1ਫ਼ੇਰ ਦਾਨ ਦੇ ਪਰਿਵਾਰ-ਸਮੂਹ ਦੇ ਆਦਮੀ ਪਿੱਛੇ ਮੁੜੇ ਅਤੇ ਆਪਨੇ ਰਾਹ ਤੁਰ ਪਏ। ਮੀਕਾਹ ਜਾਣਦਾ ਸੀ ਕਿ ਉਹ ਆਦਮੀ ਉਸ ਨਾਲੋਂ ਵੱਧੇਰੇ ਤਾਕਤਵਰ ਸਨ। ਇਸ ਲਈ ਉਹ ਵਾਪਸ ਘਰ ਮੁੜ ਆਇਆ।"
2ਇਸ ਤਰ੍ਹਾਂ ਦਾਨ ਦੇ ਲੋਕਾਂ ਨੇ ਉਹ ਬੁੱਤ ਚੁੱਕ ਲਏ ਜਿਹੜੇ ਮੀਕਾਹ ਨੇ ਬਣਾਏ ਸਨ। ਉਨ੍ਹਾਂ ਨੇ ਉਹ ਜਾਜਕ ਵੀ ਫ਼ੜ ਲਿਆ ਜਿਹੜਾ ਮੀਕਾਹ ਦੇ ਨਾਲ ਸੀ। ਫ਼ੇਰ ਉਹ ਲਾਇਸ਼ ਵਿਖੇ ਆ ਗਏ। ਉਨ੍ਹਾਂ ਨੇ ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਉਹ ਲੋਕ ਸ਼ਾਂਤੀ ਨਾਲ ਰਹਿੰਦੇ ਸਨ। ਉਨ੍ਹਾਂ ਨੂੰ ਹਮਲੇ ਦੀ ਆਸ ਨਹੀਂ ਸੀ। ਦਾਨ ਦੇ ਲੋਕਾਂ ਨੇ ਉਨ੍ਹਾਂ ਨੂੰ ਤਲਵਾਰਾਂ ਨਾਲ ਮਾਰ ਦਿੱਤਾ। ਫ਼ੇਰ ਉਨ੍ਹਾਂ ਨੇ ਸ਼ਹਿਰ ਨੂੰ ਅੱਗ ਲਾ ਦਿੱਤੀ।"
3ਲਾਇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਚਾਉਣ ਵਾਲਾ ਕੋਈ ਨਹੀਂ ਸੀ। ਉਹ ਸੈਦੋਨ ਤੋਂ ਇੰਨੀ ਦੂਰ ਸਨ ਕਿ ਉਹ ਲੋਕ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੇ ਸਨ ਅਤੇ ਲਾਇਸ਼ ਦੇ ਲੋਕਾਂ ਦਾ ਕਿਸੇ ਆਦਮੀ ਨਾਲ ਵੀ ਕੋਈ ਇਕਰਾਰਨਾਮਾ ਨਹੀਂ ਸੀ-ਇਸ ਲਈ ਉਨ੍ਹਾਂ ਦੀ ਮਦਦ ਲਈ ਕੋਈ ਨਹੀਂ ਆ ਸੱਕਿਆ। ਲਾਇਸ਼ ਦਾ ਸ਼ਹਿਰ ਉਸ ਵਾਦੀ ਵਿੱਚ ਸੀ ਜਿਹੜੀ ਬੈਤਰਹੋਬ ਦੇ ਅਧੀਨ ਸੀ। ਦਾਨ ਦੇ ਲੋਕਾਂ ਨੇ ਇੱਕ ਨਵਾਂ ਸ਼ਹਿਰ ਉਸਾਰਿਆ। ਅਤੇ ਉੱਥੇ ਰਹਿਣ ਲੱਗ ਪਏ।"
4ਦਾਨ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਇੱਕ ਨਾਮ ਦਿੱਤਾ। ਉਹ ਸ਼ਹਿਰ ਲਾਇਸ਼ ਅਖਵਾਉਂਦਾ ਸੀ ਪਰ ਉਨ੍ਹਾਂ ਨੇ ਨਾਮ ਬਦਲ ਕੇ ਦਾਨ ਰੱਖ ਦਿੱਤਾ ਉਨ੍ਹਾਂ ਨੇ ਸ਼ਹਿਰ ਦਾ ਨਾਮ ਆਪਣੇ ਪੁਰਖੇ ਦਾਨ ਦੇ ਨਾਮ ਉੱਤੇ ਰੱਖਿਆ ਜਿਹੜਾ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਸੀ।"
5ਦਾਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਬੁੱਤ ਨੂੰ ਸ਼ਹਿਰ ਵਿੱਚ ਪਾ ਦਿੱਤਾ। ਉਨ੍ਹਾਂ ਨੇ ਗੇਰਸ਼ੋਮ ਦੇ ਪੁੱਤਰ ਯੋਨਾਥਾਨ ਨੂੰ ਆਪਣ ਜਾਜਕ ਬਣਾਇਆ। ਗੇਰਸ਼ੋਮ ਮਨੱਸ਼ਹ ਦਾ ਪੁੱਤਰ ਸੀ। ਯੋਨਾਥਾਨ ਅਤੇ ਉਸ ਦੇ ਪੁੱਤਰ ਦਾਨ ਦੇ ਪਰਿਵਾਰ-ਸਮੂਹ ਦੇ ਉਦੋਂ ਤੀਕ ਜਾਜਕ ਰਹੇ ਜਦੋਂ ਇਸਰਾਏਲੀ ਲੋਕਾਂ ਨੂੰ ਗੁਲਾਮ ਹੋਣਾ ਪਿਆ।"

6ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉੱਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।"
7ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।"
8ਪਰ ਉਸਦੀ ਦਾਸੀ ਦਾ ਲੇਵੀ ਆਦਮੀ ਨਾਲ ਝਗੜਾ ਹੋ ਗਿਆ। ਉਹ ਉਸ ਨੂੰ ਛੱਡ ਕੇ ਵਾਪਸ ਆਪਣੇ ਪਿਤਾ ਦੇ ਘਰ ਬੈਤਲਹਮ ਯਹੂਦਾਹ ਚਲੀ ਗਈ। ਉਹ ਉੱਥੇ ਚਾਰ ਮਹੀਨੇ ਠਹਿਰੀ।"
9ਫ਼ੇਰ ਉਸਦਾ ਪਤੀ ਉਸ ਦੇ ਪਿੱਛੇ ਗਿਆ। ਉਹ ਉਸ ਨਾਲ ਨਰਮਾਈ ਨਾਲ ਗੱਲ ਕਰਨਾ ਚਾਹੁੰਦਾ ਸੀ ਤਾਂ ਜੋ ਉਹ ਉਸ ਦੇ ਕੋਲ ਵਾਪਸ ਆ ਜਾਵੇ। ਉਹ ਆਪਣੇ ਨਾਲ ਦੋ ਨੌਕਰ ਅਤੇ ਦੋ ਖੋਤੇ ਲੈ ਗਿਆ। ਲੇਵੀ ਆਦਮੀ ਉਸ ਦੇ ਪਿਤਾ ਦੇ ਘਰ ਗਿਆ। ਉਸ ਦੇ ਪਿਤਾ ਨੇ ਲੇਵੀ ਬੰਦੇ ਨੂੰ ਦੇਖਿਆ ਅਤੇ ਉਸ ਦੇ ਸਵਾਗਤ ਲਈ ਬਾਹਰ ਆਇਆ। ਪਿਤਾ ਬਹੁਤ ਖੁਸ਼ ਸੀ।"
10ਔਰਤ ਦਾ ਪਿਤਾ ਲੇਵੀ ਨੂੰ ਆਪਣੇ ਘਰ ਅੰਦਰ ਲੈ ਗਿਆ। ਲੇਵੀ ਦੇ ਸੌਹਰੇ ਨੇ ਉਸ ਨੂੰ ਠਹਿਰਨ ਲਈ ਆਖਿਆ। ਇਸ ਲਈ ਉਹ ਲੇਵੀ ਬੰਦਾ ਤਿੰਨ ਦਿਨ ਠਹਿਰਿਆ ਰਿਹਾ। ਉਹ ਆਪਣੇ ਸੌਹਰੇ ਦੇ ਘਰ ਹੀ ਖਾਂਦਾ-ਪੀਂਦਾ ਅਤੇ ਸੌਁਦਾ ਰਿਹਾ।"

11ਚੌਥੇ ਦਿਨ ਉਹ ਸੁਵਖਤੇ ਉੱਠਿਆ। ਲੇਵੀ ਬੰਦਾ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਉਸ ਜਵਾਨ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਕੁਝ ਖਾ ਲਵੋ। ਖਾਣਾ ਖਾਣ ਤੋਂ ਬਾਦ ਹੀ ਤੁਸੀਂ ਜਾ ਸੱਕਦੇ ਹੋ।”"
12ਇਸ ਲਈ ਲੇਵੀ ਬੰਦਾ ਅਤੇ ਉਸਦਾ ਸੌਹਰਾ ਇਕੱਠੇ ਖਾਣ ਪੀਣ ਲਈ ਬੈਠ ਗਏ। ਉਸਤੋਂ ਬਾਦ ਜਵਾਨ ਔਰਤ ਦੇ ਪਿਤਾ ਨੇ ਲੇਵੀ ਬੰਦੇ ਨੂੰ ਆਖਿਆ, “ਕਿਰਪਾ ਕਰਕੇ ਅੱਜ ਰਾਤ ਠਹਿਰ ਜਾਓ। ਆਰਾਮ ਕਰੋ ਅਤੇ ਆਨੰਦ ਮਾਣੋ। ਅੱਜ ਸ਼ਾਮ ਤੱਕ ਰੁਕ ਕੇ ਚੱਲੇ ਜਾਣਾ।” ਇਸ ਲਈ ਦੋਹਾਂ ਨੇ ਰਲ ਕੇ ਭੋਜਨ ਕੀਤਾ।"
13ਲੇਵੀ ਜਾਣ ਲਈ ਉੱਠ ਖਲੋਤਾ ਪਰ ਉਸ ਦੇ ਸੌਹਰੇ ਨੇ ਇੱਕ ਹੋਰ ਰਾਤ ਰੁਕਣ ਲਈ ਉਸ ਉੱਤੇ ਭਾਰ ਪਾਇਆ।"
14ਫ਼ੇਰ ਪੰਜਵੇਂ ਦਿਨ ਲੇਵੀ ਬੰਦਾ ਸਵੇਰੇ ਜਲਦੀ ਉੱਠ ਪਿਆ। ਉਹ ਜਾਣ ਲਈ ਤਿਆਰ ਸੀ। ਪਰ ਔਰਤ ਦੇ ਪਿਤਾ ਨੇ ਆਪਣੇ ਜਵਾਈ ਨੂੰ ਆਖਿਆ, “ਪਹਿਲਾਂ ਖਾਣਾ ਖਾ ਲਵੋ। ਆਰਾਮ ਕਰੋ ਅਤੇ ਅੱਜ ਸ਼ਾਮ ਤੱਕ ਰੁਕ ਜਾਓ।” ਇਸ ਲਈ ਉਨ੍ਹਾਂ ਦੋਹਾਂ ਨੇ ਫ਼ੇਰ ਰਲਕੇ ਭੋਜਨ ਕੀਤਾ।"
15ਫ਼ੇਰ ਲੇਵੀ ਬੰਦਾ, ਉਸਦੀ ਨੌਕਰਾਣੀ ਅਤੇ ਉਸਦਾ ਨੌਕਰ ਜਾਣ ਲਈ ਉੱਠੇ। ਪਰ ਜਵਾਨ ਔਰਤ ਦੇ ਪਿਤਾ ਨੇ ਆਖਿਆ, “ਹਨੇਰਾ ਹੋਣ ਵਾਲਾ ਹੈ। ਦਿਨ ਛੁਪ ਚੱਲਿਆ ਹੈ। ਇਸ ਲਈ ਰਾਤ ਠਹਿਰੋ ਅਤੇ ਆਨੰਦ ਮਾਣੋ। ਕੱਲ ਸਵੇਰੇ-ਸਵੇਰੇ ਉੱਠ ਕੇ ਤੁਸੀਂ ਚੱਲੇ ਜਾਣਾ।”"

16ਪਰ ਲੇਵੀ ਬੰਦਾ ਇੱਕ ਹੋਰ ਰਾਤ ਨਹੀਂ ਰੁਕਣਾ ਚਾਹੁੰਦਾ ਸੀ। ਉਸ ਨੇ ਆਪਣੇ ਦੋਵੇਂ ਖੋਤਿਆਂ ਉੱਤੇ ਕਾਠੀਆਂ ਪਾਈਆਂ ਅਤੇ ਆਪਣੀ ਨੌਕਰਾਣੀ ਨੂੰ ਨਾਲ ਲਿਆ ਅਤੇ ਯਬੂਸ ਦੇ ਸ਼ਹਿਰ ਤੱਕ ਦਾ ਸਫ਼ਰ ਕੀਤ। ਯਬੂਸ ਯਰੂਸ਼ਲਮ ਦਾ ਦੂਜਾ ਨਾਮ ਹੈ।"
17ਦਿਨ ਤਕਰੀਬਨ ਛੁਪ ਚੱਲਿਆ ਸੀ। ਉਹ ਯਬੂਸ ਸ਼ਹਿਰ ਦੇ ਨੇੜੇ ਸਨ। ਇਸ ਲਈ ਨੌਕਰ ਨੇ ਆਪਣੇ ਸੁਆਮੀ ਲੇਵੀ ਬੰਦੇ ਨੂੰ ਆਖਿਆ, “ਆਓ ਇਸ ਯਬੂਸੀ ਸ਼ਹਿਰ ਵਿੱਚ ਠਹਿਰ ਜਾਈਏ। ਇੱਥੇ ਰਾਤ ਕੱਟੀਏ।”"
18ਪਰ ਉਸ ਦੇ ਸੁਆਮੀ, ਲੇਵੀ ਬੰਦੇ ਨੇ ਆਖਿਆ, “ਨਹੀਂ, ਅਸੀਂ ਇਸ ਬਿਗਾਨੇ ਸ਼ਹਿਰ ਅੰਦਰ ਨਹੀਂ ਜਾਵਾਂਗੇ। ਇਹ ਲੋਕ ਇਸਰਾਏਲੀ ਨਹੀਂ ਹਨ। ਅਸੀਂ ਗਿਬਆਹ ਸ਼ਹਿਰ ਵਿੱਚ ਜਾਵਾਂਗੇ।”"
19ਲੇਵੀ ਬੰਦੇ ਨੇ ਆਖਿਆ, “ਚੱਲੋ, ਚੱਲੋ। ਅਸੀਂ ਗਿਬਆਹ ਜਾਂ ਰਾਮਾਹ ਪਹੁੰਚਣ ਦੀ ਕੋਸ਼ਿਸ਼ ਕਰੀਏ। ਅਸੀਂ ਉਨ੍ਹਾਂ ਦੋਹਾਂ ਵਿੱਚੋਂ ਕਿਸੇ ਸ਼ਹਿਰ ਵਿੱਚ ਰਾਤ ਕੱਟ ਸੱਕਦੇ ਹਾਂ।”"
20ਇਸ ਲਈ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਤੁਰਦੇ ਗਏ। ਜਦੋਂ ਉਹ ਗਿਬਆਹ ਸ਼ਹਿਰ ਪੁੱਜੇ ਸੂਰਜ ਛਿਪ ਰਿਹਾ ਸੀ। ਗਿਬਆਹ ਉਹ ਇਲਾਕਾ ਹੈ ਜਿਹੜਾ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਅਧੀਨ ਹੈ।"

21ਇਸ ਲਈ ਉਹ ਗਿਬਆਹ ਵਿਖੇ ਰੁਕ ਗਏ। ਅਤੇ ਉੱਥੇ ਹੀ ਰਾਤ ਗੁਜਾਰਨ ਦਾ ਫ਼ੈਸਲਾ ਕੀਤਾ। ਉਹ ਸ਼ਹਿਰ ਦੇ ਚੌਁਕ ਕੋਲ ਆਏ ਅਤੇ ਉੱਥੇ ਬੈਠ ਗਏ। ਪਰ ਕਿਸੇ ਨੇ ਵੀ ਉਨ੍ਹਾਂ ਨੂੰ ਆਪਣੇ ਘਰ ਰਾਤ ਕੱਟਣ ਲਈ ਸੱਦਾ ਨਹੀਂ ਦਿੱਤਾ।"
22ਉਸੇ ਸ਼ਾਮ ਇੱਕ ਬਜ਼ੁਰਗ ਆਦਮੀ ਖੇਤਾਂ ਵਿੱਚੋਂ ਸ਼ਹਿਰ ਨੂੰ ਆਇਆ। ਉਸਦਾ ਨਗਰ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਸੀ। ਪਰ ਹੁਣ ਉਹ ਗਿਬਆਹ ਸ਼ਹਿਰ ਵਿੱਚ ਰਹਿ ਰਿਹਾ ਸੀ। ਗਿਬਆਹ ਦੇ ਬੰਦੇ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਸਨ।"
23ਬਜ਼ੁਰਗ ਆਦਮੀ ਨੇ ਲੇਵੀ ਬੰਦੇ ਨੂੰ ਚੌਁਕ ਵਿੱਚ ਬੈਠਿਆਂ ਵੇਖਿਆ ਅਤੇ ਪੁੱਛਿਆ, “ਤੁਸੀਂ ਕਿੱਥੇ ਜਾ ਰਹੇ ਹੋ? ਤੁਸੀਂ ਕਿੱਥੋਂ ਆਏ ਹੋ?”"
24ਲੇਵੀ ਬੰਦੇ ਨੇ ਜਵਾਬ ਦਿੱਤਾ, “ਅਸੀਂ ਯਹੂਦਾਹ ਦੇ ਬੈਤਲਹਮ ਸ਼ਹਿਰ ਤੋਂ ਆਏ ਹਾਂ। ਅਸੀਂ ਘਰ ਜਾ ਰਹੇ ਹਾਂ। ਮੈਂ ਬਹੁਤ ਦੂਰੋਂ, ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਤੋਂ ਹਾਂ। ਮੈਂ ਯਹੂਦਾਹ, ਬੈਤਲਹਮ ਗਿਆ ਸੀ। ਅਤੇ ਹੁਣ ਮੈਂ ਆਪਣੇ ਘਰ ਜਾ ਰਿਹਾ ਹਾਂ।"
25ਸਾਡੇ ਕੋਲ ਖੋਤਿਆਂ ਲਈ ਪੱਠਾ-ਦਥਾ ਹੈ। ਮੇਰੇ ਆਪਣੇ ਲਈ, ਜਵਾਨ ਔਰਤ ਲਈ ਅਤੇ ਮੇਰੇ ਨੌਕਰ ਲਈ ਰੋਟੀ ਅਤੇ ਮੈਅ ਹੈ। ਸਾਨੂੰ ਕਿਸੇ ਚੀਜ਼ ਦੀ ਲੋੜ ਨਹੀਂ।”"
You have read Judges 13
25 verses