1ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।"
2ਫ਼ੇਰ ਰੂਥ ਉੱਠ ਖਲੋਤੀ ਅਤੇ ਕੰਮ ਉੱਤੇ ਵਾਪਸ ਚਲੀ ਗਈ। ਫ਼ੇਰ ਬੋਅਜ਼ ਨੇ ਆਪਣੇ ਨੌਕਰਾਂ ਨੂੰ ਆਖਿਆ, “ਰੂਥ ਨੂੰ ਅਨਾਜ ਦੀਆਂ ਢੇਰੀਆਂ ਦੇ ਲਾਗਿਉ ਵੀ ਇਕੱਠਾ ਕਰਨ ਦਿਉ। ਉਸ ਨੂੰ ਰੋਕਿਓ ਨਾ।"
3ਜ਼ਮੀਨ ਉੱਤੇ ਕੁਝ ਅਨਾਜ ਨਾਲ ਭਰੇ ਸਿੱਟੇ ਸੁੱਟ ਕੇ ਉਸਦਾ ਕੰਮ ਆਸਾਨ ਕਰ ਦਿਉ। ਉਸ ਨੂੰ ਇਹ ਅਨਾਜ ਇਕੱਠਾ ਕਰ ਲੈਣ ਦਿਉ ਅਤੇ ਉਸ ਨੂੰ ਤੰਗ ਨਾ ਕਰਿਉ।”"
4ਨਾਓਮੀ ਬੋਅਜ਼ ਬਾਰੇ ਸੁਣਦੀ ਹੈ ਰੂਥ ਨੇ ਸ਼ਾਮ ਤੱਕ ਖੇਤਾਂ ਵਿੱਚ ਕੰਮ ਕੀਤਾ। ਫ਼ੇਰ ਉਸ ਨੇ ਅਨਾਜ ਨੂੰ ਤੂੜੀ ਨਾਲੋਂ ਵੱਖ ਕੀਤਾ। ਉਸ ਦੇ ਕੋਲ ਲਗਭਗ 10 ਕਿੱਲੋ ਜੌਁ ਸਨ।"
5ਰੂਥ ਉਹ ਅਨਾਜ ਚੁੱਕੇ ਸ਼ਹਿਰ ਲੈ ਗਈ ਆਪਣੀ ਸੱਸ ਨੂੰ ਇਹ ਦਿਖਾਉਣ ਲਈ ਕਿ ਉਸ ਨੇ ਕੀ ਇਕੱਠਾ ਕੀਤਾ ਹੈ। ਉਸ ਨੇ ਉਸ ਨੂੰ ਕੁਝ ਭੋਜਨ ਵੀ ਦਿੱਤਾ ਜਿਹੜਾ ਦੁਪਿਹਰ ਦੇ ਭੋਜਨ ਵਿੱਚੋਂ ਬਚ ਗਿਆ ਸੀ।"

6ਉਸਦੀ ਸੱਸ ਨੇ ਉਸ ਨੂੰ ਪੁੱਛਿਆ, “ਇਹ ਸਾਰਾ ਅਨਾਜ ਤੂੰ ਕਿੱਥੋਂ ਇਕੱਠਾ ਕੀਤਾ ਹੈ? ਤੂੰ ਕਿੱਥੇ ਕੰਮ ਕੀਤਾ? ਉਸ ਆਦਮੀ ਨੂੰ ਅਸੀਸ ਦੇ ਜਿਸਨੇ ਤੇਰੇ ਵੱਲ ਧਿਆਨ ਦਿੱਤਾ।” ਫ਼ੇਰ ਰੂਥ ਨੇ ਉਸ ਨੂੰ ਦੱਸਿਆ ਕਿ ਉਸ ਨੇ ਕਿਸਦੇ ਨਾਲ ਕੰਮ ਕੀਤਾ ਸੀ। ਉਸ ਨੇ ਆਖਿਆ, “ਅੱਜ ਮੈਂ ਜਿਸ ਬੰਦੇ ਨਾਲ ਕੰਮ ਕੀਤਾ ਹੈ ਉਸਦਾ ਨਾਮ ਬੋਅਜ਼ ਹੈ।”"
7ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਯਹੋਵਾਹ ਉਸਦਾ ਭਲਾ ਕਰੇ! ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਦੋਹਾਂ ਉੱਤੇ ਮਿਹਰ ਕੀਤੀ ਹੈ।” ਫ਼ੇਰ ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਬੋਅਜ਼ ਸਾਡੇ ਰਿਸ਼ਤੇਦਾਰਾਂ ਵਿੱਚੋਂ ਹੈ। ਬੋਅਜ਼ ਸਾਡੇ ਰੱਖਿਅਕਾਂ ਵਿੱਚੋਂ ਹੈ।”"
8ਫ਼ੇਰ ਰੂਥ ਨੇ ਆਖਿਆ, “ ਬੋਅਜ਼ ਨੇ ਮੈਨੂੰ ਇਹ ਵੀ ਆਖਿਆ ਸੀ ਕਿ ਮੈਂ ਫ਼ੇਰ ਆਵਾਂ ਅਤੇ ਕੰਮ ਕਰਦੀ ਰਹਾਂ। ਬੋਅਜ਼ ਨੇ ਆਖਿਆ ਸੀ ਕਿ ਮੈਂ ਫ਼ਸਲ ਦੀ ਪੂਰੀ ਵਾਢੀ ਹੋਣ ਤੀਕ ਉਸ ਦੇ ਨੌਕਰਾਂ ਨਾਲ ਨੇੜੇ ਰਹਿ ਕੇ ਕੰਮ ਕਰਾਂ।”"
9ਫ਼ੇਰ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, “ਤੇਰੇ ਲਈ ਉਸ ਦੀਆਂ ਕਾਮੀਆਂ ਨਾਲ ਕੰਮ ਕਰਦੇ ਰਹਿਣਾ ਚੰਗੀ ਗੱਲ ਹੈ। ਜੇ ਤੂੰ ਕਿਸੇ ਹੋਰ ਦੇ ਖੇਤ ਵਿੱਚ ਕੰਮ ਕਰੇਗੀ ਤਾਂ ਕੋਈ ਬੰਦਾ ਤੈਨੂੰ ਨੁਕਸਾਨ ਵੀ ਪਹੁੰਚਾ ਸੱਕਦਾ ਹੈ।”"
10ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।"

11ਖਲਵਾੜਾ ਫ਼ੇਰ ਰੂਥ ਦੀ ਸੱਸ ਨਾਓਮੀ ਨੇ ਉਸ ਨੂੰ ਆਖਿਆ, “ਮੇਰੀਏ ਧੀਏ, ਮੈਨੂੰ ਤੇਰੇ ਲਈ ਇੱਕ ਚੰਗਾ ਪਤੀ ਲੱਭਣ ਦੇ ਜੋ ਤੇਰੇ ਲਈ ਪ੍ਰਬੰਧ ਕਰੇਗਾ, ਤਾਂ ਜੋ ਤੈਨੂੰ ਸ਼ਾਂਤੀ ਅਤੇ ਅਰਾਮ ਮਿਲ ਸੱਕੇ।"
12ਹੋ ਸੱਕਦਾ ਬੋਅਜ਼ ਹੀ ਢੁਕਵਾਂ ਆਦਮੀ ਹੋਵੇ। ਬੋਅਜ਼ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਅਤੇ ਤੂੰ ਉਸ ਦੀਆਂ ਕਾਮੀਆਂ ਨਾਲ ਕੰਮ ਕੀਤਾ ਹੈ। ਅੱਜ, ਉਹ ਆਪਣੇ ਖਲਵਾੜੇ ਵਿੱਚ ਜੌਂ ਨੂੰ ਫ਼ਟਕ ਰਿਹਾ ਹੋਵੇਗਾ।"
13ਜਾ ਅਤੇ ਨਹਾ ਕੇ ਅਤਰ ਛਿੜਕ ਲੈ ਚੰਗੇ ਕੱਪੜੇ ਪਾ ਅਤੇ ਖਲਵਾੜੇ ਵੱਲ ਚਲੀ ਜਾ, ਪਰ ਤੂੰ ਓਨੀ ਦੇਰ ਬੋਅਜ਼ ਨੂੰ ਨਜ਼ਰ ਨਾ ਆਵੀਂ ਜਦੋਂ ਤੱਕ ਉਹ ਰਾਤ ਦਾ ਖਾਣਾ ਖਤਮ ਨਾ ਕਰ ਲਵੇ।"
14ਖਾਣ ਤੋਂ ਬਾਦ ਉਹ ਅਰਾਮ ਕਰਨ ਲਈ ਲੇਟ ਜਾਵੇਗਾ ਉੱਥੇ ਜਾਵੀਂ ਅਤੇ ਉਸ ਦਿਆਂ ਪੈਰਾਂ ਤੋਂ ਵਸਤਰ ਹਟਾ ਦੇਵੀਂ। ਫ਼ਿਰ ਬੋਅਜ਼ ਨਾਲ ਲੇਟ ਜਾਵੀਂ। ਫ਼ੇਰ ਉਹ ਤੈਨੂੰ ਦੱਸੇਗਾ ਕਿ ਕੀ ਕਰਨਾ ਹੈ।”"
15ਰੂਥ ਨੇ ਜਵਾਬ ਦਿੱਤਾ, “ਜੋ ਤੁਸੀਂ ਆਖਿਆ ਹੈ ਮੈਂ ਉਵੇਂ ਹੀ ਕਰਾਂਗੀ।”"

16ਇਸ ਲਈ ਰੂਥ ਖਲਵਾੜੇ ਵੱਲ ਗਈ। ਰੂਥ ਨੇ ਉਹ ਸਭ ਕੁਝ ਕੀਤਾ ਜੋ ਉਸਦੀ ਸੱਸ ਨੇ ਕਰਨ ਲਈ ਆਖਿਆ ਸੀ।"
17ਖਾਣ-ਪੀਣ ਤੋਂ ਬਾਦ ਬੋਅਜ਼ ਬਹੁਤ ਸੰਤੁਸ਼ਟ ਹੋ ਗਿਆ। ਬੋਅਜ਼ ਅਨਾਜ ਦੇ ਢੇਰ ਨੇੜੇ ਲੇਟ ਗਿਆ। ਫ਼ੇਰ ਰੂਥ ਬਹੁਤ ਚੁੱਪ-ਚਾਪ ਉਸ ਦੇ ਕੋਲ ਗਈ ਅਤੇ ਉਸ ਦੇ ਪੈਰਾਂ ਤੋਂ ਵਸਤਰ ਹਟਾ ਦਿੱਤਾ। ਰੂਥ ਉਸ ਦੇ ਪੈਰਾਂ ਕੋਲ ਲੇਟ ਗਈ।"
18ਅੱਧੀ ਰਾਤ ਵੇਲੇ ਬੋਅਜ਼ ਨੇ ਪਾਸਾ ਪਰਤਿਆ ਆਪਣੀ ਨੀਂਦ ਵਿੱਚ ਅਤੇ ਉੱਠ ਖੜ੍ਹਾ ਹੋਇਆ। ਉਹ ਬਹੁਤ ਹੈਰਾਨ ਹੋ ਗਿਆ। ਉਸ ਦੇ ਪੈਰਾਂ ਨੇੜੇ ਇੱਕ ਔਰਤ ਲੇਟੀ ਹੋਈ ਸੀ।"
19ਬੋਅਜ਼ ਨੇ ਆਖਿਆ, “ਤੂੰ ਕੌਣ ਹੈ?” ਉਸ ਨੇ ਆਖਿਆ, “ਮੈਂ ਤੁਹਾਡੀ ਨੌਕਰਾਨੀ ਰੂਥ ਹਾਂ ਮੇਰੇ ਉੱਪਰ ਆਪਣੀ ਚਾਦਰ ਪਾ ਦਿਉ ਤੁਸੀਂ ਮੇਰੇ ਰਾਖੇ ਹੋ।”"
20ਤਾਂ ਬੋਅਜ਼ ਨੇ ਆਖਿਆ, “ਮੁਟਿਆਰੇ ਯਹੋਵਾਹ ਤੇਰਾ ਭਲਾ ਕਰੇ। ਤੂੰ ਮੇਰੇ ਉੱਤੇ ਮਿਹਰਬਾਨ ਰਹੀਂ ਹੈ ਮੇਰੇ ਲਈ ਤੇਰੀ ਮਿਹਰਬਾਨੀ ਉਸ ਮਿਹਰਬਾਨੀ ਨਾਲੋਂ ਵਡੇਰੀ ਹੈ ਜਿਹੜੀ ਤੂੰ ਸ਼ੁਰੂ ਵਿੱਚ ਨਾਓਮੀ ਉੱਤੇ ਕੀਤੀ ਸੀ। ਤੂੰ ਸ਼ਾਦੀ ਲਈ ਕਿਸੇ ਅਮੀਰ ਜਾਂ ਗਰੀਬ ਜਵਾਨ ਆਦਮੀ ਨੂੰ ਵੀ ਚੁਣ ਸੱਕਦੀ ਸੀ ਪਰ ਤੂੰ ਅਜਿਹਾ ਨਹੀਂ ਕੀਤਾ।"

21ਹੁਣ, ਮੁਟਿਆਰੇ ਭੈਭੀਤ ਨਾ ਹੋ ਜੋ ਤੂੰ ਆਖੇਗੀ ਮੈਂ ਉਹੀ ਕਰਾਂਗਾ। ਸਾਡੇ ਕਸਬੇ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਬਹੁਤ ਚੰਗੀ ਔਰਤ ਹੈ।"
22ਅਤੇ ਇਹ ਸੱਚ ਹੈ ਕਿ ਮੈਂ ਨਜ਼ਦੀਕੀ ਰਿਸ਼ਤੇਦਾਰ ਹਾਂ। ਪਰ ਇੱਥੇ ਇੱਕ ਆਦਮੀ ਹੈ ਜਿਹੜਾ ਮੇਰੇ ਨਾਲੋਂ ਵੱਧੇਰੇ ਤੇਰਾ ਨਜ਼ਦੀਕੀ ਰਿਸ਼ਤੇਦਾਰ ਹੈ।"
23ਰਾਤ ਇੱਥੇ ਰੁਕ ਜਾ ਸਵੇਰੇ ਅਸੀਂ ਦੇਖਾਂਗੇ ਕਿ ਕੀ ਉਹ ਤੇਰੀ ਮਦਦ ਕਰੇਗਾ। ਜੇ ਉਹ ਤੇਰੀ ਮਦਦ ਕਰਨ ਦਾ ਫ਼ੈਸਲਾ ਕਰਦਾ ਹੈ ਤਾਂ ਬਹੁਤ ਚੰਗੀ ਗੱਲ ਹੈ। ਜੇ ਉਹ ਮਦਦ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਮੈਂ ਯਹੋਵਾਹ ਨੂੰ ਹਾਜਰ-ਨਾਜਰ ਸਮਝਕੇ ਇਕਰਾਰ ਕਰਦਾ ਹਾਂ ਕਿ ਮੈਂ ਤੇਰੇ ਨਾਲ ਸ਼ਾਦੀ ਕਰ ਲਵਾਂਗਾ ਅਤੇ ਤੇਰੇ ਲਈ ਅਲੀਮਲਕ ਦੀ ਧਰਤੀ ਵਾਪਸ ਖਰੀਦ ਦੇਵਾਂਗਾ। ਇਸ ਲਈ ਸਵੇਰ ਹੋਣ ਤੱਕ ਇੱਥੇ ਲੇਟੀ ਰਹਿ।”"
24ਇਸ ਲਈ ਰੂਥ ਬੋਅਜ਼ ਦੇ ਪੈਰਾਂ ਨੇੜੇ ਸਵੇਰ ਤੱਕ ਲੇਟੀ ਰਹੀ। ਹਾਲੇ ਹਨੇਰਾ ਹੀ ਸੀ ਜਦੋਂ ਉਹ ਉੱਠ ਖਲੋਤੀ। ਇਸਤੋਂ ਪਹਿਲਾਂ ਕਿ ਇੰਨਾ ਚਾਨਣ ਹੋ ਜਾਵੇ ਕਿ ਲੋਕ ਇੱਕ ਦੂਜੇ ਨੂੰ ਪਛਾਣ ਲੈਣ। ਬੋਅਜ਼ ਨੇ ਉਸ ਨੂੰ ਆਖਿਆ, “ਅਸੀਂ ਇਸ ਗੱਲ ਨੂੰ ਗੁਪਤ ਰੱਖਾਂਗੇ ਕਿ ਤੂੰ ਪਿੱਛਲੀ ਰਾਤ ਮੇਰੇ ਕੋਲ ਆਈ ਸੀ।”"
25ਫ਼ੇਰ ਬੋਅਜ਼ ਨੇ ਆਖਿਆ, “ਆਪਣਾ ਸ਼ੌਲ ਲਿਆ ਅਤੇ ਇਸ ਨੂੰ ਖੋਲ੍ਹ।” ਇਸ ਲਈ ਰੂਥ ਨੇ ਆਪਣੇ ਸ਼ੌਲ ਨੂੰ ਖੋਲ੍ਹਿਆ ਅਤੇ ਬੋਅਜ਼ ਨੇ ਜੌਆਂ ਦੇ ਛੇ ਤੋਂਲ ਲਈ ਅਤੇ ਉਸਦੀ ਸੱਸ ਨਾਓਮੀ ਨੂੰ ਸੁਗਾਤ ਵਜੋਂ ਦੇ ਦਿੱਤੇ। ਫ਼ੇਰ ਉਸ ਨੇ ਇਸ ਨੂੰ ਰੂਥ ਦੇ ਸ਼ੌਲ ਵਿੱਚ ਲਪੇਟ ਕੇ ਅਤੇ ਉਸ ਦੇ ਸਿਰ ਉੱਤੇ ਰੱਖ ਦਿੱਤਾ ਫ਼ੇਰ ਉਹ ਸ਼ਹਿਰ ਨੂੰ ਵਪਸ ਚੱਲਾ ਗਿਆ।"

26ਰੂਥ ਆਪਣੀ ਸੱਸ ਨਾਓਮੀ ਦੇ ਘਰ ਚਲੀ ਗਈ। ਨਾਓਮੀ ਦਰਵਾਜ਼ੇ ਵੱਲ ਗਈ ਅਤੇ ਪੁੱਛਿਆ, “ਕੌਣ ਹੈ?” ਰੂਥ ਘਰ ਚਲੀ ਗਈ। ਨਾਓਮੀ ਨੂੰ ਉਹ ਸਾਰੀ ਗੱਲ ਦੱਸੱਦਿਆਂ ਹੋਇਆ ਜਿਹੜੀ ਬੋਅਜ਼ ਨੇ ਉਸ ਨਾਲ ਕੀਤੀ ਸੀ।"
27ਉਸ ਨੇ ਆਖਿਆ, “ਬੋਅਜ਼ ਨੇ ਮੈਨੂੰ ਇਹ ਜੌਂ ਤੁਹਾਡੇ ਲਈ ਸੁਗਾਤ ਵਜੋਂ ਦਿੱਤੇ ਹਨ ਬੋਅਜ਼ ਨੇ ਆਖਿਆ ਸੀ ਕਿ ਮੈਂ ਤੁਹਾਡੇ ਲਈ ਸੁਗਾਤ ਲਈ ਬਿਨਾ ਘਰ ਨਾ ਜਾਵਾਂ।”"
28ਨਾਓਮੀ ਨੇ ਆਖਿਆ, “ਧੀਏ ਓਨੀ ਦੇਰ ਤੱਕ ਹੌਂਸਲਾ ਰੱਖ ਜਿੰਨੀ ਦੇਰ ਤੱਕ ਅਸੀਂ ਕੁਝ ਵਾਪਰਨ ਬਾਰੇ ਨਹੀਂ ਸੁਣਦੇ ਬੋਅਜ਼ ਨੂੰ ਓਨੀ ਦੇਰ ਤੱਕ ਚੈਨ ਨਹੀਂ ਆਵੇਗਾ ਜਦੋਂ ਤੱਕ ਕਿ ਉਹ ਗੱਲ ਨਹੀਂ ਕਰ ਲੈਂਦਾ ਜਿਹੜੀ ਉਸ ਨੂੰ ਕਰਨੀ ਚਾਹੀਦੀ ਹੈ। ਅਸੀਂ ਦਿਨ ਮੁੱਕਣ ਤੋਂ ਪਹਿਲਾਂ ਹੀ ਜਾਣ ਲਵਾਂਗੇ ਕਿ ਕੀ ਵਾਪਰੇਗਾ।”"
29ਬੋਅਜ਼ ਅਤੇ ਦੂਸਰਾ ਰਿਸ਼ਤੇਦਾੜ ਬੋਅਜ਼ ਉੱਥੇ ਚੱਲਾ ਗਿਆ ਜਿੱਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕੱਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉੱਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉੱਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸ ਨੂੰ ਅਵਾਜ਼ ਦਿੱਤੀ, “ਇਧਰ ਆਉ ਦੋਸਤ! ਇੱਥੇ ਬੈਠੋ!”"
30ਬੋਅਜ਼ ਨੇ ਸ਼ਹਿਰ ਦੇ ਦਸ ਬਜ਼ੁਰਗਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇੱਥੇ ਬੈਠੋ!” ਤਾਂ ਉਹ ਹੇਠਾਂ ਬੈਠ ਗਏ।"
You have read Judges 19
30 verses