Lumina
Judges

Migration of the Danites

Judges 18·Punjabi Bible

1ਅਤੇ ਮਹਿਲੋਨ ਅਤੇ ਕਿਲਉਨ ਵੀ ਮਰ ਗਏ। ਇਸ ਲਈ ਨਾਓਮੀ ਆਪਣੇ ਪਤੀ ਅਤੇ ਦੋ ਪੁੱਤਰਾਂ ਤੋਂ ਬਿਨਾ ਇਕੱਲੀ ਰਹਿ ਗਈ।"

2ਨਾਓਮੀ ਘਰ ਜਾਂਦੀ ਹੈ ਜਦੋਂ ਨਾਓਮੀ ਮੋਆਬ ਦੀ ਧਰਤੀ ਵਿੱਚ ਸੀ, ਉਸ ਨੇ ਸੁਣਿਆ ਕਿ ਯਹੋਵਾਹ ਨੇ ਆਪਣੇ ਲੋਕਾਂ ਦੀ ਸਹਾਇਤਾ ਕੀਤੀ ਸੀ ਅਤੇ ਉਨ੍ਹਾਂ ਨੂੰ ਯਹੂਦਾਹ ਵਿੱਚ ਭੋਜਨ ਦਿੱਤਾ ਸੀ। ਇਸ ਲਈ ਨਾਓਮੀ ਨੇ ਮੋਆਬ ਨੂੰ ਛੱਡ ਕੇ ਯਹੂਦਾਹ ਵਿੱਚ ਖੁਦ ਦੇ ਘਰ ਵਾਪਸ ਜਾਣ ਦਾ ਫ਼ੈਸਲਾ ਕੀਤਾ। ਉਸ ਦੀਆਂ ਨੂਹਾਂ ਨੇ ਵੀ ਉਸ ਦੇ ਨਾਲ ਹੀ ਜਾਣ ਦਾ ਫ਼ੈਸਲਾ ਕੀਤਾ।"

3ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਜਿੱਥੇ ਉਹ ਰਹਿ ਰਹੇ ਸਨ, ਅਤੇ ਯਹੂਦਾਹ ਦੀ ਧਰਤੀ ਉੱਤੇ ਪੈਦਲ ਵਾਪਸ ਜਾਣਾ ਸ਼ੁਰੂ ਕਰ ਦਿੱਤਾ।"

4ਫ਼ੇਰ ਨਾਓਮੀ ਨੇ ਆਪਣੀਆਂ ਨੂਹਾਂ ਨੂੰ ਆਖਿਆ, “ਤੁਹਾਡੇ ਵਿੱਚੋਂ ਹਰੇਕ ਨੂੰ ਆਪਣੀ ਮਾਂ ਦੇ ਘਰ ਆਪਸ ਜਾਣਾ ਚਾਹੀਦਾ ਹੈ। ਤੁਸੀਂ ਮੇਰੇ ਅਤੇ ਮੇਰੇ ਸਵਰਗਵਾਸੀ ਪੁੱਤਰਾਂ ਨਾਲ ਬਹੁਤ ਚੰਗੀਆਂ ਰਹੀਆਂ ਹੋ। ਇਸ ਲਈ ਮੈਂ ਪ੍ਰਾਰਥਨਾ ਕਰਦੀ ਹਾਂ ਕਿ ਯਹੋਵਾਹ ਤੁਹਾਡੇ ਨਾਲ ਇਨਸਾਫ਼ ਕਰੇਗਾ ਅਤੇ ਤੁਹਾਡੇ ਉੱਤੇ ਮਿਹਰ ਕਰੇਗਾ।"

5ਮੈਂ ਪ੍ਰਾਰਥਨਾ ਕਰਦੀ ਹਾਂ ਕਿ ਉਹ ਤੁਹਾਨੂੰ ਇੱਕ ਚੰਗੇ ਪਤੀ ਨਾਲ ਇੱਕ ਘਰ ਵਿੱਚ ਅਰਾਮ ਲੱਭਣ ਵਿੱਚ ਮਦਦ ਕਰੇ।” ਨਾਓਮੀ ਨੇ ਆਪਣੀਆਂ ਨੂਹਾਂ ਨੂੰ ਚੁੰਮਿਆ ਅਤੇ ਉਹ ਸਾਰੀਆਂ ਰੋਣ ਲੱਗ ਪਈਆਂ।"

Judges 18 illustration - Judges Chapter 18

6ਫ਼ੇਰ ਨੂਹਾਂ ਨੇ ਆਖਿਆ, “ਪਰ ਅਸੀਂ ਤਾਂ ਤੁਹਾਡੇ ਨਾਲ ਆਉਣਾ ਚਾਹੁੰਦੀਆਂ ਹਾਂ ਅਤੇ ਤੁਹਾਡੇ ਪਰਿਵਾਰ ਵਿੱਚ ਜਾਣਾ ਚਾਹੁੰਦੀਆਂ ਹਾਂ।”"

7ਪਰ ਨਾਓਮੀ ਨੇ ਆਖਿਆ, “ਨਹੀਂ, ਧੀਓ, ਆਪੋ-ਆਪਣੇ ਘਰਾਂ ਨੂੰ ਵਾਪਸ ਜਾਓ। ਮੇਰੇ ਨਾਲ ਤੁਸੀਂ ਕਿਉਂ ਜਾਂਦੀਆਂ ਹੋ? ਮੈਂ ਤੁਹਾਡੀ ਸਹਾਇਤਾ ਨਹੀਂ ਕਰ ਸੱਕਦੀ। ਮੇਰੇ ਅੰਦਰ ਹੋਰ ਕੋਈ ਪੁੱਤਰ ਨਹੀਂ ਹਨ ਜਿਹੜੇ ਤੁਹਾਡੇ ਪਤੀ ਬਣ ਸੱਕਣ।"

8ਮੇਰੀਓ ਧੀਓ, ਘਰ ਵਾਪਸ ਚਲੀਆਂ ਜਾਵੋ! ਮੈਂ ਇੰਨੀ ਬੁੱਢੀ ਹਾਂ ਕਿ ਹੋਰ ਨਵਾਂ ਪਤੀ ਨਹੀਂ ਕਰ ਸੱਕਦੀ। ਜੇ ਮੈਂ ਦੋਬਰਾ ਸ਼ਾਦੀ ਕਰਾਉਣ ਦੀ ਵੀ ਸੋਚਾਂ, ਤਾਂ ਵੀ ਮੈਂ ਤੁਹਾਡੀ ਕੋਈ ਮਦਦ ਨਹੀਂ ਕਰ ਸੱਕਦੀ। ਜੇ ਮੈਂ ਅੱਜ ਰਾਤ ਨੂੰ ਹੀ ਗਰਭਵਤੀ ਹੋ ਜਾਵਾਂ ਅਤੇ ਦੋ ਪੁੱਤਰ ਜਣਾ ਇਸ ਨਾਲ ਤੁਹਾਡੀ ਕੋਈ ਸਹਾਇਤਾ ਨਹੀਂ ਹੋਵੇਗੀ।"

9ਕੀ ਤੁਸੀਂ ਉਨ੍ਹਾਂ ਦੇ ਵੱਡੇ ਹੋਣ ਤੱਕ ਲੰਮੇ ਸਮੇਂ ਲਈ ਇੰਤਜ਼ਾਰ ਕਰੋਂਗੀਆਂ? ਕੀ ਤੁਸੀਂ ਉਨ੍ਹਾਂ ਦੇ ਇੰਤਜ਼ਾਰ ਵਿੱਚ ਅਣਵਿਆਹੀਆਂ ਰਹੋਂਗੀਆਂ? ਨਹੀਂ, ਮੇਰੀਓ ਧੀਓ, ਇਹ ਮੈਨੂੰ ਤੁਹਾਡੇ ਹੋਣ ਨਾਲੋਂ ਵੀ ਵੱਧੇਰੇ ਉਦਾਸ ਕਰ ਦੇਵੇਗਾ। ਯਹੋਵਾਹ ਮੇਰੇ ਖਿਲਾਫ਼ ਪਰਤ ਗਿਆ ਹੈ।”"

10ਇਸ ਲਈ ਉਹ ਔਰਤਾਂ ਫ਼ੇਰ ਬਹੁਤ ਰੋਈਆਂ। ਫ਼ੇਰ ਆਰਪਾਹ ਨੇ ਨਾਓਮੀ ਨੂੰ ਚੁੰਮਿਆ ਅਤੇ ਚਲੀ ਗਈ। ਪਰ ਰੂਥ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਠਹਿਰ ਗਈ।"

Judges 18 illustration - Judges Chapter 18

11ਨਾਓਮੀ ਨੇ ਆਖਿਆ, “ਦੇਖ ਤੇਰੀ ਜਿਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਚਲੀ ਗਈ ਹੈ। ਇਸ ਲਈ ਤੈਨੂੰ ਵੀ ਇਵੇਂ ਹੀ ਕਰਨਾ ਚਾਹੀਦਾ ਹੈ।”"

12ਪਰ ਰੂਥ ਨੇ ਆਖਿਆ, “ਮੈਨੂੰ ਤੈਨੂੰ ਛੱਡ ਕੇ ਜਾਣ ਲਈ ਮਜ਼ਬੂਰ ਨਾ ਕਰ! ਮੈਨੂੰ ਆਪਣੇ ਲੋਕਾਂ ਕੋਲ ਵਾਪਸ ਜਾਣ ਲਈ ਮਜ਼ਬੂਰ ਨਾ ਕਰੀਂ। ਮੈਨੂੰ ਆਪਣੇ ਨਾਲ ਆਉਣ ਦੇ। ਜਿੱਥੇ ਤੂੰ ਜਾਵੇਂਗੀ ਮੈਂ ਵੀ ਉੱਥੇ ਹੀਜਾਵਾਂਗੀ। ਜਿੱਥੇ ਤੂੰ ਰਹੇਂਗੀ ਮੈਂ ਵੀ ਉੱਥੇ ਹੀ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ, ਮੇਰਾ ਪਰਮੇਸ਼ੁਰ ਹੋਵੇਗਾ।"

13ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।”"

14ਘਰ ਵਾਪਸੀ ਨਾਓਮੀ ਨੇ ਦੇਖਿਆ ਕਿ ਰੂਥ ਉਸ ਦੇ ਨਾਲ ਜਾਣਾ ਬਹੁਤ ਚਾਹੁੰਦੀ ਸੀ। ਇਸ ਲਈ ਨਾਓਮੀ ਨੇ ਉਸ ਦੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ।"

15ਨਾਓਮੀ ਅਤੇ ਰੂਥ ਸਫ਼ਰ ਕਰਦੀਆਂ ਰਹੀਆਂ ਜਦੋਂ ਤੱਕ ਕਿ ਉਹ ਬੈਤਲਹਮ ਦੇ ਕਸਬੇ ਵਿੱਚ ਨਹੀਂ ਪਹੁੰਚ ਗਈਆਂ। ਜਦੋਂ ਦੋਹਾਂ ਔਰਤਾਂ ਨੇ ਬੈਤਲਹਮ ਵਿੱਚ ਪ੍ਰਵੇਸ਼ ਕੀਤਾ ਸਾਰੇ ਲੋਕ ਬਹੁਤ ਉਤਸੁਕ ਸਨ। ਉਨ੍ਹਾਂ ਆਖਿਆ, “ਇਹ ਤਾਂ ਨਾਓਮੀ ਹੈ?”"

Judges 18 illustration - Judges Chapter 18

16ਪਰ ਨਾਓਮੀ ਨੇ ਲੋਕਾਂ ਨੂੰ ਆਖਿਆ, “ਮੈਨੂੰ ਨਾਓਮੀ ਨਾ ਬੁਲਾਓ, ਮੈਨੂੰ ਮਾਰਾ ਬੁਲਾਓ। ਇਸੇ ਨਾਮ ਦੀ ਵਰਤੋਂ ਕਰੋ, ਕਿਉਂਕਿ ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਨੂੰ ਬਹੁਤ ਉਦਾਸ ਬਣਾ ਦਿੱਤਾ ਹੈ।"

17ਜਦੋਂ ਮੈਂ ਗਈ ਸੀ ਮੇਰੇ ਕੋਲ ਲੋੜੀਂਦੀਆਂ ਸਾਰੀਆਂ ਚੀਜ਼ਾਂ ਸਨ। ਪਰ ਹੁਣ, ਯਹੋਵਾਹ ਮੈਨੂੰ ਖਾਲੀ ਹਥੀ ਘਰ ਵਾਪਸ ਲਿਆਇਆ ਹੈ। ਉਸ ਨੇ ਮੈਨੂੰ ਉਦਾਸੀ ਦਿੱਤੀ ਹੈ, ਤਾਂ ਤੁਸੀਂ ਮੈਨੂੰ ‘ਖੁਸ਼’ ਕਿਉਂ ਬੁਲਾਉਂਦੇ ਹੋ? ਪਰਮੇਸ਼ੁਰ ਸਰਬ-ਸ਼ਕਤੀਮਾਨ ਨੇ ਮੈਨੂੰ ਬਹੁਤ ਸਾਰੀਆਂ ਮੁਸੀਬਤਾਂ ਦਿੱਤੀਆਂ ਹਨ।”"

18ਇਸ ਤਰ੍ਹਾਂ ਨਾਓਮੀ ਅਤੇ ਉਸਦੀ ਨੂੰਹ ਰੂਥ, ਮੋਆਬੀ ਔਰਤ, ਮੋਆਬ ਦੀ ਧਰਤੀ ਤੋਂ ਯਹੁਦਾਹ ਵਿੱਚ ਬੈਤਲਹਮ ਨੂੰ ਜੌਆਂ ਦੀ ਵਾਢੀ ਦੇ ਸ਼ੁਰੂ ਵਿੱਚ ਵਾਪਸ ਆ ਗਈਆਂ।"

19ਰੂਥ ਬੋਅਜ਼ ਨੂੰ ਮਿਲਦੀ ਹੈ ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।"

20ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।” ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।”"

Judges 18 illustration - Judges Chapter 18

21ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।"

22ਬਾਦ ਵਿੱਚ ਬੋਅਜ਼ ਬੈਤਲਹਮ ਵਿੱਚੋਂ ਖੇਤ ਵੱਲ ਆਇਆ। ਬੋਅਜ਼ ਨੇ ਆਪਣੇ ਕਾਮਿਆਂ ਨਾਲ ਦੁਆ ਸਲਾਮ ਕੀਤੀ। ਉਸ ਨੇ ਆਖਿਆ, “ਯਹੋਵਾਹ ਤੁਹਾਡੇ ਅੰਗ-ਸੰਗ ਰਹੇ!” ਅਤੇ ਕਾਮਿਆਂ ਨੇ ਜਵਾਬ ਦਿੱਤਾ, “ਅਤੇ ਯਹੋਵਾਹ ਤੈਨੂੰ ਅਸੀਸ ਦੇਵੇ।”"

23ਫ਼ੇਰ ਬੋਅਜ਼ ਨੇ ਆਪਣੇ ਉਸ ਨੌਕਰ ਨਾਲ ਗੱਲ ਕੀਤੀ ਜਿਹੜਾ ਕਾਮਿਆਂ ਦਾ ਨਿਗਰਾਨ ਸੀ। ਉਸ ਨੇ ਪੁੱਛਿਆ, “ਉਹ ਕਿਸਦੀ ਕੁੜੀ ਹੈ?”"

24ਨੌਕਰ ਨੇ ਜਵਾਬ ਦਿੱਤਾ, “ਉਹ ਮੋਆਬੀ ਔਰਤ ਹੈ ਜਿਹੜੀ ਨਾਓਮੀ ਦੇ ਨਾਲ ਮੋਆਬ ਦੀ ਧਰਤੀ ਤੋਂ ਆਈ ਹੈ।"

25ਉਹ ਮੇਰੇ ਕੋਲ ਆਈ ਅਤੇ ਪੁੱਛਿਆ ਕੀ ਉਹ ਕਾਮਿਆਂ ਦੁਆਰਾ ਛੱਡਿਆ ਹੋਇਆ ਅਨਾਜ ਇਕੱਠਾ ਕਰ ਸੱਕਦੀ ਹੈ, ਉਸ ਨੇ, ਸ਼ਰਣ-ਸਥਾਨ ਵਿੱਚ ਥੋੜਾ ਜਿਹਾ ਅਰਾਮ ਕਰਨ ਤੋਂ ਇਲਾਵਾ, ਸਵੇਰੇ ਤੋਂ ਲੈ ਕੇ ਹੁਣ ਤਾਈਂ ਕੰਮ ਕੀਤਾ ਹੈ।”"

Judges 18 illustration - Judges Chapter 18

26ਤਾਂ ਬੋਅਜ਼ ਨੇ ਰੂਥ ਨੂੰ ਆਖਿਆ, “ਸੁਣ, ਮੇਰੀਏ ਧੀਏ। ਆਪਣੇ ਲਈ ਅਨਾਜ ਇਕੱਠਾ ਕਰਨ ਵਾਸਤੇ ਇੱਥੇ ਮੇਰੇ ਖੇਤ ਵਿੱਚ ਠਹਿਰ ਜਾ। ਤੈਨੂੰ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚ ਜਾਣ ਦੀ ਲੋੜ ਨਹੀਂ। ਮੇਰੀਆਂ ਕਾਮੀਆਂ ਦੇ ਮਗਰ-ਮਗਰ ਚੱਲਦੀ ਜਾ।"

27ਇਹ ਦੇਖ ਕਿ ਉਹ ਕਿਹੜੇ ਖੇਤ ਵੱਲ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪਿੱਛੇ ਜਾ। ਮੈਂ ਨੌਜਵਾਨਾਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਤੈਨੂੰ ਤੰਗ ਨਾ ਕਰਨ। ਜਦੋਂ ਤੈਨੂੰ ਪਿਆਸ ਲੱਗੇ ਤਾਂ ਉਸ ਘੜੇ ਵਿੱਚੋਂ ਪਾਣੀ ਪੀ ਲਵੀ ਜਿਸ ਵਿੱਚੋਂ ਮੇਰੇ ਆਦਮੀ ਪੀਂਦੇ ਹਨ।”"

28ਫ਼ੇਰ ਰੂਥ ਨੇ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਬੋਅਜ਼ ਨੂੰ ਆਖਿਆ, “ਮੈਨੂੰ ਹੈਰਾਨੀ ਹੈ ਕਿ ਤੁਸੀਂ ਮੇਰੇ ਵੱਲ ਧਿਆਨ ਕਰ ਲਿਆ! ਮੈਂ ਤਾਂ ਅਜਨਬੀ ਹਾਂ ਪਰ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨੀ ਕੀਤੀ ਹੈ।”"

29ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਆ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਆ ਗਈ।"

30ਯਹੋਵਾਹ ਤੈਨੂੰ ਇਨ੍ਹਾਂ ਸਾਰੇ ਨੇਕ ਕੰਮਾਂ ਦਾ ਫ਼ਲ ਦੇਵੇਗਾ ਜੋ ਤੂੰ ਕੀਤੇ ਹਨ। ਤੈਨੂੰ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਪੂਰਾ ਇਵਜ਼ਾਨਾ ਦੇਵੇਗਾ। ਤੂੰ ਉਸ ਕੋਲ ਸ਼ਰਣ ਲਈ ਹੈ। ਅਤੇ ਉਹ ਤੇਰੀ ਰੱਖਿਆ ਕਰੇਗਾ।”"

Judges 18 illustration - Judges Chapter 18

31ਤਾਂ ਰੂਥ ਨੇ ਆਖਿਆ, “ਸ਼੍ਰੀਮਾਨ ਜੀ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨ ਹੋ। ਮੈਂ ਤਾਂ ਸਿਰਫ਼ ਇੱਕ ਨੌਕਰ ਹਾਂ। ਮੈਂ ਤੁਹਾਡੇ ਕਿਸੇ ਇੱਕ ਨੌਕਰ ਦੇ ਵੀ ਬਰਾਬਰ ਨਹੀਂ ਹਾਂ। ਪਰ ਤੁਸੀਂ ਮੈਨੂੰ ਮਿਹਰ ਭਰੇ ਸ਼ਬਦ ਆਖੇ ਹਨ ਅਤੇ ਮੈਨੂੰ ਹੌਸਲਾ ਦਿੱਤਾ ਹੈ।”"

Chapter Complete

You have read Judges 18

31 verses