Lumina
Judges

War Against Benjamin

Judges 20·Punjabi Bible

1ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ।"

2ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਹਮਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਤੈਨੂੰ ਆਖਣ ਦਾ ਨਿਆਂ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸੱਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।”"

3ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”"

4ਨਜ਼ਦੀਕੀ ਰਿਸ਼ਤੇਦਾਰ ਨੇ ਜਵਾਬ ਦਿੱਤਾ, “ਮੈਂ ਜ਼ਮੀਨ ਵਾਪਸ ਨਹੀਂ ਖਰੀਦ ਸੱਕਦਾ। ਉਹ ਜ਼ਮੀਨ ਮੇਰੀ ਹੋਣੀ ਚਾਹੀਦੀ ਹੈ ਪਰ ਮੈਂ ਇਸ ਨੂੰ ਖਰੀਦ ਨਹੀਂ ਸੱਕਦਾ। ਜੇ ਮੈਂ ਅਜਿਹਾ ਕਰਦਾ ਹਾਂ ਤਾਂ ਸ਼ਾਇਦ ਮੈਂ ਆਪਣੀ ਜ਼ਮੀਨ ਵੀ ਗਵਾ ਲਵਾਂਗਾ। ਇਸ ਲਈ ਤੁਸੀਂ ਜ਼ਮੀਨ ਖਰੀਦ ਸੱਕਦੇ ਹੋ।”"

5ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।"

Judges 20 illustration - Judges Chapter 20

6ਇਸ ਲਈ ਨਜ਼ਦੀਕੀ ਰਿਸ਼ਤੇਦਾਰ ਨੇ ਆਖਿਆ, “ਜ਼ਮੀਨ ਖਰੀਦ ਲਵੋ” ਅਤੇ ਫ਼ੇਰ ਨਜ਼ਦੀਕੀ ਰਿਸ਼ਤੇਦਾਰ ਨੇ ਆਪਣੀ ਜੁੱਤੀ ਉਤਾਰੀ ਅਤੇ ਬੋਅਜ਼ ਨੂੰ ਦੇ ਦਿੱਤੀ।"

7ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।"

8ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”"

9ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।"

10ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”"

Judges 20 illustration - Judges Chapter 20

11ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ।"

12ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ, “ਯਹੋਵਾਹ ਦੀ ਉਸਤਤਿ ਹੋਵੇ ਜਿਸਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ। ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ।"

13ਇਹ ਤੈਨੂੰ ਫ਼ੇਰ ਜਿਉਂਦਾ ਕਰੇਗਾ ਅਤੇ ਬੁੱਢਾਪੇ ਵੇਲੇ ਤੇਰੀ ਦੇਖ-ਭਾਲ ਕਰੇਗਾ। ਤੇਰੀ ਨੂੰਹ ਨੇ ਇਸ ਨੂੰ ਸੰਭਵ ਕੀਤਾ, ਉਸ ਨੇ ਇਹ ਬੱਚਾ ਤੇਰੇ ਲਈ ਪੈਦਾ ਕੀਤਾ ਹੈ ਉਹ ਤੈਨੂੰ ਪਿਆਰ ਕਰਦੀ ਹੈ ਅਤੇ ਉਹ ਤੇਰੇ ਲਈ ਸੱਤਾਂ ਪੁੱਤਰਾਂ ਨਾਲੋਂ ਵੀ ਬਿਹਤਰ ਹੈ।”"

14ਨਾਓਮੀ ਨੇ ਬੱਚਾ ਚੁੱਕਿਆ ਆੱਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।"

15ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।"

Judges 20 illustration - Judges Chapter 20

16ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।"

17ਹਸਰੋਨ, ਰਾਮ ਦਾ ਪਿਤਾ ਸੀ। ਰਾਮ, ਅਮਿਨਦਾਬ ਦਾ ਪਿਤਾ ਸੀ।"

18ਅਮਿਨਦਾਬ, ਨਹਿਸ਼ੋਨ ਦਾ ਪਿਤਾ ਸੀ। ਨਹਿਸ਼ੋਨ, ਸ਼ਲਮੋਨ ਦਾ ਪਿਤਾ ਸੀ।"

19ਸ਼ਲਮੋਨ, ਬੋਅਜ਼ ਦਾ ਪਿਤਾ ਸੀ। ਬੋਅਜ਼, ਓਬੇਦ ਦਾ ਪਿਤਾ ਸੀ।"

20ਓਬੇਦ, ਯੱਸੀ ਦਾ ਪਿਤਾ ਸੀ। ਯੱਸੀ, ਦਾਊਦ ਦਾ ਪਿਤਾ ਸੀ।"

Judges 20 illustration - Judges Chapter 20

21ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।"

22ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।"

23ਹਰ ਸਾਲ ਅਲਕਾਨਾਹ ਆਪਣਾ ਰਾਮਾਹ ਸ਼ਹਿਰ ਛੱਡ ਕੇ ਸ਼ੀਲੋਹ ਵੱਲ ਜਾਂਦਾ ਹੁੰਦਾ ਸੀ। ਅਲਕਾਨਾਹ ਸ਼ੀਲੋਹ ਵਿੱਚ ਸਰਬਸ਼ਕਤੀਮਾਨ ਯਹੋਵਾਹ ਦੀ ਉਪਾਸਨਾ ਕਰਨ ਅਤੇ ਬਲੀਆਂ ਚੜ੍ਹਾਉਣ ਜਾਂਦਾ ਸੀ। ਇਹ ਥਾਂ ਸ਼ੀਲੋਹ ਉੱਤੇ ਸੀ ਜਿੱਥੇ ਹਾਫ਼ਨੀ ਅਤੇ ਫ਼ੀਨਹਾਸ ਜੋ ਕਿ ਏਲੀ ਦੇ ਪੁੱਤਰ ਸਨ ਉੱਥੇ ਜਾਜਕ ਵਜੋਂ ਸੇਵਾ ਕਰਦੇ ਸਨ।"

24ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ।"

25ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।"

Judges 20 illustration - Judges Chapter 20

26ਪਨਿੰਨਾਹ ਦਾ ਹੰਨਾਹ ਨੂੰ ਬੇਚੈਨ ਕਰਨਾ ਪਨਿੰਨਾਹ ਆਪਣੀ ਸੌਁਕਣ ਨੂੰ ਸਤਾਉਣ ਲਈ ਉਸ ਨੂੰ ਬੜਾ ਤੰਗ ਕਰਦੀ ਅਤੇ ਹਮੇਸ਼ਾ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦੀ ਕਿਉਂਕਿ ਹੰਨਾਹ ਬੈਔਲਾਦੀ ਸੀ। ਹਰ ਸਾਲ ਇੰਝ ਹੀ ਹੁੰਦਾ।"

27ਹਰ ਸਾਲ ਜਦੋਂ ਉਨ੍ਹਾਂ ਦਾ ਪਰਿਵਾਰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਜਾਂਦਾ ਹੁੰਦਾ ਸੀ, ਪਨਿੰਨਾਹ, ਹੰਨਾਹ ਨੂੰ ਉਦੋਂ ਤੱਕ ਖਿਜਾਉਂਦੀ ਜਦੋਂ ਤੱਕ ਉਹ ਉਦਾਸ ਨਾ ਹੋ ਜਾਂਦੀ। ਇੱਕ ਦਿਨ ਜਦੋਂ ਅਲਕਾਨਾਹ ਬਲੀਆਂ ਚੜ੍ਹਾ ਰਿਹਾ ਸੀ, ਹੰਨਾਹ ਬਹੁਤ ਦੁੱਖੀ ਸੀ ਅਤੇ ਉਸ ਨੇ ਰੋਣਾ ਸ਼ੁਰੂ ਕਰ ਦਿੱਤਾ। ਉਸ ਨੇ ਕੁਝ ਵੀ ਖਾਣ ਤੋਂ ਇਨਕਾਰ ਕਰ ਦਿੱਤਾ।"

28ਉਸ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਹੰਨਾਹ, ਤੂੰ ਰੋ ਕਿਉਂ ਰਹੀ ਹੈ? ਤੂੰ ਭੋਜਨ ਕਿਉਂ ਨਹੀਂ ਖਾਂਦੀ? ਤੂੰ ਉਦਾਸ ਕਿਉਂ ਹੈ? ਮੈਂ ਤੇਰਾ ਪਤੀ ਹਾਂ। ਮੈਂ ਤੇਰਾ ਹਾਂ। ਕੀ ਤੂੰ ਇਹ ਨਹੀਂ ਸੋਚਦੀ ਕਿ ਮੇਰੇ ਜਿਹਾ ਪਤੀ ਹੋਣਾ ਦਸ ਪੁੱਤਰ ਹੋਣ ਨਾਲੋਂ ਵੱਧੇਰੇ ਬਿਹਤਰ ਹੈ।”"

29ਹੰਨਾਹ ਦੀ ਪ੍ਰਾਰਥਨਾ ਖਾਣ-ਪੀਣ ਤੋਂ ਬਾਦ ਹੰਨਾਹ ਚੁੱਪ ਕਰਕੇ ਉੱਠੀ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰਨ ਚਲੀ ਗਈ। ਉਸ ਵਕਤ ਏਲੀ ਨਾਮ ਦਾ ਜਾਜਕ ਯਹੋਵਾਹ ਦੀ ਪਵਿੱਤਰ ਇਮਾਰਤ ਦੇ ਦਰਵਾਜ਼ੇ ਕੋਲ ਕੁਰਸੀ ਉੱਤੇ ਬੈਠਾ ਹੋਇਆ ਸੀ।"

30ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।"

Judges 20 illustration - Judges Chapter 20

31ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”"

32ਹੰਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ।"

33ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।"

34ਉਸ ਨੇ ਹੰਨਾਹ ਨੂੰ ਕਿਹਾ, “ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।”"

35ਹੰਨਾਹ ਨੇ ਆਖਿਆ, “ਹੇ ਸੁਆਮੀ! ਨਾ ਮੈਂ ਕੋਈ ਨਸ਼ਾ ਕੀਤਾ ਹੈ ਨਾ ਮੈਅ ਪੀਤੀ ਹੈ। ਮੈਂ ਤਾਂ ਬੜੀ ਮੁਸੀਬਤ ਵਿੱਚ ਹਾਂ। ਮੈਂ ਤਾਂ ਯਹੋਵਾਹ ਨੂੰ ਆਪਣੀਆਂ ਦੁੱਖਾਂ ਤਕਲੀਫ਼ਾਂ ਬਾਰੇ ਦੱਸ ਰਹੀ ਸੀ।"

Judges 20 illustration - Judges Chapter 20

36ਮੈਨੂੰ ਬੁਰੀ ਔਰਤ ਨਾ ਸਮਝ। ਮੈਂ ਇੰਨੀ ਲੰਬੀ ਪ੍ਰਾਰਥਨਾ ਇਸ ਲਈ ਕਰ ਰਹੀ ਸਾਂ ਕਿਉਂਕਿ ਮੈਂ ਬੜੀ ਉਦਾਸ ਹਾਂ ਅਤੇ ਮੇਰੇ ਦੁੱਖਾਂ ਦੀ ਕਹਾਣੀ ਬੜੀ ਲੰਬੀ ਹੈ।”"

37ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”"

38ਹੰਨਾਹ ਨੇ ਕਿਹਾ, “ਮੈਨੂੰ ਉਮੀਦ ਹੈ ਤੂੰ ਮੇਰੇ ਉੱਪਰ ਮਿਹਰਬਾਨੀ ਨਾਲ ਵੇਖੇਂਗਾ।” ਫ਼ੇਰ ਉਹ ਚੱਲੀ ਗਈ ਅਤੇ ਕੁਝ ਖਾਧਾ। ਉਹ ਹੋਰ ਵੱਧੇਰੇ ਉਦਾਸ ਨਹੀਂ ਸੀ।"

39ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।"

40ਤਾਂ ਇੰਝ ਹੋਇਆ ਕਿ ਹੰਨਾਹ ਗਰਭਵਤੀ ਹੋ ਗਈ ਅਤੇ ਉਸੇ ਸਾਲ ਉਸ ਦੇ ਘਰ ਇੱਕ ਪੁੱਤਰ ਪੈਦਾ ਹੋਇਆ ਅਤੇ ਹੰਨਾਹ ਨੇ ਉਸਦਾ ਨਾਂ ਸਮੂਏਲ ਰੱਖਿਆ। ਉਸ ਨੇ ਕਿਹਾ, “ਮੈਂ ਇਸਦਾ ਨਾਮ ਸਮੂਏਲ ਇਸ ਲਈ ਰੱਖਿਆ ਹੈ ਕਿਉਂਕਿ ਇਸ ਨੂੰ ਮੈਂ ਯਹੋਵਾਹ ਤੋਂ ਮੰਗਕੇ ਲਿਆ ਹੈ।”"

Judges 20 illustration - Judges Chapter 20

41ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।"

42ਪਰ ਹੰਨਾਹ ਨਾ ਗਈ। ਉਸ ਨੇ ਅਲਕਾਨਾਹ ਨੂੰ ਕਿਹਾ, “ਜਦੋਂ ਬੱਚਾ ਕੁਝ ਪਦਾਰਥ ਖਾਣ ਯੋਗ ਹੋ ਜਾਵੇਗਾ ਤਾਂ ਮੈਂ ਇਸ ਨੂੰ ਸ਼ੀਲੋਹ ਲੈ ਜਾਵਾਂਗੀ ਅਜੇ ਇਹ ਦੁੱਧ ਪੀਂਦਾ ਬਾਲ ਹੈ। ਫ਼ਿਰ ਮੈਂ ਇਸ ਨੂੰ ਯਹੋਵਾਹ ਨੂੰ ਅਰਪਨ ਕਰ ਦੇਵਾਂਗੀ। ਇਹ ਫ਼ਿਰ ਨਜ਼ੀਰੀ ਹੋਵੇਗਾ ਅਤੇ ਹਮੇਸ਼ਾ ਸ਼ੀਲੋਹ ਵਿੱਚ ਹੀ ਰਹੇਗਾ।”"

43ਹੰਨਾਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਕਿਹਾ, “ਤੈਨੂੰ ਜਿਵੇਂ ਠੀਕ ਲੱਗਦਾ ਹੈ ਉਵੇਂ ਹੀ ਕਰ। ਜਦ ਤੱਕ ਤੇਰਾ ਪੁੱਤਰ ਠੋਸ ਭੋਜਨ ਖਾਣਾ ਸ਼ੁਰੂ ਨਹੀਂ ਕਰਦਾ ਤੂੰ ਘਰੇ ਰਹਿ ਸੱਕਦੀ ਹੈ। ਯਹੋਵਾਹ ਆਪਣਾ ਬਚਨ ਪੂਰਾ ਕਰੇ।”2 ਇਸ ਲਈ ਉਹ ਓਨੀ ਦੇਰ ਘਰੇ ਹੀ ਰਹੀ ਜਦ ਤੱਕ ਉਸ ਦੇ ਪੁੱਤਰ ਨੇ ਠੋਸ ਭੋਜਨ ਖਾਣਾ ਸ਼ੁਰੂ ਨਾ ਕੀਤਾ।"

44ਹੰਨਾਹ ਦਾ ਸਮੂਏਲ ਨੂੰ ਏਲੀ ਕੋਲ ਸ਼ੀਲੋਹ ਲੈ ਕੇ ਜਾਣਾ ਜਦੋਂ ਬੱਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹੰਨਾਹ ਉਸ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹੰਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈ ਕੇ ਗਈ।"

45ਜਦੋਂ ਉਹ ਯਹੋਵਾਹ ਦੇ ਅੱਗੇ ਹਾਜਰ ਹੋਏ ਤਾਂ ਅਲਕਾਨਾਹ ਨੇ ਯਹੋਵਾਹ ਅੱਗੇ ਬਲੀ ਦੇਣ ਲਈ ਵੱਛੇ ਨੂੰ ਮਾਰਿਆ ਜਿਵੇਂ ਕਿ ਉਹ ਹਰ ਸਾਲ ਕਰਦਾ ਸੀ। ਫ਼ਿਰ ਹੰਨਾਹ ਨੇ ਉਸ ਬਾਲਕ ਨੂੰ ਏਲੀ ਦੇ ਹਵਾਲੇ ਕੀਤਾ।"

Judges 20 illustration - Judges Chapter 20

46ਹੰਨਾਹ ਨੇ ਏਲੀ ਨੂੰ ਕਿਹਾ, “ਖਿਮਾ ਕਰਨਾ ਸੁਆਮੀ। ਮੈਂ ਉਹੀ ਔਰਤ ਹਾਂ ਜੋ ਤੇਰੇ ਸਾਹਮਣੇ ਉਸ ਦਿਨ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ। ਮੈਂ ਕਸਮ ਖਾਦੀ ਹਾਂ ਕਿ ਮੈਂ ਸੱਚ ਆਖ ਰਹੀ ਹਾਂ।"

47ਮੈਂ ਇਸ ਬੱਚੇ ਲਈ ਪ੍ਰਾਰਥਨਾ ਕੀਤੀ ਸੀ ਅਤੇ ਯਹੋਵਾਹ ਨੇ ਮੇਰੀ ਅਰਜ਼ ਸੁਣੀ ਅਤੇ ਪੂਰੀ ਕੀਤੀ ਅਤੇ ਯਹੋਵਾਹ ਨੇ ਮੈਨੂੰ ਇਸ ਬਾਲਕ ਦੀ ਦਾਤ ਬਖਸ਼ੀ।"

48ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।” ਤਦ ਹੰਨਾਹ ਦੇ ਬਾਲਕ ਨੂੰ ਉੱਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲੱਗੀ।"

Chapter Complete

You have read Judges 20

48 verses