1ਬਾਦ ਵਿੱਚ ਸਮਸੂਨ ਸੌਂ ਗਿਆ। ਇਸ ਲਈ ਦਲੀਲਾਹ ਨੇ ਉਸ ਦੇ ਸਿਰ ਦੀਆਂ ਸੱਤ ਲਿਟਾਂ ਨੂੰ ਬੁਣਿਆ। ਫ਼ੇਰ ਦਲੀਲਾਹ ਨੇ ਤੰਬੂ ਦੇ ਕਿੱਲੇ ਨੂੰ ਧਰਤੀ ਵਿੱਚ ਗੱਡ ਦਿੱਤਾ ਅਤੇ ਉਸ ਨਾਲ ਉਸ ਦੇ ਵਾਲ ਬੰਨ੍ਹ ਦਿੱਤੇ। ਇੱਕ ਵਾਰੀ ਫ਼ੇਰ ਉਸ ਨੇ ਉਸ ਨੂੰ ਆਵਾਜ਼ ਦਿੱਤੀ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ!” ਸਮਸੂਨ ਆਪਣੀ ਨੀਂਦ ਵਿੱਚੋਂ ਜਾਗਿਆ ਅਤੇ ਧਰਤੀ ਵਿੱਚੋਂ ਕਿੱਲੇ ਨੂੰ ਖੱਡੀ ਅਤੇ ਫ਼ਿਰਕੀ ਸਮੇਤ ਪੁੱਟ ਲਿਆ।"
2ਫ਼ੇਰ ਦਲੀਲਾਹ ਨੇ ਸਮਸੂਨ ਨੂੰ ਆਖਿਆ, “ਤੂੰ ਇਹ ਕਿਵੇਂ ਆਖ ਸੱਕਦਾ ਹੈਂ, ‘ਮੈਂ ਤੈਨੂੰ ਪਿਆਰ ਕਰਦਾ ਹਾਂ।’ ਜਦੋਂ ਕਿ ਤੂੰ ਮੇਰੇ ਉੱਤੇ ਵੀ ਭਰੋਸਾ ਨਹੀਂ ਕਰਦਾ? ਤੂੰ ਮੈਨੂੰ ਆਪਣਾ ਭੇਤ ਦੱਸਣ ਤੋਂ ਇਨਕਾਰ ਕਰਦਾ ਹੈ। ਇਹ ਤੀਜੀ ਵਾਰੀ ਹੈ ਕਿ ਤੂੰ ਮੈਨੂੰ ਮੂਰਖ ਬਣਾਇਆ ਹੈ। ਤੂੰ ਮੈਨੂੰ ਆਪਣੀ ਮਹਾਨ ਸ਼ਕਤੀ ਦਾ ਭੇਤ ਨਹੀਂ ਦੱਸਿਆ।”"
3ਉਹ੍ਹ ਸਮਸੂਨ ਨੂੰ ਹਰ ਰੋਜ਼ ਤੰਗ ਕਰਦੀ ਰਹੀ। ਉਹ ਆਪਣੇ ਭੇਤ ਬਾਰੇ ਉਸ ਦੇ ਪੁੱਛਣ ਤੋਂ ਇੰਨਾ ਥੱਕ ਗਿਆ ਕਿ ਉਸ ਨੂੰ ਮਹਿਸੂਸ ਹੋਣ ਲੱਗਾ ਜਿਵੇਂ ਉਹ ਮਰਨ ਵਾਲਾ ਹੈ।"
4ਆਖਰਕਾਰ ਸਮਸੂਨ ਨੇ ਦਲੀਲਾਹ ਨੂੰ ਸਭ ਕੁਝ ਦੱਸ ਦਿੱਤਾ। ਉਸ ਨੇ ਆਖਿਆ, “ਮੈਂ ਕਦੇ ਵੀ ਆਪਣੇ ਵਾਲ ਨਹੀਂ ਕੱਟੇ। ਮੈਂ ਆਪਣੇ ਜਨਮ ਤੋਂ ਪਹਿਲਾਂ ਹੀ ਪਰਮੇਸ਼ੁਰ ਨੂੰ ਸਮਰਪਿਤ ਹੋ ਚੁੱਕਾ ਸਾਂ। ਜੇ ਕੋਈ ਮੇਰਾ ਸਿਰ ਮੁੰਨ ਦੇਵੇ ਤਾਂ ਮੇਰੀ ਤਾਕਤ ਖਤਮ ਹੋ ਜਾਵੇਗੀ। ਫ਼ੇਰ ਮੈਂ ਕਿਸੇ ਵੀ ਹੋਰ ਬੰਦੇ ਵਰਗਾ ਕਮਜ਼ੋਰ ਹੋ ਜਾਵਾਂਗਾ।”"
5ਦਲੀਲਾਹ ਨੇ ਦੇਖਿਆ ਕਿ ਸਮਸੂਨ ਨੇ ਉਸ ਨੂੰ ਆਪਣਾ ਭੇਤ ਦੱਸ ਦਿੱਤਾ ਹੈ। ਉਸ ਨੇ ਫ਼ਲਿਸਤੀ ਲੋਕਾਂ ਦੇ ਹਾਕਮਾਂ ਨੂੰ ਸੰਦੇਸ਼ ਭੇਜ ਦਿੱਤਾ। ਉਸ ਨੇ ਆਖਿਆ, “ਇੱਕ ਵਾਰੀ ਫ਼ੇਰ ਵਾਪਸ ਆ ਜਾਓ। ਸਮਸੂਨ ਨੇ ਮੈਨੂੰ ਸਭ ਕੁਝ ਦੱਸ ਦਿੱਤਾ ਹੈ।” ਇਸ ਲਈ ਫ਼ਲਿਸਤੀ ਲੋਕਾਂ ਦੇ ਹਾਕਮ ਦਲੀਲਾਹ ਕੋਲ ਵਾਪਸ ਆ ਗਏ। ਉਹ ਆਪਣੇ ਨਾਲ ਉਹ ਪੈਸਾ ਵੀ ਲੈ ਆਏ ਜਿਸਦਾ ਉਨ੍ਹਾਂ ਨੇ ਉਸ ਨੂੰ ਦੇਣ ਲਈ ਇਕਰਾਰ ਕੀਤਾ ਸੀ।"

6ਦਲੀਲਾਹ ਨੇ ਸਮਸੂਨ ਨੂੰ, ਜਦੋਂ ਉਹ ਉਸਦੀ ਗੋਦੀ ਵਿੱਚ ਲੇਟਿਆ ਸੀ, ਸੁਲਾ ਦਿੱਤਾ। ਫ਼ੇਰ ਉਸ ਨੇ ਇੱਕ ਬੰਦੇ ਨੂੰ ਸਮਸੂਨ ਦੇ ਵਾਲਾਂ ਦੀਆਂ ਸੱਤ ਲਿਟਾਂ ਮੁੰਨਣ ਲਈ ਸੱਦਿਆ। ਇਸ ਤਰ੍ਹਾਂ ਉਸ ਨੇ ਸਮਸੂਨ ਨੂੰ ਕਮਜ਼ੋਰ ਬਣਾ ਦਿੱਤਾ। ਸਮਸੂਨ ਦੀ ਤਾਕਤ ਉਸ ਪਾਸੋਂ ਚਲੀ ਗਈ।"
7ਫ਼ੇਰ ਦਲੀਲਾਹ ਨੇ ਉਸ ਨੂੰ ਪੁਕਾਰਿਆ, “ਸਮਸੂਨ, ਫ਼ਲਿਸਤੀ ਬੰਦੇ ਤੈਨੂੰ ਫ਼ੜਨ ਵਾਲੇ ਹਨ।” ਉਹ ਜਾਗ ਪਿਆ ਅਤੇ ਉਸ ਨੇ ਸੋਚਿਆ, “ਮੈਂ ਪਹਿਲਾਂ ਵਾਂਗ ਹੀ ਆਪਣੇ-ਆਪ ਨੂੰ ਛੁਡਾ ਲਵਾਂਗਾ।” ਪਰ ਸਮਸੂਨ ਨੂੰ ਨਹੀਂ ਸੀ ਪਤਾ ਕਿ ਯਹੋਵਾਹ ਨੇ ਉਸ ਨੂੰ ਛੱਡ ਦਿੱਤਾ ਸੀ।"
8ਫ਼ਲਿਸਤੀ ਆਦਮੀਆਂ ਨੇ ਸਮਸੂਨ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਦੀਆਂ ਅੱਖਾਂ ਕੱਢ ਦਿੱਤੀਆਂ ਅਤੇ ਉਸ ਨੂੰ ਅੱਜ਼ਾਹ ਸ਼ਹਿਰ ਵਿੱਚ ਲੈ ਗਏ। ਫ਼ੇਰ ਉਨ੍ਹਾਂ ਨੇ ਉਸ ਨੂੰ ਜੰਜ਼ੀਰਾਂ ਨਾਲ ਬੰਨ੍ਹ ਦਿੱਤਾ ਤਾਂ ਜੋ ਭੱਜ ਨਾ ਸੱਕੇ। ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚ ਡੱਕ ਦਿੱਤਾ ਅਤੇ ਉਸ ਨੂੰ ਅਨਾਜ ਪੀਸਣ ਦਾ ਕੰਮ ਦੇ ਦਿੱਤਾ।"
9ਪਰ ਸਮਸੂਨ ਦੇ ਵਾਲ ਫ਼ੇਰ ਉੱਗਣੇ ਸ਼ੁਰੂ ਹੋ ਗਏ।"
10ਫ਼ਲਿਸਤੀ ਲੋਕਾਂ ਦੇ ਹਾਕਮ ਜਸ਼ਨ ਮਨਾਉਣ ਲਈ ਇਕੱਠੇ ਹੋਕੇ ਆ ਗਏ। ਉਹ ਆਪਣੇ ਦੇਵਤੇ ਦਾਗੋਨ ਅੱਗੇ ਇੱਕ ਵੱਡੀ ਬਲੀ ਚੜ੍ਹਾਉਣ ਜਾ ਰਹੇ ਸਨ। ਉਨ੍ਹਾਂ ਨੇ ਆਖਿਆ, “ਸਾਡੇ ਦੇਵਤੇ ਨੇ ਸਾਡੇ ਦੁਸ਼ਮਣ ਸਮਸੂਨ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।”"

11ਜਦੋਂ ਫ਼ਲਿਸਤੀ ਲੋਕਾਂ ਨੇ ਸਮਸੂਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਪਣੇ ਦੇਵਤੇ ਦੀ ਉਸਤਤਿ ਕੀਤੀ। ਉਨ੍ਹਾਂ ਨੇ ਆਖਿਆ, “ਇਸ ਆਦਮੀ ਨੇ ਸਾਡੇ ਲੋਕਾਂ ਨੂੰ ਤਬਾਹ ਕੀਤਾ ਸੀ ਇਸ ਆਦਮੀ ਨੇ ਸਾਡੇ ਬਹੁਤ ਸਾਰੇ ਬੰਦਿਆਂ ਨੂੰ ਮਾਰ ਦਿੱਤਾ ਸੀ ਪਰ ਸਾਡੇ ਦੇਵਤੇ ਨੇ ਆਪਨੇ ਦੁਸ਼ਮਣਾਂ ਨੂੰ ਫ਼ੜਨ ਵਿੱਚ ਮਦਦ ਕੀਤੀ!”"
12ਲੋਕ ਜਸ਼ਨ ਵੇਲੇ ਮੌਜ ਮਸਤੀ ਕਰ ਰਹੇ ਸਨ। ਇਸ ਲਈ ਉਨ੍ਹਾਂ ਨੇ ਆਖਿਆ, “ਸਮਸੂਨ ਨੂੰ ਬਾਹਰ ਲਿਆਓ। ਅਸੀਂ ਉਸਦਾ ਮਜ਼ਾਕ ਉਡਾਉਣਾ ਚਾਹੁੰਦੇ ਹਾਂ।” ਇਸ ਲਈ ਉਨ੍ਹਾਂ ਨੇ ਸਮਸੂਨ ਨੂੰ ਕੈਦ ਵਿੱਚੋਂ ਬਾਹਰ ਲੈ ਆਂਦਾ ਅਤੇ ਉਸਦਾ ਮਜ਼ਾਕ ਉਡਾਇਆ। ਉਨ੍ਹਾਂ ਨੇ ਸਮਸੂਨ ਨੂੰ ਦਾਗੋਨ ਦੇਵਤੇ ਦੇ ਮੰਦਰ ਦੇ ਥੰਮਾਂ ਦੇ ਵਿੱਚਕਾਰ ਖੜ੍ਹਾ ਹੋਣ ਲਈ ਮਜ਼ਬੂਰ ਕੀਤਾ।"
13ਇੱਕ ਨੌਕਰ ਨੇ ਸਮਸੂਨ ਦਾ ਹੱਥ ਫ਼ੜਿਆ ਹੋਇਆ ਸੀ। ਸਮਸੂਨ ਨੇ ਉਸ ਨੂੰ ਆਖਿਆ, “ਮੈਨੂੰ ਉਸ ਥਾਂ ਉੱਤੇ ਖੜ੍ਹਾ ਕਰਦੇ ਜਿੱਥੇ ਮੈਂ ਉਨ੍ਹਾਂ ਥੰਮਾਂ ਨੂੰ ਮਹਿਸੂਸ ਕਰ ਸੱਕਾਂ ਜਿਨ੍ਹਾਂ ਨੇ ਇਸ ਮੰਦਰ ਨੂੰ ਚੁੱਕਿਆ ਹੋਇਆ ਹੈ। ਮੈਂ ਉਨ੍ਹਾਂ ਉੱਤੇ ਝੁਕਣਾ ਚਾਹੁੰਦਾ ਹਾਂ।”"
14ਮੰਦਰ ਵਿੱਚ ਆਦਮੀਆਂ ਅਤੇ ਔਰਤਾਂ ਦੀ ਭੀੜ ਜੁੜੀ ਸੀ। ਫ਼ਲਿਸਤੀ ਲੋਕਾਂ ਦੇ ਸਾਰੇ ਹਾਕਮ ਉੱਥੇ ਹੀ ਸਨ। ਤਕਰੀਬਨ 3,000 ਆਦਮੀ ਅਤੇ ਔਰਤਾਂ ਮੰਦਰ ਦੀ ਛੱਤ ਉੱਤੇ ਸਨ। ਉਹ ਹੱਸ ਰਹੇ ਸਨ ਅਤੇ ਸਮਸੂਨ ਦਾ ਮਜ਼ਾਕ ਉਡਾ ਰਹੇ ਸਨ।"
15ਫ਼ੇਰ ਸਮਸੂਨ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਉਸ ਨੇ ਆਖਿਆ, “ਹੇ ਸਰਬਸ਼ਕਤੀਮਾਨ ਯਹੋਵਾਹ, ਮੈਨੂੰ ਯਾਦ ਕਰੋ। ਜੇ ਪਰਮੇਸ਼ੁਰ, ਮੈਨੂੰ ਇੱਕ ਵਾਰੀ ਫ਼ੇਰ ਸ਼ਕਤੀ ਦਿਉ। ਮੈਨੂੰ ਇਨ੍ਹਾਂ ਫ਼ਲਿਸਤੀਆਂ ਨੂੰ, ਮੇਰੀਆਂ ਦੇਵੋ ਅੱਖਾਂ ਕੱਢਣ ਲਈ, ਇੱਕ ਵਾਰੀ ਸਜ਼ਾ ਦੇ ਲੈਣ ਦਿਉ!”"

16ਫ਼ੇਰ ਸਮਸੂਨ ਨੇ ਮੰਦਰ ਦੇ ਵਿੱਚਕਾਰਲੇ ਦੋ ਥੰਮਾਂ ਨੂੰ ਫ਼ੜ ਲਿਆ। ਇਨ੍ਹਾਂ ਦੋਹਾਂ ਥੰਮਾਂ ਨੇ ਸਾਰੇ ਮੰਦਰ ਨੂੰ ਟਿਕਾਇਆ ਹੋਇਆ ਸੀ। ਉਸ ਨੇ ਆਪਣੇ-ਆਪ ਨੂੰ ਦੋਹਾਂ ਥੰਮਾਂ ਦੇ ਵਿੱਚਕਾਰ ਕਸ ਲਿਆ। ਇੱਕ ਥੰਮ ਉਸ ਦੇ ਸੱਜੇ ਪਾਸੇ ਸੀ ਅਤੇ ਇੱਕ ਉਸ ਦੇ ਖੱਬੇ ਪਾਸੇ।"
17ਸਮਸੂਨ ਨੇ ਆਖਿਆ, “ਮੈਨੂੰ ਇਨ੍ਹਾਂ ਫ਼ਲਿਸਤੀਆਂ ਦੇ ਨਾਲ ਹੀ ਮਰਨ ਦਿਉ!” ਫ਼ੇਰ ਉਸ ਨੇ ਆਪਣੀ ਪੂਰੀ ਤਾਕਤ ਨਾਲ ਧੱਕਾ ਲਾਇਆ। ਅਤੇ ਮੰਦਰ ਹਾਕਮਾਂ ਅਤੇ ਇਸ ਵਿੱਚਲੇ ਸਾਰੇ ਲੋਕਾਂ ਉੱਪਰ ਡਿੱਗ ਪਿਆ। ਇਸ ਤਰ੍ਹਾਂ ਨਾਲ, ਸਮਸੂਨ ਨੇ ਆਪਣੇ ਜਿਉਂਦੇ ਸਮੇਂ ਨਾਲੋਂ ਆਪਣੀ ਮੌਤ ਦੇ ਸਮੇਂ ਵੱਧੇਰੇ ਫ਼ਲਿਸਤੀ ਲੋਕਾਂ ਨੂੰ ਮਾਰਿਆ।"
18ਸਮਸੂਨ ਦੇ ਭਰਾ ਅਤੇ ਉਸ ਦੇ ਪਿਤਾ ਦੇ ਪਰਿਵਾਰ ਦੇ ਸਾਰੇ ਲੋਕ ਉਸਦੀ ਲਾਸ਼ ਲੈਣ ਲਈ ਗਏ। ਉਨ੍ਹਾਂ ਨੇ ਉਸ ਨੂੰ ਵਾਪਸ ਲਿਆਂਦਾ ਅਤੇ ਉਸ ਦੇ ਪਿਤਾ ਦੇ ਮਕਬਰੇ ਵਿੱਚ ਉਸ ਨੂੰ ਦਫ਼ਨ ਕਰ ਦਿੱਤਾ। ਇਹ ਮਕਬਰਾ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਵਿੱਚਕਾਰ ਹੈ। ਸਮਸੂਨ ਇਸਰਾਏਲ ਦੇ ਲੋਕਾਂ ਲਈ 20 ਸਾਲ ਤੱਕ ਨਿਆਂਕਾਰ ਰਿਹਾ।"
19ਮੀਕਾਹ ਦੇ ਬੁੱਤ ਇੱਕ ਆਦਮੀ ਸੀ ਜਿਸਦਾ ਨਾਮ ਸੀ ਮੀਕਾਹ ਜਿਹੜਾ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ।"
20ਮੀਕਾਹ ਨੇ ਆਪਣੀ ਮਾਂ ਨੂੰ ਆਖਿਆ, “ਕੀ ਤੈਨੂੰ ਚੇਤੇ ਹੈ ਕਿ ਕਿਸੇ ਨੇ ਤੇਰੀ 28 ਪੌਂਡ ਚਾਂਦੀ ਚੁਰਾ ਲਈ ਸੀ। ਮੈਂ ਉਸ ਬਾਰੇ ਤੈਨੂੰ ਇੱਕ ਸਰਾਪ ਦਿੰਦਿਆਂ ਸੁਣਿਆ ਸੀ। ਅੱਛਾ, ਮੇਰੇ ਕੋਲ ਉਹ ਚਾਂਦੀ ਹੈ। ਇਹ ਮੈਂ ਚੁਰਾਈ ਸੀ।” ਉਸਦੀ ਮਾਂ ਨੇ ਆਖਿਆ, “ਯਹੋਵਾਹ ਤੇਰਾ ਭਲਾ ਕਰੇ, ਮੇਰੇ ਪੁੱਤਰ।”"

21ਮੀਕਾਹ ਨੇ ਆਪਣੀ ਮਾਂ ਨੂੰ ਉਹ 28 ਪੌਂਡ ਚਾਂਦੀ ਵਾਪਸ ਕਰ ਦਿੱਤੀ। ਫ਼ੇਰ ਉਸ ਨੇ ਆਖਿਆ, “ਮੈਂ ਇਹ ਚਾਂਦੀ ਯਹੋਵਾਹ ਨੂੰ ਖਾਸ ਸੁਗਾਤ ਵਜੋਂ ਭੇਟ ਕਰਾਂਗੀ। ਮੈਂ ਇਹ ਆਪਨੇ ਪੁੱਤਰ ਨੂੰ ਦੇ ਦਿਆਂਗੀ ਤਾਂ ਜੋ ਉਹ ਇੱਕ ਬੁੱਤ ਬਣਾ ਸੱਕੇ ਅਤੇ ਇਸ ਚਾਂਦੀ ਨਾਲ ਉਸ ਨੂੰ ਢੱਕ ਸੱਕੇ। ਇਸ ਲਈ ਪੁੱਤਰ, ਹੁਣ ਮੈਂ ਇਹ ਚਾਂਦੀ ਤੈਨੂੰ ਵਾਪਸ ਦਿੰਦੀ ਹਾਂ।”"
22ਪਰ ਮੀਕਾਹ ਨੇ ਉਹ ਚਾਂਦੀ ਆਪਣੀ ਮਾਂ ਨੂੰ ਵਾਪਸ ਕਰ ਦਿੱਤੀ। ਇਸ ਲਈ ਉਸ ਨੇ ਤਕਰੀਬਨ 5 ਪੌਂਡ ਚਾਂਦੀ ਲੈ ਕੇ ਇੱਕ ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੂੰ ਦੇ ਦਿੱਤੀ। ਚਾਂਦੀ ਦੇ ਗਹਿਣੇ ਬਨਾਉਣ ਵਾਲੇ ਨੇ ਇੱਕ ਮੂਰਤੀ ਬਣਾਕੇ ਇਸ ਨੂੰ ਚਾਂਦੀ ਨਾਲ ਢੱਕ ਦਿੱਤਾ। ਫ਼ੇਰ ਮੀਕਾਹ ਦੀ ਮਾਂ ਨੇ ਇਸ ਨੂੰ ਮੀਕਾਹ ਦੇ ਘਰ ਰੱਖ ਦਿੱਤਾ ਗਿਆ।"
23ਮੀਕਾਹ ਦੇ ਘਰ ਬੁੱਤਾਂ ਦੀ ਉਪਾਸਨਾ ਕਰਨ ਵਾਲਾ ਇੱਕ ਮੰਦਰ ਸੀ। ਉਸ ਨੇ ਇੱਕ ਏਫ਼ੋਦ ਅਤੇ ਕੁਝ ਘਰੋਗੀ ਬੁੱਤ ਬਣਾਏ। ਫ਼ੇਰ ਮੀਕਾਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਆਪਣਾ ਜਾਜਕ ਬਣਾਇਆ।"
24(ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਇਸ ਲਈ ਹਰ ਬੰਦਾ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।)"
25ਇੱਕ ਜਵਾਨ ਆਦਮੀ ਸੀ ਜਿਹੜਾ ਕਿ ਲੇਵੀ ਸੀ। ਉਹ ਯਹੂਦਾਹ ਦੇ ਬੈਤਲਹਮ ਸ਼ਹਿਰ ਦਾ ਵਾਸੀ ਸੀ। ਉਹ ਯਹੂਦਾਹ ਦੇ ਪਰਿਵਾਰ-ਸਮੂਹ ਦਰਮਿਆਨ ਰਹਿੰਦਾ ਰਿਹਾ ਸੀ।"

26ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ।"
27ਮੀਕਾਹ ਨੇ ਉਸ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈਂ?” ਜਵਾਨ ਆਦਮੀ ਨੇ ਜਵਾਬ ਦਿੱਤਾ, “ਮੈਂ ਲੇਵੀ ਹਾਂ ਅਤੇ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਹਾਂ। ਮੈਂ ਰਹਿਣ ਵਾਸਤੇ ਕੋਈ ਥਾਂ ਲੱਭ ਰਿਹਾ ਹਾਂ।”"
28ਫ਼ੇਰ ਮੀਕਾਹ ਨੇ ਉਸ ਨੂੰ ਆਖਿਆ, “ਮੇਰੇ ਨਾਲ ਰਹਿ ਲੈ। ਮੇਰਾ ਪਿਤਾ ਅਤੇ ਮੇਰਾ ਜਾਜਕ ਬਣ ਜਾ। ਮੈਂ ਤੈਨੂੰ ਹਰ ਸਾਲ 4 ਔਂਸ ਚਾਂਦੀ ਦਿਆਂ ਕਰਾਂਗਾ। ਮੈਂ ਤੈਨੂੰ ਕੱਪੜੇ ਅਤੇ ਭੋਜਨ ਵੀ ਦਿਆਂਗਾ।” ਲੇਵੀ ਨੇ ਉਹੀ ਕੀਤਾ ਜੋ ਮੀਕਾਹ ਨੇ ਆਖਿਆ ਸੀ।"
29ਉਹ ਜਵਾਨ ਲੇਵੀ ਮੀਕਾਹ ਦੇ ਨਾਲ ਰਹਿਣ ਲਈ ਮੰਨ ਗਿਆ। ਉਹ ਜਵਾਨ ਆਦਮੀ ਮੀਕਾਹ ਦੇ ਆਪਣੇ ਪੁੱਤਰਾਂ ਵਰਗਾ ਬਣ ਗਿਆ।"
30ਮੀਕਾਹ ਨੇ ਉਸ ਨੂੰ ਆਪਣਾ ਜਾਜਕ ਬਣਾ ਲਿਆ। ਇਸ ਲਈ ਉਹ ਜਵਾਨ ਆਦਮੀ ਜਾਜਕ ਬਣ ਗਿਆ ਅਤੇ ਮੀਕਾਹ ਦੇ ਘਰ ਰਹਿਣ ਲੱਗਾ।"

31ਅਤੇ ਮੀਕਾਹ ਨੇ ਆਖਿਆ, “ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਮੇਰੇ ਉੱਤੇ ਮਿਹਰ ਕਰੇਗਾ। ਮੈਂ ਇਹ ਗੱਲ ਜਾਣਦਾ ਹਾਂ ਕਿਉਂਕਿ ਮੇਰੇ ਕੋਲ ਲੇਵੀ ਪਰਿਵਾਰ-ਸਮੂਹ ਦਾ ਇੱਕ ਬੰਦਾ ਮੇਰਾ ਜਾਜਕ ਬਣਿਆ ਹੋਇਆ ਹੈ।”"
32ਦਾਨ ਦਾ ਲਾਇਸ਼ ਦੇ ਸ਼ਹਿਰ ਉੱਤੇ ਕਬਜ਼ਾ ਉਸ ਸਮੇਂ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ ਹੁੰਦਾ। ਅਤੇ ਉਸੇ ਵੇਲੇ ਦਾਨ ਦਾ ਪਰਿਵਾਰ-ਸਮੂਹ ਹਾਲੇ ਤੱਕ ਰਹਿਣ ਦੀ ਥਾਂ ਲੱਭ ਰਿਹਾ ਸੀ। ਉਨ੍ਹਾਂ ਕੋਲ ਹਾਲੇ ਆਪਣੀ ਧਰਤੀ ਨਹੀਂ ਸੀ। ਇਸਰਾਏਲ ਦੇ ਹੋਰਨਾਂ ਪਰਿਵਾਰ-ਸਮੂਹਾਂ ਕੋਲ ਪਹਿਲਾਂ ਹੀ ਆਪੋ-ਆਪਣੀ ਧਰਤੀ ਸੀ। ਪਰ ਦਾਨ ਦੇ ਪਰਿਵਾਰ-ਸਮੂਹ ਨੇ ਆਪਣੀ ਧਰਤੀ ਹਾਸਿਲ ਨਹੀਂ ਸੀ ਕੀਤੀ।"
33ਇਸ ਲਈ ਦਾਨ ਦੇ ਪਰਿਵਾਰ-ਸਮੂਹ ਨੇ ਪੰਜ ਸਿਪਾਹੀਆਂ ਨੂੰ ਕੁਝ ਧਰਤੀ ਲੱਭਣ ਲਈ ਭੇਜਿਆ। ਉਹ ਰਹਿਣ ਵਾਲੀ ਕਿਸੇ ਚੰਗੀ ਥਾਂ ਦੀ ਤਲਾਸ਼ ਕਰਨ ਨਿਕਲੇ। ਉਹ ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਸ਼ਹਿਰਾਂ ਦੇ ਸਨ। ਉਨ੍ਹਾਂ ਨੂੰ ਇਸ ਲਈ ਚੁਣਿਆ ਗਿਆ ਸੀ ਕਿਉਂਕਿ ਦਾਨ ਦੇ ਸਾਰੇ ਪਰਿਵਾਰਾਂ ਵਿੱਚੋਂ ਸਨ। ਉਨ੍ਹਾਂ ਨੂੰ ਆਖਿਆ ਗਿਆ ਸੀ, “ਜਾਓ ਕੁਝ ਧਰਤੀ ਤਲਾਸ਼ ਕਰੋ।” ਪੰਜੇ ਆਦਮੀ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਆ ਗਏ। ਉਹ ਮੀਕਾਹ ਦੇ ਘਰ ਆਏ ਅਤੇ ਉੱਥੇ ਰਾਤ ਕੱਟੀ।"
34ਜਦੋਂ ਉਹ ਪੰਜ ਆਦਮੀ ਮੀਕਾਹ ਦੇ ਘਰ ਦੇ ਨੇੜੇ ਪੁੱਜੇ ਉਨ੍ਹਾਂ ਨੇ ਜਵਾਨ ਲੇਵੀ ਬੰਦੇ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਉਸਦੀ ਆਵਾਜ਼ ਪਛਾਣ ਲਈ, ਇਸ ਲਈ ਉਹ ਮੀਕਾਹ ਦੇ ਘਰ ਕੋਲ ਆਕੇ ਰੁਕ ਗਏ। ਉਨ੍ਹਾਂ ਨੇ ਜਵਾਨ ਆਦਮੀ ਨੂੰ ਪੁੱਛਿਆ, “ਤੈਨੂੰ ਇਸ ਥਾਂ ਕੌਣ ਲੈ ਕੇ ਆਇਆ? ਤੂੰ ਇੱਥੇ ਕੀ ਕਰ ਰਿਹਾ ਹੈਂ? ਇੱਥੇ ਤੇਰਾ ਕੀ ਕੰਮ ਹੈ?”"
35ਉਸ ਜਵਾਨ ਆਦਮੀ ਨੇ ਉਹ ਸਾਰੀਆਂ ਗੱਲਾਂ ਦੱਸ ਦਿੱਤੀਆਂ ਜਿਹੜੀਆਂ ਮੀਕਾਹ ਨੇ ਉਸ ਲਈ ਕੀਤੀਆਂ ਸਨ। “ਮੀਕਾਹ ਨੇ ਮੈਨੂੰ ਕੰਮ ਉੱਤੇ ਰੱਖਿਆ ਹੈ”, ਜਵਾਨ ਆਦਮੀ ਨੇ ਆਖਿਆ, “ਮੈਂ ਉਸਦਾ ਜਾਜਕ ਹਾਂ।”"

36ਇਸ ਲਈ ਉਨ੍ਹਾਂ ਨੇ ਉਸ ਨੂੰ ਆਖਿਆ, “ਕਿਰਪਾ ਕਰਕੇ ਪਰਮੇਸ਼ੁਰ ਪਾਸੋਂ ਸਾਡੇ ਲਈ ਕੁਝ ਮੰਗ। ਅਸੀਂ ਕੁਝ ਜਾਨਣਾ ਚਾਹੁੰਦੇ ਹਾਂ: ਕੀ ਸਾਡੀ ਰਹਿਣ ਵਾਲੀ ਥਾਂ ਦੀ ਤਲਾਸ਼ ਸਫ਼ਲ ਹੋਵੇਗੀ?”"
37ਜਾਜਕ ਨੇ ਪੰਜਾਂ ਆਦਮੀਆਂ ਨੂੰ ਆਖਿਆ, “ਹਾਂ, ਸ਼ਾਂਤੀ ਨਾਲ ਜਾਓ। ਯਹੋਵਾਹ ਤੁਹਾਡੀ ਅਗਵਾਈ ਕਰੇਗਾ।”"
38ਇਸ ਲਈ ਉਹ ਪੰਜ ਬੰਦੇ ਚੱਲੇ ਗਏ। ਜਦੋਂ ਉਹ ਲਾਇਸ਼ ਸ਼ਹਿਰ ਨੂੰ ਆਏ ਉਨ੍ਹਾਂ ਨੇ ਦੇਖਿਆ ਕਿ ਉਸ ਸ਼ਹਿਰ ਦੇ ਲੋਕ ਸੁਰੱਖਿਅਤ ਹੋਕੇ ਰਹਿੰਦੇ ਸਨ। ਉਹ ਸੀਦੋਨ ਦੇ ਲੋਕਾਂ ਦੀ ਸ਼ੈਲੀ ਅਨੁਸਾਰ ਰਹਿ ਰਹੇ ਸੀ। ਹਰ ਗੱਲ ਅਮਨ ਭਰਪੂਰ ਅਤੇ ਸ਼ਾਂਤ ਸੀ ਅਤੇ ਲੋਕਾਂ ਕੋਲ ਕਿਸੇ ਵੀ ਚੀਜ਼ ਦੀ ਕਮੀ ਨਹੀਂ ਸੀ। ਉਨ੍ਹਾਂ ਦੇ ਨੇੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਦੁਸ਼ਮਣ ਨਹੀਂ ਸੀ। ਉਹ ਸੀਦੋਨ ਸ਼ਹਿਰ ਤੋਂ ਕਾਫ਼ੀ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੋਈ ਲੈਣ-ਦੇਣ ਨਹੀਂ ਸੀ।"
39ਪੰਜੇ ਆਦਮੀ ਸਾਰਾਹ ਅਤੇ ਅਸ਼ਤਾਓਲ ਦੇ ਸ਼ਹਿਰਾਂ ਨੂੰ ਵਾਪਸ ਚੱਲੇ ਗਏ। ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕੀ ਪਤਾ ਕਰਕੇ ਆਏ ਹੋਂ?”"
40ਪੰਜਾਂ ਆਦਮੀਆਂ ਨੇ ਜਵਾਬ ਦਿੱਤਾ, “ਅਸੀਂ ਕੁਝ ਧਰਤੀ ਲੱਭੀ ਹੈ, ਅਤੇ ਇਹ ਬਹੁਤ ਚੰਗੀ ਹੈ ਕੀ ਤੂੰ ਕੁਝ ਨਹੀਂ ਕਰੇਂਗਾ। ਸਾਨੂੰ ਉਸ ਧਰਤੀ ਉੱਤੇ ਹਮਲਾ ਕਰ ਇਸ ਉੱਤੇ ਅਧਿਕਾਰ ਕਰ ਲੈਣਾ ਚਾਹੀਦਾ, ਸਾਨੂੰ ਇੰਤਜ਼ਾਰ ਨਹੀਂ ਕਰਨਾ ਚਾਹੀਦਾ! ਆਓ ਚੱਲੀਏ ਅਤੇ ਉਸ ਧਰਤੀ ਨੂੰ ਹਾਸਿਲ ਕਰੀਏ!"
You have read Judges 11
40 verses