1ਯਿਫ਼ਤਾਹ ਆਗੂ ਵਜੋਂ ਚੁਣਿਆ ਜਾਂਦਾ ਹੈ ਅੰਮੋਨੀ ਲੋਕ ਜੰਗ ਲਈ ਇਕੱਠੇ ਹੋ ਗਏ। ਉਨ੍ਹਾਂ ਦਾ ਡੇਰਾ ਗਿਲਆਦ ਦੇ ਇਲਾਕੇ ਵਿੱਚ ਸੀ। ਇਸਰਾਏਲ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਦਾ ਡੇਰਾ ਮਿਸਫ਼ਾਹ ਸ਼ਹਿਰ ਵਿਖੇ ਸੀ।"
2ਗਿਲਆਦ ਦੇ ਇਲਾਕੇ ਵਿੱਚ ਰਹਿੰਦੇ ਲੋਕਾਂ ਦੇ ਆਗੂਆਂ ਨੇ ਆਖਿਆ, “ਜਿਹੜਾ ਵੀ ਅੰਮੋਨ ਦੇ ਲੋਕਾਂ ਦੇ ਵਿਰੁੱਧ ਹਮਲਾ ਕਰਨ ਵਿੱਚ ਸਾਡੀ ਅਗਵਾਈ ਕਰੇਗਾ ਉਹ ਗਿਲਆਦ ਵਿੱਚ ਰਹਿੰਦੇ ਸਾਰੇ ਲੋਕਾਂ ਦਾ ਮੁਖੀ ਬਣ ਜਾਵੇਗਾ।”"
3ਯਿਫ਼ਤਾਹ ਗਿਲਆਦ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਹ ਤਾਕਤਵਰ ਸਿਪਾਹੀ ਸੀ। ਪਰ ਯਿਫ਼ਤਾਹ ਵਿੱਚ ਵੇਸਵਾ ਦਾ ਪੁੱਤਰ ਸੀ। ਉਸਦਾ ਪਿਤਾ ਗਿਲਆਦ ਨਾਮ ਦਾ ਇੱਕ ਆਦਮੀ ਸੀ।"
4ਗਿਲਆਦ ਦੀ ਪਤਨੀ ਦੇ ਕਈ ਪੁੱਤਰ ਸਨ। ਜਦੋਂ ਉਹ ਪੁੱਤਰ ਵੱਡੇ ਹੋਏ ਤਾਂ ਉਹ ਯਿਫ਼ਤਾਹ ਨੂੰ ਪਸੰਦ ਨਹੀਂ ਸੀ ਕਰਦੇ। ਉਨ੍ਹਾਂ ਪੁੱਤਰਾਂ ਨੇ ਯਿਫ਼ਤਾਹ ਨੂੰ ਆਪਣਾ ਕਸਬਾ ਛੱਡ ਜਾਣ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਨੇ ਉਸ ਨੂੰ ਆਖਿਆ, “ਤੈਨੂੰ ਸਾਡੇ ਪਿਤਾ ਦੀ ਜਾਇਦਾਦ ਵਿੱਚੋਂ ਕੁਝ ਵੀ ਨਹੀਂ ਮਿਲੇਗਾ।” ਤੂੰ ਕਿਸੇ ਹੋਰ ਔਰਤ ਦਾ ਪੁੱਤਰ ਹੈਂ।"
5ਇਸ ਲਈ ਯਿਫ਼ਤਾਹ ਆਪਣੇ ਭਰਾਵਾਂ ਕਾਰਣ ਦੂਰ ਚੱਲਾ ਗਿਆ ਅਤੇ ਤੋਂਬ ਵਿੱਚ ਰਹਿਣ ਲੱਗਾ। ਕੁਝ ਆਦਮੀਆਂ ਦੇ ਟੋਲਿਆਂ ਨੇ ਯਿਫ਼ਤਾਹ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ, ਅਤੇ ਉਹ ਉਸ ਦੇ ਨਾਲ ਛਾਪੇ ਮਾਰਨ ਲਈ ਗਏ।"

6ਕੁਝ ਸਮੇਂ ਬਾਦ ਅੰਮੋਨੀ ਲੋਕ ਇਸਰਾਏਲ ਦੇ ਲੋਕਾਂ ਨਾਲ ਲੜ ਪਏ।"
7ਅੰਮੋਨੀ ਲੋਕ ਇਸਰਾਏਲ ਦੇ ਖਿਲਾਫ਼ ਦੇ ਲੜ ਰਹੇ ਸਨ, ਇਸ ਲਈ ਗਿਲਆਦ ਦੇ ਬਜ਼ੁਰਗ ਯਿਫ਼ਤਾਹ ਕੋਲ ਗਏ। ਉਹ ਚਾਹੁੰਦੇ ਸੀ ਕਿ ਯਿਫ਼ਤਾਹ ਤੋਬ ਦੀ ਧਰਤੀ ਛੱਡ ਕੇ ਵਾਪਸ ਗਿਲਆਦ ਆ ਜਾਵੇ।"
8ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਆ ਅਤੇ ਸਾਡਾ ਆਗੂ ਬਣ ਜਾ ਤਾਂ ਜੋ ਅਸੀਂ ਅੰਮੋਨੀ ਲੋਕਾਂ ਨਾਲ ਜੰਗ ਕਰ ਸੱਕੀਏ।”"
9ਪਰ ਯਿਫ਼ਤਾਹ ਨੇ ਗਿਲਆਦ ਦੀ ਧਰਤੀ ਦੇ ਬਜ਼ੁਰਗਾਂ ਨੂੰ ਆਖਿਆ, “ਤੁਸੀਂ ਮੈਨੂੰ ਮੇਰੇ ਪਿਤਾ ਦੇ ਘਰੋਂ ਕੱਢਿਆ ਸੀ। ਤੁਸੀਂ ਮੈਨੂੰ ਨਫ਼ਰਤ ਕਰਦੇ ਹੋ! ਇਸ ਲਈ ਹੁਣ ਮੇਰੇ ਕੋਲ ਕਿਉਂ ਆ ਰਹੇ ਹੋ ਜਦੋਂ ਕਿ ਤੁਸੀਂ ਮੁਸੀਬਤ ਵਿੱਚ ਹੋ?”"
10ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਇਹੀ ਕਾਰਣ ਹੈ ਕਿ ਅਸੀਂ ਹੁਣ ਤੇਰੇ ਕੋਲ ਆਏ ਹਾਂ। ਮਿਹਰਬਾਨੀ ਕਰਕੇ ਸਾਡੇ ਨਾਲ ਆ ਅਤੇ ਅੰਮੋਨੀ ਲੋਕਾਂ ਨਾਲ ਲੜ। ਤੂੰ ਗਿਲਆਦ ਦੇ ਰਹਿਣ ਵਾਲੇ ਸਾਰੇ ਲੋਕਾਂ ਦਾ ਕਮਾਂਡਰ ਹੋਵੇਂਗਾ।”"

11ਤਾਂ ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਆਖਿਆ, “ਜੇ ਤੁਸੀਂ ਚਾਹੁੰਦੇ ਹੋ ਕਿ ਮੈਂ ਵਾਪਸ ਗਿਲਆਦ ਵਿੱਚ ਆਵਾਂ ਅਤੇ ਅੰਮੋਨੀ ਲੋਕਾਂ ਨਾਲ ਜੰਗ ਕਰਾਂ, ਤਾਂ ਠੀਕ ਹੈ। ਪਰ ਜੇ ਯਹੋਵਾਹ ਨੇ ਮੇਰੀ ਜਿੱਤਣ ਵਿੱਚ ਸਹਾਇਤਾ ਕੀਤੀ ਤਾਂ ਮੈਂ ਤੁਹਾਡਾ ਨਵਾਂ ਆਗੂ ਹੋਵਾਂਗਾ।”"
12ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਆਖਿਆ, “ਅਸੀਂ ਜੋ ਵੀ ਆਖ ਰਹੇ ਹਾਂ, ਯਹੋਵਾਹ ਹਰ ਗੱਲ ਸੁਣ ਰਿਹਾ ਹੈ। ਅਤੇ ਅਸੀਂ ਹਰ ਉਹ ਗੱਲ ਕਰਨ ਦਾ ਇਕਰਾਰ ਕਰਦੇ ਹਾਂ ਜੋ ਤੂੰ ਸਾਨੂੰ ਕਰਨ ਲਈ ਆਖੇਂਗਾ।”"
13ਇਸ ਲਈ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ (ਆਗੂਆਂ) ਨਾਲ ਚੱਲਾ ਗਿਆ। ਉਨ੍ਹਾਂ ਲੋਕਾਂ ਨੇ ਯਿਫ਼ਤਾਹ ਨੂੰ ਆਪਣਾ ਆਗੂ ਅਤੇ ਕਮਾਂਡਰ ਬਣਾ ਲਿਆ। ਯਿਫ਼ਤਾਹ ਨੇ ਮਿਸਫ਼ਾਹ ਸ਼ਹਿਰ ਵਿੱਚ ਯਹੋਵਾਹ ਦੇ ਸਾਹਮਣੇ ਆਪਣੇ ਸਾਰੇ ਸ਼ਬਦ ਦੁਹਰਾਏ।"
14ਯਿਫ਼ਤਾਹ ਦਾ ਅੰਮੋਨ ਦੇ ਰਾਜੇ ਨੂੰ ਸੰਦੇਸ਼ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਰਾਜੇ ਨੂੰ ਇਹ ਸੰਦੇਸ਼ ਦਿੱਤਾ: “ਅੰਮੋਨੀਆਂ ਅਤੇ ਇਸਰਾਏਲ ਦੇ ਲੋਕਾਂ ਦਰਮਿਆਨ ਕੀ ਝਗੜਾ ਹੈ? ਤੂੰ ਸਾਡੇ ਉੱਤੇ ਲੜਨ ਲਈ ਕਿਉਂ ਆਇਆ ਹੈ?”"
15ਅੰਮੋਨੀਆਂ ਦੇ ਰਾਜੇ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਆਖਿਆ, “ਅਸੀਂ ਇਸਰਾਏਲ ਦੇ ਨਾਲ ਵਿਰੋਧ ਵਿੱਚ ਲੜ ਰਹੇ ਹਾਂ ਕਿਉਂਕਿ ਉਨ੍ਹਾਂ ਨੇ ਮਿਸਰ ਤੋਂ ਵਾਪਸ ਆਉਣ ਤੋਂ ਬਾਦ ਸਾਡੀ ਧਰਤੀ ਖੋਹ ਲਈ। ਉਨ੍ਹਾਂ ਨੇ ਅਰਨੋਨ ਨਦੀ ਤੋਂ ਯਬੋਕ ਨਦੀ ਤੱਕ ਉੱਥੋਂ ਯਰਦਨ ਨਦੀ ਤੱਕ ਦੀ ਸਾਡੀ ਧਰਤੀ ਮੱਲ ਲਈ ਸੀ। ਹੁਣ ਸਾਨੂੰ ਸਾਡੀ ਧਰਤੀ, ਸ਼ਾਂਤੀ ਨਾਲ ਵਾਪਸ ਦੇ ਦੇਵੋ।”"

16ਇਸ ਲਈ ਯਿਫ਼ਤਾਹ ਦੇ ਸੰਦੇਸ਼ਵਾਹਕ ਇਹ ਸੰਦੇਸ਼ ਯਿਫ਼ਤਾਹ ਵੱਲ ਵਾਪਸ ਲੈ ਕੇ ਆਏ। ਫ਼ੇਰ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜੇ ਵੱਲ ਸੰਦੇਸ਼ਵਾਹਕ ਦੁਬਾਰਾ ਭੇਜੇ।"
17ਉਹ ਇਹ ਸੰਦੇਸ਼ ਲੈ ਕੇ ਗਏ: “ਇਹੀ ਹੈ ਜੋ ਯਿਫ਼ਤਾਹ ਆਖਦਾ ਹੈ: ਇਸਰਾਏਲ ਦੇ ਮੋਆਬ ਦੇ ਲੋਕਾਂ ਦੀ ਧਰਤੀ ਜਾਂ ਅੰਮੋਨ ਦੇ ਲੋਕਾਂ ਦੀ ਧਰਤੀ ਨਹੀਂ ਮੱਲੀ।"
18ਜਦੋਂ ਇਸਰਾਏਲ ਦੇ ਲੋਕ ਮਿਸਰ ਦੀ ਧਰਤੀ ਤੋਂ ਬਾਹਰ ਆਏ, ਤਾਂ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਚੱਲੇ ਗਏ। ਇਸਰਾਏਲ ਦੇ ਲੋਕ ਲਾਲ ਸਾਗਰ ਵਿੱਚ ਚੱਲੇ ਗਏ। ਫ਼ੇਰ ਉਹ ਕਾਦੇਸ਼ ਨੂੰ ਚੱਲੇ ਗਏ।"
19ਇਸਰਾਏਲ ਦੇ ਲੋਕਾਂ ਨੇ ਰਾਜੇ ਅਦੋਮ ਵੱਲ ਸੰਦੇਸ਼ਵਾਹਕ ਭੇਜੇ। ਸੰਦੇਸ਼ਵਾਹਕਾਂ ਨੇ ਇੱਕ ਰਿਆਇਤ ਮੰਗੀ। ਉਨ੍ਹਾਂ ਨੇ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ।” ਪਰ ਅਦੋਮ ਦੇ ਰਾਜੇ ਨੇ ਸਾਨੂੰ ਆਪਣੀ ਧਰਤੀ ਵਿੱਚੋਂ ਨਹੀਂ ਲੰਘਣ ਦਿੱਤਾ। ਅਸੀਂ ਇਹੋ ਸੰਦੇਸ਼ ਮੋਆਬ ਦੇ ਰਾਜੇ ਨੂੰ ਭੇਜਿਆ। ਪਰ ਮੋਆਬ ਦੇ ਰਾਜੇ ਨੇ ਵੀ ਸਾਨੂੰ ਆਪਣੀ ਧਰਤੀ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਲਈ ਇਸਰਾਏਲ ਦੇ ਲੋਕ ਕਾਦੇਸ਼ ਵਿਖੇ ਠਹਿਰ ਗਏ।"
20“ਫ਼ੇਰ ਇਸਰਾਏਲ ਦੇ ਲੋਕ ਮਾਰੂਥਲ ਵਿੱਚੋਂ ਹੋਕੇ ਅਤ ਅਦੋਮ ਦੀ ਧਰਤੀ ਅਤੇ ਮੋਆਬ ਦੀ ਧਰਤੀ ਦੇ ਕਿਨਾਰਿਆਂ ਦੁਆਲਿਉਂ ਦੀ ਲੰਘੇ। ਉਨ੍ਹਾਂ ਨੇ ਮੋਆਬ ਦੀ ਧਰਤੀ ਦੇ ਪੂਰਬ ਵੱਲ ਸਫ਼ਰ ਕੀਤਾ। ਉਨ੍ਹਾਂ ਨੇ ਅਰਨੋਨ ਨਦੀ ਦੇ ਦੂਸਰੇ ਪਾਸੇ ਮੋਆਬ ਦੀ ਧਰਤੀ ਦੀ ਸਰਹੱਦ ਉੱਤੇ ਆਪਣਾ ਡੇਰਾ ਲਾ ਲਿਆ। ਉਨ੍ਹਾਂ ਨੇ ਮੋਆਬ ਦੀ ਧਰਤੀ ਦੀ ਸਰਹੱਦ ਪਾਰ ਨਹੀਂ ਕੀਤੀ ਸੀ।"

21“ਫ਼ੇਰ ਇਸਰਾਏਲ ਦੇ ਲੋਕਾਂ ਨੇ ਅਮੋਰੀ ਲੋਕਾਂ ਦੇ ਰਾਜੇ, ਸੀਹੋਨ ਵੱਲ ਸੰਦੇਸ਼ਵਾਹਕ ਭੇਜੇ। ਸੀਹੋਨ ਹਸ਼ਬੋਨ ਸ਼ਹਿਰ ਦਾ ਰਾਜਾ ਸੀ। ਸੰਦੇਸ਼ਵਾਹਕਾਂ ਨੇ ਪੁੱਛਿਆ, “ਇਸਰਾਏਲ ਦੇ ਲੋਕਾਂ ਨੂੰ ਆਪਣੀ ਧਰਤੀ ਵਿੱਚੋਂ ਲੰਘ ਜਾਣ ਦਿਉ। ਅਸੀਂ ਆਪਣੀ ਧਰਤੀ ਉੱਤੇ ਜਾਣਾ ਚਾਹੁੰਦੇ ਹਾਂ।”"
22ਪਰ ਅਮੋਰੀ ਲੋਕਾਂ ਦੇ ਰਾਜੇ ਸੀਹੋਨ ਨੇ ਇਸਰਾਏਲ ਦੇ ਲੋਕਾਂ ਨੂੰ ਆਪਣੀ ਸਰਹੱਦਾਂ ਪਾਰ ਨਹੀਂ ਕਰਨ ਦਿੱਤੀਆਂ। ਸੀਹੋਨ ਨੇ ਆਪਣੇ ਸਾਰੇ ਬੰਦੇ ਇਕੱਠੇ ਕਰਕੇ ਯਹਾਸ ਵਿਖੇ ਡੇਰਾ ਲਾ ਲਿਆ। ਤਾਂ ਅੰਮੋਰੀ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਜੰਗ ਕੀਤੀ।"
23ਪਰ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਦੀ ਸੀਹੋਨ, ਅਤੇ ਉਸਦੀ ਫ਼ੌਜ ਨੂੰ ਹਰਾਉਣ ਵਿੱਚ ਸਹਾਇਤਾ ਕੀਤੀ। ਇਸ ਲਈ ਅੰਮੋਰੀ ਲੋਕਾਂ ਦੀ ਧਰਤੀ ਇਸਰਾਏਲ ਦੇ ਲੋਕਾਂ ਦੀ ਜੈਦਾਦ ਬਣ ਗਈ।"
24ਇਸ ਤਰ੍ਹਾਂ, ਇਸਰਾਏਲੀਆਂ ਨੇ ਅਮੋਰੀਆਂ ਦੀ ਸਾਰੀ ਜ਼ਮੀਨ ਦਾ ਕਬਜ਼ਾ ਲੈ ਲਿਆ। ਉਹ ਧਰਤੀ ਅਰਨੋਨ ਨਦੀ ਤੋਂ ਲੈ ਕੇ ਯਬੋਕ ਨਦੀ ਤੱਕ ਅਤੇ ਮਾਰੂਥਲ ਤੋਂ ਯਰਦਨ ਨਦੀ ਤੱਕ ਜਾਂਦੀ ਸੀ।"
25“ਇਹ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੀ ਸੀ ਜਿਸਨੇ ਅਮੋਰੀ ਲੋਕਾਂ ਨੂੰ ਆਪਣੀ ਧਰਤੀ ਛੱਡਣ ਲਈ ਮਜ਼ਬੂਰ ਕੀਤਾ। ਅਤੇ ਯਹੋਵਾਹ ਨੇ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦੇ ਦਿੱਤੀ। ਕੀ ਤੁਸੀਂ ਸੋਚਦੇ ਹੋ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਸੱਕਦੇ ਹੋ?"
You have read Judges 7
25 verses