1ਬਜ਼ੁਰਗ ਆਦਮੀ ਨੇ ਆਖਿਆ, “ਤੁਸੀਂ ਮੇਰੇ ਘਰ ਆਕੇ ਠਹਿਰ ਸੱਕਦੇ ਹੋ। ਮੈਂ ਤੁਹਾਨੂੰ ਹਰ ਲੋੜੀਂਦੀ ਚੀਜ਼ ਦੇਵਾਂਗਾ। ਕਿਰਪਾ ਕਰਕੇ, ਸ਼ਹਿਰ ਦੇ ਚੌਁਕ ਵਿੱਚ ਰਾਤ ਨਾ ਗੁਜ਼ਾਰੋ।”"
2ਫ਼ੇਰ ਉਹ ਬਜ਼ੁਰਗ ਆਦਮੀ ਲੇਵੀ ਬੰਦੇ ਅਤੇ ਉਸ ਦੇ ਸਾਥੀਆਂ ਨੂੰ ਆਪਣੇ ਘਰ ਲੈ ਗਿਆ। ਉਸ ਨੇ ਉਨ੍ਹਾਂ ਦੇ ਖੋਤਿਆਂ ਨੂੰ ਪੱਠੇ ਪਾਏ। ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਫ਼ੇਰ ਕੁਝ ਖਾਧਾ-ਪੀਤਾ।"
3ਜਦੋਂ ਲੇਵੀ ਬੰਦਾ ਅਤੇ ਉਸ ਦੇ ਨਾਲ ਦੇ ਲੋਕ ਆਨੰਦ ਮਾਣ ਰਹੇ ਸਨ, ਸ਼ਹਿਰ ਦੇ ਕੁਝ ਬਹੁਤ ਹੀ ਬੁਰੇ ਲੋਕਾਂ ਨੇ ਘਰ ਨੂੰ ਘੇਰਾ ਪਾ ਲਿਆ। ਉਹ ਬਹੁਤ ਬੁਰੇ ਆਦਮੀ ਸਨ। ਉਨ੍ਹਾਂ ਨੇ ਦਰਵਾਜ਼ਾ ਭੰਨਣਾ ਸ਼ੁਰੂ ਕਰ ਦਿੱਤਾ ਅਤੇ ਬੁੱਢੇ ਆਦਮੀ, ਘਰ ਦੇ ਮਾਲਕ ਨੂੰ ਦਬਕਾ ਮਾਰਕੇ ਆਖਿਆ, “ਉਸ ਆਦਮੀ ਨੂੰ ਬਾਹਰ ਕੱਢ ਜਿਹੜਾ ਤੇਰੇ ਘਰ ਆਇਆ ਹੈ। ਅਸੀਂ ਉਸ ਦੇ ਨਾਲ ਸੰਭੋਗ ਕਰਨਾ ਚਾਹੁੰਦੇ ਹਾਂ।”"
4ਬਜ਼ੁਰਗ ਆਦਮੀ ਬਾਹਰ ਗਿਆ ਅਤੇ ਉਸ ਨੇ ਉਨ੍ਹਾਂ ਬਦਮਾਸ਼ਾਂ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਹੀਂ, ਮੇਰੇ ਦੋਸਤੋਂ, ਇਹੋ ਜਿਹੇ ਕੁਕਰਮ ਨਾ ਕਰੋ! ਉਹ ਬੰਦਾ ਮੇਰੇ ਘਰ ਮਹਿਮਾਨ ਹੈ। ਇਹੋ ਜਿਹਾ ਭਿਆਨਕ ਪਾਪ ਨਾ ਕਰਿਓ।"
5ਦੇਖੋ, ਇਹ ਮੇਰੀ ਧੀ ਹੈ। ਇਸਨੇ ਹਾਲੇ ਤੱਕ ਕਿਸੇ ਨਾਲ ਵੀ ਜਿਨਸੀ ਸੰਬੰਧ ਨਹੀਂ ਬਣਾਏ। ਮੈਂ ਉਸ ਨੂੰ ਅਤੇ ਇਸਦੀ ਰੱਖੈਲ ਨੂੰ ਤੁਹਾਡੇ ਕੋਲ ਲਿਆਉਂਦਾ ਹਾਂ। ਤੁਸੀਂ ਉਨ੍ਹਾਂ ਨਾਲ ਜੋ ਚਾਹੋਂ ਕਰ ਸੱਕਦੇ ਹੋ। ਪਰ ਇਸ ਆਦਮੀ ਨਾਲ ਇਹੋ ਜਿਹਾ ਭਿਆਨਕ ਪਾਪ ਨਾ ਕਰੋ।”"

6ਪਰ ਉਨ੍ਹਾਂ ਬਦਮਾਸ਼ਾਂ ਨੇ ਉਸ ਬਜ਼ੁਰਗ ਬੰਦੇ ਦੀ ਗੱਲ ਨਹੀਂ ਸੁਣੀ। ਇਸ ਲਈ ਲੇਵੀ ਬੰਦੇ ਨੇ ਆਪਣੀ ਦਾਸੀ ਨੂੰ ਬਾਹਰ ਲਿਜਾਕੇ ਉਨ੍ਹਾਂ ਬਦਮਾਸ਼ਾਂ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਬਦਮਾਸ਼ਾਂ ਨੇ ਸਾਰੀ ਰਾਤ ਉਸ ਨਾਲ ਬਲਾਤਕਾਰ ਕੀਤਾ। ਫ਼ੇਰ, ਸਵੇਰੇ ਉਨ੍ਹਾਂ ਨੇ ਉਸ ਨੂੰ ਛੱਡ ਦਿੱਤਾ।"
7ਸਵੇਰ ਵੇਲੇ ਉਹ ਔਰਤ ਉਸ ਘਰ ਵਿੱਚ ਆਈ ਜਿੱਥੇ ਉਸਦਾ ਸੁਆਮੀ ਠਹਿਰਿਆ ਹੋਇਆ ਸੀ। ਉਹ ਬਾਹਰਲੇ ਦਰਵਾਜ਼ੇ ਉੱਤੇ ਡਿੱਗ ਪਈ। ਉਹ ਦਿਨ ਚਢ਼ਨ ਤੱਕ ਉੱਥੇ ਹੀ ਡਿੱਗੀ ਪਈ ਰਹੀ।"
8ਅਗਲੀ ਸਵੇਰੇ ਲੇਵੀ ਬੰਦਾ ਜਲਦੀ ਉੱਠਿਆ। ਉਹ ਘਰ ਜਾਣਾ ਚਾਹੁੰਦਾ ਸੀ। ਉਸ ਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਿਆ ਤਾਂ ਉਸਦੀ ਰੱਖੈਲ ਉੱਥੇ ਪਈ ਹੋਈ ਸੀ। ਉਹ ਆਪਣੇ ਹੱਥ ਡਿਉਢੀ ਉੱਤੇ ਰੱਖਕੇ ਦਰਵਾਜ਼ੇ ਉੱਤੇ ਡਿੱਗੀ ਹੋਈ ਸੀ।"
9ਲੇਵੀ ਬੰਦੇ ਨੇ ਉਸ ਨੂੰ ਆਖਿਆ, “ਉੱਠ, ਚੱਲੀਏ!” ਪਰ ਉਸ ਨੇ ਕੋਈ ਜਵਾਬ ਨਹੀਂ ਦਿੱਤਾ-ਉਹ ਮਰ ਚੁੱਕੀ ਸੀ। ਲੇਵੀ ਬੰਦੇ ਨੇ ਆਪਣੀ ਦਾਸੀ ਦੀ ਲੋਥ ਨੂੰ ਖੋਤੇ ਉੱਤੇ ਲਦਿਆ ਅਤੇ ਘਰ ਚੱਲਿਆ ਗਿਆ।"
10ਜਦੋਂ ਉਹ ਘਰ ਆਇਆ ਤਾਂ ਉਸ ਨੇ ਇੱਕ ਛੁਰੀ ਲੈ ਕੇ ਆਪਣੀ ਦਾਸੀ ਦੀ ਲਾਸ਼ ਦੇ 12 ਟੋਟੇ ਕਰ ਦਿੱਤੇ। ਫ਼ੇਰ ਉਸ ਨੇ 12 ਟੋਟਿਆਂ ਨੂੰ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਭੇਜ ਦਿੱਤਾ ਜਿੱਥੇ ਇਸਰਾਏਲੀ ਲੋਕ ਰਹਿੰਦੇ ਸਨ।"

11ਜਿਸ ਕਿਸੇ ਨੇ ਵੀ ਇਸ ਨੂੰ ਦੇਖਿਆ ਉਸ ਨੇ ਆਖਿਆ, “ਇਹੋ ਜਿਹਾ ਪਹਿਲਾਂ ਕਦੇ ਵੀ ਇਸਰਾਏਲ ਵਿੱਚ ਨਹੀਂ ਵਾਪਰਿਆ। ਜਦੋਂ ਤੋਂ ਅਸੀਂ ਮਿਸਰ ਵਿੱਚੋਂ ਆਏ ਹਾਂ ਅਸੀਂ ਇਹੋ ਜਿਹੀ ਗੱਲ ਕਦੇ ਨਹੀਂ ਦੇਖੀ। ਇਸ ਬਾਰੇ ਵਿੱਚਾਰ ਕਰੋ ਅਤੇ ਸਾਨੂੰ ਦੱਸੋ ਕਿ ਕੀ ਕਰਨਾ ਚਾਹੀਦਾ ਹੈ।”"
12ਇਸਰਾਏਲ ਅਤੇ ਬਿਨਯਾਮੀਨ ਵਿੱਚਕਾਰ ਲੜਾਈ ਇਸ ਲਈ ਇਸਰਾਏਲ ਦੇ ਸਾਰੇ ਲੋਕ ਇਕੱਠੇ ਹੋ ਗਏ। ਉਹ ਮਸਫ਼ਾਹ ਸ਼ਹਿਰ ਵਿਖੇ ਆਕੇ ਯਹੋਵਾਹ ਦੇ ਸਨਮੁੱਖ ਖਲੋ ਗਏ। ਲੋਕ ਦਾਨ ਤੋਂ ਲੈ ਕੇ ਬਏਰਸ਼ਬਾ (ਇਸਰਾਏਲ ਦੇ ਸਾਰੇ ਭਾਗਾਂ ਤੋਂ) ਆਏ। ਗਿਲਆਦ ਦੇ ਇਸਰਾਏਲੀ ਲੋਕ ਵੀ ਉੱਥੇ ਸਨ।"
13ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਆਗੂ ਉੱਥੇ ਆਏ। ਉਨ੍ਹਾਂ ਨੇ ਪਰਮੇਸ਼ੁਰ ਦੇ ਲੋਕਾਂ ਦੀ ਆਮ ਸਭਾ ਵਿੱਚੋਂ ਆਪੋ-ਆਪਣੀ ਥਾਂ ਗ੍ਰਹਿਣ ਕਰ ਲਈ। ਉੱਥੇ 4,00,000 ਤਲਵਾਰਧਾਰੀ ਸਿਪਾਹੀ ਸਨ।"
14ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਲੋਕਾਂ ਨੇ ਸੁਣਿਆ ਕਿ ਇਸਰਾਏਲ ਦੇ ਲੋਕ ਮਿਸਫ਼ਾਹ ਵਿਖੇ ਇਕੱਠੇ ਹੋ ਰਹੇ ਹਨ। ਇਸਰਾਏਲ ਦੇ ਲੋਕਾਂ ਨੇ ਆਖਿਆ, “ਸਾਨੂੰ ਇਹ ਦੱਸੋ ਕਿ ਇਹ ਭਿਆਨਕ ਗੱਲ ਵਾਪਰੀ ਕਿਵੇਂ।”"
15ਇਸ ਲਈ ਉਸ ਔਰਤ ਦੇ ਪਤੀ ਨੇ, ਜਿਸਦੀ ਔਰਤ ਨੂੰ ਕਤਲ ਕਰ ਦਿੱਤਾ ਗਿਆ ਸੀ, ਉਨ੍ਹਾਂ ਨੂੰ ਸਾਰੀ ਵਾਰਤਾ ਸੁਣਾਈ। ਉਸ ਨੇ ਆਖਿਆ, “ਮੈਂ ਅਤੇ ਮੇਰੀ ਦਾਸੀ ਬਿਨਯਾਮੀਨ ਇਲਾਕੇ ਦੇ ਗਿਬਆਹ ਸ਼ਹਿਰ ਵਿੱਚ ਆਏ। ਅਸੀਂ ਉੱਥੇ ਰਾਤ ਕੱਟੀ।"

16ਪਰ ਰਾਤ ਵੇਲੇ ਗਿਬਆਹ ਸ਼ਹਿਰ ਦੇ ਆਗੂ ਉਸ ਘਰ ਵਿੱਚ ਆਏ ਜਿੱਥੇ ਮੈਂ ਠਹਿਰਿਆ ਹੋਇਆ ਸਾਂ। ਉਨ੍ਹਾਂ ਨੇ ਘਰ ਨੂੰ ਘੇਰਾ ਪਾ ਲਿਆ ਅਤੇ ਉਹ ਮੈਨੂੰ ਮਾਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੇਰੀ ਦਾਸੀ ਨਾਲ ਬਲਾਤਕਾਰ ਕੀਤਾ ਅਤੇ ਉਹ ਮਰ ਗਈ।"
17ਇਸ ਲਈ ਮੈਂ ਆਪਣੀ ਦਾਸੀ ਨੂੰ ਲੈ ਆਇਆ ਅਤੇ ਉਸ ਦੇ ਟੁਕੜੇ ਕੀਤੇ। ਫ਼ੇਰ ਮੈਂ ਇੱਕ-ਇੱਕ ਟੁਕੜਾ ਇਸਰਾਏਲ ਦੇ ਪਰਿਵਾਰ-ਸਮੂਹਾਂ ਨੂੰ ਭੇਜ ਦਿੱਤਾ। ਮੈਂ 12 ਟੁਕੜੇ ਉਨ੍ਹਾਂ ਧਰਤੀਆਂ ਨੂੰ ਭੇਜੇ ਜਿਨ੍ਹਾਂ ਨੂੰ ਅਸੀਂ ਹਾਸਿਲ ਕੀਤਾ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਬਿਨਯਾਮੀਨ ਦੇ ਲੋਕਾਂ ਨੇ ਇਸਰਾਏਲ ਵਿੱਚ ਇਹ ਭਿਆਨਕ ਕਾਰਾ ਕੀਤਾ ਹੈ।"
18ਹੁਣ, ਤੁਸੀਂ ਇਸਰਾਏਲ ਦੇ ਸਾਰੇ ਲੋਕੋ, ਗੱਲ ਕਰੋ। ਆਪਣਾ ਨਿਆਂ ਦਿਉ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ।”"
19ਫ਼ੇਰ ਸਾਰੇ ਲੋਕ ਇੱਕੋ ਵਾਰੀ ਉੱਠ ਕੇ ਖੜ੍ਹੇ ਹੋ ਗਏ। ਉਨ੍ਹਾਂ ਨੇ ਮਿਲਕੇ ਆਖਿਆ, “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੇ ਘਰ ਨਹੀਂ ਜਾਵੇਗਾ। ਨਹੀਂ, ਸਾਡੇ ਵਿੱਚੋਂ ਕੋਈ ਵੀ ਆਪਣੇ ਘਰ ਨਹੀਂ ਜਾਵੇਗਾ।"
20ਹੁਣ ਅਸੀਂ ਗਿਬਆਹ ਸ਼ਹਿਰ ਨਾਲ ਇਹ ਸਲੂਕ ਕਰਾਂਗੇ: ਅਸੀਂ ਪਰਚੀਆਂ ਪਾਵਾਂਗੇ ਅਤੇ ਪਰਮੇਸ਼ੁਰ ਉੱਤੇ ਨਿਆਂ ਛੱਡ ਦਿਆਂਗੇ ਕਿ ਉਨ੍ਹਾਂ ਲੋਕਾਂ ਨਾਲ ਕੀ ਕਰਨਾ ਹੈ।"
You have read Judges 14
20 verses