿਸੇ ਨੂੰ ਮੈਨੂੰ ਨਵੇਂ ਰੱਸਿਆਂ ਨਾਲ ਬੰਨ੍ਹਣਾ ਪਵੇਗਾ। ਉਨ੍ਹਾਂ ਨੂੰ ਮੈਨੂੰ ਉਨ੍ਹਾਂ ਰੱਸਿਆ ਨਾਲ ਬੰਨ੍ਹਣਾ ਪਵੇਗਾ ਜਿਨ੍ਹਾਂ ਨੂੰ ਪਹਿਲਾਂ ਕਦੇ ਨਾ ਵਰਤਿਆ ਗਿਆ ਹੋਵੇ। ਜੇ ਕਿਸੇ ਨੇ ਅਜਿਹਾ ਕਰ ਦਿੱਤਾ ਤਾਂ ਮੈਂ ਹੋਰ ਕਿਸੇ ਵੀ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”"
17ਇਸ ਲਈ ਦਲੀਲਾਹ ਨੇ ਕੁਝ ਨਵੇਂ ਰੱਸੇ ਲਈ ਅਤੇ ਸਮਸੂਨ ਨੂੰ ਬੰਨ੍ਹ ਦਿੱਤਾ। ਕੁਝ ਲੋਕ ਦੂਸਰੇ ਕਮਰੇ ਵਿੱਚ ਛੁੱਪੇ ਹੋਏ ਸਨ। ਤਾਂ ਦਲੀਲਾਹ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਲੋਕ ਤੈਨੂੰ ਫ਼ੜਨ ਵਾਲੇ ਹਨ!” ਪਰ ਉਸ ਨੇ ਆਸਾਨੀ ਨਾਲ ਰੱਸਿਆਂ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਨੂੰ ਧਾਗਿਆਂ ਵਾਂਗ ਤੋੜ ਦਿੱਤਾ।"
18ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਫ਼ੇਰ ਮੇਰੇ ਨਾਲ ਝੂਠ ਬੋਲਿਆ! ਤੂੰ ਮੈਨੂੰ ਮੂਰਖ ਬਣਾਇਆ। ਹੁਣ, ਮੈਨੂੰ ਦੱਸ ਕਿ ਕੋਈ ਤੈਨੂੰ ਕਿਵੇਂ ਬੰਨ੍ਹ ਸੱਕਦਾ ਹੈ?” ਸਮਸੂਨ ਨੇ ਆਖਿਆ, “ਜੇ ਤੂੰ ਖੱਡੀ ਉੱਤੇ ਕੱਪੜੇ ਨਾਲ ਮੇਰੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣੇ ਅਤੇ ਉਨ੍ਹਾਂ ਨੂੰ ਸੂਈ ਨਾਲ ਬੰਨ੍ਹ ਦੇਵੋ ਤਾਂ ਮੈਂ ਕਿਸੇ ਵੀ ਦੂਸਰੇ ਬੰਦੇ ਵਾਂਗ ਕਮਜ਼ੋਰ ਹੋ ਜਾਵਾਂਗਾ।”"
You have read Judges 10
18 verses